dreams - Azad Soch

ਸੁਪਨਿਆਂ ਦੇ ਸ਼ਹਿਰ ਮੁੰਬਈ 'ਤੇ ਮਾਨਸੂਨ ਦੀ ਪੂਰੀ ਮਿਹਰ ਅੱਜ ਲਗਾਤਾਰ ਤੀਜੇ ਦਿਨ ਵੀ ਮੀਂਹ ਜਾਰੀ
ਨਵੀਂ ਮੁੰਬਈ, 23, ਜੂਨ, 2026, (ਆਜ਼ਾਦ ਸੋਚ ਨਿਊਜ਼):-   ਮੁੰਬਈ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਲਗਾਤਾਰ ਪੈ ਰਿਹਾ ਮੀਂਹ ਉੱਥੋਂ ਦੇ ਲੋਕਾਂ ਲਈ ਗਰਮੀ ਤੋਂ ਵੱਡੀ ਰਾਹਤ ਲੈ ਕੇ ਆਇਆ ਹੈ। ਤੀਜੇ ਦਿਨ ਵੀ ਝੜੀ ਲੱਗੇ ਰਹਿਣ ਕਾਰਨ ਸ਼ਹਿਰ ਦਾ ਮੌਸਮ ਤਾਂ ਸੁਹਾਵਣਾ ਹੋ ਗਿਆ ਹੈ, ਪਰ ਇਸ ਦੇ ਨਾਲ ਹੀ ਮੁੰਬਈ ਦੀ ਰਫ਼ਤਾਰ 'ਤੇ ਵੀ ਥੋੜ੍ਹਾ ਅਸਰ ਪੈਂਦਾ ਦਿਖ ਰਿਹਾ ਹੈ।
ਇਸ ਬਾਰਸ਼ ਨਾਲ ਜੁੜੇ ਕੁਝ ਮੁੱਖ ਪਹਿਲੂ ਇਸ ਤਰ੍ਹਾਂ ਹਨ:
•    ਪਾਣੀ ਭਰਨ ਦੀ ਸਮੱਸਿਆ: ਲਗਾਤਾਰ ਮੀਂਹ ਕਾਰਨ ਮੁੰਬਈ ਦੇ ਕਈ ਨੀਵੇਂ ਇਲਾਕਿਆਂ (ਜਿਵੇਂ ਹਿੰਦਮਾਤਾ, ਸਿਓਨ ਅਤੇ ਅੰਧੇਰੀ ਸਬਵੇਅ) ਵਿੱਚ ਪਾਣੀ ਜਮ੍ਹਾ ਹੋਣ ਦੀਆਂ ਖ਼ਬਰਾਂ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ।
•    ਲੋਕਲ ਟ੍ਰੇਨਾਂ 'ਤੇ ਅਸਰ: ਮੁੰਬਈ ਦੀ ਲਾਈਫਲਾਈਨ ਕਹੀਆਂ ਜਾਣ ਵਾਲੀਆਂ ਲੋਕਲ ਟ੍ਰੇਨਾਂ ਫਿਲਹਾਲ ਚੱਲ ਰਹੀਆਂ ਹਨ, ਪਰ ਪਟੜੀਆਂ 'ਤੇ ਪਾਣੀ ਹੋਣ ਕਰਕੇ ਕੁਝ ਰੂਟਾਂ 'ਤੇ ਇਹ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ।
•    ਮੌਸਮ ਵਿਭਾਗ ਦਾ ਅਲਰਟ: ਮੌਸਮ ਵਿਭਾਗ (IMD) ਨੇ ਆਉਣ ਵਾਲੇ 24 ਤੋਂ 48 ਘੰਟਿਆਂ ਲਈ ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ (ਠਾਣੇ, ਪਾਲਘਰ) ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਰੱਖਿਆ ਹੈ।
ਕੁਝ ਇਲਾਕਿਆਂ ਵਿੱਚ ਹਾਈ ਟਾਈਡ (ਸਮੁੰਦਰ ਵਿੱਚ ਉੱਚੀਆਂ ਲਹਿਰਾਂ) ਦੀ ਚੇਤਾਵਨੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲੋਕਾਂ ਨੂੰ ਸਮੁੰਦਰ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ ਹੈ।

