laid - Azad Soch

ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
*ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ*

*ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ*

*ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ*

*ਅੰਮ੍ਰਿਤਸਰ, 9 ਅਪ੍ਰੈਲ*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ।

ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਸਥਾਪਨਾ 1973 ਵਿੱਚ ਪੰਜਾਬ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿੱਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਸਮੇਂ-ਸਮੇਂ 'ਤੇ ਨਵੇਂ ਦੁੱਧ ਉਤਪਾਦ ਲਾਂਚ ਕਰ ਰਿਹਾ ਹੈ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਆਪਣੀ ਪਹੁੰਚ ਵਧਾਉਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨ.ਸੀ.ਆਰ. ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਮਿਲਕਫੈੱਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਪਣੇ ਬ੍ਰਾਂਡ ਨਾਮ ਵੇਰਕਾ ਦੇ ਮਾਰਕੇ ਹੇਠ ਦੁੱਧ, ਮੱਖਣ, ਘਿਓ ਅਤੇ ਹੋਰ ਡੇਅਰੀ ਉਤਪਾਦਾਂ ਸਮੇਤ ਕਈ ਉਤਪਾਦ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਤਪਾਦ ਆਪਣੀ ਚੰਗੀ ਗੁਣਵੱਤਾ ਅਤੇ ਬਿਹਤਰੀਨ ਸੁਆਦ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ।

ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਸ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ਪੰਜਾਬ ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ਨੀਂਹ - ਨੀਲ ਗਰਗ
Bathinda, 25 March 2025,(Azad Soch News):-   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ (Punjab Government) ਨੇ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਵਾਲੀਆਂ ਦੇਰੀ ਅਤੇ ਅਕੁਸ਼ਲਤਾਵਾਂ 'ਤੇ ਨਕੇਲ ਕੱਸ ਕੇ ਚੰਗੇ ਪ੍ਰਸ਼ਾਸਨ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਦੁਹਰਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।ਇਸ ਮਾਮਲੇ 'ਤੇ 'ਆਪ' ਆਗੂ ਨੀਲ ਗਰਗ ਨੇ ਮੀਡੀਆ ਨੂੰ ਜਾਰੀ ਬਿਆਨ 'ਚ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ 'ਆਪ' ਸਰਕਾਰ ਦਾ ਗਵਰਨੈਂਸ ਮਾਡਲ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੇ ਸਮਰਪਣ ਦਾ ਸਬੂਤ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਲਿਖੇ ਪੱਤਰ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਜਨਤਕ ਸੇਵਾਵਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਦੇਰੀ ਪ੍ਰਸ਼ਾਸਨ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਵੱਡਾ ਸਰੋਤ ਹੈ। ਪੱਤਰ ਵਿੱਚ ਅੱਗੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 26 ਮਾਰਚ, 2025 ਨੂੰ ਸਵੇਰੇ 11:00 ਵਜੇ ਤੱਕ ਸਬੰਧਤ ਜਾਣਕਾਰੀ ਸਹੀ ਢੰਗ ਨਾਲ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਹ ਮੰਨਿਆ ਜਾਵੇਗਾ ਕਿ ਵਿਭਾਗ ਦੇ ਸਕੱਤਰ ਸਮੇਤ ਸਬੰਧਤ ਅਧਿਕਾਰੀ ਜਾਣਬੁੱਝ ਕੇ ਡੇਟਾ ਨੂੰ ਦਬਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਭਾਰੀ ਜੁਰਮਾਨੇ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ।

ਗਰਗ ਨੇ ਕਿਹਾ, "ਪੰਜਾਬ ਸਰਕਾਰ ਦੀ ਇਹ ਪਹੁੰਚ ਭ੍ਰਿਸ਼ਟਾਚਾਰ ਪ੍ਰਤੀ ਸਾਡੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਤੋਂ ਇਨਕਾਰ ਕਰਨ ਦੀ ਕਿਸੇ ਵੀ ਕੋਸ਼ਿਸ਼ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਆਪਣੇ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਵਚਨਬੱਧ ਹਾਂ।"ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਬਣਾਉਣ ਅਤੇ ਨਾਗਰਿਕ ਸੇਵਾਵਾਂ ਦੀ ਸੁਚੱਜੀ ਸਪਲਾਈ ਨੂੰ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀਆਂ ਕੋਸ਼ਿਸ਼ਾਂ 'ਤੇ ਪੂਰਾ ਭਰੋਸਾ ਹੈ। ਇਹ ਕਦਮ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਲੋਕ ਭਲਾਈ ਅਤੇ ਨਿਆਂ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਪ੍ਰਸ਼ਾਸਨ ਨੂੰ ਬਦਲਣ ਦੇ ਮਿਸ਼ਨ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਤ ਹੋਵੇਗਾ।

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ
*‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ*

*ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ*

*ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ*

*ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ*

*ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ*

*ਡੇਰਾਬਸੀ (ਮੋਹਾਲੀ), 6 ਮਾਰਚ* ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ।

ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ।

ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।

ਇਸ ਮੌਕੇ ਸ੍ਰੀ ਸੁਖਮਨੀ ਇੰਸਟੀਚਿਊਟ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਮਹੇ-2025 ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”

ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨਾਂਹ-ਪੱਖੀ ਸੋਚ ਵਾਲੇ ਲੋਕਾਂ ਦੀ ਸੰਗਤ ਤੋਂ ਬਚਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

* 10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਮੋਗਾ, 19 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸ਼ਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵੇਂ ਮੰਜ਼ਿਲਾਂ 'ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜ਼ਿਲਾਂ 'ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜ਼ਿਲਾਂ 'ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇਮਾਰਤ ਫਾਇਰ ਡਿਟੈਕਸ਼ਨ/ਐਮਰਜੈਂਸੀ ਨਿਕਾਸੀ ਅਤੇ ਪਬਲਿਕ ਐਡਰੈਸ ਸਿਸਟਮ ਨਾਲ ਵੀ ਲੈਸ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਢੁਕਵੀਂ ਵਰਤੋਂ ਲਈ ਇਮਾਰਤ ਵਿੱਚ 95 ਕਿਲੋਵਾਟ ਸੋਲਰ ਪਾਵਰ ਜਨਰੇਸ਼ਨ ਸਿਸਟਮ ਲਗਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਰਹੀ ਸੀ, ਜਿਸ ਕਾਰਨ ਸੂਬੇ ਨੂੰ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਅਜਿਹੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈਆਂ ਜਾ ਰਹੀਆਂ ਹਨ।

ਨੌਜਵਾਨਾਂ ਨੂੰ ਖੇਡ ਮੈਦਾਨਾਂ ਦੇ ਰਾਹ ਪਾ ਕੇ ਪੰਜਾਬ ਸਰਕਾਰ ਨੇ ਸੂਬੇ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖੀ: ਰੁਪਿੰਦਰ ਸਿੰਘ ਹੈਪੀ
* ਕੋਚਿੰਗ ਸੈਂਟਰ ਆਈ.ਟੀ.ਆਈ. ਬੱਸੀ ਪਠਾਣਾਂ ਫੁਟਬਾਲ ਦੇ ਚੰਗੇ ਖਿਡਾਰੀ ਪੈਦਾ ਕਰਨ ਵਿੱਚ ਨਿਭਾਅ ਰਿਹੈ ਅਹਿਮ ਰੋਲ

* ਖਿਡਾਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਕੋਚਿੰਗ, ਖੇਡ ਸਮੱਗਰੀ ਤੇ ਖੁਰਾਕ

* ਸੂਬਾਈ ਤੇ ਕੌਮੀ ਪੱਧਰ ਉਤੇ ਮੱਲਾਂ ਮਾਰ ਚੁੱਕੇ ਨੇ ਖਿਡਾਰੀ

* ਹਲਕਾ ਵਿਧਾਇਕ ਨੇ ਸੈਂਟਰ ਸਬੰਧੀ ਲੋੜਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Bassi Pathans / Fatehgarh Sahib, 28 November 2024,(Azsd Soch News):-  ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਨਾਉਣ ਦਾ ਟੀਚਾ ਲੈ ਕੇ ਚੱਲ ਰਹੀ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾੜੇ ਪਾਸੇ ਜਾਣ ਤੋਂ ਰੋਕਣ ਲਈ ਜਿੱਥੇ "ਖੇਡਾਂ ਵਤਨ ਪੰਜਾਬ ਦੀਆਂ" ਵਰਗਾ ਅਹਿਮ ਉਪਰਾਲਾ ਕੀਤਾ ਗਿਆ ਹੈ, ਉਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਖੇਡ ਕੋਚਿੰਗ ਸੈਂਟਰ ਵੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਦੇ ਰਾਹ ਪਾ ਕੇ ਸੂਬੇ ਦਾ ਭਵਿੱਖ ਸੁਨਹਿਰਾ ਬਨਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਆਈ.ਟੀ.ਆਈ., ਬਸੀ ਪਠਾਣਾਂ ਵਿਖੇ ਕਾਰਜਸ਼ੀਲ ਖੇਡ ਕੋਚਿੰਗ ਸੈਂਟਰ ਫੁਟਬਾਲ ਦੇ ਚੰਗੇ ਖਿਡਾਰੀ ਪੈਦਾ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਕੋਚਿੰਗ ਸੈਂਟਰ ਵਿਖੇ ਖਿਡਾਰੀਆਂ ਨੂੰ ਮੁਫ਼ਤ ਕੋਚਿੰਗ, ਖੇਡ ਸਮੱਗਰੀ ਜਿਵੇਂ ਕਿ ਫੁਟਬਾਲਾਂ, ਕੋਨ, ਮਾਰਕਰ, ਹਰਡਲ, ਸਪੀਡ ਲੈਡਰ ਤੇ ਹੋਰ ਲੋੜੀਂਦਾ ਸਮਾਨ ਅਤੇ ਖੁਰਾਕ ਜਿਵੇਂ ਕਿ ਦੁੱਧ, ਕੇਲੇ, ਬਦਾਮ ਆਦਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਇਸ ਵੇਲੇ 40 ਦੇ ਕਰੀਬ ਖਿਡਾਰੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਹੈ ਤੇ ਕੋਚ ਸੁਖਦੀਪ ਸਿੰਘ ਖਿਡਾਰੀਆਂ ਨੂੰ ਫੁਟਬਾਲ ਦੀ ਕੋਚਿੰਗ ਦੇ ਰਹੇ ਹਨ।

