strategy - Azad Soch

ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ ਨੂੰ ਆਪਣੀਆਂ ਘਿਣਾਉਣੀਆਂ ਕਾਰਵਾਈਆਂ ਤੁਰੰਤ ਬੰਦ ਕਰਨੀਆਂ ਚਾਹੀਦੀਆਂ; ਸ਼ਾਂਤੀ ਪਸੰਦ ਪੰਜਾਬੀ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਰੋਪੜ, 6 ਮਈ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।

ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’

ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”

‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।”

ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”

ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’

ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਪਣੀ ਚੋਣ ਰਣਨੀਤੀ ਨੂੰ ਹੋਰ ਨਿਖਾਰਨ ਲਈ ਮਨੀਮਾਜਰਾ ਵਿੱਚ ਇੱਕ ਸੰਗਠਨਾਤਮਕ ਮੀਟਿੰਗ ਕੀਤੀ
Manimajra/Chandigarh,19,JAN,2026,(Azad Soch News):-  ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਪਣੀ ਚੋਣ ਰਣਨੀਤੀ ਨੂੰ ਹੋਰ ਨਿਖਾਰਨ ਲਈ ਮਨੀਮਾਜਰਾ ਵਿੱਚ ਇੱਕ ਸੰਗਠਨਾਤਮਕ ਮੀਟਿੰਗ ਕੀਤੀ। ਇਹ ਮੀਟਿੰਗ ਆਮ ਆਦਮੀ ਪਾਰਟੀ ('ਆਪ') ਆਗੂਆਂ ਹਰਪ੍ਰੀਤ ਹੈਪੀ ਅਤੇ ਅਵਤਾਰ ਸਿੰਘ ਦਰਸ਼ਨੀਬਾਗ਼ ਵੱਲੋਂ ਆਯੋਜਿਤ ਕੀਤੀ ਗਈ ਸੀ। ਜਿਸ ਵਿੱਚ ਪਾਰਟੀ ਦੇ ਸਮਰਥਨ ਅਧਾਰ ਨੂੰ ਮਜ਼ਬੂਤ ​​ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੰਗਠਨ ਨਾਲ ਜੋੜਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇਪਾਲ, ਸੀਨੀਅਰ ਆਗੂ ਪੀਪੀ ਘਈ ਅਤੇ ਲਲਿਤ ਮੋਹਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਆਗੂਆਂ ਨੇ ਪਾਰਟੀ ਵਰਕਰਾਂ ਨੂੰ ਤੁਰੰਤ ਚੋਣ ਤਿਆਰੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਪਾਰਟੀ ਪ੍ਰਧਾਨ ਵਿਜੇਪਾਲ ਨੇ ਐਸਆਈਆਰ ਪ੍ਰਕਿਰਿਆ (SIR Process) ਦੀ ਵਿਆਖਿਆ ਕਰਦੇ ਹੋਏ ਵੋਟਰਾਂ ਨੂੰ ਆਪਣੀਆਂ ਵੋਟਾਂ ਰੱਦ ਹੋਣ ਤੋਂ ਰੋਕਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪਾਰਟੀ ਹਰ ਵਾਰਡ ਵਿੱਚ ਜਾਗਰੂਕਤਾ ਮੁਹਿੰਮ ਚਲਾਏਗੀ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ​​ਕੀਤਾ ਜਾਵੇਗਾ।

