stubble burning - Azad Soch

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ
ਗੁਰਦਾਸਪੁਰ, 14 ਜੁਲਾਈ (         ) - ਜ਼ਿਲ੍ਹਾ ਗੁਰਦਾਸਪੁਰ  ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਮੇਂ ਸਿਰ ਕਿਸਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਕਰ ਸਕਣ। ਇਸ ਦੇ ਨਾਲ ਹੀ ਵਿਭਾਗ ਵੱਲੋਂ ਖ਼ਰੀਦੀ ਗਈ ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ  ਮਿੱਟੀ ਦੀ ਸਿਹਤ ਵੀ ਖ਼ਰਾਬ ਹੁੰਦੀ ਹੈ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ, ਕਿਉਂਕਿ ਪਰਾਲੀ ਸਾੜਨਾ ਮਿੱਟੀ ਦੀ ਸਿਹਤ ਨੂੰ ਖ਼ਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਧਦੀ ਹੈ ਅਤੇ ਖੇਤੀ ਲਾਗਤ ਖ਼ਰਚੇ ਘਟਦੇ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਰਾਹੀਂ ਇਨ-ਸੀਟੂ ਪ੍ਰਬੰਧਨ ਲਈ ਪ੍ਰਭਾਵੀ ਤਰੀਕੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਸੀ ਆਰ ਐੱਮ ਅਤੇ ਸਮੇਂਮ ਸਕੀਮ ਤਹਿਤ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਰੇਕ, ਮਲਚਰ, ਪੈਡੀ ਚੌਪਰ ਸ਼ਰੈਡਰ, ਆਰ.ਐਮ.ਬੀ. ਪਲਾਓ ਹੱਲ ਸਮੇਤ ਕਈ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ 50 ਫ਼ੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਹੱਕਦਾਰ ਹੈ ਅਤੇ ਕਿਸਾਨ ਸਮੂਹ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ  646  ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ  ਕਿਸਾਨਾਂ ਵੱਲੋਂ 182 ਮਸ਼ੀਨਾਂ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ ਇਸ ਤੋਂ ਇਲਾਵਾ 6 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫ਼ਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੂੰ ਖੇਤ ਵਿਚ ਰੱਖ ਕੇ ਕਣਕ ਦੀ ਬਿਜਾਈ ਕਰਨ ਨਾਲ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ, 14 ਕਿੱਲੋ  ਨਾਈਟ੍ਰੋਜਨ, 63 ਕਿੱਲੋ ਪੋਟਾਸ਼, 7 ਕਿੱਲੋ ਫਾਸਫੋਰਸ ਅਤੇ 3 ਕਿੱਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਉਪਰੰਤ ਮੱਕੀ ਦੀ ਫ਼ਸਲ ਦੀ ਕਾਸ਼ਤ ਕਰਨ ਅਤੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਚੁਕਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਲਗਾਤਾਰ ਵਿਗਾੜ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਰੱਖ ਕੇ ਸੁਪਰ, ਸਮਾਰਟ, ਹੈਪੀ ਜਾਂ ਸਰਫੇਸ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਗਗਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਹਰਪ੍ਰੀਤ ਸਿੰਘ, ਮਨਜੀਤ ਕੌਰ ਖੇਤੀ ਵਿਸਥਾਰ ਅਫ਼ਸਰ, ਪੰਕਜ ਕੁਮਾਰ ਅਤੇ ਲਾਭਪਾਤਰੀ ਕਿਸਾਨ ਹਾਜ਼ਰ ਸਨ।

ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ
* ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ

ਚੰਡੀਗੜ੍ਹ, 4 ਨਵੰਬਰ 2024: - ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ
Chandigarh,18 OCT,2024,(Azad Soch News):-   ਹਰਿਆਣਾ ਵਿੱਚ ਪਰਾਲੀ ਸਾੜਨ (Burning Stubble) ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ,ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਨੇ ਪ੍ਰੈੱਸ ਕਾਨਫਰੰਸ (Press Conference) ‘ਚ ਕਿਹਾ ਕਿ ਹਰਿਆਣਾ ‘ਚ ਕਿਸਾਨ ਪਰਾਲੀ ਨਹੀਂ ਸਾੜਨਗੇ,ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਉਣਗੇ,ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Farmers Welfare Department) ਨੇ ਹੁਕਮ ਜਾਰੀ ਕੀਤਾ ਹੈ,ਕਿ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਵਾਲੇ ਜਾਂ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ,ਇਹ ਕਾਰਵਾਈ 15 ਸਤੰਬਰ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ,ਇਸ ਤਹਿਤ ਕਿਸਾਨਾਂ ਦੇ ਖੇਤਾਂ ਦੇ ਰਿਕਾਰਡ ਵਿੱਚ ‘ਰੈੱਡ ਐਂਟਰੀ’ ('Red Entry') ਕੀਤੀ ਜਾਵੇਗੀ, ਜਿਸ ਕਾਰਨ ਉਹ ਅਗਲੇ ਦੋ ਸੀਜ਼ਨਾਂ ਲਈ ਈ-ਖਰੀਦ ਪੋਰਟਲ (E-Purchase Portal) ਰਾਹੀਂ ਮੰਡੀਆਂ ਵਿੱਚ ਆਪਣੀ ਫ਼ਸਲ ਨਹੀਂ ਵੇਚ ਸਕਣਗੇ।