event - Azad Soch

ਮੈਲਬੋਰਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਤੇ "ਮੈਲਬੌਰਨ ਮੀਟਸ ਮੋਦੀ" ਪ੍ਰੋਗਰਾਮ ਦੌਰਾਨ 30 ਹਜ਼ਾਰ ਲੋਕਾਂ ਨੂੰ ਸੰਬੋਧਨ ਕੀਤਾ
ਮੈਲਬੌਰਨ,11,ਜੁਲਾਈ, 2026, (ਆਜ਼ਾਦ ਸੋਚ ਨਿਊਜ਼):-    ਮੈਲਬੌਰਨ ਦੇ ਮਾਰਵਲ ਸਟੇਡੀਅਮ (Marvel Stadium) ਵਿੱਚ ਹੋਇਆ ਇਹ "ਮੈਲਬੌਰਨ ਮੀਟਸ ਮੋਦੀ" (Melbourne Meets Modi) ਪ੍ਰੋਗਰਾਮ ਵਾਕਈ ਬਹੁਤ ਇਤਿਹਾਸਕ ਅਤੇ ਪ੍ਰਭਾਵਸ਼ਾਲੀ ਰਿਹਾ। ਪੂਰੇ ਪ੍ਰੋਗਰਾਮ ਦੌਰਾਨ "ਮੋਦੀ, ਮੋਦੀ" ਅਤੇ "ਭਾਰਤ ਮਾਤਾ ਕੀ ਜੈ" ਦੇ ਨਾਅਰੇ ਗੂੰਜਦੇ ਰਹੇ । ਸਟੇਡੀਅਮ ਵਿਚ ਪ੍ਰਧਾਨ ਮੰਤਰੀ ਮੋਦੀ (Prime Minister Modi) ਦੇ ਨਾਲ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਵੀ ਮੌਜੂਦ ਸਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਆਸਟਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਉਨ੍ਹਾਂ ਦੇ ਆਉਣ 'ਤੇ ਖੁਸ਼ੀ ਪ੍ਰਗਟ ਕੀਤੀ ।

ਇਸ ਪ੍ਰੋਗਰਾਮ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਹੇਠ ਲਿਖੇ ਅਨੁਸਾਰ ਹਨ:

ਵੱਡਾ ਇਕੱਠ: ਇਸ ਪ੍ਰੋਗਰਾਮ ਵਿੱਚ ਲਗਭਗ 30,000 ਭਾਰਤੀ ਪ੍ਰਵਾਸੀਆਂ (Diaspora) ਨੇ ਹਿੱਸਾ ਲਿਆ, ਜੋ ਕਿ ਆਸਟਰੇਲੀਆ ਵਿੱਚ ਕਿਸੇ ਵੀ ਵਿਦੇਸ਼ੀ ਆਗੂ ਲਈ ਹੋਏ ਸਭ ਤੋਂ ਵੱਡੇ ਇਕੱਠਾਂ ਵਿੱਚੋਂ ਇੱਕ ਹੈ।

ਆਸਟਰੇਲੀਆਈ ਪੀਐਮ ਦੀ ਮੌਜੂਦਗੀ: ਇਸ ਮੌਕੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਵੀ ਪੀਐਮ ਮੋਦੀ ਦੇ ਨਾਲ ਸਟੇਜ 'ਤੇ ਮੌਜੂਦ ਸਨ। ਉਨ੍ਹਾਂ ਨੇ ਭਾਰਤੀ ਭਾਈਚਾਰੇ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਵਿਚਕਾਰ ਇੱਕ "ਜੀਵੰਤ ਪੁਲ" (Living Bridge) ਦੱਸਿਆ।