ਹਲਕਾ ਵਿਧਾਇਕ ਨੇ ਦੱਸਿਆ ਕਿ ਪਿਛਲੇ ਕਰੀਬ ਦੋ ਸਾਲਾਂ ਦੌਰਾਨ 60 ਖਿਡਾਰੀ ਵੱਖ-ਵੱਖ ਉਮਰ ਵਰਗ ਅਧੀਨ ਸੂਬਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕੇ ਹਨ। ਇਸ ਸੈਂਟਰ ਦਾ ਖਿਡਾਰੀ ਬਲਰਾਜ ਸਿੰਘ ਅੰਡਰ 17 ਸਕੂਲ ਨੈਸ਼ਨਲ, ਜੋ ਕਿ ਅੰਡੇਮਾਨ ਨਿਕੋਬਾਰ ਵਿਖੇ ਹੋਈ, ਵਿੱਚ ਕਾਂਸੀ ਦਾ ਤਗਮਾ ਹਾਸਲ ਕਰ ਚੁੱਕਾ ਹੈ।

ਇਸੇ ਤਰ੍ਹਾਂ ਇਸੇ ਸੈਂਟਰ ਦਾ ਖਿਡਾਰੀ ਆਸ਼ੂਤੋਸ਼ ਬੰਗਲੌਰ ਵਿਖੇ ਹੋਈ ਸਬ ਜੂਨੀਅਰ ਨੈਸ਼ਨਲ ਵਿੱਚ ਹਿੱਸਾ ਲੈ ਚੁੱਕਿਆ ਹੈ ਤੇ ਇਸ ਵੇਲੇ ਆਨੰਦਪੁਰ ਸਾਹਿਬ ਪੀ.ਆਈ.ਐਸ. ਅਕੈਡਮੀ ਵਿਖੇ ਸਿਲੈਕਟ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਹੋਰ ਵੀ ਖਿਡਾਰੀ ਮਾਹਿਲਪੁਰ ਅਕੈਡਮੀ, ਖੋੋਸਾ ਅਕੈਡਮੀ ਤੇ ਪੰਜਾਬ ਦੀਆਂ ਹੋਰ ਵੱਖ-ਵੱਖ ਅਕੈਡਮੀਆਂ ਵਿੱਚ ਖੇਡ ਰਹੇ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ ਹੈ ਤੇ ਇਸ ਸੈਂਟਰ ਵਿਖੇ ਸਪੋਰਟਸ ਰੂਮ ਸਮੇਤ ਜਿਹੜੀਆਂ ਵੀ ਸਹੂਲਤਾਂ ਚਾਹੀਦੀਆਂ ਹਨ, ਉਹ ਹਰ ਹਾਲ ਮੁਹੱਈਆ ਕਰਵਾਈਆਂ ਜਾਣਗੀਆਂ।

ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਨਾਲ ਕੇਵਲ ਸਰੀਰ ਹੀ ਮਜ਼ਬੂਤ ਨਹੀਂ ਹੁੰਦਾ ਸਗੋਂ ਇਨਸਾਨ ਦੀ ਹਰ ਖੇਤਰ ਵਿੱਚ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਜਾਂਦਾ ਹੈ, ਜਿਸ ਨਾਲ ਇਨਸਾਨ ਵੱਖੋ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਆਪਣਾ ਨਾਮ ਰੌਸ਼ਨ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ

Kheri (Sunam), 31st July,2024,(Azad Soch News):-  ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁਣ ਤੱਕ 2,52,656 ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰ ਚੁੱਕੀ ਹੈ ਅਤੇ ਇਸ ਵਿਚੋਂ 1,14,670 ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.50 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਦੇ ਪਿਛਲੇ 34 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਜਿਹੇ ਯਤਨ ਨਹੀਂ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਵੱਲੋਂ ਹੁਣ ਨੌਜਵਾਨਾਂ ਲਈ ਡਰੋਨ, ਸੁਰੱਖਿਆ ਸੇਵਾਵਾਂ ਅਤੇ ਖੁਦਾਈ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਕ ਸੀ-ਪਾਈਟ ਕੈਂਪਸ ਵਿੱਚ ‘ਸੈਂਟਰ ਆਫ ਐਕਸੀਲੈਂਸ ਇਨ ਡਰੋਨ ਟ੍ਰੇਨਿੰਗ, ਰਿਪੇਅਰ ਐਂਡ ਐਸੰਬਲੀ ਦੀ ਸਥਾਪਨਾ’ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇ ਇਨ੍ਹਾਂ ਉਪਰਾਲਿਆ ਦਾ ਸੱਭ ਤੋਂ ਵੱਧ ਫਾਇਦਾ ਪੈਂਡੂ ਇਲਾਕਿਆਂ ਦੇ ਗਰੀਬ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਦਾ ਹੈ।