Harjot Singh Bains - Azad Soch

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ
*ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ; ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਪੰਥ ਦੀ ਨੁਮਾਇੰਦਗੀ ਨਹੀਂ ਕਰ ਸਕਦੇ: ਹਰਜੋਤ ਸਿੰਘ ਬੈਂਸ*

*ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਲਈ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ; ਉਥੋਂ ਜਾਰੀ ਹੋਇਆ ਹਰ ਹੁਕਮਨਾਮਾ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ*

*ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਨਾ ਦੇਣ ਕਰਕੇ ਇਹ ਪ੍ਰਾਜੈਕਟ ਰੋਕਿਆ: ਹਰਜੋਤ ਸਿੰਘ ਬੈਂਸ*

*ਸਿਆਸੀ ਦਖਲ ਕਾਰਨ ਸ੍ਰੀ ਅਨੰਦਪੁਰ ਸਾਹਿਬ ਪ੍ਰਾਜੈਕਟ ਦਾ 90 ਫੀਸਦੀ ਹਿੱਸਾ ਲੀਹੋਂ ਉਤਰਿਆ, ਲੋਕ ਯਾਦ ਰੱਖਣਗੇ ਕਿ ਇਸਨੂੰ ਕਿਸਨੇ ਰੋਕਿਆ ਸੀ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 9 ਅਪ੍ਰੈਲ,2026:- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।

ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ ਦਖਲਅੰਦਾਜ਼ੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਸਜੀਪੀਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਨਾ ਦੇਣ ਲਈ ਇਸ ਪ੍ਰਾਜੈਕਟ ਦਾ ਲਗਭਗ 90 ਫੀਸਦ ਹਿੱਸਾ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਯਾਦ ਰੱਖਣਗੇ ਕਿ ਇਸ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਪ੍ਰਾਜੈਕਟ ਨੂੰ ਕਿਸਨੇ ਰੋਕਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਰਬੋਤਮ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ। ਉੱਥੋਂ ਜਾਰੀ ਹੋਇਆ ਹਰ ਹੁਕਮਨਾਮਾ ਇੱਕ ਬ੍ਰਹਮ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਤੇ ਸਵਾਲ ਉਠਾਉਂਦਾ ਹੈ, ਤਾਂ ਉਹ ਗੁਰੂ ਸਾਹਿਬ ਨੂੰ ਜਵਾਬਦੇਹ ਹੋਵੇਗਾ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ। ਇਹ ਸਾਡੇ ਵਿਸ਼ਵਾਸ 'ਤੇ ਹਮਲਾ ਹੈ। ਕੋਈ ਵੀ ਸਿੱਖ ਜੋ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਨਹੀਂ ਮੰਨਦਾ ਜਾਂ ਇਸਦੀ ਅਥਾਰਟੀ 'ਤੇ ਸਵਾਲ ਉਠਾਉਂਦਾ ਹੈ, ਉਹ ਸਿੱਖ ਕਹਾਉਣ ਦੇ ਆਪਣੇ ਅਧਿਕਾਰ ਨੂੰ ਗੁਆ ਦਿੰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਥ ਨੂੰ ਤਖ਼ਤ ਦੀ ਅਥਾਰਟੀ 'ਤੇ ਸਵਾਲ ਉਠਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪ੍ਰੋਜੈਕਟ ‘ਤੇ ਇਸ ਡਰੋਂ ਰੋਕ ਲਗਾ ਦਿੱਤੀ ਸੀ ਕਿ ਇਸਦਾ ਸਿਹਰਾ ਦੂਜਿਆਂ ਨੂੰ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦੋ ਮਹੀਨਿਆਂ ਲਈ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੂਰੇ ਉਤਸ਼ਾਹ ਨਾਲ ਸ੍ਰੀ ਆਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰੋਜੈਕਟ ਤਿਆਰ ਕੀਤਾ। ਇਸਦੀ ਸ਼੍ਰੋਮਣੀ ਕਮੇਟੀ ਦੁਆਰਾ ਜਾਂਚ ਵੀ ਕੀਤੀ ਗਈ ਸੀ। ਅੱਜ ਵੀ ਪ੍ਰੋਜੈਕਟ ਦਾ ਇੱਕ ਮਾਡਲ, ਜਿਸ ਵਿੱਚ ਇੱਕ ਡਿਊਡੀ ਵੀ ਸ਼ਾਮਲ ਹੈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਰਾਸਤੀ ਗਲੀ ਪ੍ਰੋਜੈਕਟ ਦੇ ਮੂਲ ਡਿਜ਼ਾਈਨ ਦਾ 90 ਫੀਸਦ ਹਿੱਸਾ ਰਾਜਨੀਤਿਕ ਕਾਰਨਾਂ ਕਰਕੇ ਬਦਲ ਦਿੱਤਾ, ਕਿਉਂਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਸੀ ਕਿ ਇਸਦਾ ਸਿਹਰਾ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕਿਸੇ ਹੋਰ ਨੂੰ ਮਿਲੇ।

ਉਨ੍ਹਾਂ ਅੱਗੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲਾਂ ਹੀ ਇਸੇ ਤਰ੍ਹਾਂ ਦੀ ਡਿਓੜੀ ਬਣੀ ਹੋਈ ਹੈ। ਫਿਰ ਪ੍ਰਵਾਨਿਤ ਡਿਜ਼ਾਈਨ ਦਾ 90 ਫੀਸਦ ਹਿੱਸਾ ਕਿਉਂ ਬਦਲਿਆ ਗਿਆ? ਪਰ ਜਿਵੇਂ ਕਿ ਮੈਂ ਕਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣ, ਉਹ ਸਾਡੇ ਲਈ ਪੰਥ ਦੇ ਹੁਕਮ ਸਮਾਨ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਜੈਕਟ ਨੂੰ ਮੁਕੰਮਲ ਹੁੰਦਾ ਦੇਖਣਾ ਮੇਰੀ ਦਿਲੀਂ ਇੱਛਾ ਸੀ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਂਘੇ ਦਾ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਉਹ ਪਵਿੱਤਰ ਅਸਥਾਨ ਜਿੱਥੇ ਨੌਵੇਂ ਪਾਤਸ਼ਾਹ ਦੇ ਪਵਿੱਤਰ ਸੀਸ ਦਾ ਸਸਕਾਰ ਕੀਤਾ ਗਿਆ ਸੀ ਅਤੇ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਹਿੰਦੇ ਸਮੇਂ ਰੋਜ਼ਾਨਾ ਮੱਥਾ ਟੇਕਦੇ ਸਨ, ਨਾਲ ਜੋੜਨਾ ਸੀ। ਅਸੀਂ ਸਿੱਖ ਸੰਸਥਾ ਦੇ ਫੈਸਲੇ ਨੂੰ ਪੂਰੇ ਦਿਲ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੌਮ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਨਹੀਂ ਹੋਣ ਦਿੱਤਾ।

ਇਨ੍ਹਾਂ ਤਬਦੀਲੀਆਂ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਮੌਜੂਦਾ ਝੁਕਾਅ ਬਹੁਤ ਜ਼ਿਆਦਾ ਹੈ। ਮੈਂ ਇਸ ਸਬੰਧੀ ਪੌੜੀਆਂ, ਇੱਕ ਲਿਫਟ ਅਤੇ ਨਗਰ ਕੀਰਤਨ ਲਈ ਇੱਕ ਖੁੱਲ੍ਹੇ ਰਸਤੇ ਦੀ ਯੋਜਨਾ ਬਣਾਈ ਸੀ। ਅੱਜ ਨਾ ਤਾਂ ਬਜ਼ੁਰਗ ਅਤੇ ਨਾ ਹੀ ਹੋਰ ਬਹੁਤ ਸਾਰੇ ਲੋਕ ਢਲਾਣ 'ਤੇ ਚੜ੍ਹ ਸਕਦੇ ਹਨ, ਪਰ ਸ਼੍ਰੋਮਣੀ ਕਮੇਟੀ ਦਾ ਜੋ ਵੀ ਹੁਕਮ ਹੋਵੇ, ਅਸੀਂ ਮੰਨਣ ਲਈ ਤਿਆਰ ਹਾਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਪ੍ਰੋਜੈਕਟ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਚਲਾਇਆ ਜਾਵੇਗਾ।