ਸੱਭਿਆਚਾਰਕ ਰੰਗ: ਸਟੇਡੀਅਮ ਵਿੱਚ ਭਾਰਤੀ ਭਾਈਚਾਰੇ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿੱਚ ਛੱਤਰਪਤੀ ਸ਼ਿਵਾਜੀ ਮਹਾਰਾਜ ਦੇ ਜੀਵਨ 'ਤੇ ਅਧਾਰਿਤ ਇੱਕ ਨਾਟਕ ਵੀ ਸ਼ਾਮਲ ਸੀ। ਇਹ ਪ੍ਰੋਗਰਾਮ ਪੀਐਮ ਮੋਦੀ ਦੇ ਤਿੰਨ ਦੇਸ਼ਾਂ ਦੇ ਦੌਰੇ (ਇੰਡੋਨੇਸ਼ੀਆ, ਆਸਟਰੇਲੀਆ ਅਤੇ ਨਿਊਜ਼ੀਲੈਂਡ) ਦੇ ਦੂਜੇ ਪੜਾਅ ਦੌਰਾਨ ਹੋਇਆ, ਜਿੱਥੇ ਭਾਰਤ ਅਤੇ ਆਸਟਰੇਲੀਆ ਵਿਚਕਾਰ ਰੱਖਿਆ, ਯੂਰੇਨੀਅਮ ਦੀ ਸਪਲਾਈ ਅਤੇ ਸਾਫ਼ ਊਰਜਾ (Clean Energy) ਵਰਗੇ ਕਈ ਅਹਿਮ ਸਮਝੌਤਿਆਂ 'ਤੇ ਵੀ ਹਸਤਾਖਰ ਕੀਤੇ ਗਏ।

21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਮੁੱਖ ਸਮਾਗਮ 21 ਜੂਨ ਨੂੰ ਰੌਕ ਗਾਰਡਨ ਵਿੱਚ ਹੋਵੇਗਾ
Chandigarh,15,JUN,2025,(Azad Soch News):- 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਮੁੱਖ ਸਮਾਗਮ ਰੌਕ ਗਾਰਡਨ (Rock Garden) ਵਿਖੇ ਹੋਵੇਗਾ, ਜਿਸ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ (Gulab Chand Kataria) ਮੁੱਖ ਮਹਿਮਾਨ ਹੋਣਗੇ।ਰੌਕ ਗਾਰਡਨ ਵਿੱਚ ਸੈਂਕੜੇ ਲੋਕ ਇਕੱਠੇ ਯੋਗਾ ਕਰਨਗੇ। ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੀ ਇਸ ਵਿੱਚ ਹਿੱਸਾ ਲੈਣਗੇ। ਪ੍ਰਸ਼ਾਸਨ ਦੀ ਯੋਜਨਾ ਅਨੁਸਾਰ, ਸ਼ਹਿਰ ਦੇ ਹੋਰ ਸਥਾਨਾਂ 'ਤੇ ਵੀ ਯੋਗ ਦਿਵਸ 'ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।ਯੋਗ ਦਿਵਸ (Yoga Day) ਦੇ ਮੁੱਖ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਕਈ ਸਮਾਜ ਭਲਾਈ ਸੰਸਥਾਵਾਂ ਅਤੇ ਆਰ.ਡਬਲਯੂ.ਏ. (R.W.A.) ਨੂੰ ਵੀ ਸੱਦਾ ਦਿੱਤਾ ਜਾਵੇਗਾ। ਪਿਛਲੇ ਸਾਲ ਵੀ ਯੋਗ ਦਿਵਸ ਦਾ ਮੁੱਖ ਪ੍ਰੋਗਰਾਮ ਰੌਕ ਗਾਰਡਨ (Rock Garden) ਵਿੱਚ ਆਯੋਜਿਤ ਕੀਤਾ ਗਿਆ ਸੀ।ਇਸ ਵਿੱਚ ਸਾਬਕਾ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਨਾਲ ਲਗਭਗ 3000 ਲੋਕਾਂ ਨੇ 40 ਮਿੰਟ ਤੱਕ ਇਕੱਠੇ ਯੋਗਾ ਕੀਤਾ। ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਆਰ.ਐੱਸ.ਡੀ. ਕਾਲਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਵਿਸ਼ਾਲ ਹਿਊਮਨ ਚੇਨ ਬਨਾ
ਵਿਸ਼ਾਲ ਹਿਊਮਨ ਚੇਨ ਬਨਾ ਕੇ ਦਿੱਤਾ ਨਸ਼ੇ ਤਿਆਗਣ ਦਾ ਸੰਦੇਸ਼

ਉਜਵਲ ਭਵਿੱਖ ਲਈ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ: ਦਿਵਿਆ ਪੀ.

