Finance Minister Harpal Singh Cheema - Azad Soch

ਭਾਜਪਾ ਦਾ ਇੱਕੋ ਇੱਕ ਏਜੰਡਾ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰਨਾ ਹੈ: ਹਰਪਾਲ ਸਿੰਘ ਚੀਮਾ
*ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ*

*ਭਾਜਪਾ ਪੰਜਾਬ ਵਿੱਚ ਚੋਣਾਂ ਲੜਨ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰ ਰਹੀ ਹੈ ਕਿਉਂਕਿ ਇੱਥੇ ਇਸਦਾ ਕੋਈ ਆਗੂ ਨਹੀਂ ਹੈ: ਆਪ*

*ਇਹ ਸਿਰਫ਼ ਸੰਜੀਵ ਅਰੋੜਾ 'ਤੇ ਛਾਪਾ ਨਹੀਂ ਹੈ, ਸਗੋਂ 3 ਕਰੋੜ ਪੰਜਾਬੀਆਂ 'ਤੇ ਹਮਲਾ ਹੈ: ਹਰਪਾਲ ਸਿੰਘ ਚੀਮਾ*

*ਭਾਜਪਾ ਦਾ ਇੱਕੋ ਇੱਕ ਏਜੰਡਾ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰਨਾ ਹੈ: ਹਰਪਾਲ ਸਿੰਘ ਚੀਮਾ*

*ਸੰਜੀਵ ਅਰੋੜਾ 'ਤੇ ਈਡੀ ਦੇ ਛਾਪੇ ਡਰਾਉਣ ਦੀ ਰਾਜਨੀਤੀ ਹੈ, ਜਾਂਚ ਦੀ ਨਹੀਂ: ਅਮਨ ਅਰੋੜਾ*

*ਜੇਕਰ ਔਰੰਗਜ਼ੇਬ ਅਤੇ ਅੰਗਰੇਜ਼ ਪੰਜਾਬ ਨੂੰ ਨਹੀਂ ਤੋੜ ਸਕੇ, ਤਾਂ ਭਾਜਪਾ ਵੀ ਨਹੀਂ ਕਰ ਸਕਦੀ: ਅਮਨ ਅਰੋੜਾ*

*ਲੋਕਤੰਤਰ ਨੂੰ ਕੁਚਲਣ ਲਈ ਭਾਜਪਾ ਅਤੇ ਈਡੀ ਦਾ ਗਠਜੋੜ ਪੰਜਾਬ ਵਿੱਚ ਆਪਣੀ ਹਾਰ ਦਾ ਸਾਹਮਣਾ ਕਰੇਗਾ: ਆਪ*

*ਭਾਜਪਾ ਦਾ ਮੰਤਰ ਜਾਂ ਤਾਂ ਪਾਰਟੀ ਵਿੱਚ ਸ਼ਾਮਲ ਹੋ ਜਾਵੋ ਜਾਂ ਜੇਲ੍ਹ ਜਾਣ ਲਈ ਤਿਆਰ ਰਹੋ: ਆਪ*

*ਭਾਜਪਾ ਭਾਵੇਂ ਕਿੰਨੇ ਵੀ ਛਾਪੇ ਮਾਰੇ, ਨਾ ਤਾਂ ਪੰਜਾਬ ਅਤੇ ਨਾ ਹੀ ਆਪ ਝੁਕੇਗੀ: ਦੀਪਕ ਬਾਲੀ*

*ਚੰਡੀਗੜ੍ਹ, 9 ਮਈ 2026:* ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ 'ਆਪ' ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ ਨੂੰ ਅੱਗੇ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਰਚਦੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਕਾਰਵਾਈ ਉਸੇ ਬਦਲੇ ਦੀ ਰਾਜਨੀਤੀ ਦਾ ਹਿੱਸਾ ਹੈ।

ਅਰੋੜਾ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ਲੁੱਟਣ ਅਤੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹੀ ਘਿਨੌਣੀ ਖੇਡ ਪੰਜਾਬ ਵਿੱਚ ਖੇਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਜੀਵ ਅਰੋੜਾ ਜੀ 'ਤੇ ਰੇਡ ਨਹੀਂ ਹੈ, ਸਗੋਂ ਇਹ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਅਣਖ 'ਤੇ ਹਮਲਾ ਹੈ। ਭਾਜਪਾ ਆਪਣੀ ਹਾਰ ਤੋਂ ਬੌਖਲਾ ਕੇ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ 'ਤੇ ਹਮਲਾ ਕਰ ਰਹੀ ਹੈ।

