Thanks - Azad Soch

ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ
ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ

ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ

ਚੰਡੀਗੜ੍ਹ, 10 ਸਤੰਬਰ,2025:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਯੋਗਦਾਨ ਪਾ ਰਹੇ ਹਨ।  ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ 'ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
Chandigarh, 13 Dec,2024,(Azad Soch News):- ਵਿਸ਼ਵ ਪੱਧਰੀ ਵਿੱਦਿਅਕ ਸਿਖਲਾਈ ਹਾਸਲ ਕਰਕੇ ਫਿਨਲੈਂਡ ਤੋਂ ਪਰਤੇ ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼ ਅਤੇ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਸਮੇਤ 72 ਮੈਂਬਰਾਂ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਉਨ੍ਹਾਂ ਨੂੰ ਨਵਾਂ ਤਬਰਬਾ ਮਿਲਣ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਹੋਰ ਉੱਚਾ ਹੋਵੇਗਾ।

ਮੁੱਖ ਮੰਤਰੀ ਮੁਲਾਕਾਤ ਦੌਰਾਨ ਲੁਧਿਆਣਾ ਦੇ ਮਨਮੀਤ ਸਿੰਘ ਨੇ ਕਿਹਾ ਕਿ ਫਿਨਲੈਂਡ ਦੇ ਦੌਰੇ ਤੋਂ ਬਾਅਦ ਅਸੀਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਮਨੋਰੰਜਕ ਢੰਗ-ਤਰੀਕਿਆਂ/ਤਕਨੀਕਾਂ ਬਾਰੇ ਸਿਖਲਾਈ ਹਾਸਲ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਅਸੀਂ ਪੜ੍ਹਾਉਣ ਦੇ ਆਮ ਢੰਗ-ਤਰੀਕੇ ਵਰਤ ਰਹੇ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਤਜਰਬੇ ਨੂੰ ਆਪਣੇ ਹੋਰ ਸਾਥੀ ਅਧਿਆਪਕਾਂ ਨਾਲ ਵੀ ਸਾਂਝਾ ਕਰ ਰਹੇ ਹਾਂ।

ਬਠਿੰਡਾ ਦੇ ਇੱਕ ਹੋਰ ਅਧਿਆਪਕ ਦਲਜੀਤ ਸਿੰਘ ਨੇ ਦੱਸਿਆ ਕਿ ਫਿਨਲੈਂਡ ਦੀ ਇੱਕ ਟ੍ਰੇਨਰ ਕ੍ਰਿਸਟੀਨਾ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਸ ਨੇ ਕਿਹਾ ਕਿ ਉਨ੍ਹਾਂ ਨੇ ਪੰਚਾਇਤ ਅਤੇ ਹੋਰ ਅਧਿਆਪਕਾਂ ਨਾਲ ਵੀ ਆਪਣਾ ਤਜਰਬਾ ਸਾਂਝਾ ਕੀਤਾ ਹੈ ਅਤੇ ਉਹ ਬਹੁਤ ਉਤਸ਼ਾਹਿਤ ਹਨ।

ਇਸ ਦੌਰਾਨ ਤਲਵਾੜਾ ਦੇ ਅਮਰਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਦੌਰਾਨ ਉਨ੍ਹਾਂ ਨੇ ਜ਼ਿੰਮੇਵਾਰੀ ਦੀ ਅਸਲ ਭਾਵਨਾ ਬਾਰੇ ਜਾਣਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲੇ ਨਾਲ ਜ਼ਮੀਨੀ ਪੱਧਰ 'ਤੇ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਝਾਵਾਂ ਦਾ ਮੁੱਢ ਬੱਝੇਗਾ।

ਫਤਹਿਗੜ੍ਹ ਸਾਹਿਬ ਦੀ ਪ੍ਰਾਇਮਰੀ ਅਧਿਆਪਕਾ ਬਲਜੀਤ ਕੌਰ ਪਰਮਾਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਇਸ ਮੌਕੇ ਨੇ ਉਨ੍ਹਾਂ ਨੂੰ ਆਰਾਮ ਦੇ ਮਾਹੌਲ 'ਚੋਂ ਨਿਕਲ ਕੇ ਅਤੇ ਖੁਦ ਨੂੰ ਨਵੇਂ ਯੁੱਗ ਵਿੱਚ ਖੋਜਣ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਨੇ ਉਨ੍ਹਾਂ ਵਿੱਚ ਹਰੇਕ ਪਲੇਟਫਾਰਮ 'ਤੇ ਆਪਣੇ ਵਿਚਾਰ ਖੁੱਲ੍ਹ ਕੇ ਪ੍ਰਗਟ ਕਰਨ ਦਾ ਭਰੋਸਾ ਪੈਦਾ ਕੀਤਾ ਹੈ।