ਫਿਰੋਜ਼ਪੁਰ, 13 ਮਾਰਚ 2025 (ਸੁਖਵਿੰਦਰ ਸਿੰਘ ):-  ਆਰ.ਐੱਸ.ਡੀ. ਕਾਲਜ ਫਿਰੋਜ਼ਪੁਰ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਮੁਹਿੰਮ " ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਦਿੱਵਿਆ ਪੀ ਆਈ.ਏ.ਐੱਸ. (ਐੱਸ.ਡੀ.ਐੱਮ. , ਫਿਰੋਜ਼ਪੁਰ) ਨੇ ਸ਼ਿਰਕਤ ਕੀਤੀ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਕਿ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਗ੍ਰਹਿਣ ਕਰ ਰਹੀ ਸਾਡੀ ਨਵੀਂ ਪੀੜੀ ਨੂੰ ਨਸ਼ੇ ਦੀਆਂ ਅਲਾਮਤਾਂ ਤੋਂ ਸੁਰੱਖਿਅਤ ਰੱਖਣ ਲਈ ਅਜਿਹੇ ਸਮਾਗਮ ਕਰਵਾਉਣੇ ਬੇਹੱਦ ਜ਼ਰੂਰੀ ਹਨ, ਕਿਉਂਕਿ ਸਾਡੀ ਇਹੀ ਪੀੜ੍ਹੀ ਸਮਾਜ ਵਿਚਲੀਆਂ ਅਜਿਹੀਆਂ ਅਲਾਮਤਾਂ ਨੂੰ ਤੇਜ਼ੀ ਨਾਲ ਗ੍ਰਹਿਣ ਕਰ ਲੈਂਦੀ ਹੈ। ਪਰ ਦੂਸਰੇ ਪਾਸੇ ਨੌਜਵਾਨ ਹੀ ਸਮਾਜ ਦਾ ਅਜਿਹਾ ਵਰਗ ਹੈ ਜਿਹੜਾ ਸਹੀ ਪ੍ਰੇਰਨਾ ਨਾਲ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

ਇਸ ਮੌਕੇ ਡਿਪਟੀ ਡੀ.ਈ.ਓ. ਸੈ. ਸਿ. ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹੀ ਅਸੀਂ ਅਜਿਹੀਆਂ ਕੋਝੀਆਂ ਸਮਾਜਿਕ ਕੁਰੀਤੀਆਂ ਤੋਂ ਬਚ ਸਕਦੇ ਹਾਂ। ਇਸ ਮੌਕੇ ਵਿਦਿਆਰਥੀਆਂ ਵੱਲੋਂ " ਵਾਰ ਆਨ ਡਰੱਗਜ਼" ਸਲੋਗਨ ਦੀ ਵਿਸ਼ਾਲ ਹਿਊਮਨ ਚੈਨ ਬਣਾਈ ਗਈ। ਬੀ.ਐੱਸ. ਸੀ. ਬੀ.ਐੱਡ ਦੀ ਵਿਦਿਆਰਥਣ ਦੀਪਿਕਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਇੱਕ ਸਪੀਚ ਵੀ ਦਿੱਤੀ। ਪ੍ਰੋਫ਼ੈਸਰ ਐੱਸ.ਪੀ. ਆਨੰਦ ਡਾਇਰੈਕਟਰ ਐਡਮਿਨਸਟ੍ਰੇਸ਼ਨ, ਅਕਸ਼ ਕੁਮਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਕਾਲਜ ਸਟਾਫ ਵੀ ਇਸ ਮੌਕੇ ਹਾਜ਼ਰ ਰਹੇ।

ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਤਾਕੀਦ ਕੀਤੀ। ਮੰਚ ਦਾ ਸੰਚਾਲਨ ਡਾ. ਕਪਿਲ ਦੇਵ ਨੇ ਬਹੁਤ ਸੁਚਾਰੂ ਢੰਗ ਨਾਲ ਕੀਤਾ।

ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ
ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

* ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ

* ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ

* ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।

ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ 'ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਨਵੇਂ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਹੱਤਵਪੂਰਨ ਮੌਕਾ ਹੈ ਕਿਉਂਕਿ ਉਹ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਇਸ ਦੀ ਸਪਲਾਈ ਨੂੰ ਰੋਕਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਫੋਰਸ ਨੂੰ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਇੰਨਾ ਮਜ਼ਬੂਤ ​​ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉਗੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀਆਂ ਵੱਲੋਂ ਪਿਆਰ, ਸਦਭਾਵਨਾ ਅਤੇ ਸ਼ਾਂਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਿਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਤਾਂ ਜੋ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਿੱਝਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ 'ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਨਿਰਧਾਰਤ ਖੇਤਰਾਂ ਵਿਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਕੰਮ ਕਰਦੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਾਰਤ ਦੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 155 ਏਕੜ ਵਿੱਚ ਫੈਲਿਆ ਜਹਾਨ ਖੇਲਾ ਕੈਂਪਸ ਅਤਿ ਆਧੁਨਿਕ ਸਿਖਲਾਈ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਦੂਜੇ ਰਾਜਾਂ ਦੀਆਂ ਫੋਰਸਾਂ ਇੱਥੇ ਪੁਲਿਸ ਸਿਖਲਾਈ ਲੈਣ ਲਈ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪਰਾਧ ਦਾ ਢੰਗ ਬਦਲ ਗਿਆ ਹੈ, ਇਸ ਲਈ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ, ਜਿਸ ਲਈ ਇੱਥੇ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

- ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

ਚੰਡੀਗੜ੍ਹ, 15 ਜਨਵਰੀ 2025 :- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

'ਇਹ ਘਰ ਈਬੂ ਦਾ ਹੈ' ਪੁਸਤਕ ਰਿਲੀਜ਼ ਸਮਾਗਮ
Patiala,22 NOV,2024,(Azad Soch News):- ਸ਼ਾਇਰ ਸੁਖਵਿੰਦਰ ਦੁਆਰਾ ਆਪਣੀ ਧੀ ਇਬਾਦਤ ਵਾਰੇ ਲਿਖੀਆਂ ਖ਼ੂਬਸੂਰਤ ਨਜ਼ਮਾਂ ਦੀ ਪੁਸਤਕ 'ਇਹ ਘਰ ਇਬੂ ਦਾ ਹੈ' ਉਸਦੇ ਜਨਮ ਦਿਨ ਮੌਕੇ ਰਿਲੀਜ਼ ਕੀਤੀ ਗਈ। ਸਮਾਗਮ ਦੇ ਪਹਿਲੇ ਪੜਾਅ ਵਿੱਚ ਇਬਾਦਤ ਨੇ ਆਪਣੇ ਜਨਮ ਦਿਨ ਦਾ ਕੇਕ ਕੱਟਿਆ ਅਤੇ ਸਭ ਨੇ ਉਸਨੂੰ ਸ਼ੁੱਭ ਇਛਾਵਾਂ ਦਿੱਤੀਆਂ। ਦੂਸਰਾ ਪੜਾਅ ਪੁਸਤਕ ਬਾਰੇ ਗੱਲਬਾਤ ਦਾ ਸੀ। ਪੁਸਤਕ ਬਾਰੇ ਸ਼ੁਰੂਆਤ ਕਰਦਿਆਂ ਡਾ. ਕੁਲਦੀਪ ਚੌਹਾਨ ਨੇ ਬੋਲਦਿਆਂ ਆਖਿਆ ਕਿ ਇਹ ਪੁਸਤਕ ਸਾਹਿਤਕ ਖੇਤਰ ਵਿੱਚ ਇੱਕ ਅੱਡਰਾ ਤੇ ਸਲਾਹੁਣਯੋਗ ਉੱਦਮ ਹੈ।

