boost - Azad Soch

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਰਵਾਇਤੀ ਖੇਤੀਬਾੜੀ ਤੋਂ ਵੈਲਯੂ ਐਡਿਡ ਵਾਲੀ ਬਰਾਮਦ ਵੱਲ ਵਧ ਰਿਹੈ, ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਖੁਸ਼ਹਾਲੀ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸੂਬਾ ਸਰਕਾਰ ਉਦਯੋਗ, ਨਿਰਯਾਤ ਅਤੇ ਨਵਿਆਉਣਯੋਗ ਊਰਜਾ 'ਤੇ ਵਿਸ਼ੇਸ਼ ਧਿਆਨ ਦੇ ਨਾਲ ਅਗਲੇ 50 ਸਾਲਾਂ ਵਾਸਤੇ ਪੰਜਾਬ ਦੀ ਆਰਥਿਕਤਾ ਨੂੰ ਤਿਆਰ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ।ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਉਦਯੋਗ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਪਲੇਟਫਾਰਮ ਮਿਲ ਸਕੇ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਇੱਕ ਸੁਚੱਜੇ ਢੰਗ ਨਾਲ ਪ੍ਰਬੰਧਿਤ ਪਲੇਟਫਾਰਮ ਬਣ ਗਿਆ ਹੈ, ਜਿੱਥੇ ਨਿਵੇਸ਼ਕ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਵੱਡੇ ਪੱਧਰ 'ਤੇ ਮੌਕਿਆਂ ਦੀ ਪੜਚੋਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਨਿਵੇਸ਼ਕ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਅਸੀਂ ਸਾਂਝੇ ਤੌਰ 'ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਹਾਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਵੈਲਯੂ ਐਡਿਡ ਵਾਲੇ ਨਿਰਯਾਤ ਵੱਲ ਜਾਣ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਪੰਜਾਬ ਇਨਕਲਾਬ ਦੀ ਧਰਤੀ ਹੈ ਅਤੇ ਪੰਜਾਬੀ ਨਵੇਂ ਵਿਚਾਰਾਂ ਨੂੰ ਤੇਜ਼ੀ ਨਾਲ ਅਪਣਾਉਂਦੇ ਹਨ। ਇਸੇ ਕਰਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਨਾਲ ਅਤੇ ਵੱਡਾ ਨਾਮ ਕਮਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ ਕਿਉਂਕਿ ਰਾਜ ਵਿੱਚ ਰਵਾਇਤੀ ਖੇਤੀਬਾੜੀ ਨਿਰਯਾਤ ਤੋਂ ਵੈਲਯੂ ਐਡਿਡ ਵਾਲੇ ਉਤਪਾਦਾਂ ਵੱਲ ਜਾਣ ਦੀ ਵਿਸ਼ਾਲ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਗਲੇ 50 ਸਾਲਾਂ ਦੇ ਆਰਥਿਕ ਵਿਕਾਸ ਵਾਸਤੇ ਸੂਬੇ ਨੂੰ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਦ੍ਰਿਸ਼ਟੀਕੋਣ ਪੰਜਾਬ ਨੂੰ ਵਿਸ਼ਵਵਿਆਪੀ ਬਰਾਮਦ ਕੇਂਦਰ ਵਿੱਚ ਬਦਲਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਅਗਲੇ ਪੰਜਾਹ ਸਾਲਾਂ ਦੀਆਂ ਲੋੜਾਂ ਲਈ ਪੰਜਾਬ ਨੂੰ ਤਿਆਰ ਕਰਨਾ ਹੈ। ਅਸੀਂ ਪੰਜਾਬ ਨੂੰ ਪ੍ਰਮੁੱਖ ਨਿਰਯਾਤ ਕੇਂਦਰ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ। ਮੈਂ ਨਿਵੇਸ਼ਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੀ ਤੁਲਨਾ ਦੇਸ਼ ਦੇ ਕਿਸੇ ਵੀ ਹੋਰ ਸੂਬੇ ਨਾਲ ਕਰਨ ਅਤੇ ਉਹ ਦੇਖਣਗੇ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਾਡੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ 2 ਫੀਸਦ ਹੈ, ਪਰ ਦੇਸ਼ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ 90 ਫੀਸਦ ਤੋਂ ਵੱਧ ਹਨ।

ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਦੇਸ਼ ਦਾ ਅੰਨ ਭੰਡਾਰ ਰਿਹਾ ਹੈ, ਜੋ ਲਗਪਗ 185 ਲੱਖ ਮੀਟ੍ਰਿਕ ਟਨ ਚੌਲ ਅਤੇ 125 ਲੱਖ ਮੀਟ੍ਰਿਕ ਟਨ ਕਣਕ ਪੈਦਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਯੋਗਦਾਨ ਕਾਰਨ ਹੀ ਸੂਬੇ ਨੂੰ ਮਾਣ ਨਾਲ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਨੂੰ ਸ਼ਾਨਦਾਰ ਸਫਲਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਯੋਜਨਾਬੱਧ ਸਾਰੇ ਤੀਹ ਸੈਸ਼ਨਾਂ ਵਿੱਚ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜੋ ਕਿ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਵਪਾਰਕ ਭਾਈਚਾਰੇ ਦੀ ਡੂੰਘੀ ਦਿਲਚਸਪੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਨੂੰ ਇਸ ਚੁਣੌਤੀ ਨੂੰ ਸਮਝਦਿਆਂ ਕਿ ਵੈਲਯੂ ਐਡਿਡ ਤੋਂ ਬਿਨਾਂ ਬੰਪਰ ਖੇਤੀਬਾੜੀ ਉਤਪਾਦਨ ਅਕਸਰ ਸਪਲਾਈ ਅਤੇ ਮੰਗ ਵਿਚਕਾਰ ਅਸੰਤੁਲਨ ਪੈਦਾ ਕਰਦਾ ਹੈ, ਇਸਦੇ ਹੱਲ ਲਈ ਢੁਕਵੇਂ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਵਿਸ਼ੇਸ਼ ਖੇਤੀਬਾੜੀ ਉਪਜਾਂ ਲਈ ਜਾਣੇ ਜਾਂਦੇ ਕਈ ਵੱਖ-ਵੱਖ ਖੇਤਰਾਂ ਦੀ ਮਿਸਾਲ ਦਿੱਤੀ। ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਲਈ ਅਥਾਹ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਦੀ ਲੀਚੀ, ਹੁਸ਼ਿਆਰਪੁਰ ਦੇ ਅੰਬ ਅਤੇ ਜਲੰਧਰ ਦੇ ਆਲੂ ਉਨ੍ਹਾਂ ਫਸਲਾਂ ਦੀਆਂ ਉਦਾਹਰਣਾਂ ਹਨ ਜਿੱਥੇ ਫੂਡ ਪ੍ਰੋਸੈਸਿੰਗ ਰਾਹੀਂ ਮੁੱਲ ਵਾਧਾ ਕਿਸਾਨਾਂ ਦੀ ਆਮਦਨ ਵਿੱਚ ਕਾਫ਼ੀ ਵਾਧਾ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਨਿਕਲਣ ਲਈ ਖੇਤੀਬਾੜੀ ਵਿਭਿੰਨਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕਣਕ-ਝੋਨੇ ਦੇ ਚੱਕਰ 'ਚੋਂ ਨਿਕਲ ਕੇ ਅੱਗੇ ਵਧਣਾ ਚਾਹੁੰਦੇ ਹਨ, ਪਰ ਚੁਣੌਤੀ ਵਿਵਹਾਰਕ ਬਦਲਾਂ ਦੀ ਘਾਟ ਹੈ। ਫੂਡ ਪ੍ਰੋਸੈਸਿੰਗ ਇੱਕ ਵਿਹਾਰਕ ਹੱਲ ਪੇਸ਼ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜੇਕਰ ਕਿਸਾਨ ਝੋਨੇ ਦੇ ਬਰਾਬਰ ਆਮਦਨ ਪ੍ਰਾਪਤ ਕਰਦੇ ਹਨ ਤਾਂ ਉਹ ਮੱਕੀ ਵਰਗੀਆਂ ਫਸਲਾਂ ਦੀ ਕਾਸ਼ਤ ਨੂੰ ਖੁਦ-ਬ-ਖੁਦ ਅਪਣਾਉਣਗੇ। ਇਸ ਲਈ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਫਸਲੀ ਵਿਭਿੰਨਤਾ ਕਿਸਾਨਾਂ ਲਈ ਆਰਥਿਕ ਤੌਰ 'ਤੇ ਲਾਹੇਵੰਦ ਅਤੇ ਵਿਹਾਰਕ ਹੋਵੇ।