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

* ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਮੌਸਮ ਲਈ ਅਨੁਕੂਲ ਸਥਾਈ ਏਸੀ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕੀਤੀ: ਹਰਜੋਤ ਸਿੰਘ ਬੈਂਸ

•ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ

* 28 ਪਾਰਕਿੰਗ ਜ਼ੋਨਾਂ, ਦੋ ਟਰਾਲੀ ਸਿਟੀਆਂ, 100 ਈ-ਰਿਕਸ਼ਾ, ਅੱਪਗ੍ਰੇਡ ਕੀਤੇ ਗਏ ਸਿਹਤ ਅਤੇ ਸੁਰੱਖਿਆ ਪ੍ਰਬੰਧ ਨਿਰਵਿਘਨ ਸਮਾਗਮ ਯਕੀਨੀ ਬਣਾਉਣਗੇ: ਹਰਜੋਤ ਸਿੰਘ ਬੈਂਸ

* ਹੋਲਾ ਮਹੱਲਾ ਦੇ ਰੰਗ ਨੂੰ ਹੋਰ ਗੂੜ੍ਹਾ ਕਰਨ ਲਈ ਵਿਰਾਸਤ-ਏ-ਖਾਲਸਾ ਵਿਖੇ 2 ਅਤੇ 3 ਮਾਰਚ ਦੀ ਸ਼ਾਮ ਨੂੰ ਹੋਵੇਗੀ ਆਤਿਸ਼ਬਾਜ਼ੀ

ਚੰਡੀਗੜ੍ਹ, 2 ਮਾਰਚ 2026:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ। ਇਸ ਨਾਲ ਨਾ ਸਿਰਫ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਸਹੂਲਤ ਹੋਵੇਗੀ ਬਲਕਿ ਸ੍ਰੀ ਅਨੰਦਪੁਰ ਸਾਹਿਬ ਦੀ ਸੈਰ-ਸਪਾਟਾ ਸੰਭਾਵਨਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਨੂੰ ਬਿਹਤਰ ਅਨੁਭਵ ਮਿਲੇਗਾ।"

ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ 'ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ 'ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।"

ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂਘਰ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਤੋਂ ਬਾਅਦ, ਸੂਬਾ ਸਰਕਾਰ ਵੱਲੋਂ ਹੁਣ ਨਵੇਂ ਜੋਸ਼ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਜਸ਼ਨ ਦੀ ਅਧਿਆਤਮਿਕ ਸ਼ਾਨ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ।

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ।

ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ 'ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ 'ਟਰਾਲੀ ਸਿਟੀ' ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ 'ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ 'ਤੇ ਠਹਿਰਾਇਆ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ 'ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ, ਜਿਸ ਨਾਲ ਹੋਲਾ ਮਹੱਲਾ ਦੇ ਜਸ਼ਨਾਂ ਦਾ ਰੰਗ ਹੋਰ ਵੀ ਗੂੜ੍ਹਾ ਹੋ ਜਾਵੇਗਾ।

ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ 'ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ, "ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਰਨ ਗੰਗਾ ਸਟੇਡੀਅਮ ਨੇੜੇ ਮੁੱਖ ਇਕੱਠ ਦੇ ਰਸਤੇ 'ਤੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਦੇ ਨਾਲ ਮਜ਼ਬੂਤ ਸੁਰੱਖਿਆ ਉਪਾਅ ਕੀਤੇ ਗਏ ਹਨ ਅਤੇ ਨਿਹੰਗ ਸਿੰਘਾਂ ਨੂੰ ਆਪਣੇ ਰਵਾਇਤੀ ਯੁੱਧ ਪ੍ਰਦਰਸ਼ਨਾਂ ਲਈ ਲੋੜੀਂਦੀ ਜਗ੍ਹਾ ਪ੍ਰਦਾਨ ਕੀਤੀ ਗਈ ਹੈ।"

ਮੁੱਖ ਇਕੱਠ ਦੀ ਅਸਲ-ਸਮੇਂ ਦੀ ਜਾਣਕਾਰੀ ਅਤੇ ਲਾਈਵ ਪ੍ਰਸਾਰਣ ਪ੍ਰਦਾਨ ਕਰਨ ਲਈ ਮੁੱਖ ਸਥਾਨਾਂ 'ਤੇ 20 ਵੱਡੀਆਂ ਐਲਈਡੀ ਸਕ੍ਰੀਨਾਂ ਦਾ ਇੱਕ ਨੈੱਟਵਰਕ ਲਗਾਇਆ ਗਿਆ ਹੈ। ਇਹ ਪਹਿਲਕਦਮੀ ਪਾਰਕਿੰਗ ਖੇਤਰਾਂ ਵਿੱਚ ਸ਼ਰਧਾਲੂਆਂ ਨੂੰ ਵਿਰਾਸਤੀ ਖੇਡਾਂ ਅਤੇ ਕਰਾਫਟ ਮੇਲੇ ਸਮੇਤ ਚੱਲ ਰਹੇ ਸਮਾਗਮਾਂ ਨਾਲ ਜੋੜੀ ਰੱਖੇਗੀ। ਸ. ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਜਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਹੀਨਿਆਂ ਦੀ ਤਿਆਰੀ ਅਤੇ ਸਖ਼ਤ ਮਿਹਨਤ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ*

*ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਤੋੜਾਂਗੇ, 2029 ਵਿੱਚ ਅਰਵਿੰਦ ਕੇਜਰੀਵਾਲ ਸੰਭਾਲਣਗੇ ਦੇਸ਼ ਦੀ ਕਮਾਨ: ਬੈਂਸ*

*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।

ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ  ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ 'ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ, ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਕਰਾਰਾ ਤਮਾਚਾ ਜੜਿਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ 'ਕੰਮ ਦੀ ਰਾਜਨੀਤੀ' ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ 'ਅਪਰਾਧ' ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰੂ ਸਾਹਿਬ  ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ।

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ  ਭਾਰਤ ਨੂੰ 'ਆਪ' ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ 'ਤੇ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ।

ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ
*ਭਗਵੰਤ ਮਾਨ ਸਰਕਾਰ ਦੀ *ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ*

*ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼, ਇੱਕ ਸਾਲ ਅੰਦਰ ਹੀ ਗਿਣਤੀ ਲਗਭਗ ਦੁੱਗਣੀ ਹੋਈ: ਹਰਜੋਤ ਸਿੰਘ ਬੈਂਸ**

*ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ*

’ *ਆਪ’ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਮੁੱਦਿਆਂ ’ਤੇ ਪੰਜਾਬ ’ਚ ਚੋਣਾਂ ਲੜੀਆਂ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ: ਹਰਜੋਤ ਸਿੰਘ ਬੈਂਸ*

*ਕਿਸੇ ਵੀ ਸੂਬੇ ਵਿੱਚ ਸਿੱਖਿਆ ਦਾ ਮਿਆਰ ਇਸਦੇ ਨਤੀਜਿਆਂ ਤੋਂ ਹੁੰਦੈ ਤੈਅ ,ਇਸ ਮਾਪਦੰਡ ਅਨੁਸਾਰ ਪੰਜਾਬ ਦੇਸ਼ ਭਰ ’ਚ ਮੋਹਰੀ : ਹਰਜੋਤ ਸਿੰਘ ਬੈਂਸ**

*1.2 ਲੱਖ ਤੋਂ 1.5 ਲੱਖ ਸਾਲਾਨਾ ਆਮਦਨ ਵਾਲੇ ਪਰਿਵਾਰਾਂ, ਮਜ਼ਦੂਰਾਂ, ਦਰਜ਼ੀਆਂ ਅਤੇ ਹੋਰ ਕਾਮਿਆਂ ਦੇ ਬੱਚੇ ਜੇ.ਈ.ਈ. ਵਿੱਚ ਚਮਕੇ: ਹਰਜੋਤ ਸਿੰਘ ਬੈਂਸ*

*ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਕਰਨ ਲਈ 3 ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਕੈਂਪ ਲਗਾਏਗੀ: ਹਰਜੋਤ ਸਿੰਘ ਬੈਂਸ*

*ਚੰਡੀਗੜ੍ਹ, 21 ਫਰਵਰੀ 2026*  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।

ਸ. ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’

ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ। ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”

ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।

ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ ਅਗਲੀਆਂ ਪ੍ਰੀਖਿਆ ਨਾਲ ਇਹ ਗਿਣਤੀ ਹੋਰ ਵੀ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਈਈ ਮੇਨਜ਼ ਦੀ ਅਗਲੀ ਪ੍ਰੀਖਿਆ ਵੀ ਨੇੜੇ ਆ ਰਹੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਤਾਜ਼ਾ ਅੰਕੜੇ ਹੋਰ ਵੀ ਪ੍ਰਭਾਵਸ਼ਾਲੀ ਹੋਣਗੇ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਾਪਤੀਆਂ ਦੇ ਪੱਖ ਤੋਂ ਦੇਖੀਏ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਰਾਬਰ ਹੋਰ ਕਿਸੇ ਵੀ ਸੂਬੇ ਨੇ ਅਜੇ ਤੱਕ ਅਜਿਹਾ ਕਰ ਕੇ ਨਹੀਂ ਦਿਖਾਇਆ। ਉਨ੍ਹਾਂ ਨੇ ਸਾਰੇ 305 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸਨੂੰ ਪੰਜਾਬ ਦੀ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਇੱਕ ਇਤਿਹਾਸਕ ਪਲ ਕਰਾਰ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਈਈ ਪ੍ਰੀਖਿਆਵਾਂ ਲਈ ਕੁਆਲੀਫਾਈ ਕਰਨ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿੱਚ ਚੋਖ਼ਾ ਵਾਧਾ ਹੈ ਹੈ ਅਤੇ ਇਸ ਵਾਰ 134 ਲੜਕੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਸਟੈਮ (ਐਸਟੀਈਐਮ) ਸਿੱਖਿਆ ਖੇਤਰ ‘ਚ ਵਧ ਰਹੀ ਲਿੰਗ ਸਮਾਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਪੇਸ ਪ੍ਰੋਗਰਾਮ ਅਧੀਨ ਦੋ ਸਾਲਾਂ ਦੀ ਜੇਈਈ ਪ੍ਰੀਖਿਆ ਤਿਆਰੀ, ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਮੁਫ਼ਤ ਰਿਹਾਇਸ਼ੀ ਕੋਚਿੰਗ ਕੈਂਪ, ਨਿਯਮਤ ਮੌਕ ਟੈਸਟ, ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ, ਪੇਸ ਪੋਰਟਲ ਰਾਹੀਂ ਡਿਜੀਟਲ ਸਿਖਲਾਈ ਤੱਕ ਪਹੁੰਚ ਅਤੇ ਅਵੰਤੀ ਫੈਲੋ ਤੇ ਹੋਰ ਪ੍ਰਮੁੱਖ ਕੋਚਿੰਗ ਸੰਸਥਾਵਾਂ ਦੀ ਮਾਹਰ ਫੈਕਲਟੀ ਵੱਲੋਂ ਪ੍ਰਦਾਨ ਕੀਤੀ ਕਰੀਅਰ ਸੇਧ ਆਦਿ ਨੂੰ ਜਾਂਦਾ ਹੈ।

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ
*ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ*

*ਸਿੱਖਿਆ ਰਾਹੀਂ ਹੀ ਸਮਾਜਿਕ ਬਦਲਾਅ ਸੰਭਵ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ*

*ਵੇਦ, ਉਪਨਿਸ਼ਦ ਅਤੇ ਗੀਤਾ ਸਿੱਖਿਆ ਦਾ ਅਹਿਮ ਹਿੱਸਾ ਬਣਨ—ਮਨੀਸ਼ ਸਿਸੋਦੀਆ*

*ਹਰਜੋਤ ਬੈਂਸ ਨੇ ਕੇਂਦਰ ਤੋਂ ਬਜਟ ‘ਚ ਪੰਜਾਬ ਨੂੰ ਸਪੈਸ਼ਲ ਰਾਹਤ ਪੈਕੇਜ ਦੇਣ ਅਤੇ ਸਿੱਖਿਆ ਲਈ ਬਜਟ ਵਧਾਉਣ ਦੀ ਮੰਗ ਕੀਤੀ*

*ਬੀ.ਸੀ.ਐਮ ਸਕੂਲ ਲੁਧਿਆਣਾ ਵਿੱਚ ਵੇਦਿਕ ਭਾਸ਼ਣ ਪ੍ਰਤੀਯੋਗਿਤਾ, 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਲਿਆ ਹਿੱਸਾ*

*ਲੁਧਿਆਣਾ, 31 ਜਨਵਰੀ 2026*  ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ 'ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹੋਣ ਦੇ ਨਾਤੇ ਮੇਰੇ ਮੋਢਿਆਂ ਉੱਤੇ ਬਹੁਤ ਵੱਡੀ ਜਿੰਮੇਵਾਰੀ ਹੈ। ਜਦੋਂ ਅਸੀਂ ਸਮਾਜ ਵਿੱਚ ਕੋਈ ਵੀ ਪਰਿਵਰਤਨ ਕਰਨਾ ਚਾਹੁੰਦੇ ਹਾਂ ਤਾਂ ਉਸ ਦਾ ਹੱਲ ਇੱਕੋ ਇੱਕ ਹੈ ਜਿਹੋ ਜਿਹਾ ਸੂਬਾ ਜਾਂ ਦੇਸ਼ ਅਸੀਂ ਬਣਾਉਣਾ ਚਾਹੁੰਦੇ ਹਾਂ ਉਹੋ ਜਿਹੇ ਸਿਧਾਂਤ ਅਸੀਂ ਆਪਣੇ ਬੱਚਿਆਂ ਨੂੰ ਸਿੱਖਿਆ ਦੇ ਰਾਹੀਂ ਦੇ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਭਾਵੇਂ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਹੈ ਪਰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਸ੍ਰੀ ਮਨੀਸ਼ ਸਿਸੋਦੀਆ ਦੁਆਰਾ ਜੋ ਰੋਲ ਮਾਡਲ ਦਿੱਤਾ ਗਿਆ ਹੈ ਉਹ ਵਿਲੱਖਣ ਹੈ। ਉਨ੍ਹਾਂ ਕਿਹਾ ਕਿ ਜਦੋਂ ਬੂਟਾ ਛੋਟਾ ਹੁੰਦਾ ਹੈ ਉਦੋਂ ਉਸ ਉੱਤੇ ਮਿਹਨਤ ਕਰਕੇ ਜੋ ਮਰਜ਼ੀ ਸ਼ੇਪ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਜਦੋਂ ਸਾਡੇ ਬੱਚੇ ਛੋਟੇ ਹਨ ਤਾਂ ਉਨ੍ਹਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੇ ਰਾਹੀਂ ਤਰਾਸ਼ ਸਕਦੇ ਹਾਂ। ਅਧਿਆਪਕਾਂ ਦੀ ਸ਼ਲਾਘਾ ਸਿੱਖਿਆ ਮੰਤਰੀ ਨੇ ਕਿਹਾ ਕਿ ਤੁਸੀਂ ਬਹੁਤ ਵਧੀਆ ਕੰਮ ਕਰ ਰਹੇ ਹੋ। ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਹੀ ਸਿਧਾਂਤਾ ਨਾਲ ਜੋੜਨ ਦਾ ਕੰਮ ਬਾਖੂਬੀ ਕਰਦੇਅ ਰਹੀਏ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇੱਕ ਅਲੱਗ ਕਿਸਮ ਦਾ ਪ੍ਰੋਗਰਾਮ ਉਲੀਕ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ 10 ਸਾਲਾਂ ਤੋਂ ਸਿੱਖਿਆ ਪ੍ਰਣਾਲੀ ਅਤੇ ਰਾਜਨੀਤੀ ਦੇ ਨਾਲ ਜੁੜਿਆ ਹੋਇਆ ਹਾਂ। ਅਸਲ ਵਿੱਚ ਇਹੋ ਜਿਹੇ ਪ੍ਰੋਗਰਾਮ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ। ਇਸ ਦਾ ਸਿਹਰਾ ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ, ਬੀ.ਸੀ.ਐਮ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਸ਼ਨ ਲਾਲ, ਵਿਜੇ ਸ਼ਰਮਾ ਅਤੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਮਿਲ ਕੇ ਇੱਕ ਵੱਡੀ ਸੋਚ ਰੱਖੀ ਹੈ ਕਿ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਦਾ ਗਿਆਨ ਵਿਦਿਆਰਥੀਆਂ ਨੂੰ ਦਿੱਤਾ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਧਾਰਮਿਕ ਗਿਆਨ ਪੜ੍ਹ ਕੇ ਅਤੇ ਸਮਝ ਕੇ ਆਪਣੀ ਜ਼ਿੰਦਗੀ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਗਿਆਨ ਬੀ.ਸੀ.ਐਮ ਸਕੂਲ ਤੋਂ ਵਧ ਕੇ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ।