ਡਾ. ਲਕਸ਼ਮੀ ਨਰਾਇਣ ਭੀਖੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਪੁਸਤਕ ਸੁਖਵਿੰਦਰ ਨੇ ਲਿਖੀ ਨਹੀਂ, ਧੀ ਵੱਲੋਂ ਉਸ ਤੋਂ ਲਿਖਵਾਈ ਗਈ ਹੈ। ਇਹ ਦਿਲ ਤੋਂ ਲਿਖੀਆਂ ਹੋਈਆਂ ਰਚਨਾਵਾਂ ਹਨ। ਡਾ. ਗੁਰਸੇਵਕ ਲੰਬੀ ਨੇ ਕਿਹਾ ਸੁਖਵਿੰਦਰ ਦਾ ਇਹ, ਇੱਕ ਪਿਓ ਵੱਲੋਂ, ਧੀ ਨੂੰ ਉਸਦੇ ਜਨਮਦਿਨ ਤੇ ਦਿੱਤਾ ਬਹੁਤ ਖ਼ੂਬਸੂਰਤ ਤੋਹਫਾ ਹੈ। ਡਾ. ਸਤੀਸ਼ ਕੁਮਾਰ ਵਰਮਾ ਨੇ ਬੋਲਦਿਆਂ ਕਿਹਾ ਕਿ ਇਹ ਪੁਸਤਕ ਸਿਰਫ਼ ਇੱਕ ਧੀ ਦੀ ਨਹੀਂ, ਸਾਡੇ ਸਾਰਿਆਂ ਦੇ ਬੱਚਿਆਂ ਦੀ ਹੈ।

ਜਿਸਨੂੰ ਪੜ੍ਹਦਿਆਂ ਅਸੀਂ ਆਪਣੇ ਅਤੇ ਆਪਣੇ ਬੱਚਿਆਂ ਦੇ ਬਚਪਨ ਨੂੰ ਮਾਣਦੇ ਤੇ ਸਿਮਰਤੀਆਂ 'ਚ ਸਿਮਰਦੇ ਹਾਂ। ਸ਼ਾਇਰ ਬਲਵਿੰਦਰ ਸੰਧੂ ਨੇ ਆਪਣੇ ਵਿਚਾਰ ਵਿਅਕਤ ਕਰਦਿਆਂ ਕਿਹਾ ਕਿ ਇਹ ਕਵਿਤਾਵਾਂ ਸੰਵੇਦਨਸ਼ੀਲਤਾ ਦੀ ਸਿਖ਼ਰ ਹਨ, ਸਰਲ ਤੇ ਸੌਖੇ ਭਾਸ਼ਾਈ ਮੁਹਾਵਰੇ 'ਚ ਲਿਖੀ, ਇਹ ਪੁਸਤਕ ਪੜ੍ਹਨ ਤੇ ਮਾਨਣ ਵਾਲੀ ਹੈ। ਸ਼ਾਇਰ ਦਰਸ਼ਨ ਬੁੱਟਰ ਨੇ ਕਿਹਾ ਕਿ ਸੁਖਵਿੰਦਰ ਦੇ ਅੰਦਰ ਇਕ ਬੱਚਾ ਜਿਉਂਦਾ- ਜਾਗਦਾ ਹੈ। ਉਸ ਕੋਲ ਬੱਚਿਆਂ ਵਾਲੀ ਮਾਸੂਮੀਅਤ ਤੇ ਨਿਰਛਲਤਾ ਹੈ, ਤਾਂ ਹੀ ਸੁਖਵਿੰਦਰ ਬੱਚਿਆਂ ਦੇ ਕੋਮਲ ਹਿਰਦਿਆਂ ਵਰਗੀਆਂ ਕਵਿਤਾਵਾਂ ਲਿਖ ਸਕਿਆ ਹੈ।

