big boost - Azad Soch

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ
ਚੰਡੀਗੜ੍ਹ, 13 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਦਾ ਹੋਰ ਵਿਸਥਾਰ ਕਰਨਗੀਆਂ। ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਇਹਨਾਂ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ਵਿੱਚ 7 'ਚਾਈਲਡ ਮੈਮੋਰੀਅਲ ਐਂਬੂਲੈਂਸਾਂ' ਵੀ ਸ਼ਾਮਲ ਹਨ ਹੈ ਜੋ ਇਸ ਸਾਲ 7 ਮਈ ਨੂੰ ਸਮਾਣਾ (ਪਟਿਆਲਾ) ਵਿਖੇ ਵਾਪਰੇ ਸੜਕ ਹਾਦਸੇ ਵਿੱਚ ਦੁਖਦਾਈ ਤੌਰ 'ਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਹਨ। ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਖੇਤਰ ਵਿੱਚ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਬੱਚਿਆਂ ਨੂੰ ਸ਼ਰਧਾਂਜਲੀ ਵਜੋਂ ਕੰਮ ਕਰਨਗੀਆਂ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਰੀਆਂ ਨਵੀਆਂ ਸ਼ਾਮਲ ਕੀਤੀਆਂ ਗਈਆਂ ਐਂਬੂਲੈਂਸਾਂ ਅਤਿ-ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਆਕਸੀਜਨ ਅਤੇ ਐਂਬੂ-ਬੈਗ, ਜੀਵਨ-ਰੱਖਿਅਕ ਦਵਾਈਆਂ ਅਤੇ ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀਪੀਐਸ-ਅਧਾਰਤ ਟਰੈਕਿੰਗ ਸਿਸਟਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਐਂਬੂਲੈਂਸ ਸੇਵਾ ਪੀੜਤਾਂ ਤੱਕ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿਚ ਪਹੁੰਚ ਰਹੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਬਿਹਤਰ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਮੁਤਾਬਕ ਹੈ। ਉਨ੍ਹਾਂ ਅੱਗੇ ਕਿਹਾ, "ਸਾਡਾ ਟੀਚਾ ਰਿਸਪਾਂਸ ਸਮੇਂ ਨੂੰ 10 ਮਿੰਟ ਤੱਕ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਗੰਭੀਰ ਦੇਖਭਾਲ ਸੇਵਾ ਗੋਲਡਨ ਆਵਰ ਅੰਦਰ ਮਰੀਜ਼ਾਂ ਤੱਕ ਪਹੁੰਚੇ।"

ਜ਼ਿਕਰਯੋਗ ਹੈ ਕਿ 108 ਐਂਬੂਲੈਂਸ ਸੇਵਾ ਜੋ ਪੰਜਾਬ ਦਾ ਸਭ ਤੋਂ ਭਰੋਸੇਮੰਦ ਐਮਰਜੈਂਸੀ ਰਿਸਪਾਂਸ ਨੈੱਟਵਰਕ ਹੈ, 2011 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 30 ਲੱਖ ਤੋਂ ਵੱਧ ਨਾਗਰਿਕਾਂ ਨੂੰ ਸੇਵਾਵਾਂ ਦੇ ਚੁੱਕੀ ਹੈ ਅਤੇ ਹਾਦਸਿਆਂ, ਦਿਲ ਦੀਆਂ ਬਿਮਾਰੀਆਂ ਸਬੰਧੀ ਐਮਰਜੈਂਸੀਆਂ, ਮਾਵਾਂ ਦੀਆਂ ਸਿਹਤ ਸਮੱਸਿਆਵਾਂ ਅਤੇ ਹਾਦਸਿਆਂ ਦੌਰਾਨ ਗੰਭੀਰ ਦੇਖਭਾਲ ਪ੍ਰਦਾਨ ਕਰਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ, "108 ਸੇਵਾ ਸਾਡੀ ਐਮਰਜੈਂਸੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਲੋੜਵੰਦ ਤੱਕ ਸੇਵਾਵਾਂ ਪਹੁੰਚਾਈਆਂ ਜਾਣ।"