ਇਕ ਦਿਨ ਡੀ.ਸੀ ਦੇ ਸੰਗ': 10ਵੀਂ ਜਮਾਤ ਦੀਆਂ ਮੈਰਿਟ 'ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
-'ਇਕ ਦਿਨ ਡੀ.ਸੀ ਦੇ ਸੰਗ': 10ਵੀਂ ਜਮਾਤ ਦੀਆਂ ਮੈਰਿਟ 'ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ

-ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸੰਗ ਗੁਜ਼ਾਰਿਆ ਦਿਨ, ਡੀ.ਸੀ. ਨੇ ਸਫ਼ਲ ਜਿੰਦਗੀ ਲਈ ਸਾਂਝੇ ਕੀਤੇ ਤਜ਼ਰਬੇ

-ਦਫ਼ਤਰੀ ਫਾਇਲਾਂ ਤੇ ਕੋਰਟ ਕੇਸਾਂ ਦਾ ਨਿਪਟਾਰਾ, ਲੋਕਾਂ ਨੂੰ ਮਿਲਣ, ਅਧਿਕਾਰੀਆਂ ਨਾਲ ਬੈਠਕਾਂ ਕਰਨ ਸਮੇਤ ਡਿਪਟੀ ਕਮਿਸ਼ਨਰ ਨਾਲ ਦੁਪਿਹਰ ਦਾ ਖਾਧਾ ਖਾਣ

-ਡਾ. ਪ੍ਰੀਤੀ ਯਾਦਵ ਨੇ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ

ਪਟਿਆਲਾ, 27 ਮਈ,2025:- ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੀਆਂ 3 ਵਿਦਿਆਰਥਣਾਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ 'ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਸੰਗ' ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਦੀ 97.69 ਫੀਸਦੀ ਨੰਬਰ ਲੈਣ ਵਾਲੀ ਮਹਿਕਪ੍ਰੀਤ ਕੌਰ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ 97.38 ਫੀਸਦੀ ਨੰਬਰ ਲੈਣ ਵਾਲੀ ਸਿਮਰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਦੀ ਅਮਨਪ੍ਰੀਤ ਕੌਰ ਨੇ ਆਪਣਾ ਸਮਾਂ ਡਿਪਟੀ ਕਮਿਸ਼ਨਰ ਦੇ ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ।

ਇਨ੍ਹਾਂ ਬੱਚਿਆਂ ਨੇ ਕਿਹਾ ਕਿ, ''ਉਹ ਅੱਜ ਤੱਕ ਤਾਂ ਕੇਵਲ ਆਪਣੇ ਘਰ ਤੋਂ ਸਕੂਲ ਤੱਕ ਦਾ ਹੀ ਰਾਸਤਾ ਜਾਣਦੇ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਨਾਲ ਬੈਠਕੇ ਦਫ਼ਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਇਨ੍ਹਾਂ ਦੇ ਹੱਲ ਕਰਨ, ਅਧਿਕਾਰੀਆਂ ਨਾਲ ਬੈਠਕਾਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਦਾਲਤ ਦੀ ਕਾਰਵਾਈ ਦੀ ਵਿਧੀ ਬਾਰੇ ਜਾਨਣ ਦਾ ਅਹਿਮ ਮੌਕਾ ਮਿਲਿਆ ਹੈ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹੇ ਦੇ ਸਭ ਤੋਂ ਵੱਡੇ ਅਧਿਕਾਰੀ, ਡਿਪਟੀ ਕਮਿਸ਼ਨਰ ਨਾਲ ਬੈਠਕੇ ਦੁਪਹਿਰ ਦਾ ਖਾਣਾ ਉਨ੍ਹਾਂ ਲਈ ਯਾਦਗਾਰੀ ਬਣ ਗਿਆ ਹੈ, ਕਿਉਂਕਿ ਡਿਪਟੀ ਕਮਿਸ਼ਨਰ ਨੇ ਖ਼ੁਦ ਉਨ੍ਹਾਂ ਨੂੰ ਖਾਣਾ ਪਰੋਸਿਆ।''

ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ'। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚੋਂ ਇੱਕ ਬੱਚੀ ਚਾਰਟਡ ਅਕਾਊਂਟੈਂਟ ਤੇ ਦੋ ਬੱਚੀਆਂ ਡਾਕਟਰ ਬਣਨਾ ਚਾਹੁੰਦੀਆਂ ਹਨ, ਜਿਸ ਲਈ ਉਨ੍ਹਾਂ ਨੂੰ ਅਗਵਾਈ ਦਿੱਤੀ ਗਈ ਹੈ।

ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਡਾ. ਪ੍ਰੀਤੀ ਯਾਦਵ ਨੇ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ। ਡਾ. ਪ੍ਰੀਤੀ ਯਾਦਵ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫ਼ਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ।

ਇਨ੍ਹਾਂ ਬੱਚਿਆਂ ਨੇ ਆਪਣਾ ਅੱਜ ਦਾ ਤਜ਼ੁਰਬਾ ਸਾਂਝਾ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਜਿਲ੍ਹੇ ਦੇ ਡੀ.ਸੀ. ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ 'ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਕੇ ਡਾਕਟਰ ਤੇ ਚਾਰਟਡ ਅਕਾਉਟੈਂਟ ਬਣਨਗੀਆਂ।ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਕਿਤਾਬਾਂ ਨਾਲ ਸਨਮਾਨਿਤ ਕੀਤਾ।ਇਸ ਮੌਕੇ ਬੱਚਿਆਂ ਦੇ ਮਾਪੇ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਪਾਲ ਸਿੰਘ ਸਮੇਤ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਵੀ ਮੌਜੂਦ ਸਨ।

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੀਆਂ ਟੌਪਰ ਵਿਦਿਆਰਥਣਾਂ ਦੇ ਦੋ ਸਮੂਹਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਜਿਥੇ ਉਨ੍ਹਾਂ ਨੇ ਦੋਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਵਲੋਂ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਸਿੱਧੇ ਤੌਰ ’ਤੇ ਜਾਣੂ ਹੁੰਦਿਆਂ ਦਫ਼ਤਰੀ ਕੰਮ-ਕਾਜ ਨੂੰ ਕਰੀਬ ਤੋਂ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ/ਕਾਰਜਪ੍ਰਣਾਲੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ ਦੇ ਨਿਰੀਖਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਸੁਰੱਖਿਆ ਵਿਵਸਥਾ, ਕਮਿਊਨਟੀ ਪੁਲਸਿੰਗ ਤੇ ਪੁਲਿਸ ਦੇ ਕੰਮ-ਕਾਜ ਬਾਰੇ ਬੜੀ ਬਾਰੀਕੀ ਨਾਲ ਦੱਸਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਬਾਰਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਤਿੰਨ ਵਿਦਿਆਰਥਣਾਂ ਨੇ ਆਪਣਾ ਸਮਾਂ ਬਿਤਾਇਆ। ਇਨ੍ਹਾਂ ਵਿਦਿਆਰਥਣਾਂ ਵਿੱਚ ਮਾਧਵੀ ਸਲਾਰੀਆ, ਸ਼ਾਕਸੀ ਅਤੇ ਅਮਨਪ੍ਰੀਤ ਕੌਰ ਸ਼ਾਮਿਲ ਸਨ। ਇਨ੍ਹਾਂ ਹੋਣਹਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ  ਕ੍ਰਮਵਾਰ 99 ਫੀਸਦੀ, 98.60 ਫੀਸਦੀ ਅਤੇ 98.40 ਫੀਸਦੀ ਅੰਕ ਨਾਨ ਮੈਡੀਕਲ ਸਟਰੀਮ ਵਿਚੋਂ ਪ੍ਰਾਪਤ ਕੀਤੇ ਹਨ।