ਡਾ. ਬ੍ਰਹਮ ਜਗਦੀਸ਼ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਮੁੰਡੇ ਕੁੜੀ ਵਿੱਚ ਕੋਈ ਫ਼ਰਕ ਨਹੀਂ। ਇਹ ਪੁਸਤਕ ਸਾਡੇ ਸਮਾਜ ਨੂੰ ਸਕਾਰਾਤਮਿਕ ਨਜ਼ਰੀਆ ਪ੍ਦਾਨ ਕਰੇਗੀ। ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਾਂ ਦੀ ਸਾਡੇ ਸਮਾਜ ਨੂੰ ਬਹੁਤ ਲੋੜ ਹੈ, ਸੁਖਵਿੰਦਰ ਇਸ ਪਹਿਲ ਕਦਮੀ ਲਈ ਬਹੁਤ ਵਧਾਈ ਦਾ ਹੱਕਦਾਰ ਹੈ। ਇਹ ਪੁਸਤਕ ਸਾਹਿਤਕ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ। ਡਾ. ਜਸਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਇਹ ਪੁਸਤਕ ਪੰਜਾਬੀ ਸਾਹਿਤ ਵਿੱਚ ਆਪਣਾ ਵਿਲੱਖਣ ਸਥਾਨ ਬਣਾਵੇਗੀ। ਇਹਨਾਂ ਨਜ਼ਮਾਂ ਦੀ ਸੰਵੇਦਨਾ ਹਰ ਇੱਕ ਬਾਪ ਦੀ ਸੰਵੇਦਨਾ ਹੈ।