ਤਰਨਤਾਰਨ ਦੇ ਅਨੂਪ ਸਿੰਘ ਮੈਣੀ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਸਾਡਾ ਨਜ਼ਰੀਆ ਬਿਲਕੁਲ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਫਿਨਲੈਂਡ ਦੀ ਸਿੱਖਿਆ ਪ੍ਰਣਾਲੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ, ਜਿੱਥੇ ਸਿੱਖਣ ਦੇ ਹੋਰ ਤਰੀਕਿਆਂ ਤੋਂ ਇਲਾਵਾ ਪ੍ਰੈਕਟੀਕਲ ਸਿੱਖਿਆ 'ਤੇ ਵੱਧ ਜ਼ੋਰ ਦਿੱਤਾ ਜਾਂਦਾ ਹੈ।

ਫਿਨਲੈਂਡ ਦੀ ਸਿੱਖਿਆ ਕ੍ਰਾਂਤੀ ਬਾਰੇ ਗੱਲ ਕਰਦਿਆਂ ਲੁਧਿਆਣਾ ਦੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਪ੍ਰਤੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਨੇ ਫਿਨਲੈਂਡ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਪੰਜਾਬ ਵਿੱਚ ਵੀ ਸਰਕਾਰ ਦੇ ਦ੍ਰਿੜ ਸੰਕਲਪ ਸਦਕਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਵੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਨੇ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਦੇ ਇਸ ਦੂਰਅੰਦੇਸ਼ੀ ਫੈਸਲੇ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਹੁਸ਼ਿਆਰਪੁਰ ਦੀ ਇਕ ਹੋਰ ਅਧਿਆਪਕਾ ਵੰਦਨਾ ਹੀਨ ਨੇ ਕਿਹਾ ਕਿ ਲਈ ਉਨ੍ਹਾਂ ਵਾਸਤੇ ਮਨੋਰੰਜਕ ਤਕਨੀਕਾਂ ਨਾਲ ਸਿਖਲਾਈ ਪ੍ਰਾਪਤ ਕਰਨ ਦਾ ਇਹ ਨਵਾਂ ਤਜਰਬਾ ਸੀ, ਜੋ ਕਿ ਹੁਣ ਸਮੇਂ ਦੀ ਮੰਗ ਵੀ ਹੈ। ਉਨ੍ਹਾਂ ਨੇ ਵਿਦੇਸ਼ ਜਾ ਕੇ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਤਰਨ ਤਾਰਨ ਦੀ ਨਿਰਮਲਜੀਤ ਕੌਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਸਿਖਲਾਈ ਲਈ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦੌਰਾਨ ਉਨ੍ਹਾਂ ਨੇ ਸਮੇਂ ਦੀ ਮਹੱਤਵਪੂਰਨ ਢੰਗ ਨਾਲ ਵਰਤੋਂ ਅਤੇ ਇਸ ਦੀ ਅਹਿਮੀਅਤ ਬਾਰੇ ਬਾਰੇ ਜਾਣਿਆ ਹੈ ਅਤੇ ਹੁਣ ਉਹ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇਣਗੇ।

ਪਟਿਆਲਾ ਦੀ ਆਂਚਲ ਸਿੰਗਲਾ ਨੇ ਕਿਹਾ ਕਿ ਸੂਬੇ ਦਾ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਪਾਠਕ੍ਰਮ ਫਿਨਲੈਂਡ ਦੇ ਬਰਾਬਰ ਹੀ ਹੈ ਪਰ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਸਿਖਾਉਣ ਦੇ ਢੰਗ-ਤਰੀਕੇ ਬੜੇ ਪ੍ਰੈਕਟੀਕਲ ਅਤੇ ਆਨੰਦਮਈ ਹਨ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਸਿਖਲਾਈ ਹਾਸਲ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ।

ਐਸ.ਏ.ਐਸ.ਨਗਰ ਦੀ ਵੰਦਨਾ ਨੇ ਕਿਹਾ ਕਿ ਫਿਨਲੈਂਡ ਦੀ ਸਿੱਖਿਆ ਪ੍ਰਣਾਲੀ ਕ੍ਰਾਂਤੀਕਾਰੀ ਹੈ ਕਿਉਂਕਿ ਚੌਥੀ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਵਪਾਰਕ ਹੁਨਰ ਦੀ ਸਿਖਲਾਈ ਦਿੱਤਾ ਜਾ ਰਹੀ ਹੈ ਅਤੇ ਉਹ ਟ੍ਰੇਡਮਾਰਕ ਅਤੇ ਫੂਡ ਲਾਇਸੈਂਸ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਇੱਕ ਵਿਲੱਖਣ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਿਆ ਹੈ,ਪਟਿਆਲਾ ਦੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਇਹ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ, ਜੋ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ।