ਭਾਰਤ-ਨੀਦਰਲੈਂਡ ਰੱਖਿਆ ਸਬੰਧਾਂ ਨੇ ਸਾਂਝੀ ਰਣਨੀਤੀ ਅਤੇ ਰੱਖਿਆ ਉਦਯੋਗ ਸਹਿਯੋਗ ਦੇ ਮਹੱਤਵਪੂਰਨ ਫੈਸਲਿਆਂ ਨਾਲ ਇੱਕ ਨਵੀਂ ਦਿਸ਼ਾ ਲਈ ਹੈ
Netherlands,19,DEC,2025,(Azad Soch News):- ਭਾਰਤ-ਨੀਦਰਲੈਂਡ ਰੱਖਿਆ ਸਬੰਧਾਂ ਨੇ ਸਾਂਝੀ ਰਣਨੀਤੀ ਅਤੇ ਰੱਖਿਆ ਉਦਯੋਗ ਸਹਿਯੋਗ ਦੇ ਮਹੱਤਵਪੂਰਨ ਫੈਸਲਿਆਂ ਨਾਲ ਇੱਕ ਨਵੀਂ ਦਿਸ਼ਾ ਲਈ ਹੈ। 18 ਦਸੰਬਰ, 2025 ਨੂੰ, ਨਵੀਂ ਦਿੱਲੀ ਵਿੱਚ, ਭਾਰਤ ਅਤੇ ਨੀਦਰਲੈਂਡ ਨੇ ਰੱਖਿਆ ਤਕਨਾਲੋਜੀ ਅਤੇ ਉਦਯੋਗ ਵਿੱਚ ਭਾਈਵਾਲੀ ਨੂੰ ਵਧਾਉਣ ਲਈ ਇਰਾਦੇ ਪੱਤਰਾਂ ਦਾ ਆਦਾਨ-ਪ੍ਰਦਾਨ ਕੀਤਾ। ਇਹ ਕਦਮ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਾਂਝੇ ਹਿੱਤਾਂ ਦੇ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਦਾ ਹੈ।ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਧ ਰਹੇ ਰੱਖਿਆ ਸਹਿਯੋਗ ਦੀ ਪੁਸ਼ਟੀ ਕਰਨ ਲਈ ਨੀਦਰਲੈਂਡ ਦੇ ਵਿਦੇਸ਼ ਮੰਤਰੀ ਡੇਵਿਡ ਵੈਨ ਵੀਲ ਨਾਲ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਵਿੱਚ ਫੌਜ-ਤੋਂ-ਫੌਜੀ ਸਹਿਯੋਗ ਦੇ ਨਾਲ-ਨਾਲ, ਤਰਜੀਹੀ ਖੇਤਰਾਂ ਵਿੱਚ ਰੱਖਿਆ ਉਪਕਰਣਾਂ ਦੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਨੂੰ ਸ਼ਾਮਲ ਕੀਤਾ ਗਿਆ।ਦੋਵਾਂ ਦੇਸ਼ਾਂ ਨੇ ਤਕਨਾਲੋਜੀ ਸਹਿਯੋਗ, ਪਲੇਟਫਾਰਮਾਂ ਅਤੇ ਉਪਕਰਣਾਂ ਲਈ ਇੱਕ ਰੱਖਿਆ ਉਦਯੋਗਿਕ ਰੋਡਮੈਪ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੱਕ ਸੁਤੰਤਰ, ਖੁੱਲ੍ਹਾ, ਸਮਾਵੇਸ਼ੀ, ਅਤੇ ਨਿਯਮਾਂ-ਅਧਾਰਤ ਇੰਡੋ-ਪੈਸੀਫਿਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਐਕਸਚੇਂਜ ਵਿੱਚ ਭਾਰਤ ਦੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਅਤੇ ਨੀਦਰਲੈਂਡ ਦੇ ਰਾਜਦੂਤ ਮਾਰੀਸਾ ਜੇਰਾਰਡਸ ਸ਼ਾਮਲ ਸਨ।

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 15 ਜੁਲਾਈ:

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।

ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆਂ ਦੇ ਹਮਲਿਆਂ ਕਾਰਨ ਮਾਰੇ ਜਾਣ ਵਾਲੇ ਜਾਂ ਸਥਾਈ ਅਪੰਗਤਾ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦਾ ਉਪਬੰਧ ਹੈ। ਇਹ ਮੁਆਵਜ਼ਾ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠਲੀ ਕਮੇਟੀ ਦੁਆਰਾ ਵੰਡਿਆ ਜਾਂਦਾ ਹੈ।