ਇਸ ਪੁਸਤਕ ਦੀਆਂ ਨਜ਼ਮਾਂ ਬਾਰੇ ਚਿੱਤਰਕਾਰ ਸਿਧਾਰਥ ਦੇ ਬਣਾਏ ਚਿੱਤਰਾਂ ਨੇ 'ਸੋਨੇ ਤੇ ਸੁਹਾਗੇ' ਵਾਲਾ ਕਾਰਜ ਕੀਤਾ ਹੈ। ਡਾ. ਧਨਵੰਤ ਕੌਰ ਨੇ ਕਿਹਾ ਕਿ ਇਹ ਨਜ਼ਮਾਂ ਬਹੁਤ ਕੋਮਲ, ਸੰਜੀਦਾ ਤੇ ਸਲਾਘਾਯੋਗ ਹਨ। ਇਹਨਾਂ ਨੂੰ ਪੜ੍ਹਦਿਆਂ ਆਪਣਾ ਅਤੇ ਆਪਣੇ ਬੱਚਿਆਂ ਦਾ ਬਚਪਨ ਯਾਦ ਆਉਂਦਾ ਹੈ। ਗੰਭੀਰ ਚਿੰਤਕ ਤੇ ਸੰਜੀਦਾ ਪਾਠਕ ਸੁਰਿੰਦਰ ਸ਼ਰਮਾ ਜੀ ਨੇ ਕਿਹਾ ਕਿ ਇਹਨਾਂ ਨਜ਼ਮਾਂ ਨੇ ਬਹੁਤ ਕੁਝ ਭੁੱਲਿਆ ਵਿਸਰਿਆ ਚੇਤੇ ਕਰਵਾਇਆ ਹੈ। ਇਹ ਨਜ਼ਮਾਂ ਸੁਖਵਿੰਦਰ ਨੇ ਸਿਰਫ਼ ਲਿਖੀਆਂ ਹੀ ਨਹੀਂ, ਇਹਨਾਂ ਨੂੰ ਪਲ-ਪਲ ਜੀਵਿਆ ਹੈ। ਉਸਨੇ ਧੀ ਇਬਾਦਤ ਦੇ ਹਰ ਪਲ ਨੂੰ ਸਾਂਭਿਆ ਹੈ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਪ੍ਰੋ. ਕਿਰਪਾਲ ਕਜ਼ਾਕ ਨੇ ਸਭ ਨੂੰ ਭਾਵੁਕ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਇਹ ਸਿਰਫ਼ ਕਵਿਤਾਵਾਂ ਹੀ ਨਹੀਂ, ਧੀ ਨਾਲ ਬਿਤਾਏ ਖ਼ੂਬਸੂਰਤ ਪਲਾਂ ਦਾ ਕੀਮਤੀ ਮੁਜੱਸਮਾ ਹੈ। ਇਹ ਬਹੁਤ ਹੀ ਮੁੱਲਵਾਨ ਤੇ ਵਿਲੱਖਣ ਪੁਸਤਕ ਹੈ। ਅੰਤ ਵਿੱਚ ਅਰਵਿੰਦਰ ਨੇ ਆਈਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸ਼ਾਇਰ ਸੱਤਪਾਲ ਭੀਖੀ ਨੇ ਬਹੁਤ ਖ਼ੂਬਸੂਰਤ ਢੰਗ ਨਾਲ ਨਿਭਾਈ। ਇਸ ਮੌਕੇ ਸ਼ਾਇਰਾ ਨਰਿੰਦਰਪਾਲ ਕੌਰ, ਸ਼ਾਇਰ ਡਾ. ਸੰਤੋਖ ਸੁੱਖੀ, ਬਲਵਿੰਦਰ ਭੱਟੀ, ਨਾਵਲਕਾਰ ਜਗਤਾਰ ਸ਼ੇਰਗਿਲ, ਵਾਰਤਕਕਾਰ ਚਿੱਟਾ ਸਿੱਧੂ, ਬਲਵਿੰਦਰ ਬੱਗਾ, ਤਰਸੇਮ ਡਕਾਲਾ, ਰਾਜਿੰਦਰ ਭੱਟੀ, ਚਰਨਜੀਤ ਚੰਨੀ ਮਾਨਸਾ, ਸੁਖਵਿੰਦਰ ਦਾ ਸਹੁਰਾ ਤੇ ਪੇਕਾ ਪਰਿਵਾਰ ਹਾਜ਼ਰ ਸੀ।

ਬ੍ਰਮ ਸ਼ੰਕਰ ਜਿੰਪਾ ਨੇ ਤੀਆਂ ਅਤੇ ਰੱਖੜੀ ਤਿਉਹਾਰ ’ਤੇ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ
Hoshiarpur, 20 August 2024,(Bol Punjab De):- ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Cabinet Minister Punjab Bram Shankar Jimpa) ਨੇ ਪਿੰਡ ਸਲੇਰਨ ਵਿਚ ਗ੍ਰਾਮ ਪੰਚਾਇਤ ਵੱਲੋਂ ਤੀਆਂ ਅਤੇ ਰੱਖੜੀ ਤਿਉਹਾਰ ’ਤੇ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀਆਂ ਬੱਚੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਪਿੰਡ ਦੀਆਂ ਬੱਚੀਆਂ ਨੇ ਇਸ ਦੌਰਾਨ ਕੈਬਨਿਟ ਮੰਤਰੀ ਨੂੰ ਰੱਖੜੀ ਵੀ ਬੰਨ੍ਹੀ।

