Cabinet Minister Aman Arora - Azad Soch

ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ
*‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ*

*ਕਿਹਾ ਸੁਰੱਖਿਆ ਤੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 550 ਕਰੋੜ ਰੁਪਏ ਦੀ ਪਹਿਲ ਤਹਿਤ 3 ਲੱਖ ਤੋਂ ਵੱਧ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ*

*ਸਾਰੀਆਂ ਸਟ੍ਰੀਟ ਲਾਈਟਾਂ ਦੀ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਹੋਵੇਗੀ ਨਿਗਰਾਨੀ, ਹਰੇਕ ਖ਼ਰਾਬ ਲਾਈਟ 3 ਦਿਨਾਂ ਦੇ ਅੰਦਰ ਠੀਕ ਕਰਨ ਦਾ ਪ੍ਰਬੰਧ ਬਣਾਇਆ ਜਾਵੇਗਾ ਯਕੀਨੀ : ਅਮਨ ਅਰੋੜਾ*

*ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ*

*ਜਲੰਧਰ, 12 ਅਪ੍ਰੈਲ 2026* ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ।

ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਪਿੰਡਾਂ ਵਿੱਚ ਰੌਸ਼ਨੀ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਦੱਸਿਆ, ਜਿਸ ਤਹਿਤ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ।ਸ਼੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਸ਼ਨੀਵਾਰ ਨੂੰ ਪਿੰਡਾਂ ਵਿੱਚ ਭਰੋਸੇਯੋਗ ਅਤੇ ਕਿਫਾਇਤੀ ਲਾਈਟਿੰਗ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੋਲਰ ਸਟ੍ਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ, ਭਰੋਸੇਯੋਗਤਾ ਅਤੇ ਪੇਂਡੂ ਖੇਤਰਾਂ ਲਈ ਢੁਕਵੀਂਆਂ ਹੋਣ ਕਰਕੇ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਜੂਨ ਅਤੇ ਅਕਤੂਬਰ 2026 ਦਰਮਿਆਨ ਪੜਾਅਵਾਰ ਢੰਗ ਨਾਲ ਲਾਈਟਾਂ ਲਗਾਈਆਂ ਜਾਣਗੀਆਂ।ਯੋਜਨਾ ਲਈ ਸੋਧੇ ਹੋਏ ਫੰਡਿੰਗ ਪੈਟਰਨ ਦੀ ਪਾਲਣਾ ਕੀਤੀ ਜਾਵੇਗੀ, ਜਿਸ ਤਹਿਤ ਰਾਜ ਸਰਕਾਰ ਵੱਲੋਂ 70 ਫੀਸਦੀ ਅਤੇ ਗ੍ਰਾਮ ਪੰਚਾਇਤਾਂ ਵੱਲੋਂ 30 ਫੀਸਦੀ ਯੋਗਦਾਨ ਪਾਇਆ ਜਾਵੇਗਾ।

ਇਸ ਪਹਿਲਕਦਮੀ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪਿੰਡਾਂ ਵਿੱਚ ਸਿਰਫ਼ 1.14 ਲੱਖ ਸਟ੍ਰੀਟ ਲਾਈਟਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਹੁਣ ਖ਼ਰਾਬ ਹੋ ਗਈਆਂ ਹਨ। ਨਵੀਂ ਯੋਜਨਾ ਤਹਿਤ ਸਾਰੀਆਂ ਲਾਈਟਾਂ ਸੱਤ ਸਾਲਾਂ ਦੇ ਸਾਲਾਨਾ ਰੱਖ-ਰਖਾਅ ਦੇ ਇਕਰਾਰਨਾਮੇ ਨਾਲ ਲਗਾਈਆਂ ਜਾਣਗੀਆਂ, ਜਿਸ ਤਹਿਤ ਖ਼ਰਾਬ ਹੋਣ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਅੰਦਰ ਬਦਲਣਾ ਯਕੀਨੀ ਬਣੇਗਾ।ਇਸ ਸਿਸਟਮ ਤਹਿਤ ਹਰੇਕ ਲਾਈਟ ਦੀ ਜੀਓ-ਟੈਗਿੰਗ, ਇਕ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਕੇਂਦਰੀਕ੍ਰਿਤ ਨਿਗਰਾਨੀ ਅਤੇ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਆਈ.ਵੀ.ਆਰ.ਹੈਲਪਲਾਈਨ ਸ਼ਾਮਲ ਹੋਵੇਗੀ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੁਰੱਖਿਆ ਵਧੇਗੀ, ਖਾਸ ਕਰ ਔਰਤਾਂ ਦੀ ਸੁਰੱਖਿਆ ਯਕੀਨੀ ਬਣੇਗੀ। ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਬਿਹਤਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਗ੍ਰੀਨ ਐਨਰਜੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕਈ ਸੋਲਰ ਪ੍ਰਾਜੈਕਟਾਂ 'ਤੇ ਵੀ ਕੰਮ ਕਰ ਰਹੀ ਹੈ।