ਮੰਤਰੀ ਚੀਮਾ ਨੇ ਕੇਂਦਰੀ ਏਜੰਸੀਆਂ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਦਾ ਇੱਕੋ-ਇੱਕ ਏਜੰਡਾ ਪੂਰੇ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮਨ ਅਰੋੜਾ ਜੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਹੁਣ ਦੂਜੀ ਵਾਰ ਸੰਜੀਵ ਅਰੋੜਾ ਜੀ ਖ਼ਿਲਾਫ਼ ਈਡੀ ਦੀ ਵਰਤੋਂ ਕੀਤੀ ਗਈ ਹੈ। ਸੱਤਾ ਦੇ ਨਸ਼ੇ ਵਿੱਚ ਚੂਰ ਭਾਜਪਾ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕਰ ਰਹੀ ਹੈ, ਤਾਂ ਜੋ ਕੋਈ ਉਨ੍ਹਾਂ ਵਿਰੁੱਧ ਆਵਾਜ਼ ਨਾ ਉਠਾ ਸਕੇ।

ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦਾ ਇਹ ਕਦਮ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਖ਼ਤਮ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿੱਧੇ ਤੌਰ 'ਤੇ ਸਾਡੇ ਸੰਵਿਧਾਨ 'ਤੇ ਹਮਲਾ ਕਰ ਰਹੀ ਹੈ, ਜਿਸ ਨੂੰ 'ਆਮ ਆਦਮੀ ਪਾਰਟੀ' ਅਤੇ ਪੰਜਾਬ ਦੇ ਲੋਕ ਕਦੇ ਵੀ ਸਫਲ ਨਹੀਂ ਹੋਣ ਦੇਣਗੇ।

ਹਰਪਾਲ ਚੀਮਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਭਾਜਪਾ ਦੇ ਇਨ੍ਹਾਂ ਨਾਪਾਕ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕ ਇੱਕਜੁੱਟ ਹਨ। ਭਾਜਪਾ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਦੀ ਧਰਤੀ ਤੋਂ ਉਨ੍ਹਾਂ ਨੂੰ ਹਮੇਸ਼ਾ ਕਰਾਰੀ ਹਾਰ ਹੀ ਮਿਲੇਗੀ। ਅਸੀਂ ਇਸ ਤਾਨਾਸ਼ਾਹੀ ਦਾ ਡਟ ਕੇ ਵਿਰੋਧ ਕਰਾਂਗੇ ਅਤੇ ਝੁਕਾਂਗੇ ਨਹੀਂ।

*ਕੈਬਨਿਟ ਮੰਤਰੀ ਅਮਨ ਅਰੋੜਾ* ਨੇ ਕਿਹਾ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸਿਰਫ਼ ਇੱਕ ਸਾਲ ਵਿੱਚ ਸੰਜੀਵ ਅਰੋੜਾ ਜੀ ਦੇ ਘਰ ਤੀਜੀ ਵਾਰ ਅਤੇ ਪਿਛਲੇ 10 ਦਿਨਾਂ ਦੇ ਅੰਦਰ ਇਹ ਦੂਜੀ ਵਾਰ ਰੇਡ ਕੀਤੀ ਗਈ ਹੈ। ਇਹ ਛਾਪੇਮਾਰੀ ਕਿਸੇ ਜਾਂਚ ਲਈ ਨਹੀਂ, ਸਗੋਂ ਕੇਵਲ ਡਰਾਉਣ ਦੀ ਰਾਜਨੀਤੀ ਹੈ। ਭਾਜਪਾ ਦਾ ਮਕਸਦ ਸਿਰਫ਼ ਅਤੇ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣਾ ਅਤੇ ਉਨ੍ਹਾਂ ਨੂੰ ਬਦਨਾਮ ਕਰਨਾ ਹੈ।

ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਭਾਜਪਾ ਅਤੇ ਉਸ ਦੀਆਂ ਏਜੰਸੀਆਂ ਕਿਸੇ ਗ਼ਲਤਫ਼ਹਿਮੀ ਵਿੱਚ ਨਾ ਰਹਿਣ। ਇਹ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਮਿੱਟੀ ਨੂੰ ਜਦੋਂ ਔਰੰਗਜ਼ੇਬ ਨਹੀਂ ਝੁਕਾ ਸਕਿਆ, ਤਾਂ ਭਾਜਪਾ ਕੀ ਝੁਕਾਏਗੀ। ਇਹ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਊਧਮ ਸਿੰਘ ਵਰਗੇ ਯੋਧਿਆਂ ਦੀ ਧਰਤੀ ਹੈ, ਜਿਨ੍ਹਾਂ ਨੂੰ ਅੰਗਰੇਜ਼ ਵੀ ਨਹੀਂ ਝੁਕਾ ਸਕੇ ਸਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਆਰ ਨਾਲ ਜਾਨ ਵੀ ਦੇ ਸਕਦੇ ਹਨ, ਪਰ ਡੰਡੇ ਜਾਂ ਤਾਨਾਸ਼ਾਹੀ ਅੱਗੇ ਕਦੇ ਸਿਰ ਨਹੀਂ ਝੁਕਾਉਂਦੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ। ਇਨ੍ਹਾਂ ਹੱਥਕੰਡਿਆਂ ਨਾਲ ਭਾਜਪਾ ਨਾ ਤਾਂ ਪੰਜਾਬ ਨੂੰ ਝੁਕਾ ਸਕੇਗੀ, ਨਾ ਆਮ ਆਦਮੀ ਪਾਰਟੀ ਨੂੰ ਅਤੇ ਨਾ ਹੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਜਜ਼ਬੇ ਨੂੰ।

ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਤੰਤਰ ਦਾ ਗਲਾ ਘੁੱਟਣ ਲਈ ਅਪਣਾਏ ਜਾ ਰਹੇ ਇਹ ਤਰੀਕੇ ਭਵਿੱਖ ਵਿੱਚ ਖ਼ੁਦ ਉਨ੍ਹਾਂ ਲਈ ਹੀ ਘਾਤਕ ਸਾਬਤ ਹੋਣਗੇ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਵਕਤ ਆਉਣ 'ਤੇ ਇਸ ਤਾਨਾਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗੀ।

*ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਆਪ ਆਗੂ ਦੀਪਕ ਬਾਲੀ* ਨੇ ਕਿਹਾ ਕਿ ਭਾਜਪਾ ਆਪਣੀ 'ਘਟੀਆ ਰਾਜਨੀਤੀ' ਲਈ ਕੇਂਦਰੀ ਏਜੰਸੀਆਂ ਨੂੰ ਢਾਲ ਬਣਾ ਰਹੀ ਹੈ, ਪਰ ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ।

ਆਪ ਆਗੂਆਂ ਨੇ ਇਸ ਛਾਪੇਮਾਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਦੀ ਈਡੀ ਨੇ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਸੰਜੀਵ ਅਰੋੜਾ ਜੀ ਦੇ ਘਰ ਰੇਡ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰ-ਵਾਰ ਕੀਤੀ ਜਾ ਰਹੀ ਇਸ ਕਾਰਵਾਈ ਵਿੱਚ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਇਹ ਸਪੱਸ਼ਟ ਕਰਦਾ ਹੈ ਕਿ ਇਨ੍ਹਾਂ ਛਾਪੇਮਾਰੀਆਂ ਦਾ ਮਕਸਦ ਭ੍ਰਿਸ਼ਟਾਚਾਰ ਦੀ ਜਾਂਚ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਇਮਾਨਦਾਰ ਸਿਪਾਹੀਆਂ ਨੂੰ ਪਰੇਸ਼ਾਨ ਕਰਨਾ ਹੈ।