ਪ੍ਰੋਗਰਾਮ ਦੀ ਸ਼ੁਰੂਆਤ ਰਸਮੀ ਤੌਰ ’ਤੇ ਸ਼ਮ੍ਹਾ ਰੋਸ਼ਨ ਕਰਕੇ ਹੋਈ, ਜਿਸ ਵਿਚ ਪਿੰਡ ਦੀਆਂ ਬੱਚੀਆਂ ਨੇ ਤੀਆਂ ਅਤੇ ਰੱਖੜੀ ਦੇ ਮਹੱਤਵ ਨੂੰ ਦਰਸਾਉਂਦੇ ਗੀਤ, ਡਾਂਸ ਅਤੇ ਸੱਭਿਆਚਾਰਕ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਪੇਸ਼ਕਾਰੀਆਂ ਵਿਚ ਪੰਜਾਬ ਦਾ ਅਮੀਰ ਸੱਭਿਆਚਾਰਕ ਵਿਰਸਾ ਸਾਫ਼ ਝਲਕ ਰਿਹਾ ਸੀ, ਜਿਸ ਵਿਚ ਲੜਕੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਰੰਗ ਬੰਨ੍ਹਿਆ। ਉਨ੍ਹਾਂ ਦੇ ਜੋਸ਼ ਅਤੇ ਹੁਨਰ ਨੇ ਹਾਜ਼ਰ ਸਰੋਤਿਆਂ ਦਾ ਮਨ ਮੋਹ ਲਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸੰਭਾਲਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਮੇਵਾਰੀ ਹੈ। ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਪਿੰਡ ਦੀਆਂ ਬੱਚੀਆਂ ਇਸ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਉਨ੍ਹਾਂ ਵੱਲੋਂ ਪੇਸ਼ ਪ੍ਰੋਗਰਾਮਾਂ ਵਿਚ ਜੋ ਸਮਰਪਣ ਅਤੇ ਉਤਸ਼ਾਹ ਦਿਸਿਆ, ਉਹ ਸ਼ਲਾਘਾਯੋਗ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਦੀਆਂ ਮਹਿਲਾਵਾਂ ਅਤੇ ਬੱਚੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਤੀਆਂ ਅਤੇ ਰੱਖੜੀ ਦੇ ਮਹੱਤਵ ‘ਤੇ ਰੋਸ਼ਨੀ ਪਾਉਂਦੇ ਹੋਏ ਕਿਹਾ ਕਿ ਇਹ ਤਿਉਹਾਰ ਨਾਰੀ ਸਸ਼ਕਤੀਕਰਨ ਅਤੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਮਹਿਲਾਵਾਂ ਅਤੇ ਬੱਚੀਆਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਤੀਆਂ ਅਤੇ ਰੱਖੜੀ ਦੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਗ੍ਰਾਮ ਪੰਚਾਇਤ ਸਲੇਰਨ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੇ ਆਯੋਜਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਹਾਜ਼ਰ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕਰੇਗੀ।

ਇਸ ਮੌਕੇ ਸਰਪੰਚ ਨਵਜਿੰਦਰ ਸਿੰਘ ਬੇਦੀ, ਪੰਚ ਸ਼ਿਵ ਦਿਆਲ, ਪੰਚ ਕੁਲਦੀਪ, ਪੰਚ ਕਸ਼ਮੀਰ, ਪੰਚ ਰੇਸ਼ਮ, ਸਾਬਕਾ ਸਰਪੰਚ ਰਾਮਧਨ, ਸਰਪੰਚ ਚੌਹਾਲ ਜਸਵੰਤ, ਨੰਬਰਦਾਰ ਸਤਪਾਲ ਤੋਂ ਇਲਾਵਾ ਮਨਦੀਪ, ਸੰਦੀਪ, ਵਰਸ਼ਾ, ਜਾਹਨਵੀ, ਗੁਰਨੂਰ, ਈਸ਼ਿਕਾ, ਅਨੱਨਿਆ, ਸਿਮਰਨ, ਮੋਨਮ, ਦਿਆ, ਅਮਨ, ਪ੍ਰਿਆ, ਹਰਮਨ, ਈਸ਼ੂ, ਸੁਖਲੀਨ ਵੀ ਮੌਜੂਦ ਸਨ।