ਇਸ ਮੌਕੇ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਟੀਮ ਦੀ ਸ਼ਲਾਘਾ ਕਰਦਿਆਂ ਪੜ੍ਹਾਉਣ ਦੇ ਜੋਸ਼ ਨੂੰ ਬਰਕਰਾਰ ਰੱਖਣ ਅਤੇ ਦੋ ਜਮਾਤਾਂ ਦਰਮਿਆਨ ਰੈਗੂਲਰ ਬ੍ਰੇਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰੈਕਟੀਕਲ ਸਿੱਖਿਆ ਦੀ ਲੋੜ ਨੂੰ ਉਜਾਗਰ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਾਰਪੇਂਟਰੀ ਵਾਲੀਆਂ ਅਤੇ ਹੋਰਨਾਂ ਦੁਕਾਨਾਂ ਤੱਕ ਹਰੇਕ ਸਕੂਲ ਦੀ ਪਹੁੰਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸ਼੍ਰੀਮਤੀ ਬਰਾੜ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਾਜ਼ੋ-ਸਮਾਨ ਪ੍ਰਦਾਨ ਕਰਨ ਦੀ ਵਕਾਲਤ ਵੀ ਕੀਤੀ, ਜਿਸ ਨਾਲ ਉਹ ਥਿਊਰੀ ਦੇ ਨਾਲ-ਨਾਲ ਪ੍ਰੈਕਟੀਕਲ ਹੁਨਰ ਵੀ ਹਾਸਲ ਕਰ ਸਕਣ।

ਲੋਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਭਾਰੀ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ,ਧੰਨਵਾਦ-ਲਾਲ ਚੰਦ ਕਟਾਰੂਚੱਕ
- ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਮਨਾਏ ਜਸਨ
- ਡੇਰਾ ਬਾਬਾ ਨਾਨਕ ਦੀ ਇਤਹਾਸਿਕ ਜਿੱਤ ਨੂੰ ਲੈ ਕੇ ਪਾਰਟੀ ਕਾਰਜਕਰਤਾਵਾਂ ਵਿੱਚ ਖੁਸੀ ਦੀ ਲਹਿਰ