ਸਿਹਤ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਪਹਿਲੇ ਘੰਟੇ ਨੂੰ 'ਗੋਲਡਨ ਆਵਰ' ਮੰਨਿਆ ਜਾਂਦਾ ਹੈ, ਜਿੱਥੇ ਸਮੇਂ ਸਿਰ ਡਾਕਟਰੀ ਸਹਾਇਤਾ ਜਾਨਾਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖੀਆ ਫੋਰਸ (ਐਸਐਸਐਫ) ਦੇ ਨਜਦੀਕੀ ਤਾਲਮੇਲ ਨਾਲ ਕੰਮ ਕਰਨ ਵਾਲੀਆਂ 108 ਐਂਬੂਲੈਂਸਾਂ ਨੇ ਮੌਕੇ 'ਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਮੌਤਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ. ਬਲਬੀਰ ਸਿੰਘ ਨੇ ਪੈਰਾਮੈਡਿਕਸ, ਡਰਾਈਵਰਾਂ ਅਤੇ ਐਮਰਜੈਂਸੀ ਰਿਸਪਾਂਡਰਾਂ ਦੀਆਂ ਸਮਰਪਿਤ ਟੀਮਾਂ ਦੀ ਉਨ੍ਹਾਂ ਦੀ ਅਣਥੱਕ ਸੇਵਾ ਲਈ ਪ੍ਰਸ਼ੰਸਾ ਵੀ ਕੀਤੀ।

ਦੱਸਣਯੋਗ ਹੈ ਕਿ ਜ਼ਮੀਨੀ ਪੱਧਰ 'ਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨਵੀਆਂ ਐਂਬੂਲੈਂਸਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ (1), ਬਠਿੰਡਾ (1), ਫਰੀਦਕੋਟ (1), ਫਤਿਹਗੜ੍ਹ ਸਾਹਿਬ (3), ਫਾਜ਼ਿਲਕਾ (1), ਫਿਰੋਜ਼ਪੁਰ (1), ਗੁਰਦਾਸਪੁਰ (2), ਹੁਸ਼ਿਆਰਪੁਰ (1), ਜਲੰਧਰ (1), ਕਪੂਰਥਲਾ (2), ਲੁਧਿਆਣਾ (4), ਮਾਨਸਾ (2), ਮੋਗਾ (2), ਮੋਹਾਲੀ (2), ਮੁਕਤਸਰ ਸਾਹਿਬ (1), ਮਾਲੇਰਕੋਟਲਾ (2), ਐਸ.ਐਸ.ਐਸ. ਨਗਰ (2), ਪਠਾਨਕੋਟ (2), ਪਟਿਆਲਾ (11), ਰੂਪਨਗਰ (1), ਸੰਗਰੂਰ (2), ਤਰਨਤਾਰਨ (1) ਸ਼ਾਮਲ ਹਨ।

ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਦੇ ਚੇਅਰਮੈਨ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੀਐਚਐਸਸੀ ਦੇ ਮੈਨੇਜਿੰਗ ਡਾਇਰੈਟਰ ਅਮਿਤ ਤਲਵਾੜ, ਸਿਹਤ ਸੇਵਾਵਾਂ ਪੰਜਾਬ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਪੰਜਾਬ ਦੀ ਡਾਇਰੈਕਟਰ ਡਾ. ਜਸਮਿੰਦਰ ਕੌਰ, ਸਟੇਟ ਇੰਸ਼ੋਰੈਂਸ ਪੰਜਾਬ ਦੀ ਡਾਇਰੈਕਟਰ ਡਾ. ਜਸਪ੍ਰੀਤ ਕੌਰ, ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ, ਪੀਐਚਐਸਸੀ ਪ੍ਰੋਕਿਊਰਮੈਂਟ ਦੇ ਡਾਇਰੈਕਟਰ ਡਾ. ਪਵਨਪ੍ਰੀਤ ਕੌਰ, ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਦੇ ਡਾਇਰੈਕਟਰ-ਕਮ-ਰਾਜ ਨੋਡਲ ਅਫਸਰ, ਮਿਸ਼ਨ ਤੰਦਰੁਸਤ ਪੰਜਾਬ ਡਾ. ਗੁਰਹਰਮਿੰਦਰ ਸਿੰਘ ਅਤੇ 108 ਐਂਬੂਲੈਂਸ ਸੇਵਾ ਦੇ ਪ੍ਰੋਜੈਕਟ ਹੈੱਡ ਮਨੀਸ਼ ਬੱਤਰਾ ਸ਼ਾਮਲ ਸਨ।