ਖੇਤੀਬਾੜੀ ਵਿਭਿੰਨਤਾ ਦੀਆਂ ਹੌਸਲਾ ਵਧਾਊ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਨੇ ਕੁਝ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਖੇਤਰਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਨਾਲ 0-4 ਮੀਟਰ ਦੀ ਰੇਂਜ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 57 ਫੀਸਦ ਤੱਕ ਸੁਧਾਰ ਹੋਇਆ ਹੈ। ਇਹ ਦਰਸਾਉਂਦਾ ਹੈ ਕਿ ਵਿਹਾਰਕ ਫਸਲੀ ਵਿਭਿੰਨਤਾ ਕਿਸਾਨਾਂ ਅਤੇ ਵਾਤਾਵਰਣ ਦੋਵਾਂ ਨੂੰ ਲਾਭ ਪਹੁੰਚਾ ਸਕਦੀ ਹੈ।

ਉਨ੍ਹਾਂ ਨੇ ਨਿਵੇਸ਼ਕਾਂ ਅਤੇ ਡੈਲੀਗੇਟਾਂ ਨੂੰ ਪੰਜਾਬ ਸਰਕਾਰ ਦੀਆਂ ਫੈਸਲਾ ਲੈਣ ਵਾਲੀਆਂ ਟੀਮਾਂ ਨਾਲ ਸਿੱਧੇ ਤੌਰ ‘ਤੇ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਅਤੇ ਨਾਭਾ ਵਿਖੇ ਕਿਸਾਨ ਕੈਚੱਪ ਪਲਾਂਟ ਦੀ ਸਫਲਤਾ ‘ਤੇ ਵੀ ਚਾਨਣਾ ਪਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਕੈਚੱਪ ਪਲਾਂਟ ਪਹਿਲੀ ਵਾਰ ਨਾਭਾ ਵਿੱਚ ਸਥਾਪਤ ਕੀਤਾ ਗਿਆ ਸੀ ਤਾਂ ਉਸ ਵੇਲੇ ਟਮਾਟਰ ਮਹਾਰਾਸ਼ਟਰ ਤੋਂ ਮੰਗਵਾਇਆ ਜਾ ਰਿਹਾ ਸੀ ਅਤੇ ਕਿਸਾਨਾਂ ਦੁਆਰਾ ਢੁਕਵੀਆਂ ਕਿਸਮਾਂ ਅਪਣਾਉਣ ਤੋਂ ਬਾਅਦ ਅੱਜ ਲਗਪਗ ਸੱਠ ਫੀਸਦ ਟਮਾਟਰ ਸਥਾਨਕ ਤੌਰ ‘ਤੇ ਪੰਜਾਬ ਤੋਂ ਹੀ ਆ ਰਿਹਾ ਹੈ, ਜੋ ਇਸ ਗੱਲ ਦੀ ਠੋਸ ਮਿਸਾਲ ਹੈ ਕਿ ਖੇਤੀਬਾੜੀ ਅਤੇ ਉਦਯੋਗ ਕਿਵੇਂ ਇਕੱਠੇ ਕੰਮ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੀਂ ਉਦਯੋਗਿਕ ਨੀਤੀ ਤਹਿਤ ਵਧਾਈਆ ਗਈਆਂ ਸਬਸਿਡੀਆਂ ਦਾ ਵੀ ਐਲਾਨ ਕੀਤਾ। ਨਵੀਆਂ ਉਦਯੋਗਿਕ ਨੀਤੀਆਂ ਤਹਿਤ ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਸਬਸਿਡੀਆਂ ਹੁਣ 125 ਪ੍ਰਤੀਸ਼ਤ ਤੱਕ ਵਧਾ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਫੁੱਲਾਂ ਦੀ ਖੇਤੀ ਨੂੰ ਵੀ ਉਤਸ਼ਾਹਿਤ ਕਰ ਰਹੇ ਹਾਂ ਅਤੇ ਸਾਡਾ ਟੀਚਾ ਇਸ ਨੂੰ 16 ਪ੍ਰਤੀਸ਼ਤ ਤੱਕ ਵਧਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲ ਉਤਪਾਦਕਾਂ ਲਈ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਕਰਨ ਲਈ ਮੋਹਾਲੀ ਵਿੱਚ ਇੱਕ ਲੈਬਾਟਰੀ ਵੀ ਸਥਾਪਤ ਕੀਤੀ ਹੈ ਅਤੇ ਜੇਕਰ ਬਾਜ਼ਾਰ ਦੀਆਂ ਕੀਮਤਾਂ ਘੱਟੋ-ਘੱਟ ਪੱਧਰ ਤੋਂ ਹੇਠਾਂ ਆਉਂਦੀਆਂ ਹਨ ਤਾਂ ਅਸੀਂ ਐਮਐਸਪੀ ਸਹਾਇਤਾ ਦੇਣਾ ਅਤੇ ਇਸ ਸਬੰਧੀ ਢੁਕਵੇਂ ਕਦਮ ਚੁੱਕਣਾ ਯਕੀਨੀ ਬਣਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਦੀ ਮੌਜੂਦਗੀ ਸੂਬੇ ਦੇ ਉਦਯੋਗਿਕ ਮਾਹੌਲ ਵਿੱਚ ਵਿਸ਼ਵ ਉਦਯੋਗ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੱਚੇ ਮਾਲ ਦੀ ਉਪਲਬਧਤਾ, ਸਥਾਪਿਤ ਉਦਯੋਗਿਕ ਕਲੱਸਟਰ ਅਤੇ ਮੁੱਖ ਬਾਜ਼ਾਰਾਂ ਨਾਲ ਨੇੜਤਾ ਵਰਗੇ ਮਜ਼ਬੂਤ ਫਾਇਦੇ ਪਹੁੰਚਾ ਰਿਹਾ ਹੈ। ਸੂਬੇ ਵਿੱਚ ਟੈਕਸਟਾਈਲ, ਆਟੋ ਕੰਪੋਨੈਂਟ, ਐਫਐਮਸੀਜੀ ਉਤਪਾਦ ਅਤੇ ਨਿਰਮਾਣ ਸਮੱਗਰੀ ਵਰਗੇ ਮਜ਼ਬੂਤ ਖੇਤਰ ਪਹਿਲਾਂ ਹੀ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਖੇਤੀ ਰਸਾਇਣਾਂ ਅਤੇ ਖਾਦਾਂ ਲਈ ਇੱਕ ਮਹੱਤਵਪੂਰਨ ਹੱਬ ਵਜੋਂ ਵੀ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੀ ਵੱਡੀ ਖੇਤੀਬਾੜੀ ਅਰਥਵਿਵਸਥਾ ਖੇਤੀ ਰਸਾਇਣਾਂ ਅਤੇ ਖਾਦਾਂ ਦੀ ਵੱਡੀ ਮੰਗ ਪੈਦਾ ਕਰਦੀ ਹੈ ਅਤੇ ਸੂਬਾ ਪਹਿਲਾਂ ਹੀ ਇਸ ਖੇਤਰ ਵਿੱਚ ਪ੍ਰਮੁੱਖ ਉਦਯੋਗਪਤੀਆਂ ਦੀ ਸਹਾਇਤਾ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸ਼ੁਰੂ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਭਾਰਤ ਵਿੱਚ ਸਭ ਤੋਂ ਪ੍ਰਗਤੀਸ਼ੀਲ ਨੀਤੀ ਢਾਂਚੇ ਵਿੱਚੋਂ ਇੱਕ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਨਿਵੇਸ਼ਕਾਂ ਲਈ ਮਜ਼ਬੂਤ ਸਹਾਇਤਾ ਪ੍ਰਦਾਨ ਕਰਦੀ ਹੈ ਅਤੇ ਇਨਵੈਸਟ ਪੰਜਾਬ ਪ੍ਰਵਾਨਗੀਆਂ ਤੋਂ ਲੈ ਕੇ ਪ੍ਰੋਜੈਕਟ ਲਾਗੂਕਰਨ ਤੱਕ ਹਰ ਪੜਾਅ 'ਤੇ ਉਦਯੋਗਾਂ ਦੀ ਸਹਾਇਤਾ ਲਈ ਸਮਰਪਿਤ ਸਹੂਲਤ ਵਜੋਂ ਕੰਮ ਕਰਦਾ ਹੈ।

ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੰਜਾਬ ਦੀ ਇਤਿਹਾਸਕ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਖੇਤਰ ਸੂਬੇ ਦੇ ਕਾਰਜਬਲ ਦਾ ਸਮਰਥਨ ਕਰਦੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨਦਾਤਾ ਰਿਹਾ ਹੈ ਅਤੇ ਸਾਡੇ ਕਿਸਾਨਾਂ ਨੇ ਦੇਸ਼ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਖੇਤੀਬਾੜੀ ਅਤੇ ਸਹਾਇਕ ਖੇਤਰ ਸਾਡੀ ਆਰਥਿਕਤਾ ਦਾ ਮੁੱਖ ਥੰਮ੍ਹ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਵਿਕਾਸ ਦੇ ਅਗਲੇ ਪੜਾਅ ਨੂੰ ਮੁੱਲ ਵਾਧੇ 'ਤੇ ਕੇਂਦ੍ਰਿਤ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਸਿਰਫ਼ ਫਸਲਾਂ ਦੇ ਉਤਪਾਦਨ ਵਿੱਚ ਹੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਪ੍ਰੋਸੈਸਡ ਅਤੇ ਬ੍ਰਾਂਡ ਵਾਲੇ ਭੋਜਨ ਉਤਪਾਦਾਂ ਵਿੱਚ ਤਿਆਰ ਕਰਨ ਵਿੱਚ ਹੈ।