ਆਪ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜੋ ਭਾਜਪਾ ਅਤੇ ਈਡੀ ਦਾ 'ਗਠਜੋੜ' ਪੂਰੇ ਦੇਸ਼ ਵਿੱਚ ਲੋਕਤੰਤਰ ਨੂੰ ਕੁਚਲ ਰਿਹਾ ਹੈ, ਉਸ ਦਾ ਅੰਤ ਪੰਜਾਬ ਦੀ ਇਸੇ ਪਵਿੱਤਰ ਧਰਤੀ ਤੋਂ ਸ਼ੁਰੂ ਹੋਵੇਗਾ। ਅਸੀਂ ਮੋਦੀ ਜੀ ਅਤੇ ਅਮਿਤ ਸ਼ਾਹ ਜੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਘਟੀਆ ਰਾਜਨੀਤੀ ਤੁਸੀਂ ਕਰ ਰਹੇ ਹੋ, ਉਸ ਨੂੰ ਬੰਦ ਕਰ ਦਿਓ। ਇਹ ਲੋਕਤੰਤਰ ਲਈ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਇੱਕ ਆਗੂ ਅਤੇ ਵਰਕਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਿਹਾ ਹੈ। ਭਾਜਪਾ ਚਾਹੇ ਜਿੰਨੀ ਮਰਜ਼ੀ ਰੇਡ ਮਾਰ ਲਵੇ, ਅਸੀਂ ਝੁਕਾਂਗੇ ਨਹੀਂ। ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਭਾਜਪਾ ਦੀਆਂ ਇਹ ਸਾਜ਼ਿਸ਼ਾਂ ਪੰਜਾਬ ਵਿੱਚ ਕਦੇ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ।

*ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਕੁਲਦੀਪ ਧਾਲੀਵਾਲ* ਨੇ ਇਸ ਨੂੰ ਭਾਜਪਾ ਦੀ 'ਦਮਨਕਾਰੀ ਰਾਜਨੀਤੀ' ਦੱਸਦਿਆਂ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਡਰਾ ਕੇ ਪਾਰਟੀ ਵਿੱਚ ਸ਼ਾਮਲ ਕਰਨ ਦੀ ਖੇਡ ਖੇਡ ਰਹੀ ਹੈ, ਪਰ ਪੰਜਾਬ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਆਪ ਆਗੂਆਂ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਭਾਜਪਾ ਦੇ ਅੰਦਰ 'ਔਰੰਗਜ਼ੇਬ ਦੀ ਰੂਹ' ਪ੍ਰਵੇਸ਼ ਕਰ ਗਈ ਹੈ। ਔਰੰਗਜ਼ੇਬ ਦੀ ਤਰ੍ਹਾਂ ਹੀ ਭਾਜਪਾ ਵੀ ਹਰ ਸਿਆਸੀ ਵਿਰੋਧੀ ਨੂੰ ਕੁਚਲ ਦੇਣਾ ਚਾਹੁੰਦੀ ਹੈ। ਇਨ੍ਹਾਂ ਦਾ ਇੱਕੋ-ਇੱਕ ਮੰਤਰ ਹੈ— ਜਾਂ ਤਾਂ ਭਾਜਪਾ ਵਿੱਚ ਆ ਜਾਓ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹੋ। ਭਾਜਪਾ ਸੱਤਾ ਦੇ ਜ਼ੋਰ 'ਤੇ ਡਰਾ-ਧਮਕਾ ਕੇ ਹਰ ਕਿਸੇ ਨੂੰ ਆਪਣੇ ਪਾਲੇ ਵਿੱਚ ਲਿਆਉਣਾ ਚਾਹੁੰਦੀ ਹੈ।