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ
ਚੰਡੀਗੜ੍ਹ, 8 ਜੂਨ:

ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਢੁਕਵੀਆਂ ਵਧ-ਉਪਜ ਵਾਲੀਆਂ ਮਿਰਚ ਦੀਆਂ ਕਿਸਮਾਂ ਉਗਾਉਣ ਲਈ ਉਤਸ਼ਾਹਿਤ ਕਰਨ ਸਦਕਾ ਮਿਰਚ ਦੀ ਕਾਸ਼ਤ ਹੇਠ ਰਕਬਾ ਹਰ ਸਾਲ ਵਧ ਰਿਹਾ ਹੈ। ਸਾਲ 2024 ਤੱਕ, ਪੰਜਾਬ ਵਿੱਚ ਮਿਰਚ ਦੀ ਕਾਸ਼ਤ ਹੇਠ ਰਕਬਾ 10,614 ਹੈਕਟੇਅਰ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਰਿਕਾਰਡ ਕੀਤਾ ਗਿਆ ਖੇਤਰ ਹੈ, ਜਿਸ ਵਿੱਚੋਂ 21,416 ਮੀਟ੍ਰਿਕ ਟਨ ਪੈਦਾਵਾਰ ਹੋਈ। ਮਿਰਚਾਂ ਦੇ ਉਤਪਾਦਨ ਵਿੱਚ ਫਿਰੋਜ਼ਪੁਰ ਜ਼ਿਲ੍ਹਾ ਮੋਹਰੀ ਰਿਹਾ, ਇਸ ਤੋਂ ਬਾਅਦ ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਫਿਰੋਜ਼ਪੁਰ ਦਾ ਔਸਤਨ ਝਾੜ ਪ੍ਰਤੀ ਹੈਕਟੇਅਰ ਲਗਭਗ 19 ਮੀਟ੍ਰਿਕ ਟਨ ਰਿਹਾ, ਜੋ ਖੇਤਰ ਵਿੱਚ ਅਪਣਾਏ ਜਾ ਰਹੇ ਕੁਸ਼ਲ ਖੇਤੀ ਅਭਿਆਸਾਂ ਅਤੇ ਕਿਸਾਨਾਂ ਦੀ ਰੌਸ਼ਨ-ਦਿਮਾਗੀ ਨੂੰ ਦਰਸਾਉਂਦਾ ਹੈ।

ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਪੈਗਰੈਕਸੋ ਵੱਲੋਂ ਸਥਾਪਤ ਮਾਰਕੀਟਿੰਗ ਨੈੱਟਵਰਕ ਦੀ ਮਦਦ ਨਾਲ ਸਿੱਧੀ ਕਿਸਾਨਾਂ ਅਤੇ ਐਗਰੀਗੇਟਰਾਂ ਤੋਂ ਮਿਰਚਾਂ ਖ਼ਰੀਦੀਆਂ ਜਾਂਦੀਆਂ ਹਨ। ਇਹ ਕਾਰਪੋਰੇਸ਼ਨ ਪੰਜਾਬ ਦੀ ਲਾਲ ਮਿਰਚ ਦੇ ਪੇਸਟ ਨੂੰ ਵੱਡੇ ਪੱਧਰ ’ਤੇ ਨਿਰਯਾਤ ਕਰਦੀ ਹੈ। ਪੰਜਾਬ ਦੀਆਂ ਮਿਰਚਾਂ ਦੀ ਉੱਚ ਗੁਣਵੱਤਾ ਅਤੇ ਤਿੱਖੇ ਸਵਾਦ ਕਾਰਨ ਸਾਲ ਦਰ ਸਾਲ ਇਸ ਦੀ ਮੰਗ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਲਾਲ ਮਿਰਚਾਂ ਦੀ ਕਾਸ਼ਤਕਾਰੀ ਕਰਨ ਵੱਲ ਹੋਰ ਉਤਸ਼ਾਹ ਮਿਲਿਆ ਹੈ।