ਉਨ੍ਹਾਂ ਕਿਹਾ ਕਿ ਖਾਣ ਲਈ ਤਿਆਰ ਭੋਜਨ, ਪੈਕ ਕੀਤੇ ਉਤਪਾਦਾਂ, ਹੈਲਥ ਫੂਡਸ ਅਤੇ ਪ੍ਰੋਸੈਸਡ ਖੇਤੀਬਾੜੀ ਉਤਪਾਦਾਂ ਦੀ ਵਧਦੀ ਮੰਗ ਦੇ ਨਾਲ ਵਿਸ਼ਵਵਿਆਪੀ ਭੋਜਨ ਖਪਤ ਦੇ ਰੁਝਾਨ ਤੇਜ਼ੀ ਨਾਲ ਬਦਲ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਖਪਤ ਦੇ ਪੈਟਰਨਾਂ ਵਿੱਚ ਇਹ ਬਦਲਾਅ ਪੰਜਾਬ ਲਈ ਖੇਤੀ ਉਤਪਾਦਾਂ ਤੋਂ ਖੁਰਾਕ ਉਤਪਾਦਾਂ ਵੱਲ ਤਬਦੀਲ ਹੋਣ ਦਾ ਵੱਡਾ ਮੌਕਾ ਪੇਸ਼ ਕਰਦਾ ਹੈ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਤਬਦੀਲੀ ਦਾ ਸਮਰਥਨ ਕਰਨ ਲਈ ਪੰਜਾਬ ਕੋਲ ਪਹਿਲਾਂ ਹੀ ਮਜ਼ਬੂਤ ਬੁਨਿਆਦੀ ਢਾਂਚਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਮੈਗਾ ਫੂਡ ਪਾਰਕ, ਕੋਲਡ ਸਟੋਰੇਜ, ਫੂਡ ਸਟੋਰੇਜ ਡਿਪੂ ਅਤੇ ਮਜ਼ਬੂਤ ਲੌਜਿਸਟਿਕ ਕਨੈਕਟੀਵਿਟੀ ਹੈ, ਜੋ ਆਧੁਨਿਕ ਫੂਡ ਪ੍ਰੋਸੈਸਿੰਗ ਅਤੇ ਸਪਲਾਈ ਚੇਨਾਂ ਦਾ ਸਮਰਥਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿਜ਼ਨ ਕਿਸਾਨਾਂ ਅਤੇ ਉਦਯੋਗਾਂ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿਸਾਨ, ਫੂਡ ਪ੍ਰੋਸੈਸਰ, ਨਿਰਯਾਤਕ ਅਤੇ ਲੌਜਿਸਟਿਕਸ ਪ੍ਰਦਾਨ ਕਰਨ ਵਾਲੇ ਇਕੱਠੇ ਕੰਮ ਕਰਦੇ ਹਨ, ਤਾਂ ਇਹ ਕਿਸਾਨਾਂ ਦੀ ਆਮਦਨ ਵਧਾਉਂਦਾ ਹੈ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਦਾ ਹੈ ਅਤੇ ਪੰਜਾਬ ਲਈ ਨਿਰਯਾਤ ਦੇ ਮੌਕਿਆਂ ਦਾ ਵਿਸਥਾਰ ਕਰਦਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਲੰਬੇ ਸਮੇਂ ਤੋਂ ਉੱਦਮ, ਨਿਰਮਾਣ ਸ਼ਕਤੀ ਅਤੇ ਮਜ਼ਬੂਤ ਵਿਸ਼ਵ ਵਪਾਰਕ ਸਬੰਧਾਂ ਲਈ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਇੱਕ ਨਿਰਯਾਤ-ਅਧਾਰਤ ਉਦਯੋਗਿਕ ਅਰਥਵਿਵਸਥਾ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ 7 ਬਿਲੀਅਨ ਡਾਲਰ ਤੋਂ ਵੱਧ ਮੁੱਲ ਦੀਆਂ ਵਸਤਾਂ ਦਾ ਨਿਰਯਾਤ ਕਰਦਾ ਹੈ ਅਤੇ ਖੇਤੀਬਾੜੀ, ਇੰਜੀਨੀਅਰਿੰਗ ਸਾਮਾਨ, ਟੈਕਸਟਾਈਲ, ਆਟੋ ਕੰਪੋਨੈਂਟ ਅਤੇ ਫਾਰਮਾਸਿਊਟੀਕਲ ਵਰਗੇ ਖੇਤਰਾਂ ਵਿੱਚ ਮਜ਼ਬੂਤ ਮੌਜੂਦਗੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੌਦਾਂ ਲੱਖ ਤੋਂ ਵੱਧ ਐਮਐਸਐਮਈਜ਼ ਨਾਲ ਪੰਜਾਬ ਕੋਲ ਉੱਦਮਾਂ ਦਾ ਇੱਕ ਮਜ਼ਬੂਤ ਅਧਾਰ ਹੈ ਜੋ ਨਿਰਯਾਤ, ਰੁਜ਼ਗਾਰ ਅਤੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨਿਰਮਾਣ ਸ਼ਕਤੀ ਨੂੰ ਲੌਜਿਸਟਿਕਸ ਪ੍ਰਣਾਲੀਆਂ ਨਾਲ ਜੋੜ ਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਨਿਰਯਾਤ ਕੇਂਦਰ ਵਿੱਚ ਤਬਦੀਲ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਉਦਯੋਗਪਤੀਆਂ, ਨਿਰਯਾਤਕਾਂ ਅਤੇ ਲੌਜਿਸਟਿਕ ਕੰਪਨੀਆਂ ਨੂੰ ਵਿਸ਼ਵ ਪੱਧਰੀ ਪੈਰ ਪਸਾਰਨ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਲਈ ਸੱਦਾ ਦਿੰਦੇ ਹਾਂ।