ਉਨ੍ਹਾਂ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਿੰਨ ਵਿਦਿਆਰਥੀਆਂ ਨੇ ਇਸ ਸਮਾਗਮ ਦੌਰਾਨ ਵੇਦ ਦੇ ਬਾਰੇ ਵਿੱਚ ਆਪਣੇ ਵਿਚਾਰ ਰੱਖੇ। 25 ਸਕੂਲਾਂ ਦੇ 296 ਬੱਚਿਆਂ ਨੇ ਇਸ ਮੰਚ ਉੱਤੇ ਆ ਕੇ ਆਪਣੀ ਗੱਲ ਰੱਖਣ ਦੇ ਲਈ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਦੇ ਮਾਧਿਅਮ ਰਾਹੀਂ ਆਪਣੇ ਰਸਤੇ ਨਾਪੇ ਹੋਣਗੇ। ਉਨ੍ਹਾਂ ਨੇ ਇਸ ਲਈ ਯੂ-ਟਿਊਬ ਤੇ ਸਰਚ ਕੀਤੀ ਹੋਵੇ ਜਾਂ ਚੈਟ ਜੀ.ਟੀ.ਪੀ ਦੇ ਮਾਧਿਅਮ ਰਾਹੀਂ ਆਪਣੀ ਸਪੀਚ ਲਿਖੀ ਹੋਵੇ ਲੇਕਿਨ ਉਹਨਾਂ ਨੇ ਇਸ ਨੂੰ ਪੜ੍ਹਿਆ ਤਾਂ ਖੁਦ ਹੀ ਹੋਵੇਗਾ। ਇਹ ਇੱਕ ਸਾਰਥਿਕ ਕੰਮ ਹੈ। ਅੱਜ ਭਾਵੇਂ ਸਾਰੀ ਦੁਨੀਆ ਵਿਗਿਆਨਿਕ ਪ੍ਰਯੋਗਸ਼ਾਲਾਵਾਂ ਵਿੱਚ ਬੈਠ ਕੇ ਯੂਨੀਵਰਸ ਦੀ ਥਾਹ ਪਾਉਣ ਲਈ ਕੰਮ ਕਰ ਰਹੀਆਂ ਹਨ। ਇਸ ਤਹਿਤ ਚਾਹੇ ਉਹ ਇਲੈਕਟ੍ਰਾਨ, ਨਿਊਟਰਾਨ ਅਤੇ ਪ੍ਰੋਟਾਨ ਦੇ ਬਾਰੇ ਵਿੱਚ ਜਾਨਣਾ ਚਾਹੁੰਦੇ ਹਨ ਜਾਂ ਫਿਰ ਇਹ ਦੇਖਣਾ ਚਾਹੁੰਦੇ ਹਨ ਕਿ ਯੂਨੀਵਰਸ ਵਿੱਚ ਕੁਝ ਠੋਸ ਹੈ ਜਾਂ ਫਿਰ ਸਭ ਤਰੰਗਾਂ ਹੀ ਤਰੰਗਾਂ ਹਨ। ਉਨ੍ਹਾਂ ਕਿਹਾ ਕਿ ਅੱਜ ਜਿਸ ਚੀਜ਼ ਨੂੰ ਦੁਨੀਆ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ ਉਹ ਸਾਡੇ ਰਿਸ਼ੀਆਂ, ਗੁਰੂਆਂ ਨੇ ਆਪਣੇ ਅੰਦਰ ਵੜ ਕੇ ਸਮਝ ਲਿਆ ਅਤੇ ਲਿਖ ਦਿੱਤਾ। ਸਾਡੇ ਰਿਸ਼ੀਆਂ ਨੇ ਹਜ਼ਾਰਾਂ ਸਾਲ ਪਹਿਲਾਂ ਇਹ ਦੱਸ ਦਿੱਤਾ ਕਿ ਕੁਝ ਵੀ ਠੋਸ ਨਹੀਂ ਸਭ ਕੁਝ ਕੰਪਨ ਵਿੱਚ ਹੈ। ਸਾਡੇ ਬੱਚੇ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਅਤੇ ਹੋਰ ਗੁਰੂ ਸਾਹਿਤ ਦੇ ਵਿਚੋਂ ਲੰਘ ਕੇ ਵਿਗਿਆਨਕ ਸਰਚਾਂ ਕਰਨ ਲਈ ਜਾਣਗੇ ਤਾਂ ਮਹਾਨ ਵਿਗਿਆਨਕ ਬਣਨਗੇ।‌ ਜਦੋਂ ਸਾਡੇ ਬੱਚੇ ਆਪਣੇ ਅੰਦਰ ਵੇਖਣਗੇ ਤਾਂ ਕਣ-ਕਣ ਸਮਝ ਆਵੇਗਾ।

ਸ੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਹਰ ਭਾਰਤੀ ਨੂੰ ਸਮਝਣਾ ਪਵੇਗਾ ਕਿ ਕਿਸੇ ਆਈਨ ਸਟਾਈਨ ਨੇ ਆ ਕੇ ਜੋ ਗੱਲ ਸਮਝਾਈ ਹੈ ਉਹ ਸਾਡੇ ਰਿਸ਼ੀਆਂ, ਗੁਰੂਆਂ ਨੇ ਹਜ਼ਾਰਾਂ ਸਾਲ ਪਹਿਲਾਂ ਸਮਝਾਈ ਹੈ। ਸਾਨੂੰ ਇਹ ਵੀ ਸਮਝਣਾ ਪਵੇਗਾ ਕਿ ਜੋ ਗਿਆਨ ਹਜ਼ਾਰਾਂ ਸਾਲਾਂ ਤੋਂ ਸਾਡੇ ਕੋਲ ਹੈ ਉਸ ਨੂੰ ਭੁਲਾ ਕੇ ਜਾਤੀਵਾਦ ਵਰਗੇ ਸੌੜੇ ਵਿਚਾਰਾਂ ਵਿੱਚ ਕਿਉਂ ਪਏ ਹਾਂ। ਸਾਡੇ ਬੱਚਿਆਂ ਨੂੰ ਵੇਦ ਸਿੱਖਿਆ ਅਤੇ ਵਿਗਿਆਨਕ ਸਿੱਖਿਆ ਦੇਣੀ ਬਹੁਤ ਜਰੂਰੀ ਹੈ। ਅੱਜ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਮਨੁੱਖ ਦੇ ਦਿਮਾਗ ਵਿੱਚ ਕੂੜਾ-ਕਬਾੜ ਭਰ ਦਿੱਤਾ ਹੈ, ਇਸ ਕੂੜੇ ਕਬਾੜ ਨੂੰ ਵੇਦ, ਉਪਨਿਸ਼ਦ, ਰਾਮਾਇਣ, ਗੀਤਾ ਅਤੇ ਗੁਰੂ ਸਾਹਿਤ ਦੇ ਰਾਹੀਂ ਧੋਇਆ ਜਾ ਸਕਦਾ ਹੈ।