Pathankot, 23 November 2024,(Azad Soch News):- ਬੜੀ ਇਤਹਾਸਿਕ ਜਿੱਤ ਬਾਬਾ ਨਾਨਕ (Baba Nanak) ਦੀ ਧਰਤੀ ਤੋਂ ਡੇਰਾ ਬਾਬਾ ਨਾਨਕ ਜਿੱਥੇ ਬਹੁਤ ਹੀ ਖੁਬਸੂਰਤ ਸੰਦੇਸ ਜੋ ਡੇਰਾ ਨਿਵਾਸੀਆਂ ਨੇ ਦਿੱਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕੀਤੇ ਗਏ ਕਾਰਜਾਂ ਨੂੰ ਵੇਖਦਿਆਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਹੀ ਵਧੀਆ ਜਿੱਤ ਦਿੱਤੀ, ਇਸ ਲਈ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਦਿਲ ਤੋਂ ਧੰਨਵਾਦ ਕਰਦੇ ਹਾਂ,ਇਹ ਵਿਚਾਰ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਰਨਾ ਵਿਖੇ ਡੇਰਾ ਬਾਬਾ ਨਾਨਕ (Dera Baba Nanak) ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸੀ ਵਿੱਚ ਇੱਕ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਬਲਜਿੰਦਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ, ਤਨੂੰ ਠਾਕੁਰ, ਵਿੱਕੀ, ਜੋਗਿੰਦਰ, ਰਾਹੁਲ ਖੁਲਰ, ਕੈਲਾਸ, ਰੀਤਿਕਾ ਨਗਰ ਕੌਂਸਲਰ,ਰਜਿੰਦਰ ਕੌਰ ਰਜਨੀ ਸਰਪੰਚ ਆਸਾਬਾਨੋ, ਰਾਣੀ, ਗੋਲਡੀ ਹਿੰਗਲ, ਅਮਿਤ ਮਹਿਰਾ, ਸੰਜੇ ਪਾਸੀ, ਜੋਗਿੰਦਰ ਧਾਰੀਵਾਲ, ਅਵਤਾਨ ਪੀਨਾ, ਰਵੀ ਕਮਲ ਬਲਾਕ ਪ੍ਰਧਾਨ, ਸੇਠੀ ਧੋਬੜਾ , ਬੱਬਲੀ ਕੁਮਾਰ ਬਲਾਕ ਪ੍ਰਧਾਨ, ਸਾਹਿਲ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਅੱਜ ਡੇਂਰਾ ਬਾਬਾ ਨਾਨਕ ਹਲਕੇ ਅੰਦਰ ਆਮ ਆਦਮੀ ਪਾਰਟੀ  ਦੀ ਜਿੱਤ ਦੀ ਖੁਸੀ ਵਿੱਚ ਸਰਨਾ ਵਿਖੇ ਇੱਕ ਖੁਸੀ ਦਾ ਜਸਨ ਮਨਾਉਂਣ ਲਈ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਹੋਰ ਪਾਰਟੀ ਕਾਰਜਕਰਤਾ ਮੋਕੇ ਤੇ ਹਾਜਰ ਸਨ। ਜਿੱਤ ਦੀ ਖੁਸੀ ਲੱਡੂ ਵੰਡ ਕੇ, ਆਤਿਸਬਾਜੀ ਕਰਕੇ ਅਤੇ ਢੋਲ ਦੀ ਥਾਪ ਤੇ ਭੰਗੜੇ ਪਾ ਕੇ ਵਿਅਕਤ ਕੀਤੀ ਗਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਜਿੱਤ ਮਾਨਯੋਗ ਮੁੱਖ ਮੰਤਰੀ ਦੇ 30 ਮਹੀਨਿਆ ਦੇ ਕਾਰਜਕਾਲ ਨੂੰ ਵੇਖਦਿਆਂ ਹੋਇਆ ਲੋਕਾਂ ਨੇੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਦੀਪ ਸਿੰਘ ਰੰਧਾਵਾ ਨੂੰ ਭਾਰੀ ਬਹੁਮੱਤ ਦੇ ਨਾਲ ਜਿੱਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਦੋ ਵਿਅਕਤੀ ਜੋ 2027 ਵਿੱਚ ਅਪਣੇ ਆਪ ਨੂੰ ਮੁੱਖ ਮੰਤਰੀ ਪਦ ਦੇ ਦਾਅਵੇਦਾਰ ਮੰਨਦੇ ਸਨ ਲੋਕਾਂ ਵੱਲੋਂ ਉਨ੍ਹਾਂ ਨੂੰ ਜੀਰੋ ਦਿਖਾਈ ਗਈ ਹੈ , ਲੋਕਾਂ ਵੱਲੋਂ ਉਨ੍ਹਾਂ ਲੋਕਾਂ ਦੇ ਮੁੰਹ ਤੇ ਕਰਾਰੀ ਚਪੇੜ ਮਾਰ ਕੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਬਹੁਤ ਹੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਵੱਲੋਂ ਆਦਮੀ ਆਦਮੀ ਪਾਰਟੀ ਦੇ ਕਾਰਜਾਂ ਨੂੰ ਵੇਖਦਿਆਂ ਹੋਇਆ ਪਾਰਟੀ ਨੂੰ ਜਿੱਤ ਦਿਲਾਈ ਹੈ। ਉਨ੍ਹਾਂ ਕਿਹਾ ਕਿ ਅੱਜ ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਪਾਰਟੀ ਦੇ ਕਾਰਜਕਰਤਾਵਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਜਸਨ ਮਨਾਏ ਗਏ ਹਨ ।

ਉਨ੍ਹਾਂ ਕਿਹਾ ਕਿ ਉਹ ਇਸ ਜਿੱਤ ਲਈ ਸ੍ਰੀ ਅਰਵਿੰਦ ਕੇਜਰੀਵਾਲ ਜੀ, ਸਦੀਪ ਪਾਠਕ ਜੀ, ਰਾਘਵ ਚੱਢਾ ਜੀ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਯੋਗ ਅਗਵਾਈ ਅੰਦਰ ਆਮ ਆਦਮੀ ਪਾਰਟੀ ਦੀ ਡੇਰਾ ਬਾਬਾ ਨਾਨਕ ਅੰਦਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅੰਦਰ ਹੁਣ ਪਹਿਲਾ ਨਾਲੋਂ ਵੀ ਵਿਕਾਸ ਤੇਜੀ ਨਾਲ ਹੋਵੇਗਾ । ਉਨ੍ਹਾਂ ਇੱਕ ਵਾਰ ਫਿਰ ਤੋਂ ਡੇਰਾ ਬਾਬਾ ਨਾਨਕ ਅਤੇ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਦੇ ਲੋਕਾਂ ਨੂੰ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਸੁਭਕਾਮਨਾਵਾਂ ਦਿੱਤੀਆਂ।

