ensure - Azad Soch

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ
*ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ*

ਚੰਡੀਗੜ੍ਹ, 25 ਮਈ,2026:  ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਦਿਲੋਂ ਅਪੀਲ ਕੀਤੀ।

ਕੰਗ ਨੇ ਕਿਹਾ ਕਿ ਕੱਲ੍ਹ (26 ਮਈ) ਨੂੰ ਪੰਜਾਬ ਭਰ ਦੀਆਂ ਕਈ ਨਗਰ ਨਿਗਮਾਂ ਵਿੱਚ ਵੋਟਾਂ ਪੈਣਗੀਆਂ, ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਵੀ ਸ਼ਾਮਲ ਹੈ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰਾਂ ਦੀ ਭਾਰੀ ਜਿੱਤ ਯਕੀਨੀ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ।

ਕੰਗ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਅਤੇ ਨਗਰ ਨਿਗਮ ਸੰਸਥਾਵਾਂ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਬਿਹਤਰ ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸਹੂਲਤਾਂ, ਸਫਾਈ, ਵਿਕਾਸ ਕਾਰਜਾਂ ਅਤੇ ਵਸਨੀਕਾਂ ਨੂੰ ਦਰਪੇਸ਼ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਤੌਰ 'ਤੇ ਯੋਗਦਾਨ ਪਾਉਂਦੀਆਂ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਭਰ ਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ।

ਵੋਟਰਾਂ ਨੂੰ ਅਪੀਲ ਕਰਦਿਆਂ ਕੰਗ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ‘ਆਪ’ ਉਮੀਦਵਾਰਾਂ ਦੇ ਪੱਖ ਵਿੱਚ ਵੋਟ ਪਾਉਣ ਲਈ ਕਿਹਾ। ਉਨ੍ਹਾਂ ਨੇ ਖਾਸ ਤੌਰ 'ਤੇ ਮੋਹਾਲੀ ਨਗਰ ਨਿਗਮ ਅਤੇ ਨਵਾਂ ਗਾਉਂ, ਕੁਰਾਲੀ, ਚਮਕੌਰ ਸਾਹਿਬ, ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਗੜ੍ਹਸ਼ੰਕਰ, ਬੰਗਾ ਅਤੇ ਨਵਾਂਸ਼ਹਿਰ ਸਮੇਤ ਹੋਰ ਨਗਰ ਕੌਂਸਲਾਂ ਦਾ ਜ਼ਿਕਰ ਕੀਤਾ, ਜਿੱਥੇ ਭਲਕੇ ਵੋਟਾਂ ਪੈਣੀਆਂ ਹਨ।

ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚ ਤਰੱਕੀ ਅਤੇ ਲੋਕ ਭਲਾਈ ਦੇ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲ ਸਕੇ।

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼
*ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼*

*ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ*

ਚੰਡੀਗੜ੍ਹ, 9 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦੀ ਜਲਦ ਤੋਂ ਜਲਦ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮੁੱਚੇ ਖਰੀਦ ਕਾਰਜਾਂ 'ਤੇ ਨੇੜਿਓਂ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਵਾਧੂ ਅਨਾਜ ਨਾ ਇਕੱਠਾ ਹੋਵੇ ਅਤੇ ਇਸ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਭੇਜ ਕੇ ਖਰੀਦ ਕਾਰਜਾਂ ਬਾਰੇ ਅਪਡੇਟ ਦੇਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਾਣਾ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਚੁਕਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।