ਆਪ ਆਗੂਆਂ ਨੇ ਈਡੀ ਦੀ ਨਿਰਪੱਖਤਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੰਜੀਵ ਅਰੋੜਾ ਇੱਕ ਸਫਲ ਕਾਰੋਬਾਰੀ ਹਨ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਆਪਣਾ ਸਾਮਰਾਜ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਈਡੀ ਉਨ੍ਹਾਂ ਲੋਕਾਂ ਦੇ ਘਰ ਕਿਉਂ ਨਹੀਂ ਜਾਂਦੀ ਜਿਨ੍ਹਾਂ ਨੇ ਰਾਜਨੀਤੀ ਵਿੱਚ ਆ ਕੇ ਪੰਜਾਬ ਨੂੰ ਲੁੱਟਿਆ ਅਤੇ ਕਰੋੜਾਂ-ਅਰਬਾਂ ਦੇ ਹੋਟਲ ਤੇ ਕਾਰੋਬਾਰ ਖੜ੍ਹੇ ਕੀਤੇ। ਬਾਦਲ ਪਰਿਵਾਰ ਵਰਗੇ ਵੱਡੇ ਸਿਆਸੀ ਘਰਾਣਿਆਂ ਖ਼ਿਲਾਫ਼ ਈਡੀ ਕਾਰਵਾਈ ਕਿਉਂ ਨਹੀਂ ਕਰਦੀ? ਇਸ ਦਾ ਮਤਲਬ ਸਾਫ਼ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਭਾਜਪਾ ਅਤੇ ਈਡੀ ਦੇ ਨਾਲ ਮਿਲੇ ਹੋਏ ਹਨ, ਜਦਕਿ ਮਿਹਨਤ ਕਰਨ ਵਾਲਿਆਂ ਨੂੰ ਤੰਗ ਕੀਤਾ ਜਾ ਰਿਹਾ ਹੈ।

ਭਾਜਪਾ ਨੂੰ ਚੇਤਾਵਨੀ ਦਿੰਦਿਆਂ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਭੁਲੇਖੇ ਵਿੱਚ ਨਾ ਰਹੇ ਕਿ ਰੇਡ ਦੇ ਡਰ ਤੋਂ ਸਾਡੇ ਆਗੂ ਪਾਰਟੀ ਛੱਡ ਦੇਣਗੇ ਜਾਂ ਝੁਕ ਜਾਣਗੇ। ਤੁਸੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੇ ਸਿੰਘ ਨੂੰ ਜੇਲ੍ਹ ਭੇਜ ਕੇ ਦੇਖ ਲਿਆ, ਪਰ ਕੋਈ ਨਹੀਂ ਝੁਕਿਆ। ਸੰਜੀਵ ਅਰੋੜਾ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਸਿਪਾਹੀ ਤੁਹਾਡੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੰਜਾਬ ਵਿੱਚ ਕੋਈ ਜਨਾਧਾਰ ਨਹੀਂ ਹੈ, ਇਸ ਲਈ ਉਸ ਦੇ ਆਗੂ ਨਹੀਂ ਸਗੋਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਇੱਥੇ ਚੋਣ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸੱਚੇ ਸਿਪਾਹੀ ਹਾਂ ਅਤੇ ਭਾਜਪਾ ਦੀ ਇਸ ਤਾਨਾਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵਾਂਗੇ।

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
*ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ**

*ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਦਿੱਤਾ ਸੱਦਾ*

*ਚੰਡੀਗੜ੍ਹ, 29 ਜਨਵਰੀ 2026*  ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਤਜਵੀਜ਼ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਲਈ ਕੇਂਦਰ ਦੀ ਸਥਾਪਨਾ ਲਈ ਅੱਜ ਸੇਲ ਡੀਡ ਵੀ ਸਾਈਨ ਕੀਤੀ ਗਈ ਹੈ।