ਮੁੱਦੇ ਦੀ ਗੰਭੀਰਤਾ ਨੂੰ ਮੰਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਅਕਸਰ ਸੜਕ ਹਾਦਸੇ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 20ਵੀਂ ਪਸ਼ੂ ਗਣਨਾ (21ਵੀਂ ਜਨਗਣਨਾ ਦੇ ਅੰਕੜੇ ਜਾਰੀ ਹੋਣ ਤੱਕ) ਅਨੁਸਾਰ ਇਥੇ 1.4 ਲੱਖ ਅਵਾਰਾ ਪਸ਼ੂ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ 2 ਲੱਖ ਤੋਂ ਵੱਧ ਅਵਾਰਾ ਪਸ਼ੂ 518 ਰਜਿਸਟਰਡ ਗਊਸ਼ਾਲਾਵਾਂ ਵਿੱਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਦੁਆਰਾ 20 ਸਰਕਾਰੀ ਪਸ਼ੂ ਵਾੜਿਆਂ ਵਿੱਚ 77 ਪਸ਼ੂ ਸ਼ੈੱਡ ਬਣਾਏ ਗਏ ਹਨ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਆਪਣੇ ਪੱਧਰ ‘ਤੇ 10 ਵਾਧੂ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਬਾਕਾਇਦਾ ਤੌਰ 'ਤੇ ਆਪਣੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਸਰਕਾਰੀ/ਨਿੱਜੀ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਊ ਸੈੱਸ ਫੰਡਾਂ ਅਤੇ ਯੂ.ਐਲ.ਬੀ. ਦੇ ਸਰੋਤਾਂ ਦੀ ਉਪਲਬਧਤਾ ਦੇ ਆਧਾਰ 'ਤੇ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂ.ਐਲ.ਬੀ. ਨੂੰ ਅਵਾਰਾ ਪਸ਼ੂਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਵਾਸਤੇ ਨਿਰੰਤਰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਟਿਕਾਊ ਹੱਲ ਨੂੰ ਯਕੀਨੀ ਬਣਾਉਣ ਸਰਕਾਰ ਵੱਲੋਂ ਬਹੁ-ਪੱਖੀ ਪਹੁੰਚ ਅਪਨਾਉਂਦਿਆਂ ਮਾਹਿਰਾਂ, ਪਸ਼ੂ ਭਲਾਈ ਸੰਗਠਨਾਂ ਅਤੇ ਪ੍ਰਸ਼ਾਸਨਿਕ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਕੰਮ ਕੀਤਾ ਜਾ ਰਿਹਾ ਹੈ।

ਹਰਿਆਣਾ ਚੋਣਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਮੁਲਾਕਾਤ,ਤੀਜੀ ਵਾਰ ਸੱਤਾ 'ਚ ਆਉਣ ਲਈ ਬਣਾਈ ਰਣਨੀਤੀ
New Delhi,17 August,2024,(Azad Soch News):- ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ 'ਚ ਦਿੱਲੀ 'ਚ ਅਹਿਮ ਬੈਠਕ ਹੋਈ,ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਨੇ ਹਰਿਆਣਾ ਦੀਆਂ ਆਗਾਮੀ ਚੋਣਾਂ ਲਈ ਰਣਨੀਤੀ ਬਾਰੇ ਚਰਚਾ ਕੀਤੀ,ਮੀਟਿੰਗ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਾਜ਼ਰ ਸਨ,ਪ੍ਰਧਾਨ ਮੰਤਰੀ ਮੋਦੀ ਨੇ ਲਗਾਤਾਰ ਤੀਜੀ ਵਾਰ ਹਰਿਆਣਾ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਚਰਚਾ ਕੀਤੀ।

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪਹਿਲਾਂ ਹਰਿਆਣਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਸੀ,ਰਾਜ ਚੋਣ ਕਮੇਟੀ ਅਤੇ ਚੋਣ ਪ੍ਰਬੰਧਨ ਕਮੇਟੀ ਦਾ ਵੀ ਪਿਛਲੇ ਹਫ਼ਤੇ ਐਲਾਨ ਕੀਤਾ ਗਿਆ ਸੀ,ਇਹ ਕਦਮ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦਾ ਸੰਕੇਤ ਦਿੰਦੇ ਹਨ,ਭਾਰਤੀ ਚੋਣ ਕਮਿਸ਼ਨ (Election Commission of India) ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਾਰੀਆਂ 90 ਸੀਟਾਂ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ,ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ,ਅੰਤ ਵਿੱਚ, ਪ੍ਰਧਾਨ ਮੰਤਰੀ ਮੋਦੀ ਦੀ ਸੀਨੀਅਰ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਪਾਰਟੀ ਲਈ ਇਨ੍ਹਾਂ ਚੋਣਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੀ ਹੈ,ਆਉਣ ਵਾਲੀਆਂ ਚੁਣੌਤੀਆਂ ਦੇ ਨਾਲ ਹਰਿਆਣਾ ਵਿੱਚ ਉਨ੍ਹਾਂ ਦੀ ਸਫਲਤਾ ਤੈਅ ਕਰਨ ਵਿੱਚ ਉਨ੍ਹਾਂ ਦੀ ਰਣਨੀਤੀ ਅਤੇ ਤਿਆਰੀ ਅਹਿਮ ਹੋਵੇਗੀ।