ਸਵੇਰੇ ਦਫ਼ਤਰ ਸ਼ੁਰੂ ਹੋਣ ਸਮੇਂ ਇਨ੍ਹਾਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਆਪਣੇ ਡੀ.ਸੀ. ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਅਤੇ ਬੜੇ ਹੀ ਉਸਾਰੂ ਮਾਹੌਲ ਵਿੱਚ ਗੱਲਬਾਤ ਕੀਤੀ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥਣਾਂ ਦੇ ਨਾਲ ਡਾ.ਹਿਮਾਂਸ਼ੂ ਅਗਰਵਾਲ ਨੇ ਸੇਵਾ ਕੇਂਦਰ ਅਤੇ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਬ ਰਜਿਸਟਰਾਰ ਦਫ਼ਤਰ ਜਲੰਧਰ-1 ਵਿਖੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨਾਲ ਦੁਪਹਿਰ ਦਾ ਖਾਣਾ ਖਾਧਾ। ਖਾਣਾ ਖਾਣ ਤੋਂ ਬਾਅਦ ਸ਼ਾਮ ਨੂੰ ਜ਼ਿਲ੍ਹੇ ਦੇ 38 ਮੈਰਿਟ ਵਿੱਚ ਆਏ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ 13 ਵਿਦਿਆਰਥੀ 10ਵੀਂ ਕਲਾਸ ਅਤੇ 25 ਵਿਦਿਆਰਥੀ 12ਵੀਂ ਕਲਾਸ ਦੇ ਸ਼ਾਮਿਲ ਸਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਸਦਕਾ ਤਿੰਨ ਵਿਦਿਆਰਥਣਾਂ ਵਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸਮਾਂ ਬਿਤਾਇਆ ਗਿਆ। 10ਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਇਨ੍ਹਾਂ ਵਿਦਿਆਰਥਣਾਂ ਵਿੱਚ ਪ੍ਰੀਤੀ ਕੁਮਾਰੀ (97.85 ਫੀਸਦੀ), ਨਵਨੀਤ ਕੌਰ (97.54 ਫੀਸਦੀ) ਅਤੇ ਨੀਲੂ ਕੁਮਾਰੀ (97.54 ਫੀਸਦੀ) ਸ਼ਾਮਿਲ ਸਨ। ਪੁਲਿਸ ਕਮਿਸ਼ਨਰ, ਜਲੰਧਰ ਨੇ ਇਨ੍ਹਾਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਗੱਲਬਾਤ ਕੀਤੀ, ਉਪਰੰਤ ਵਿਦਿਆਰਥਣਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਵੀ ਕੀਤਾ।

ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਨਿਵੇਕਲੀ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਵਿਦਿਆਰਥੀਆਂ ਲਈ ਕਾਰਗਰ ਸਾਬਿਤ ਹੋਵੇਗੀ, ਕਿਉਂਕਿ ਇਸ ਮੁਹਿੰਮ ਸਦਕਾ ਵਿਦਿਆਰਥੀਆਂ ਨੂੰ ਪੂਰਾ ਦਿਨ ਡੀ.ਸੀ. ਅਤੇ ਸੀ.ਪੀ. ਨਾਲ ਰਹਿ ਕੇ ਵੱਖ-ਵੱਖ ਕੰਮਾਂ ਦਾ ਪਤਾ ਲੱਗਦਾ ਹੈ, ਜਿਸ ਸਦਕਾ ਵਿਦਿਆਰਥੀ ਤਰੱਕੀ ਦੇ ਖੇਤਰ ਵਿੱਚ ਉੱਚੀ ਉਡਾਣ ਭਰਨ ਲਈ ਪ੍ਰੇਰਿਤ ਹੋ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।

ਦਿਨ ਦੇ ਅੰਤ ਵਿੱਚ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਸਮਾਂ ਬਿਤਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਜਿਥੇ  ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਪ੍ਰਤੀ ਨਵੀਂ ਦਿੱਖ ਅਤੇ ਸਮਝ ਲੈ ਕੇ ਰਵਾਨਾ ਹੋਈਆਂ, ਉਥੇ ਹੀ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਸੇਵਾਵਾਂ ਵਿੱਚ ਸ਼ਾਮਿਲ ਹੋ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਵਿੱਚ ਸਾਕਰਾਤਮਕ ਯੋਗਦਾਨ ਦੇਣ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਦਿਨ ਬੜਾ ਹੀ ਮਹੱਤਵਪੂਰਣ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜੋ ਇਹ ਪਹਿਲ ਕਦਮੀ ਕੀਤੀ ਗਈ ਹੈ, ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੰਚ ਤੋਂ ਵਿਦਿਆਰਥੀਆਂ ਨੂੰ ਉੱਚੀ ਉਡਾਰੀ ਭਰਨ ਦਾ ਮੌਕਾ ਮਿਲੇਗਾ।

ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ
ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

• ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ

ਪਟਿਆਲਾ, 14 ਅਪਰੈਲ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੁਨੀਆਂ ਦੇ ਇਤਿਹਾਸ ਦੀਆਂ ਸਭ ਮਹਾਨ ਸ਼ਖਸੀਅਤਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਡਾ. ਅੰਬੇਦਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਵਿੱਚ ਸ਼ੁਮਾਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਆਗੂ ਸਨ ਬਲਕਿ ਉਹ ਪੂਰੀ ਮਨੁੱਖਤਾ ਦੇ ਆਗੂ ਸਨ। ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਦੇ ਇਸ ਮਹਾਨ ਸਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ, ਰੰਗ ਅਤੇ ਨਸਲ ਦੀ ਸੌੜੀ ਸੋਚ ਤੋਂ ਉੱਪਰ ਉੱਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਸਮਾਨਤਾ ਪ੍ਰਾਪਤ ਕਰਨ ਲਈ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਨੇ ਹਮੇਸ਼ਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੇਤ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਅਤੇ ਧਰਮ, ਜਾਤ, ਰੰਗ ਅਤੇ ਨਸਲ ਦੇ ਸੌੜੇ ਵਿਚਾਰਾਂ ਨੂੰ ਤਿਆਗ ਕੇ ਇੱਕ ਸਦਭਾਵਨਾ ਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਜੀਵਨ ਅਤੇ ਫਲਸਫੇ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਸਹੂਲਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦੇ ਕੇ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਵਿੱਚ ਰੋੜਾ ਬਣਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫੁੱਟਪਾਊ ਤਾਕਤਾਂ ‘ਤੇ ਨਿਸ਼ਾਨਾਂ ਬਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਹੁਣ ਪੰਜਾਬ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਮਾਜ ਵਿੱਚ ਅਤਿ ਲੋੜੀਂਦੇ ਬਦਲਾਅ ਲਿਆਉਣ ਲਈ ਆਪਣੀ ਸਿੱਖਿਆ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧ ਗਈਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਮਰਦਾਂ ਨੂੰ ਮੋਹਰੀ ਮੰਨਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਅਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕੁੜੀਆਂ ਹੋਰ ਸਿੱਖਿਆ ਪ੍ਰਾਪਤ ਕਰਕੇ ਆਪਣੇ ਲਈ ਵੱਖਰੀ ਪਛਾਣ ਬਣਾਉਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਦੀ ਸੱਤਾ ਇਮਾਨਦਾਰੀ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧ ਲੋਕਾਂ ਦੇ ਹੱਥਾਂ ਵਿੱਚ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੇ ਗੁਣ ਵਿਰਾਸਤ ਵਿਚੋਂ ਮਿਲੇ ਹਨ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਵੱਲ ਕਦੇ ਵੀ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇਅ ਮੀਲ ਸੈਂਟਰ ਬਣੇ ਹੋਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਨੂੰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਇੱਕ ਸਰਗਰਮ ਭਾਈਵਾਲ ਬਣਾ ਰਿਹਾ ਹੈ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਪੂਰੀ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਤਿਆਰ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਸਰਗਰਮ ਜਨਤਕ ਸਮਰਥਨ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਮਰਥਨ ਲੈਣ ਲਈ ਇੱਕ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ 'ਤੇ ਸਾਂਝੀ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕਈ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਮਨਾਉਣ ਲਈ ਕਈ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਿਆ ਗਿਆ ਹੈ।

ਵਿਦਿਆਰਥੀਆਂ ਨਾਲ ਭਾਵਨਾਤਮਕ ਤੌਰ ‘ਤੇ ਜੁੜਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਆਪਣੇ ਦਿਨਾਂ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ ਅਤੇ ਆਪਣੇ ਅਕਾਦਮਿਕ ਸਾਲਾਂ ਦੌਰਾਨ ਇਸੇ ਸਟੇਜ ਤੋਂ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਿੱਖਿਆ ਨੇ ਉਨ੍ਹਾਂ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਹੈ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰਨਾਂ ਨੇ ਵੀ ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

* ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ

ਪਟਿਆਲਾ, 14 ਅਪਰੈਲ:- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।

ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ।

ਬੀ ਟੈਕ ਮਕੈਨੀਕਲ ਇੰਜਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਇਆ।

ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

ਇੱਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ
*ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ*

*ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ*

*ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ*

*ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਅੱਜ ਇੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਅੱਜ ਦਾ ਇਹ ਅਹਿਮ ਮੌਕਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਿਮਾਣੇ ਜਿਹੇ ਯਤਨ ਵਜੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ 'ਤੇ ਰੱਖਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਪਰ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਲੋਕਾਂ ਨੂੰ ਸਮਰਪਿਤ ਕੀਤਾ ਹੈ ਜਿਸ ਵਿੱਚ ਮੋਹਾਲੀ ਦੀ ਏਅਰਪੋਰਟ ਰੋਡ 'ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੁੱਤ ਇਸ ਲਈ ਲਾਇਆ ਗਿਆ ਹੈ ਤਾਂ ਜੋ ਉਸ ਸੜਕ ਤੋਂ ਗੁਜ਼ਰਨ ਵਾਲੇ ਲੋਕ ਇਸ ਮਹਾਨ ਸ਼ਹੀਦ ਨੂੰ ਯਾਦ ਕਰ ਸਕਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਅਜਿਹੇ ਉਪਰਾਲੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਇਸ ਮਹਾਨ ਸ਼ਹੀਦ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ ਚਾਨਣ ਮੁਨਾਰਾ ਸਾਬਤ ਹੋਣਗੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਵਿਦੇਸ਼ ਤੋਂ ਕੋਈ ਵੀ ਸ਼ਖਸੀਅਤ ਸੂਬੇ ਦਾ ਦੌਰਾ ਕਰਦੀ ਹੈ ਤਾਂ ਉਹ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ 'ਤੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਵਰਗੀਆਂ ਅਲਾਮਤਾਂ ਅੱਜ ਵੀ ਮੌਜੂਦ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਹੱਥ ਸੱਤਾ ਦੀ ਵਾਗਡੋਰ ਆਈ, ਉਨ੍ਹਾਂ ਲੋਕਾਂ ਨੇ ਅੰਗਰੇਜ਼ਾਂ ਤੋਂ ਵੀ ਵੱਧ ਬੇਰਹਿਮੀ ਨਾਲ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਰੂਹਾਂ ਉਦੋਂ ਕੁਰਲਾ ਉੱਠੀਆਂ ਹੋਣਗੀਆਂ, ਜਦੋਂ ਉਹ ਵੱਡੇ ਅਫਸਰਾਂ ਅਤੇ ਜੱਜਾਂ ਦੇ ਘਰਾਂ ਤੋਂ ਭਾਰੀ ਮਾਤਰਾ ਵਿੱਚ ਨਗਦੀ ਬਰਾਮਦ ਹੁੰਦੇ ਵੇਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਦਾਗੀ ਲੋਕਾਂ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਗਲਤ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਲਈ ਨਹੀਂ ਦਿੱਤੀਆਂ ਸਨ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਜੜ੍ਹਾਂ ਲਾ ਲਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਵਿੱਚ ਇੱਥੋਂ ਸਹੁੰ ਚੁੱਕਣ ਤੋਂ ਬਾਅਦ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਨੇ ਜੁਲਾਈ ਮਹੀਨੇ ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਜਿਸ ਤੋਂ ਬਾਅਦ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਕੰਪਨੀ ਤੋਂ ਪਾਵਰ ਪਲਾਂਟ ਖਰੀਦਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 52,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਲੋਕਾਂ ਨੂੰ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਬਾਬਾ ਸਾਹਿਬ ਇਕ ਨਿਮਰ ਪਰਿਵਾਰ ਤੋਂ ਸਨ, ਪਰ ਸਿੱਖਿਆ ਪ੍ਰਾਪਤ ਕਰਕੇ ਉਹ ਵਿਸ਼ਵ ਦੇ ਚੋਟੀ ਦੀਆਂ ਸ਼ਖਸੀਅਤਾਂ ਦੀ ਸੂਚੀ ਵਿੱਚ ਸ਼ੁਮਾਰ ਹੋਏ। ਉਨ੍ਹਾਂ ਕਿਹਾ ਕਿ 'ਸਕੂਲ ਆਫ਼ ਐਮੀਨੈਂਸ' ਗ਼ਰੀਬ ਪਰ ਹੁਸ਼ਿਆਰ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀ ਸੋਚ ਅਨੁਸਾਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਛੋਟੀ ਉਮਰ ਵਿੱਚ ਹੀ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਪਿਛਲੀਆਂ ਸਰਕਾਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਸੁਪਨਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰ ਵਿੱਚ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਦੇਸ਼ ਨੇ ਆਜ਼ਾਦੀ ਹਾਸਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਭਾਰਤ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਇਸ ਪਵਿੱਤਰ ਧਰਤੀ 'ਤੇ ਆ ਕੇ ਸੁਭਾਗਾ ਮਹਿਸੂਸ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਹਮੇਸ਼ਾ ਇਸ ਮਹਾਨ ਸ਼ਹੀਦ ਦਾ ਰਿਣੀ ਰਹੇਗਾ ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸਿਰਫ਼ ਇਕ ਵਿਅਕਤੀ ਹੀ ਨਹੀਂ ਸਗੋਂ ਇਕ ਸੰਸਥਾ ਸੀ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਏ ਹਰ ਯਤਨ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸ਼ਹੀਦ ਦੇ ਪਿਤਾ ਸਵਰਗੀ ਸਰਦਾਰ ਕਿਸ਼ਨ ਸਿੰਘ ਦੀ ਸਮਾਧੀ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ।

ਹਰਿਆਣਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇ ਰਹੀ ਹੈ
Chandigarh,25 July,2024,(Azad Soch News):- ਹਰਿਆਣਾ ਸਰਕਾਰ (Haryana Govt) ਨੇ ਨੌਜਵਾਨਾਂ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਦਿੱਤੀ ਹੈ,ਨਾਇਬ ਸੈਣੀ (Naib Saini) ਸਰਕਾਰ ਨੇ ਅਧਿਆਪਕਾਂ ਦੀ ਭਰਤੀ ਲਈ ਵੱਡਾ ਕਦਮ ਚੁੱਕਿਆ ਹੈ,PTG ਅਸਾਮੀਆਂ 'ਤੇ ਭਰਤੀ ਲਈ ਤਿੰਨ ਹਜ਼ਾਰ (3,069) ਤੋਂ ਵੱਧ ਅਸਾਮੀਆਂ ਜਾਰੀ ਕੀਤੀਆਂ ਗਈਆਂ ਹਨ,ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਨਾਇਬ ਸਰਕਾਰ ਦੀ ਇਹ ਇੱਕ ਨਵੀਂ ਕੋਸ਼ਿਸ਼ ਹੈ,ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਨੇ ਸਾਬਕਾ ਫਾਇਰ ਫਾਈਟਰਾਂ (Former Firefighters) ਲਈ ਭਵਿੱਖ ਦੇ ਕਈ ਦਰਵਾਜ਼ੇ ਖੋਲ੍ਹ ਦਿੱਤੇ ਸਨ,ਕੁੱਲ ਮਿਲਾ ਕੇ ਹੁਣ ਹਰਿਆਣਾ ਦੇ ਸ਼ਾਇਦ ਹੀ ਕਿਸੇ ਇੱਕ ਵੀ ਅਗਨੀਵੀਰ ਨੂੰ ਚਾਰ ਸਾਲ ਦੇਸ਼ ਦੀ ਸੇਵਾ ਵਿੱਚ ਸਮਰਪਿਤ ਕਰਨ ਤੋਂ ਬਾਅਦ ਆਪਣੇ ਭਵਿੱਖ ਦੀ ਰੋਜ਼ੀ-ਰੋਟੀ ਦੀ ਚਿੰਤਾ ਨਹੀਂ ਕਰਨੀ ਪਵੇਗੀ।

ਇਸ ਤੋਂ ਕੁਝ ਦਿਨਾਂ ਬਾਅਦ, ਰਾਜ ਸਰਕਾਰ ਨੇ ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਰਾਹੀਂ 3,069 PGT ਅਸਾਮੀਆਂ ਲਈ ਭਰਤੀ ਕਰਕੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲ ਕੀਤੀ ਹੈ,ਸਭ ਤੋਂ ਵੱਡੀ ਗੱਲ ਇਹ ਹੈ ਕਿ ਹਰਿਆਣਾ ਦੀ ਮੌਜੂਦਾ ਸਰਕਾਰ ਸਿਰਫ਼ ਵਾਅਦਿਆਂ ਅਤੇ ਭਰੋਸੇ ਵਿੱਚ ਯਕੀਨ ਨਹੀਂ ਰੱਖਦੀ,ਉਹ ਸਿਰਫ਼ ਉਹੀ ਗੱਲਾਂ ਕਹਿੰਦੀ ਹੈ ਜੋ ਉਹ ਕਰ ਕੇ ਵੀ ਵਿਖਾ ਸਕਦੀ ਹੈ,ਉਦਾਹਰਣ ਵਜੋਂ, ਅਧਿਆਪਕਾਂ ਦੀ ਇਸ ਭਰਤੀ ਪ੍ਰਕਿਰਿਆ ਲਈ ਅਰਜ਼ੀ ਪ੍ਰਕਿਰਿਆ ਵੀ ਅੱਜ ਯਾਨੀ 25 ਜੁਲਾਈ, 2024 ਤੋਂ ਸ਼ੁਰੂ ਹੋ ਰਹੀ ਹੈ, ਜੋ ਕਿ 14 ਅਗਸਤ ਤੱਕ ਜਾਰੀ ਰਹੇਗੀ।