ਮਿਰਚਾਂ ਦੀ ਕਾਸ਼ਤ ਪੰਜਾਬ ਦੀ ਖੇਤੀਬਾੜੀ ਵਿਭਿੰਨਤਾ ਦੇ ਇੱਕ ਮਹੱਤਵਪੂਰਨ ਹਿੱਸੇ ਵਜੋਂ ਉੱਭਰੀ ਹੈ, ਜਿਸ ਨਾਲ ਕਿਸਾਨਾਂ ਨੂੰ ਕਣਕ ਅਤੇ ਝੋਨੇ ਵਰਗੀਆਂ ਰਵਾਇਤੀ ਫਸਲਾਂ ਦੀ ਥਾਂ ਇੱਕ ਲਾਹੇਵੰਦ ਵਿਕਲਪ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੀਆਂ ਅਨੁਕੂਲ ਖੇਤੀ-ਜਲਵਾਯੂ ਸਥਿਤੀਆਂ ਨੇ ਰਣਨੀਤਕ ਤੌਰ ’ਤੇ ਪੰਜਾਬ ਨੂੰ ਮਿਰਚਾਂ ਦੇ ਉਤਪਾਦਨ ਅਤੇ ਪ੍ਰੋਸੈਸਿੰਗ ਵਿੱਚ ਇੱਕ ਪ੍ਰਮੁੱਖ ਕਾਸ਼ਤਕਾਰ ਵਜੋਂ ਉਭਾਰਿਆ ਹੈ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਹੁਣ ਮੱਧ ਪੂਰਬੀ ਅਤੇ ਅਫਰੀਕੀ ਕੈਰੇਬੀਅਨ ਦੇਸ਼ਾਂ ਸਮੇਤ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੀ ਲਾਲ ਮਿਰਚਾਂ ਦੇ ਪੇਸਟ ਦਾ ਵੱਡੇ ਪੱਧਰ ’ਤੇ ਨਿਰਯਾਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਪੈਗਰੈਕਸਕੋ ਦਾ ਟੀਚਾ ਹੈ ਕਿ ਪੰਜਾਬ ਦੀ ਲਾਲ ਮਿਰਚ ਦਾ ਪੇਸਟ ਆਲਮੀ ਪੱਧਰ ’ਤੇ ਨਿਰਯਾਤ ਕੀਤਾ ਜਾਵੇ। ਕਾਰਪੋਰੇਸ਼ਨ ਦੀ ਮਾਰਕੀਟਿੰਗ ਟੀਮ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਦੁਨੀਆ ਭਰ ਵਿੱਚ ਉਤਪਾਦ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀਆਂ ਅਤੇ ਮੇਲਿਆਂ ਵਿੱਚ ਪੰਜਾਬ ਦੀਆਂ ਤਿੱਖੇ ਸਵਾਦ ਵਾਲੀਆਂ ਮਿਰਚਾਂ ਨੂੰ ਸਰਗਰਮੀ ਨਾਲ ਪ੍ਰਦਰਸ਼ਿਤ ਕਰ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 22 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ 'ਏਚੀ ਸਟੀਲ ਕਾਰਪੋਰੇਸ਼ਨ' ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ ਅਤੇ ਕੰਪਨੀ ਇਸ ਪਲਾਂਟ ਤੋਂ “ਗਰੀਨ ਸਟੀਲ” ਤਿਆਰ ਕਰੇਗੀ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀ.ਐਸ.ਐਸ.ਐਲ. ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੁਣ ਤੱਕ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵਰਗੀਆਂ ਮੋਹਰੀ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ।ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ
*ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ*

ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ

*ਚੰਡੀਗੜ੍ਹ, 17 ਸਤੰਬਰ*:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐਸ.ਸੀ.ਓ, ਬੂਥ, ਦੁਕਾਨਾਂ, ਐਸ.ਸੀ.ਐਫ. ਤੇ ਹੋਰ ਜਾਇਦਾਦਾਂ ਸ਼ਾਮਲ ਸਨ।

ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੇ ਵੱਡਾ ਉਤਸ਼ਾਹ ਦਿਖਾਇਆ।

ਈ-ਨਿਲਾਮੀ ਦੇ ਸ਼ਾਨਦਾਰ ਨਤੀਜਿਆਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਉਤੇ ਮੋਹਰ ਲਾਈ ਹੈ। ਈ-ਨਿਲਾਮੀ ਰਾਹੀਂ ਕਮਾਇਆ ਇਕ-ਇਕ ਪੈਸਾ ਵਿਕਾਸ ਪ੍ਰਾਜੈਕਟਾਂ ਉਤੇ ਖਰਚ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਈ-ਨਿਲਾਮੀ ਕਰਵਾਉਣ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਅਧਿਕਾਰੀ ਤੇ ਕਰਮਚਾਰੀ ਨੇ ਆਪਣੇ ਡਿਊਟੀ ਪੇਸ਼ੇਵਾਰਾਨਾ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਤਾਂ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਸਕੇ।