ਟਿਕਾਊ ਵਿਕਾਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਸਾਫ਼ ਅਤੇ ਭਰੋਸੇਯੋਗ ਊਰਜਾ ਵੱਲ ਤਬਦੀਲੀ ਬਾਰੇ ਵੀ ਗੱਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਾਡੀ ਲੰਬੇ ਸਮੇਂ ਦੀ ਵਿਕਾਸ ਰਣਨੀਤੀ ਦੇ ਹਿੱਸੇ ਵਜੋਂ ਸਾਫ਼ ਅਤੇ ਭਰੋਸੇਯੋਗ ਊਰਜਾ ਵੱਲ ਲਗਾਤਾਰ ਵਧ ਰਿਹਾ ਹੈ। ਨਵਿਆਉਣਯੋਗ ਊਰਜਾ ਵਧ ਰਹੀ ਉਦਯੋਗਿਕ ਮੰਗ, ਖੇਤੀਬਾੜੀ ਲੋੜਾਂ ਅਤੇ ਬਿਜਲੀ ਦੀ ਗਤੀਸ਼ੀਲਤਾ ਵਰਗੇ ਉੱਭਰ ਰਹੇ ਖੇਤਰਾਂ ਨੂੰ ਪੂਰਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਆਪਣੇ ਮਜ਼ਬੂਤ ਖੇਤੀਬਾੜੀ ਅਧਾਰ ਦੇ ਕਾਰਨ ਬਾਇਓਐਨਰਜੀ ਵਿੱਚ ਕੁਦਰਤੀ ਫਾਇਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਲਗਪਗ ਵੀਹ ਮਿਲੀਅਨ ਟਨ ਝੋਨੇ ਦੀ ਪਰਾਲੀ ਉਤਪੰਨ ਹੁੰਦੀ ਹੈ। ਜਿਸਨੂੰ ਕਦੇ ਇੱਕ ਚੁਣੌਤੀ ਵਜੋਂ ਦੇਖਿਆ ਜਾਂਦਾ ਸੀ ਪਰ ਹੁਣ ਬਾਇਓਮਾਸ ਪਾਵਰ, ਕੰਪਰੈੱਸਡ ਬਾਇਓਗੈਸ ਅਤੇ ਰਹਿੰਦ-ਖੂੰਹਦ ਤੋਂ ਊਰਜਾ ਪ੍ਰੋਜੈਕਟਾਂ ਰਾਹੀਂ ਸੰਭਾਵਨਾ ਵਜੋਂ ਬਦਲਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਇਓਐਨਰਜੀ ਪਰਾਲੀ ਪ੍ਰਬੰਧਨ ਦੇ ਹੱਲ, ਪੇਂਡੂ ਆਮਦਨ ਵਿੱਚ ਵਾਧਾ ਕਰਨ, ਉਦਯੋਗਾਂ ਲਈ ਸਾਫ਼ ਬਾਲਣ ਤਿਆਰ ਕਰਨ ਅਤੇ ਇੱਕ ਚੱਕਰੀ ਅਰਥਵਿਵਸਥਾ ਬਣਾਉਣ ਵਿੱਚ ਮਦਦ ਕਰੇਗੀ ਜਿੱਥੇ ਖੇਤੀਬਾੜੀ ਰਹਿੰਦ-ਖੂੰਹਦ ਇੱਕ ਊਰਜਾ ਸਰੋਤ ਬਣ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਕੇਂਦਰੀ ਬਿਜਲੀ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ,ਮਨੋਹਰ ਲਾਲ ਨੇ ਰਾਜ ਵਿੱਚ ਚੱਲ ਰਹੇ ਬਿਜਲੀ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਜੰਮੂ ਅਤੇ ਕਸ਼ਮੀਰ ਦਾ ਦੌਰਾ ਕੀਤਾ
Chandigarh,05,JAN,2026,(Azad Soch News):-  ਕੇਂਦਰੀ ਬਿਜਲੀ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ, ਮਨੋਹਰ ਲਾਲ ਨੇ ਰਾਜ ਵਿੱਚ ਚੱਲ ਰਹੇ ਬਿਜਲੀ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਜੰਮੂ ਅਤੇ ਕਸ਼ਮੀਰ ਦਾ ਦੌਰਾ ਕੀਤਾ।ਕੇਂਦਰੀ ਊਰਜਾ ਮੰਤਰੀ ਨੇ ਸੈਲਾਸ ਪਾਵਰ ਪ੍ਰੋਜੈਕਟ (Salas Power Project) ਨੂੰ ਤੇਜ਼ ਕਰਨ ਅਤੇ ਡੈਮ ਤੋਂ ਗਾਰ ਕੱਢਣ ਦੇ ਨਿਰਦੇਸ਼ ਦਿੱਤੇ,ਉਨ੍ਹਾਂ ਬਿਜਲੀ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਨੇ ਰਿਆਸੀ, ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਪ੍ਰੋਜੈਕਟਾਂ ਦਾ ਵੀ ਨਿਰੀਖਣ ਕੀਤਾ,ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ (Union Energy Minister Manohar Lal) ਨੇ ਐਤਵਾਰ ਨੂੰ NHPC ਦੇ ਸਾਲਸ ਪਾਵਰ ਸਟੇਸ਼ਨ ਦਾ ਦੌਰਾ ਕੀਤਾ,ਉੱਥੇ, ਉਨ੍ਹਾਂ ਨੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਅਤੇ NHPC ਨੂੰ ਸਲਾਲ ਜਲ ਭੰਡਾਰ (ਡੈਮ) ਦੀ ਸਫਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ,ਸਿੰਧੂ ਜਲ ਸੰਧੀ ਦੇ ਅੰਤ ਤੋਂ ਬਾਅਦ ਰਿਆਸੀ ਜ਼ਿਲ੍ਹੇ ਵਿੱਚ ਚਨਾਬ ਨਦੀ 'ਤੇ ਸਲਾਲ ਪਾਵਰ ਸਟੇਸ਼ਨ (Salal Power Station) ਤੋਂ ਗਾਰ ਕੱਢਣ ਦਾ ਕੰਮ ਚੱਲ ਰਿਹਾ ਹੈ,ਜਿਸਦਾ ਉਦੇਸ਼ ਇਕੱਠਾ ਹੋਇਆ ਗਾਦ ਹਟਾਉਣਾ ਅਤੇ ਜਲ ਸਰੋਤਾਂ ਦੀ ਬਿਹਤਰ ਵਰਤੋਂ ਕਰਨਾ ਹੈ।

ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ
* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ

* ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ

* ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ

ਘੁੰਗਰਾਲੀ (ਲੁਧਿਆਣਾ), 16 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ।

ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਪ੍ਰਤੀ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਪੁਲਿਸ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਕਮੀ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਸਿਪਾਹੀ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕਰਨ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੀ ਸਰੀਰਕ ਯੋਗਤਾ ਨੂੰ ਸੁਧਾਰਨਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਮਝਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣ ਵਾਲੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ ਮੈਂ ਚੜ੍ਹਾਂ’ ਦੀ ਸਿਆਸਤ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਇਸ ਲਈ ਨਿੰਦਦੇ ਹਨ ਕਿਉਂਕਿ ਸਾਡੀ ਸਰਕਾਰ ਵੱਲੋਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਮਹੱਤਵਪੂਰਨ ਜ਼ਰੀਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਰੁੱਝੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਹੀ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਆਪਣੀ ਪੂਰੀ ਤਾਕਤ ਲਾ ਰਹੇ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੇ ਹੁਨਰ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਭਦਾਇਕ ਸਿੱਧ ਹੁੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਸਮਾਗਮ ਕਰਵਾਉਣੇ ਬੰਦ ਕਰ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰ ਹੁਣ ਸੂਬੇ ਵਿੱਚ 'ਆਪ' ਸਰਕਾਰ ਦੇ ਸੱਤਾ ਸੰਭਾਲਣ ਮਗਰੋਂ ਮਾਹੌਲ ਬਦਲ ਗਿਆ ਹੈ ਅਤੇ ਲੋਕ ਅਜਿਹੇ ਸਮਾਗਮਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਦੀ ਇਕ ਝਲਕ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਬਾਬਤ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ

ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ

ਚੰਡੀਗੜ੍ਹ, 7 ਸਤੰਬਰ:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ।ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ਼ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ।

ਉਨ੍ਹਾਂ ਕਿਹਾ ਕਿ ਕੰਪਨੀ ਭਾਰਤੀ ਮੂਲ ਦੇ ਭੰਡਾਰਾਂ 'ਤੇ ਕੈਂਸਰ ਪੈਦਾ ਕਰਨ ਵਾਲੀਆਂ ਅਸ਼ੁੱਧੀਆਂ ਨੂੰ ਦੂਰ ਕਰੇਗੀ ਅਤੇ ਇਸ ਤੋਂ ਇਲਾਵਾ ਨੈਨੋ ਪੱਧਰ 'ਤੇ ਨੈਬੁਲਾ ਓਜ਼ੋਨੇਸ਼ਨ ਦੀ ਮਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਸਫਲਤਾਪੂਰਵਕ ਦੂਰ ਕਰਨ ਦਾ ਵੀ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਟੀ.ਡੀ.ਐਸ. ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ।ਮੁੱਖ ਮੰਤਰੀ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਸੂਬੇ ਵਿੱਚ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਨੂੰ ਵੀ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਸੂਬੇ ਵਿੱਚ ਨਿਵੇਸ਼ ਕਰਨਾ ਵਧੇਰੇ ਲਾਹੇਵੰਦ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸੂਬੇ ਵਿੱਚ ਭਾਈਚਾਰਕ ਸਾਂਝ ਵਾਲਾ ਅਤੇ ਸੁਖਾਵਾਂ ਮਾਹੌਲ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।