ਸ਼੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ
Chandigarh,26 July,2024,(Azad Soch News):- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ,ਇਸ ਦੌਰਾਨ ਉਨ੍ਹਾਂ ਦੇ ਨਾਲ ਜੀਐਸਟੀ ਡਿਪਾਰਟਮੈਂਟ (GST Department) ਦੇ ਸੈਕਟਰੀ ਵਿਕਾਸ ਪ੍ਰਤਾਪ ਅਤੇ ਐਕਸਾਈਜ਼ ਡਿਪਟੀ ਕਮਿਸ਼ਨਰ ਜਸਕਰਨ ਬਰਾੜ,ਇੰਨਫੋਸਮੈਂਟ ਵਿੰਗ ਦੇ ਹੈਡ ਸ਼ਾਮਲ ਹਨ,ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਅੰਦਰ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦਾ ਪਰਦਾਫਾਸ਼ ਹੋਇਆ ਹੈ,ਉਨ੍ਹਾਂ ਨੂੰ 25 ਕਰੋੜ ਰੁਪਏ ਟੈਕਸ ਦਾ ਚਾਰਜ ਕੀਤਾ ਜਾਵੇਗਾ,ਕੁਝ ਫ਼ਰਮਾ ਕੇਂਦਰ ਸਰਕਾਰ ਵੱਲੋਂ ਰਜਿਸਟਰਡ ਕਰਵਾਈਆਂ ਗਈਆਂ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 303 ਫ਼ਰਮਾ ਤੋਂ 4044 ਕਰੋੜ ਰੁਪਏ ਦੀ ਲੋਹੇ ਦੀ ਜਾਅਲੀ ਖਰੀਦੋ ਫਰੋਖਤ ਦੀ ਚੋਰੀ ਫੜੀ ਗਈ,ਇਹਨਾਂ ਚੋਂ 86 ਫ਼ਰਮਾ ਹੋਰਨਾਂ ਸੂਬਿਆਂ ਤੋਂ ਹਨ,11 ਪੰਜਾਬ ਦੇ ਅਧੀਨ ਹਨ, 217 ਫ਼ਰਮਾ ’ਚੋਂ 89.7 ਕਰੋੜ ਰੁਪਏ ਦੀ ITC ਵਲੋਂ ਬਲਾਕ ਕੀਤੀ ਗਈ,707 ਜਾਅਲੀ ITC ਦੇ ਕੇਸਾਂ ਦੀ ਜਾਂਚ ਪੜਤਾਲ ਕੀਤੀ,206 ਫ਼ਰਮਾ ਦੇ ਖਿਲਾਫ ਕੇਂਦਰ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ,11 ਵਿਅਕਤੀਆਂ ਦੀ ਗ੍ਰਿਫ਼ਤਾਰੀ ਪਾਈ ਗਈ ਹੈ,2 ਕਰੋੜ ਦੀ ਰਿਕਵਰੀ ਹੋਈ ’ਤੇ 100 ਕਰੋੜ ਦੀ ਰਿਕਵਰੀ ਹੋਰ ਨਿਕਲੀ ਹੈ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਦੱਸਿਆ ਕਿ 68 ਫ਼ਰਮਾ, ਮਾਲਕਾਂ ਵੱਲੋਂ ਕਰਿੰਦਿਆਂ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਸੀ,ਉਨ੍ਹਾਂ ਵਿਚੋਂ 100 ਕਰੋੜ ਦਾ ਚੂਨਾ ਵਿਭਾਗ ਨੂੰ ਲਾਇਆ ਜਾਣਾ ਸੀ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੀ ਸਰਕਾਰ 'ਚ ਟੈਕਸ ਗ੍ਰੋਥ 6% ਸੀ, ਸਾਡੀ ਸਰਕਾਰ ਦੌਰਾਨ 13% ਗ੍ਰੋਥ ਹੋਈ ਹੈ, ਅੰਮ੍ਰਿਤਸਰ 'ਚ ਸੋਨੇ ਦੇ ਉੱਪਰ ਬਿਨ੍ਹਾਂ ਬਿੱਲ ਖਰੀਦਣ ਵਾਲੀ ਫ਼ਰਮ ਤੋਂ 336 ਕਰੋੜ ਦੀ ਚੋਰੀ ਫੜੀ ਹੈ,ਉਨ੍ਹਾਂ ਕਿਹਾ ਕਿ ਇਸ ਫ਼ਰਮ ਕੋਲ ਸੋਨਾ ਖਰੀਦਣ ਦਾ ਕੋਈ ਰਿਕਾਰਡ ਨਹੀਂ ਸੀ, ਜਿਸ ਕਰਕੇ 20 ਕਰੋੜ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ,ਚਰਨਜੀਤ ਚੰਨੀ ਵੱਲੋਂ ਦਿੱਤੇ ਗਏ ਬਿਆਨ ਬਾਰੇ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਜੋ ਵੀ ਵਿਅਕਤੀ ਕਾਨੂੰਨ ਤੋੜੇਗਾ ਉਸਨੂੰ ਕਾਨੂੰਨ ਮੁਤਾਬਿਕ ਸਜ਼ਾ ਮਿਲੇਗੀ,ਹਿੰਦੂ ਸੰਗਠਨਾ ਵੱਲੋਂ ਤ੍ਰਿਸ਼ੂਲ ਯਾਤਰਾ ਕੱਢਣ ਬਾਰੇ ਬੋਲਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ਼ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।