vacant posts - Azad Soch

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਚੰਡੀਗੜ੍ਹ, 21 ਜੂਨ:

ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇੱਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਅਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿੱਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ। ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈ.ਟੀ. ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ।

ਇਹ ਨੀਤੀ ਜ਼ਮੀਨ ਦੀ ਕੁਸ਼ਲ ਵਰਤੋਂ ਦੀ ਸਹੂਲਤ ਦਿੰਦੀ ਹੈ, ਸੰਚਾਲਨ ਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਉਦਯੋਗਿਕ ਭਾਈਵਾਲਾਂ ਦੀਆਂ ਚਿਰਕੋਣੀ ਮੰਗਾਂ ਨੂੰ ਪੂਰਾ ਕਰਕੇ ਪ੍ਰੋਜੈਕਟ ਦੇ ਵਿਸਥਾਰ ਦਾ ਸਮਰਥਨ ਕਰਦੀ ਹੈ। ਇਹ ਨੀਤੀ 1000 ਵਰਗ ਗਜ਼ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ 'ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ਼ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮ੍ਰਿਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ।

ਇਸ ਨੀਤੀ ਵਿੱਚ ਇਸ ਦੇ ਲਾਗੂਕਰਨ ਨੂੰ ਸੁਚਾਰੂ ਬਣਾਉਣ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸ਼ਾਮਲ ਹੈ। ਇਹ ਇਤਿਹਾਸਕ ਫ਼ੈਸਲਾ ਇੱਕ ਕਾਰੋਬਾਰ-ਪੱਖੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਨੀਤੀ ਰੈਗੂਲੇਟਰੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਭਾਈਵਾਲਾਂ ਨੂੰ ਵਧੇਰੇ ਲਚਕਤਾ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਤਿਆਰ ਕੀਤੀ ਗਈ ਹੈ।

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਰਾਜ ਦੇ 'ਨਸ਼ਿਆਂ ਵਿਰੁੱਧ ਜੰਗ' ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜ਼ਾਨਾ ਜਾਂਚ ਵਿੱਚ ਹੋਰ ਮਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬਾ ਸਰਕਾਰ ਇੱਕ ਨੋਟੀਫਿਕੇਸ਼ਨ ਰਾਹੀਂ ਇਮਾਰਤਾਂ ਜਾਂ ਅਹਾਤਿਆਂ, ਜਿਸ ਵਿੱਚ ਨਿਰਧਾਰਤ ਜ਼ੋਖ਼ਮ ਸ਼੍ਰੇਣੀਆਂ ਸ਼ਾਮਲ ਹਨ, ਦੇ ਮਾਮਲੇ ਵਿੱਚ ਅੱਗ ਸੁਰੱਖਿਆ ਸਬੰਧੀ ਸਰਟੀਫਿਕੇਟ ਦੀ ਮਿਆਦ ਨਿਰਧਾਰਤ ਕਰ ਸਕੇਗੀ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ

ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ 'ਤੇ ਮੌਜੂਦਾ ਸਮੇਂ ਪਾਬੰਦੀ ਹੈ।

ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਸਹਿਮਤੀ

ਮੰਤਰੀ ਮੰਡਲ ਨੇ ਪੰਜਾਬ ਕਿਰਤ ਭਲਾਈ ਫੰਡ, ਐਕਟ 1965 ਵਿੱਚ ਸੋਧ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਐਕਟ ਦੇ ਕਈ ਉਪਬੰਧ ਹੁਣ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਨਹੀਂ ਹਨ। ਇਸ ਲਈ ਫੰਡ ਨੂੰ ਹੋਰ ਉਚਿਤ ਅਤੇ ਪ੍ਰਗਤੀਸ਼ੀਲ ਬਣਾ ਕੇ ਕਿਰਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਐਕਟ ਦੇ ਵੱਖ-ਵੱਖ ਉਪਬੰਧਾਂ ਵਿੱਚ ਸੋਧ ਕੀਤੀ ਗਈ ਹੈ। ਇਹ ਫੰਡ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰੇਗਾ, ਜਿਸ ਨਾਲ ਉਹ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜੀ ਸਕਣਗੇ।

ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਨਵਿਆਉਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਅਪਡੇਟ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਕਿਉਂਕਿ ਇਹ ਨਿਯਮ 1984 ਵਿੱਚ ਬਣਾਏ ਗਏ ਸਨ ਕਿਉਂਕਿ ਉਦੋਂ ਤੋਂ ਵਿੱਤ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੁਆਰਾ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਇਸ ਲਈ ਮੁਕੱਦਮੇਬਾਜ਼ੀ ਅਤੇ ਉਲਝਣ ਤੋਂ ਬਚਣ ਲਈ ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਸੀ।

ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ.ਯੂ.ਡੀ.ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਅਤੇ ਹੋਰਨਾਂ ਦੀ ਤਰਜ਼ 'ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ। ਇਸ ਦੌਰਾਨ ਵਿਕਾਸ ਅਥਾਰਟੀਆਂ ਵਿੱਚ ਮਾਲੀਆ, ਉਦਯੋਗ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
• ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
• ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
• ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 5 ਸਤੰਬਰ:- ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।

ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ’ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।