'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਪ੍ਰੋਗਰਾਮ ਲਈ ਲੋਕਾਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
Jalandhar, 25 July,2024,(Azad Soch News):- ਜਨਤਕ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਲਈ ਸ਼ੁਰੂ ਕੀਤੇ ਵਿਲੱਖਣ ਪ੍ਰੋਗਰਾਮ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਲਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ ਤੌਰ ਉੱਤੇ ਧੰਨਵਾਦ ਕੀਤਾ,ਜਲੰਧਰ ਸ਼ਹਿਰ ਦੇ ਨਿਊ ਮਾਡਲ ਹਾਊਸ ਦੇ ਅਕਸ਼ੇ ਸ਼ਰਮਾ ਨੇ ਮੁੱਖ ਮੰਤਰੀ ਨੂੰ ਤਰਸ ਦੇ ਆਧਾਰ ਉੱਤੇ ਨੌਕਰੀ ਦੇ ਕੇਸ ਦੀ ਪ੍ਰਕ੍ਰਿਆ ਛੇਤੀ ਪੂਰੀ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ। ਅਕਸ਼ੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਸ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਮਸਲੇ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨੜਾਵਾਲੀ ਦੇ ਵਾਸੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੱਸਿਆ ਕਿ ਉਸ ਦੇ ਪਿੰਡ ਪ੍ਰਾਇਮਰੀ ਅਤੇ ਮਿਡਲ ਸਕੂਲ ਹੈ ਅਤੇ ਉਸ ਦੇ ਐਨ ਆਰ ਆਈ ਭਰਾ ਨੇ ਦੋ ਕਰੋੜ ਰੁਪਏ ਖਰਚ ਕੇ ਸਕੂਲ ਨੂੰ ਅਪਗ੍ਰੇਡ ਕੀਤਾ ਹੈ। ਉਸ ਨੇ ਮੁੱਖ ਮੰਤਰੀ ਕੋਲ ਇਸ ਸਕੂਲ ਨੂੰ ਹਾਈ ਸਕੂਲ ਵਜੋਂ ਅਪਗਰੇਡ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਛੇਤੀ ਹੀ ਸਕੂਲ ਨੂੰ ਅਪਗ੍ਰੇਡ ਕਰਨ ਦਾ ਭਰੋਸਾ ਦਿੱਤਾ ਹੈ।

ਫਿਲੌਰ ਤੋਂ ਹਰੀਸ਼ ਚੰਦ ਨੇ ਦੱਸਿਆ ਕਿ ਉਹ ਆਪਣੀ ਬੇਟੀ ਨੀਤਿਕਾ ਅਨੰਦ ਨਾਲ ਇਸ ਪ੍ਰੋਗਰਾਮ ਵਿੱਚ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਆਯੁਰਵੈਦਿਕ ਡਿਗਰੀ ਪ੍ਰਾਪਤ ਬੇਟੀ ਲਈ ਢਕੁਵੇਂ ਰੋਜ਼ਗਾਰ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਨੌਜਵਾਨ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ਉੱਤੇ ਨੌਕਰੀ ਦੇਣ ਲਈ ਵਚਨਬੱਧ ਹੈ,ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖਟੀਗੜ੍ਹ ਦੇ ਸਾਬਕਾ ਸਰਪੰਚ ਸੁਰੇਸ਼ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਮੀਨ ਨਾਲ ਜੁੜੇ ਪੁਲਿਸ ਕੇਸ ਨੂੰ ਲੈ ਕੇ ਮੁੱਖ ਮੰਤਰੀ ਕੋਲ ਇਨਸਾਫ਼ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਤੁਰੰਤ ਹੁਸ਼ਿਆਰਪੁਰ ਦੇ ਐਸ ਐਸ ਪੀ ਨੂੰ ਮਾਮਲੇ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ।ਇਸੇ ਤਰ੍ਹਾਂ ਅੰਮ੍ਰਿਤਸਰ ਦਾ ਇਕ ਵਸਨੀਕ ਵੀ ਮੁੱਖ ਮੰਤਰੀ ਕੋਲ ਪੁਲਿਸ ਵਿਭਾਗ ਨਾਲ ਸਬੰਧਤ ਅਪੀਲ ਲੈ ਕੇ ਪਹੁੰਚਿਆ ਜਿਸ ਉੱਪਰ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।