ਕੋਈ ਵੀ ਨੌਜਵਾਨ ਜੋ ਦਿਲਚਸਪੀ ਰੱਖਦਾ ਹੈ ਆਨਲਾਈਨ ਰਜਿਸਟਰ ਕਰਨ ਲਈ ਇਸਦੀ ਅਧਿਕਾਰਤ ਵੈੱਬਸਾਈਟ http://hpsc.gov.in 'ਤੇ ਜਾ ਸਕਦਾ ਹੈ। ਉਨ੍ਹਾਂ ਨੂੰ ਬਾਇਓਮੈਟ੍ਰਿਕ ਤਸਦੀਕ ਲਈ ਆਧਾਰ ਨੰਬਰ, ਪਰਿਵਾਰ ਪਹਿਚਾਨ ਪੱਤਰ (PPP) ਅਤੇ ਵਰਚੁਅਲ ਆਈਡੀ ਦੀ ਲੋੜ ਹੋਵੇਗੀ,ਫਾਰਮ ਭਰਨ ਤੋਂ ਬਾਅਦ, ਬਿਨੈਕਾਰਾਂ ਨੂੰ ਆਪਣੇ ਫਾਰਮ ਦਾ ਪ੍ਰਿੰਟ ਆਊਟ ਲੈਣਾ ਹੋਵੇਗਾ, ਇਸ 'ਤੇ ਦਸਤਖਤ ਕਰਨੇ ਹੋਣਗੇ ਅਤੇ ਫਿਰ ਇਸਨੂੰ ਅਪਲੋਡ ਕਰਨਾ ਹੋਵੇਗਾ,ਇਸ ਭਰਤੀ ਪ੍ਰਕਿਰਿਆ ਲਈ, ਪਹਿਲਾਂ ਉਮੀਦਵਾਰਾਂ ਨੂੰ ਸਕ੍ਰੀਨਿੰਗ ਟੈਸਟ (Screening Test) ਵਿੱਚੋਂ ਲੰਘਣਾ ਪੈਂਦਾ ਹੈ, ਜੋ ਕਿ ਬਹੁਤ ਆਮ ਹੈ ਅਤੇ ਘੱਟੋ ਘੱਟ ਯੋਗਤਾ ਸਾਬਤ ਕਰਨ ਤੋਂ ਬਾਅਦ, ਉਨ੍ਹਾਂ ਨੂੰ ਮੁੱਖ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਪੈਂਦਾ ਹੈ।

ਹਰਿਆਣਾ ਦੇ ਜੋ ਨੌਜਵਾਨ ਇਨ੍ਹਾਂ ਅਹੁਦਿਆਂ 'ਤੇ ਭਰਤੀ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਲਈ ਇਸ ਤੋਂ ਚੰਗੀ ਖ਼ਬਰ ਹੋਰ ਕੀ ਹੋ ਸਕਦੀ ਹੈ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਮੌਕਾ ਦਿੱਤਾ ਹੈ, ਦਰਅਸਲ, ਸੂਬਾ ਸਰਕਾਰ ਨੌਜਵਾਨਾਂ ਨੂੰ ਉਚਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਹ ਕਦਮ ਵੀ ਉਸੇ ਦਾ ਹੀ ਸਿਲਸਿਲਾ ਹੈ,ਹਰਿਆਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਨੌਜਵਾਨ, ਗਰੀਬ, ਔਰਤਾਂ ਅਤੇ ਕਿਸਾਨ ਸਭ ਤੋਂ ਅੱਗੇ ਹਨ,ਜਦੋਂ ਵੀ ਸਰਕਾਰ ਨੂੰ ਮੌਕਾ ਮਿਲਿਆ ਹੈ, ਉਸ ਨੇ ਇਨ੍ਹਾਂ ਵਰਗਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।