ਦੱਸਣਯੋਗ ਹੈ ਕਿ ਪੁੱਡਾ ਨੂੰ ਓ.ਯੂ.ਵੀ.ਜੀ.ਐਲ. ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ। ਗਮਾਡਾ ਨੇ ਸੈਕਟਰ-62 ਵਿੱਚ ਦੋ ਕਮਰਸ਼ੀਅਲ ਥਾਵਾਂ, ਈਕੋ-ਸਿਟੀ-1 ਅਤੇ ਏਅਰੋਸਿਟੀ ਵਿੱਚ ਇਕ-ਇਕ ਰਕਬਾ (ਚੰਕ), ਸੈਕਟਰ-66 ਵਿੱਚ ਤਿੰਨ ਗਰੁੱਪ ਹਾਊਸਿੰਗ ਥਾਵਾਂ, ਐਸ.ਏ.ਐਸ. ਨਗਰ ਦੇ ਵੱਖ-ਵੱਖ ਸੈਕਟਰਾਂ ਵਿੱਚ 16 ਐਸ.ਸੀ.ਓ. ਅਤੇ 12 ਬੂਥਾਂ ਦੀ ਸਫਲ ਨਿਲਾਮੀ ਕਰਵਾਈ। ਇਸੇ ਤਰ੍ਹਾਂ ਗਲਾਡਾ ਨੇ 32 ਜਾਇਦਾਦਾਂ ਦੀ ਨਿਲਾਮੀ ਕਰਵਾਈ।

ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਨੇ 23 ਜਾਇਦਾਦਾਂ ਦੀ ਨਿਲਾਮੀ ਕਰਵਾਈ। ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੇ ਕ੍ਰਮਵਾਰ 34 ਅਤੇ 22 ਜਾਇਦਾਦਾਂ ਦੀ ਨਿਲਾਮੀ ਕਰਵਾਈ ਅਤੇ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਨੇ 17 ਜਾਇਦਾਦਾਂ ਦੀ ਨਿਲਾਮੀ ਕਰਵਾਈ। ਸਫਲ ਬੋਲੀਕਾਰਾਂ ਨੂੰ ਕੁੱਲ ਕੀਮਤ ਦੀ 10 ਫੀਸਦੀ ਰਾਸ਼ੀ ਜਮ੍ਹਾਂ ਕਰਵਾਉਣ ’ਤੇ ਸਬੰਧਤ ਜਗ੍ਹਾ ਅਲਾਟ ਕੀਤੀ ਜਾਵੇਗੀ ਅਤੇ ਕੁੱਲ ਕੀਮਤ ਦੀ 25 ਫੀਸਦੀ ਰਾਸ਼ੀ ਦੀ ਅਦਾਇਗੀ ਕਰਨ ਮਗਰੋਂ ਕਬਜ਼ਾ ਸੌਂਪਿਆ ਜਾਵੇਗਾ।

ਵਿਕਾਸ ਅਥਾਰਟੀਆਂ ਵੱਲੋਂ ਪੈਦਾ ਕੀਤੇ ਮਾਲੀਏ ਦਾ ਵਿਸਥਾਰਤ ਵੇਰਵਾ-

ਲੜੀ ਨੰਬਰ ਵਿਕਾਸ ਅਥਾਰਟੀ ਪੈਦਾ ਕੀਤਾ ਮਾਲੀਆ

1. ਪੁੱਡਾ 224.11 ਕਰੋੜ

2. ਗਮਾਡਾ 2505.45 ਕਰੋੜ

3. ਗਲਾਡਾ 108.59 ਕਰੋੜ

4. ਬੀ.ਡੀ.ਏ. 46.29 ਕਰੋੜ

5. ਪੀ.ਡੀ.ਏ. 21.39 ਕਰੋੜ

6. ਜੇ.ਡੀ.ਏ. 20.63 ਕਰੋੜ

7. ਏ.ਡੀ.ਏ. 19.25 ਕਰੋੜ

ਕੁੱਲ 2945.71 ਕਰੋੜ ਰੁਪਏ