ਇੱਕ ਸਾਲ ਤੋਂ ਸੰਸਕ੍ਰਿਤੀ, ਵੇਦਾਂ ਨਾਲ ਜੋੜਨ ਲਈ ਭਾਸ਼ਣ ਪ੍ਰਯੋਗਤਾ ਕਰਵਾਈ ਗਈ ਜਿਸ ਵਿੱਚ 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਦੌਰਾਨ ਭਾਸ਼ਣ ਪ੍ਰਯੋਗਤਾ ਦੇ ਜੇਤੂ ਵਿਦਿਆਰਥੀਆਂ ਅਤੇ ਹਿੱਸਾ ਲੈਣ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸਨਮਾਨਿਤ ਵੀ ਕੀਤਾ।

ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ ਅਤੇ ਕੁਸੁਮ ਆਹੂਜਾ ਨੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਗਾਇਨ ਨਾਲ ਹੋਈ।

ਬਾਅਦ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਆ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਬਹੁਤ ਹੀ ਬੁਲੰਦ ਆਵਾਜ਼ ਵਿੱਚ ਪੰਜਾਬ ਦੀਆਂ ਮੰਗਾਂ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲ ਕੇ ਰੱਖੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਸਾਲ ਆਪਰੇਸ਼ਨ ਸੰਧੂਰ ਅਤੇ ਹੜ੍ਹਾਂ ਦੇ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਪੈਸ਼ਲ ਰਾਹਤ ਪੈਕੇਜ ਅਤੇ ਪੰਜਾਬ ਦੇ ਜੋ ਕਾਨੂੰਨੀ ਹੱਕਾਂ ਤਹਿਤ ਚਾਹੇ ਉਹ ਆਰ.ਡੀ.ਐਫ ਦਾ ਰੁਪਾਇਆ ਜਾਂ ਹੋਰ ਸਕੀਮਾਂ ਦਾ ਰੁਪਾਇਆ ਹੈ ਉਹ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਦੇ ਨਾਲ ਹੀ ਸਿੱਖਿਆ ਲਈ ਵੀ ਵਾਧੂ ਬਜਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਸਚ-ਮੁੱਚ ਹੀ ਭਾਰਤ ਨੂੰ ਸੁਪਰ ਪਾਵਰ ਬਣਾਉਣਾ ਚਾਹੁੰਦੇ ਹਾਂ ਉਸ ਵਿੱਚ ਸਿੱਖਿਆ ਦਾ ਅਹਿਮ ਰੋਲ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਇੱਕ ਜਾਂ ਡੇਢ ਪ੍ਰਤੀਸ਼ਤ ਨਾਲ ਸਕੂਲਾਂ ਕਾਲਜਾਂ ਅਤੇ ਰਿਸਰਚਾਂ ਉੱਤੇ ਕੰਮ ਨਹੀਂ ਕੀਤਾ ਜਾ ਸਕਦਾ, ਘੱਟੋ ਘੱਟ 10 ਪ੍ਰਤੀਸ਼ਤ ਬਜਟ ਦਾ ਹਿੱਸਾ ਸਿੱਖਿਆ ਪ੍ਰਣਾਲੀ ਲਈ ਹੋਣਾ ਚਾਹੀਦਾ ਹੈ।

ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
*ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ**

*ਸਿੱਖਿਆ ਤੇ ਰੋਕਥਾਮ ਇਸ ਨਿਰਣਾਇਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਹਰਜੋਤ ਸਿੰਘ ਬੈਂਸ*

*ਅਗਲੇ ਅਕਾਦਮਿਕ ਸੈਸ਼ਨ ਤੋਂ ਸੀਨੀਅਰ ਸਕੈਂਡਰੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਪਾਠਕ੍ਰਮ ਰਾਹੀਂ ਜਾਗਰੂਕ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ*

*ਮਨ ਦਾ ਅਨੁਸ਼ਾਸਨ ਮਜ਼ਬੂਤ ਕਰਨ ਲਈ ਮੋਹਾਲੀ ਦੇ ਸਕੂਲਾਂ ਵਿੱਚ ਪਾਇਲਟ ਅਧਾਰ ’ਤੇ ਰੋਜ਼ਾਨਾ ਦਾ 'ਧਿਆਨ ਸੈਸ਼ਨ' ਸ਼ੁਰੂ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ*

*ਸਕੂਲ ਅਤੇ ਅਧਿਆਪਕ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਹਿਲੀ ਕਤਾਰ ਦਾ ਸੁਰੱਖਿਆ ਕਵਚ ਹੋਣਗੇ: ਹਰਜੋਤ ਸਿੰਘ ਬੈਂਸ*

*ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ 2026:* ਸੂਬੇ ਵਿੱਚ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਸਰਕਾਰ ਨੇ ਨਸ਼ਾ ਸਮੱਸਿਆ ਦੀ ਜੜ੍ਹ ’ਤੇ ਵਾਰ ਕਰਦੇ ਹੋਏ ਸਿੱਖਿਆ ਅਤੇ ਰੋਕਥਾਮ ’ਤੇ ਕੇਂਦਰਿਤ ਇੱਕ ਵਿਸਤ੍ਰਿਤ ਸਕੂਲ-ਅਧਾਰਿਤ ਐਕਸ਼ਨ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਮਕਸਦ ਨਾਜ਼ੁਕ ਨੌਜਵਾਨ ਮਨਾਂ ਨੂੰ ਸੁਰੱਖਿਅਤ ਕਰਨਾ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੀ ਜਾ ਰਹੀ ਇਸ ਪਹਿਲ ਵਿੱਚ ਸਕੂਲਾਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਲੰਬੇ ਸਮੇਂ ਦੀ ਲੜਾਈ ਵਿੱਚ ਪਹਿਲੀ ਕਤਾਰ ਦੇ ਸੁਰੱਖਿਆ ਕਵਚ ਵਜੋਂ ਤਿਆਰ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਦਿੱਲੀ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਸ੍ਰੀ ਮਨੀਸ਼ ਸਿਸੋਦੀਆ ਦੇ ਨਾਲ, ਮੋਹਾਲੀ ਦੇ ਫੇਜ਼ 3ਬੀ1 ਵਿਖੇ ਸਕੂਲ ਆਫ ਐਮੀਨੈਂਸ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੇ ਸਮਰਥਾ ਵਿਕਾਸ ਸਿਖਲਾਈ ਸੈਸ਼ਨ ਦੌਰਾਨ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਸੰਵਾਦ ਕਰਨ ਪੁੱਜੇ ਸਨ। ਇਸ ਮੌਕੇ ਦੋਵੇਂ ਨੇਤਾਵਾਂ ਨੇ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਮੌਜੂਦ ਅਧਿਆਪਕਾਂ ਨਾਲ ਆਉਣ ਵਾਲੇ ਸਮੇਂ ਦੀ ਰਣਨੀਤੀ ਸਾਂਝੀ ਕੀਤੀ।

ਸਰਕਾਰ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਅਸਲ ਅਤੇ ਸਥਾਈ ਜਿੱਤ ਉਦੋਂ ਹੀ ਸੰਭਵ ਹੈ ਜਦੋਂ ਅੱਲ੍ਹੜ ਪਨੀਰੀ ਨੂੰ ਨਸ਼ਿਆਂ ਦੀ ਲਪੇਟ ਵਿੱਚ ਆਉਣ ਤੋਂ ਪਹਿਲਾਂ ਹੀ ਬਚਾਅ ਲਿਆ ਜਾਵੇ। ਉਨ੍ਹਾਂ ਕਿਹਾ, “ਇਸ ਨਿਰਣਾਇਕ ਯੁੱਧ ਵਿੱਚ ਸਿੱਖਿਆ ਅਤੇ ਰੋਕਥਾਮ ਸਾਡੇ ਸਭ ਤੋਂ ਵੱਡੇ ਹਥਿਆਰ ਹਨ। ਜਾਗਰੂਕਤਾ, ਨੈਤਿਕਤਾ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਕੋਮਲ ਮਨਾਂ ਦੀ ਅਜਿਹੀਆਂ ਅਲਾਮਤਾਂ ਤੋਂ ਸੁਰੱਖਿਆ ਕਰਨਾ ਹੀ ਪੰਜਾਬ ਤੋਂ ਨਸ਼ਿਆਂ ਨੂੰ ਖਤਮ ਕਰਨ ਦਾ ਟਿਕਾਊ ਰਾਹ ਹੈ।”

ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਪੰਜਾਬ ਭਰ ਦੀਆਂ ਸੀਨੀਅਰ ਸਕੈਂਡਰੀ (ਗਿਆਰ੍ਹਵੀਂ ਤੇ ਬਾਰ੍ਹਵੀਂ) ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਇੱਕ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਪਾਠਕ੍ਰਮ ਰਾਹੀਂ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਇਸ ਸੰਗਠਿਤ ਦਖਲ ਨਾਲ ਵਿਦਿਆਰਥੀਆਂ ਨੂੰ ਉਮਰ-ਮੁਤਾਬਕ, ਤੱਥਾਤਮਕ ਅਤੇ ਨੈਤਿਕ ਮੁੱਲ-ਆਧਾਰਿਤ ਸਿੱਖਿਆ ਮਿਲੇਗੀ, ਜਿਸ ਨਾਲ ਉਹ ਸੋਚ-ਸਮਝ ਕੇ ਜ਼ਿੰਮੇਵਾਰੀ ਵਾਲੇ ਫੈਸਲੇ ਲੈ ਸਕਣਗੇ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਮੋਹਾਲੀ ਜ਼ਿਲ੍ਹੇ ਤੋਂ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਰੋਜ਼ਾਨਾ ਧਿਆਨ (ਮੈਡੀਟੇਸ਼ਨ) ਸੈਸ਼ਨ ਸ਼ੁਰੂ ਕਰੇਗੀ। ਉਨ੍ਹਾਂ ਕਿਹਾ, “ਸਕੂਲ ਵਿੱਚ ਵਿਦਿਆਰਥੀ ਦੇ ਦਿਨ ਦੀ ਸ਼ੁਰੂਆਤ ਵਿੱਚ ਹੀ ਲਗਭਗ 30 ਮਿੰਟ ਦਾ ਧਿਆਨ ਸੈਸ਼ਨ ਕਰਵਾਇਆ ਜਾਵੇਗਾ, ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਅਨੁਸ਼ਾਸਨ, ਭਾਵਨਾਤਮਕ ਸੰਤੁਲਨ ਅਤੇ ਨੈਤਿਕ ਪੱਧਰ ਮਜ਼ਬੂਤ ਹੋਣਗੇ। ਇਹ ਬੱਚਿਆਂ ਨੂੰ ਨਕਾਰਾਤਮਕ ਪ੍ਰਭਾਵਾਂ ਤੋਂ ਬਚਣ ਲਈ ਅੰਦਰੂਨੀ ਤਾਕਤ ਪ੍ਰਦਾਨ ਕਰੇਗਾ।”

ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਸਮਰਥਾ ਵਿਕਾਸ ਪ੍ਰਕਿਰਿਆ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਿਖਲਾਈ ਇੱਕ ਮਹੱਤਵਪੂਰਣ ਸ਼ੁਰੂਆਤ ਹੈ। ਅਸੀਂ ਅਧਿਆਪਕਾਂ ਨੂੰ ਸ਼ੁਰੂਆਤੀ ਖਤਰੇ ਦੇ ਸੰਕੇਤ ਪਛਾਣਨ, ਸਾਵਧਾਨੀ ਨਾਲ ਦਖ਼ਲ ਦੇਣ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤਿਆਰ ਕਰ ਰਹੇ ਹਾਂ। ਸਾਡਾ ਮਿਸ਼ਨ ਹਰ ਬੱਚੇ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਇਸ ਲੜਾਈ ਦੇ ਮੋਹਰੀ ਬਣਾਉਣਾ ਹੈ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਰ ਸਕੂਲ ਵਿੱਚ ਸ਼ਿਕਾਇਤ-ਕਮ-ਸੁਝਾਅ ਬਾਕਸ ਲਗਾਇਆ ਗਿਆ ਹੈ, ਜਿਸ ਰਾਹੀਂ ਵਿਦਿਆਰਥੀ ਬਿਨਾਂ ਆਪਣੀ ਪਹਿਚਾਣ ਜ਼ਾਹਿਰ ਕੀਤੇ ਆਪਣੇ ਨੇੜੇ ਤੇੜੇ ਨਸ਼ਾ ਵੇਚਣ ਵਾਲਿਆਂ ਜਾਂ ਉਨ੍ਹਾਂ ਨੂੰ ਬਚਣ ਦਾ ਰਾਹ ਦੇ ਰਹੀਆਂ ਭ੍ਰਿਸ਼ਟ ਪ੍ਰਥਾਵਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਣਗੇ। ਉਨ੍ਹਾਂ ਕਿਹਾ, “ਮਿਲਣ ਵਾਲੀ ਹਰ ਜਾਣਕਾਰੀ/ਸ਼ਿਕਾਇਤ ਦਾ ਸੂਬਾਈ ਪੱਧਰ ’ਤੇ ਵਿਸ਼ਲੇਸ਼ਣ ਕਰਕੇ ਤੇਜ਼ੀ ਅਤੇ ਸੁਤੰਤਰ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਜੁਆਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।”

ਇਸ ਦੌਰਾਨ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਐਕਸ (ਸੋਸ਼ਲ ਮੀਡੀਆ ਖਾਤਾ) ਹੈਂਡਲ ’ਤੇ ਮੋਹਾਲੀ ਦੇ ਸਕੂਲ ਦੌਰੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਲਿਖਿਆ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੇਜ਼-2 ਤਹਿਤ ਪੰਜਾਬ ਸਰਕਾਰ ਰਾਜ ਭਰ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦੇ ਰਹੀ ਹੈ। ਇਹ ਟ੍ਰੇਨਿੰਗ ਸਕੂਲਾਂ ਅੰਦਰ ਮਜ਼ਬੂਤ ਨਸ਼ਾ ਵਿਰੋਧੀ ਵਾਤਾਵਰਣ ਪੈਦਾ ਕਰਨ ਅਤੇ ਹਰ ਬੱਚੇ ਦੀ ਸੋਚ ਨੂੰ ਇੰਨਾ ਮਜ਼ਬੂਤ ਕਰਨ ’ਤੇ ਕੇਂਦਰਿਤ ਹੈ ਕਿ ਉਹ ਕਿਸੇ ਵੀ ਦਬਾਅ, ਉਕਸਾਵੇ ਜਾਂ ਲਾਲਚ ਵਿੱਚ ਆਏ ਬਿਨਾਂ ਨਸ਼ਿਆਂ ਨੂੰ ਸਪਸ਼ਟ ‘ਨਾਂਹ’ ਕਹਿ ਸਕੇ।”

ਉਨ੍ਹਾਂ ਅੱਗੇ ਲਿਖਿਆ, “ਮਕਸਦ ਇਹ ਹੈ ਕਿ ਇਹ ਮਨ ਦੀ ਦ੍ਰਿੜਤਾ ਉਨ੍ਹਾਂ ਦੇ ਚਰਿਤਰ ਦਾ ਸਥਾਈ ਹਿੱਸਾ ਬਣੇ ਅਤੇ ਉਨ੍ਹਾਂ ਦੀ ਪੂਰੀ ਜ਼ਿੰਦਗੀ ਨਾਲ ਜੁੜੀ ਰਹੇ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ, ਜਿੱਥੇ ਮਨੋਵਿਗਿਆਨੀ ਅਤੇ ਸਿੱਖਿਆ ਮਾਹਿਰ ਪ੍ਰਿੰਸੀਪਲਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ।”

ਮਨੀਸ਼ ਸਿਸੋਦੀਆ ਨੇ ਹੋਰ ਕਿਹਾ, “ਅੱਜ ਮੈਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਮੋਹਾਲੀ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੇ ਇੱਕ ਸਿਖਲਾਈ ਸੈਸ਼ਨ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਇਹ ਦੇਖ ਕੇ ਤਸੱਲੀ ਹੋਈ ਕਿ ਸਰਕਾਰ ਸਿਰਫ਼ ‘ਪਿੰਡ ਦੇ ਪਹਿਰੇਦਾਰ’ ਹੀ ਨਹੀਂ, ਸਗੋਂ ‘ਦਿਮਾਗ਼ ਦੇ ਪਹਿਰੇਦਾਰ’ ਵੀ ਤਿਆਰ ਕਰ ਰਹੀ ਹੈ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।”

ਇਸ ਸੰਵਾਦ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦਾ ਸਕਾਰਾਤਮਕ ਦਿਸ਼ਾ ਵੱਲ ਮਾਰਗਦਰਸ਼ਨ ਕਰਨ ਸਬੰਧੀ ਕਈ ਨਵੇਂ ਸੁਝਾਅ ਵੀ ਸਾਂਝੇ ਕੀਤੇ ਗਏ, ਜਿਨ੍ਹਾਂ ਦੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਦੋਹਾਂ ਨੇ ਪ੍ਰਸ਼ੰਸਾ ਕੀਤੀ ਅਤੇ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੀ ਮੌਜੂਦ ਸਨ। ਇਸ ਤੋਂ ਪਹਿਲਾਂ, ਸਕੂਲ ਆਫ ਐਮੀਨੈਂਸ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ, ਜਿਸ ਦੇ ਪ੍ਰੇਰਕ ਬੋਲਾਂ ਰਾਹੀਂ ਸਮਾਜ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਦਾ ਮਜ਼ਬੂਤ ਸੁਨੇਹਾ ਦਿੱਤਾ ਗਿਆ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ।

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ
*ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ*

*• 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ*

*• ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ; 1000 ਤੋਂ ਖਿਡਾਰੀ ਲੈ ਰਹੇ ਹਨ ਹਿੱਸਾ*

*• ਪੰਜਾਬ ਦੀ ਖੇਡ ਨੀਤੀ ਨਾਲ ਮਿਲ ਰਹੇ ਹਨ ਕਾਰਾਤਮਕ ਨਤੀਜੇ: ਬੈਂਸ*

*ਚੰਡੀਗੜ੍ਹ/ ਲੁਧਿਆਣਾ, 06 ਜਨਵਰੀ 2026* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ, ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵਾਲੀ ਗੱਲ ਹੈ ਜਿੱਥੇ 69ਵੀਂ ਨੈਸ਼ਨਲ ਖੇਡਾਂ ਕਰਵਾਉਣ ਦਾ ਮੌਕਾ ਮਿਲਿਆ ਹੈ ਜਿਸ ਵਿੱਚ ਪੂਰੇ ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਆਂਧਰਾ ਪ੍ਰਦੇਸ, ਨਾਰਥ ਈਸਟ ਤੋਂ 1000 ਤੋਂ ਵੱਧ ਖਿਡਾਰੀ ਅਤੇ 350 ਤੋਂ ਵੱਧ ਕੋਚ ਸਹਿਬਾਨ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਠੰਡ ਪੈ ਰਹੀ ਪਰ ਪ੍ਰਸ਼ਾਸ਼ਨ ਵੱਲੋਂ ਪਹਿਲਾਂ ਹੀ ਪੁੱਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਜਿਨ੍ਹਾਂ ਵਿੱਚ ਖਿਡਾਰੀਆਂ ਲਈ ਰਿਹਾਇਸ਼, ਭੋਜਨ, ਟਰਾਂਸਪੋਰਟੇਸ਼ਨ, ਸੁਰੱਖਿਆ ਲਈ ਪੀ.ਸੀ.ਆਰ. ਟੀਮਾਂ ਤਾਇਨਾਤ ਕਰਨਾ, ਖੇਡ ਮੈਦਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਆਦਿ ਸ਼ਾਮਲ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 3100 ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ, ਭਾਵ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰੇਕ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ।

ਖੇਡਾਂ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ, ਉਨ੍ਹਾਂ ਅੱਗੇ ਦੱਸਿਆ ਕਿ ਖੇਡ ਨਰਸਰੀਆਂ ਵਿੱਚ ਵੱਡੇ ਪੱਧਰ 'ਤੇ ਬਾਕਸਿੰਗ, ਹਾਕੀ, ਕਬੱਡੀ ਤੇ ਹੋਰ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਪਾਲਿਸੀ ਬਣਾਈ ਗਈ ਹੈ ਜਿਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਖਿਡਾਰੀ ਦੀ ਏਸ਼ੀਅਨ ਖੇਡਾਂ, ਕਾਮਨਵੈਲਥ, ਵਰਲਡ ਚੈਂਪੀਅਨਸ਼ਿਪ ਅਤੇ ਓਲੰਪਿਕ ਲਈ ਚੋਣ ਹੁੰਦੀ ਹੈ ਤਾਂ ਪੰਜਾਬ ਸਰਕਾਰ ਚੁਣੇ ਹੋਏ ਖਿਡਾਰੀਆਂ ਨੂੰ ਐਡਵਾਂਸ ਪੇਮੈਂਟ ਕਰੇਗੀ ਤਾਂ ਜੋ ਖਿਡਾਰੀ ਆਪਣੀ ਸੁਵਿਧਾ ਅਨੁਸਾਰ ਖਿੱਚ ਕੇ ਤਿਆਰੀ ਕਰ ਸਕਣ ਜਦਕਿ ਹੋਰਨਾਂ ਸੂਬਿਆਂ ਵਿੱਚ ਖਿਡਾਰੀਆਂ ਨੂੰ ਮੈਡਲ ਲਿਆਉਣ ਤੋਂ ਬਾਅਦ ਤਵੱਜੋ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਪੰਜਾਬ ਵਿੱਚ ਮੈਡਲਾਂ ਦੀ ਗਿਣਤੀ ਵਿੱਚ ਇਜਾਫਾ ਹੋਇਆ ਹੈ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਲਈ ਇਹ ਬਹੁਤ ਵੱਡਾ ਮਾਣ ਹੈ ਕਿ ਭਾਰਤੀ ਪੁਰਸ਼ ਕ੍ਰਿਕਟ ਟੀਮ, ਭਾਰਤੀ ਮਹਿਲਾ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ ਪੰਜਾਬੀਆਂ ਦੀ ਕਪਤਾਨੀ ਹੇਠ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਇਹ ਸੰਕੇਤ ਦੇ ਰਹੀ ਹੈ ਕਿ ਸਾਡਾ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਪਛਾਣ ਬਹਾਲ ਕਰਨ ਵੱਲ ਵੱਧ ਰਿਹਾ ਹੈ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ

ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ

ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ

ਚੰਡੀਗੜ੍ਹ / ਨੰਗਲ 10 ਸਤੰਬਰ :- ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।
ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।
ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ।
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਲਾਨ,ਪੰਜਾਬ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਛੁੱਟੀਆਂ ਨੂੰ 7 ਸਤੰਬਰ, 2025 (ਐਤਵਾਰ) ਤੱਕ ਲਈ ਵਧਾ ਦਿੱਤਾ ਗਿਆ ਹੈ
Patiala,03,SEP,2025,(Azad Soch News):-  ਪੰਜਾਬ ਵਿੱਚ ਹੜ੍ਹਾਂ ਦੀ ਭਿਆਨਕ ਅਤੇ ਲਗਾਤਾਰ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਸਰਕਾਰ ਨੇ ਫਿਰ ਤੋਂ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ Instagram Account ਤੇ ਮੈਸਜ ਕਰਕੇ ਐਲਾਨ ਕੀਤਾ ਹੈ,ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਿੱਖਿਆ ਅਦਾਰਿਆਂ ਵਿੱਚ ਛੁੱਟੀਆਂ ਨੂੰ 7 ਸਤੰਬਰ, 2025 (ਐਤਵਾਰ) ਤੱਕ ਲਈ ਵਧਾ ਦਿੱਤਾ ਗਿਆ ਹੈ।ਇਹ ਫੈਸਲਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਹੜ੍ਹਾਂ ਦੀ ਸਥਿਤੀ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 18 ਜੂਨ ()
ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।
ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।
ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ:

ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।

ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”

ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੁਕਵੀਂ ਵਰਤੋਂ ਕਰਨਾ ਹੈ।

ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੀ.ਜੀ.ਸੀ. ਗਰੁੱਪ ਮੋਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾ ਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇ.ਆਈ.ਐਸ. ਗਰੁੱਪ ਲੁਧਿਆਣਾ ਅਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਜਵਾਬਦੇਹ ਅਤੇ ਸੁਵਿਧਾਜਨਕ ਸ਼ਾਸਨ ਦਾ ਭਰੋਸਾ ਦਿੰਦਿਆਂ ਭਾਈਵਾਲਾਂ ਦੇ ਫੀਡਬੈਕ ਅਤੇ ਚਿੰਤਾਵਾਂ ਨੂੰ ਗੌਰ ਨਾਲ ਸੁਣਿਆ।

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ
ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

• ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ

Chandigarh,01,MAY,2025,(Azad Soch News):-  ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ।

ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਵਿਕਟੂਰਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਹਰਦੀਪ ਸਿੰਘ ਬਾਂਗਾ ਨੇ ਹਸਤਾਖਰ ਕੀਤੇ।

ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਿਰਫ਼ ਇੱਕ ਸਮਝੌਤਾ ਨਹੀਂ ਹੈ - ਇਹ ਪੰਜਾਬ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਹੈ ਕਿ ਉਨ੍ਹਾਂ ਨੂੰ ਥਿਊਰੀ ਤੋਂ ਪਾਰ ਅਸਲ-ਸੰਸਾਰ ਦੀਆਂ ਐਪਲੀਕੇਸ਼ਨਾਂ, ਅਤਿ-ਆਧੁਨਿਕ ਤਕਨਾਲੋਜੀਆਂ ਅਤੇ ਵਿਹਾਰਕ ਅਨੁਭਵ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।" ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਅਕਾਦਮਿਕ ਸਿਖਲਾਈ ਵਿੱਚ ਉਦਯੋਗਾਂ ਨੂੰ ਸ਼ਾਮਲ ਕਰਕੇ ਪੰਜਾਬ ਵਿੱਚ ਤਕਨੀਕੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ‘ਤੇ ਕੇਂਦਰਿਤ ਹੈ, ਜੋ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦਾ ਰਾਹ ਪੱਧਰਾ ਕਰੇਗਾ।

ਇਸ ਸਮਝੌਤੇ ਦੇ ਮੁੱਖ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਚਾਰ ਸਾਲਾਂ ਦਾ ਹੋਵੇਗਾ। ਇਸ ਦੇ ਪੰਜ ਸਮੈਸਟਰ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਕਰਵਾਏ ਜਾਣਗੇ ਜਿਸ ਵਿੱਚ ਅਕਾਦਮਿਕ ਅਧਿਐਨ ਸ਼ਾਮਲ ਹੋਵੇਗਾ ਅਤੇ ਪ੍ਰੈਕਟੀਕਲ ਇੰਡਸਟਰੀਅਲ ਸਿਖਲਾਈ ਦੇ ਆਖਰੀ ਤਿੰਨ ਸਮੈਸਟਰ ਵਿਕਟੂਰਾ ਟੈਕਨਾਲੌਜੀਜ਼ ਵਿਖੇ ਕਰਵਾਏ ਜਾਣਗੇ। ਇਹ ਪ੍ਰੋਗਰਾਮ 30 ਵਿਦਿਆਰਥੀਆਂ ਦੇ ਬੈਚ ਨਾਲ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਦਿਆਰਥੀ ‘ਤੇ ਧਿਆਨ ਦਿੰਦਿਆਂ ਉੱਚ-ਗੁਣਵੱਤਾ ਵਾਲੀ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਕਟੂਰਾ ਟੈਕਨਾਲੋਜੀਜ਼ ਅਨੁਭਵੀ ਸਿੱਖਿਆ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਇੱਕ ਵੀ.ਟੀ.ਪੀ.ਐਲ. ਐਡਵਾਂਸਡ ਆਟੋਮੇਸ਼ਨ ਲੈਬ ਸਥਾਪਤ ਕਰੇਗੀ। ਇਸ ਪ੍ਰੋਗਰਾਮ ਤਹਿਤ ਆਰਥਿਕ ਤੌਰ 'ਤੇ ਪਛੜੇ ਹੋਣਹਾਰ ਵਿਦਿਆਰਥੀਆਂ ਲਈ 50 ਫ਼ੀਸਦ ਤੱਕ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਉਦਯੋਗਿਕ ਸਿਖਲਾਈ ਦੌਰਾਨ ਮੁਫਤ ਰਿਹਾਇਸ਼, ਭੋਜਨ, ਸਥਾਨਕ ਆਵਾਜਾਈ ਅਤੇ ਵਜ਼ੀਫ਼ਾ ਵੀ ਪ੍ਰਦਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਦਿਅਕ ਖੇਤਰ ਦੀ ਨੁਹਾਰ ਬਦਲਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਉਦਯੋਗਿਕ ਖੇਤਰ ਦੀਆਂ ਭਵਿੱਖੀ ਜ਼ਰੂਰਤਾਂ ਨਾਲ ਵਿਦਿਅਕ ਬੁਨਿਆਦੀ ਢਾਂਚੇ ਨੂੰ ਜੋੜਨ ਲਈ ਸਰਕਾਰ ਦੀ ਅਗਾਂਹਵਧੂ ਰਣਨੀਤੀ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਵੱਲੋਂ ਅਜਿਹਾ ਅਕਾਦਮਿਕ ਮਾਡਲ ਤਿਆਰ ਕੀਤਾ ਜਾ ਰਿਹਾ ਹੈ ਜੋ ਆਟੋਮੇਸ਼ਨ, ਉੱਨਤ ਨਿਰਮਾਣ ਅਤੇ ਰੋਬੋਟਿਕਸ ਦੀਆਂ ਮੰਗਾਂ ਨੂੰ ਪੂਰਾ ਕਰਦਾ ਹੈ।

ਸਿੱਖਿਆ, ਪਾਠਕ੍ਰਮ ਵਿਕਾਸ ਅਤੇ ਫੈਕਲਟੀ ਸਿਖਲਾਈ ਵਿੱਚ ਸਰਗਰਮ ਸ਼ਮੂਲੀਅਤ ਲਈ ਵਿਕਟੂਰਾ ਟੈਕਨਾਲੋਜੀਜ਼ ਦੀ ਸ਼ਲਾਘਾ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਹੋਰ ਉਦਯੋਗਾਂ ਨੂੰ ਵੀ ਸੂਬਾ ਸਰਕਾਰ ਦੀਆਂ ਵਿਦਿਅਕ ਸੰਸਥਾਵਾਂ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵਵਿਆਪੀ ਮੌਕਿਆਂ ਲਈ ਤਿਆਰ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਵਿਕਟੂਰਾ ਟੈਕਨਾਲੌਜੀਜ਼ ਸ੍ਰੀ ਅਮਿਤਬੀਰ ਸਿੰਘ ਬਾਂਗਾ, ਸੀ.ਐਸ.ਆਰ. ਹੈੱਡ ਸ੍ਰੀ ਅਜੇ ਕੁਮਾਰ ਸੋਮਵੰਸ਼ੀ, ਐਮ.ਆਰ.ਐਸ.ਪੀ.ਟੀ.ਯੂ. ਦੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ, ਕੋਆਰਡੀਨੇਟਰ ਡਾ. ਅਮਿਤ ਭਾਟੀਆ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।