ਇਸ ਯੋਜਨਾ ਨੂੰ ਕ੍ਰਾਂਤੀਕਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸੁਰੱਖਿਆ ਵਿੱਚ ਵਾਧਾ ਹੋਵੇਗਾ ਸਗੋਂ ਰਾਜ ਭਰ ਦੇ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਵੀ ਮਜ਼ਬੂਤ ਹੋਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਆਪਣੀਆਂ ਮੀਟਿੰਗਾਂ ਵਿੱਚ ਲੋਕ-ਪੱਖੀ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਲਗਾਤਾਰ ਤਰਜੀਹ ਦਿੰਦੀ ਹੈ, ਜਿਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਪੰਜਾਬ ਵਿੱਚ 9000 ਤੋਂ ਵੱਧ ਸਟੇਡੀਅਮਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਰੰਗਲਾ ਪੰਜਾਬ ਬਣਾਉਣ ਲਈ ਕਈ ਹੋਰ ਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਗ੍ਰਾਮ ਪੰਚਾਇਤਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਪਹਿਲਾਂ ਪੰਚਾਇਤਾਂ ਨੂੰ ਸਟ੍ਰੀਟ ਲਾਈਟਾਂ ਲਗਾਉਣ ਲਈ 70 ਫੀਸਦੀ ਖਰਚ ਸਹਿਣ ਕਰਨਾ ਪੈਂਦਾ ਸੀ ਪਰ ਹੁਣ ਰਾਜ ਸਰਕਾਰ 70 ਫੀਸਦੀ ਖਰਚ ਸਹਿਣ ਕਰੇਗੀ ਜਦਕਿ ਪੰਚਾਇਤਾਂ ਦਾ ਯੋਗਦਾਨ ਸਿਰਫ਼ 30 ਫੀਸਦੀ ਹੋਵੇਗਾ। ਇਸ ਮੌਕੇ 'ਆਪ' ਆਗੂ ਆਤਮ ਪ੍ਰਕਾਸ਼ ਬਬਲੂ, ਤਰੁਣਦੀਪ ਸਿੰਘ ਵੀ ਮੌਜੂਦ ਸਨ।

ਨਵੇਂ ਨਿਵੇਸ਼ਾਂ ਨਾਲ ਮੰਡੀ ਗੋਬਿੰਦਗੜ੍ਹ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗਾ: ਸੰਜੀਵ ਅਰੋੜਾ
*ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ* *

*ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਸੰਜੀਵ ਅਰੋੜਾ*

*ਜੋਗਿੰਦਰਾ ਗਰੁੱਪ ਵੱਲੋਂ ਕੀਤੇ ਜਾ ਰਹੇ ਵਿਸਥਾਰ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਮਜ਼ਬੂਤੀ ਮਿਲੇਗੀ: ਸੰਜੀਵ ਅਰੋੜਾ*

*ਨਵੇਂ ਨਿਵੇਸ਼ਾਂ ਨਾਲ ਮੰਡੀ ਗੋਬਿੰਦਗੜ੍ਹ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗਾ: ਸੰਜੀਵ ਅਰੋੜਾ*

*ਚੰਡੀਗੜ੍ਹ, 1 ਅਪ੍ਰੈਲ 2026:* ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।

ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”

ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।”

ਇਸ ਸਬੰਧੀ ਖੇਤਰੀ ਪ੍ਰਭਾਵ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, "ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।"

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, "ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"

ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ
*ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ*

*ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਬਿਨਾਂ ਜਾਂਚ ਦੇ ਕਲੀਨ ਚਿੱਟਾਂ ਦਿੱਤੀਆਂ, 'ਆਪ' ਸਰਕਾਰ ਕੋਲ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਹੈ: ਅਮਨ ਅਰੋੜਾ*

*ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ*

*'ਆਪ' ਪਿਛਲੀਆਂ ਸਰਕਾਰਾਂ ਵਾਂਗ ਰਾਜਨੀਤਿਕ ਸੁਰੱਖਿਆਵਾਦ ਨਹੀਂ, ਸਗੋਂ ਸੱਚਾਈ ਅਤੇ ਜਵਾਬਦੇਹੀ ਲਈ ਖੜ੍ਹੀ ਹੈ: ਅਮਨ ਅਰੋੜਾ*

ਚੰਡੀਗੜ੍ਹ, 25 ਮਾਰਚ:-  ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫਤਾਰ ਕਰਨ ਸਮੇਤ ਗਲਤ ਕੰਮਾਂ ਵਿਰੁੱਧ ਤੇਜ਼ੀ ਅਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।

‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਨੇ ਰੇਖਾਂਕਿਤ ਕੀਤਾ ਕਿ ਜਿੱਥੇ ‘ਆਪ’ ਸਰਕਾਰ ਵਿੱਚ ਆਪਣੇ ਹੀ ਲੋਕਾਂ ਵਿਰੁੱਧ ਕਾਰਵਾਈ ਕਰਨ ਅਤੇ ਸੱਚਾਈ ਨੂੰ ਬਰਕਰਾਰ ਰੱਖਣ ਦੀ ਹਿੰਮਤ ਹੈ, ਉੱਥੇ ਹੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਵਾਇਤੀ ਤੌਰ 'ਤੇ ਬਿਨਾਂ ਕਿਸੇ ਜਾਂਚ ਦੇ ਕਲੀਨ ਚਿੱਟਾਂ ਵੰਡਦੀਆਂ ਸਨ।

ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗਲਤ ਕੰਮਾਂ ਵਿਰੁੱਧ ਤੁਰੰਤ ਕਾਰਵਾਈ ਕਰਕੇ ਸਰਕਾਰ ਨੇ ਆਪਣੀ ਨੀਅਤ ਸਪੱਸ਼ਟ ਕਰ ਦਿੱਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਦੀ ਸਪੱਸ਼ਟਤਾ ਹਰ ਕੋਈ ਦੇਖ ਸਕਦਾ ਹੈ। ਸਾਡੀ ਸਰਕਾਰ ਦੋਸ਼ਾਂ 'ਤੇ ਤੁਰੰਤ ਕਾਰਵਾਈ ਕਰਦੀ ਹੈ। ਲਾਲਜੀਤ ਭੁੱਲਰ ਨੂੰ ਤੁਰੰਤ ਹਟਾਇਆ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ। ਅਸੀਂ ਜਵਾਬਦੇਹੀ ਲਈ ਵਚਨਬੱਧ ਹਾਂ। ਇਸ ਦੇ ਉਲਟ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮੁਲਜ਼ਮਾਂ ਨੂੰ ਸ਼ਹਿ ਦੇ ਰਹੀ ਹੈ।

ਪਿਛਲੀਆਂ ਸਰਕਾਰਾਂ ਨਾਲ ਤਿੱਖਾ ਵਿਰੋਧ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਸੱਤਾ ਵਿੱਚ ਬੈਠੇ ਲੋਕਾਂ ਨੂੰ ਬਚਾਉਣ ਦੇ ਪੁਰਾਣੇ ਸੱਭਿਆਚਾਰ ਦੀ ਪਾਲਣਾ ਨਹੀਂ ਕਰਦੀ, ਸਗੋਂ ਸੱਚ ਅਤੇ ਜਵਾਬਦੇਹੀ ਨੂੰ ਸਰਵਉੱਚ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਸ਼ਾਸਨ ਨੂੰ ਦੇਖੋ, ਤਾਂ ਉਨ੍ਹਾਂ ਦੇ ਨੇਤਾਵਾਂ ਨੂੰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਬਿਨਾਂ ਕਿਸੇ ਜਾਂਚ ਦੇ ਮਿੰਟਾਂ ਵਿੱਚ ਹੀ ਕਲੀਨ ਚਿੱਟ ਮਿਲ ਜਾਂਦੀ ਸੀ। ‘ਆਪ’ ਸਰਕਾਰ ਵੱਖਰੀ ਹੈ। ਸਾਡੇ ਵਿੱਚ ਸੱਚ ਬੋਲਣ, ਗਲਤੀ ਨੂੰ ਸਵੀਕਾਰ ਕਰਨ ਦੀ ਹਿੰਮਤ ਹੈ ਅਤੇ ਅਸੀਂ ਆਪਣੇ ਬੰਦਿਆਂ ਨੂੰ ਵੀ ਨਹੀਂ ਬਚਾਉਂਦੇ।

ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ
*10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ*

*ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ*

*‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਦੂਜੇ 70 ਸਾਲਾਂ ਵਿੱਚ ਨਹੀਂ ਕਰ ਸਕੇ, ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਲਈ ਵੱਡੀ ਮੁਹਿੰਮ ਸ਼ੁਰੂ: ਅਮਨ ਅਰੋੜਾ*

*1000 ਆਮ ਆਦਮੀ ਕਲੀਨਿਕਾਂ ਤੋਂ ਲੈ ਕੇ 10 ਲੱਖ ਰੁਪਏ ਦੇ ਸਿਹਤ ਬੀਮੇ ਤੱਕ, ‘ਆਪ’ ਲੋਕਾਂ ਦੇ ਸਾਹਮਣੇ ਪੂਰਾ ਰਿਪੋਰਟ ਕਾਰਡ ਪੇਸ਼ ਕਰੇਗੀ: ਅਮਨ ਅਰੋੜਾ*

*65,000 ਨੌਕਰੀਆਂ, ਦੁੱਗਣਾ ਜੀਐਸਟੀ, ਰਿਕਾਰਡ ਬੁਨਿਆਦੀ ਢਾਂਚਾ, ‘ਆਪ’ ਸਰਕਾਰ ਆਪਣੀ ਕਾਰਗੁਜ਼ਾਰੀ ਦੇ ਦਮ 'ਤੇ ਲੋਕਾਂ ਦੀ ਕਚਹਿਰੀ ਵਿੱਚ: ਅਮਨ ਅਰੋੜਾ*

*ਚੰਡੀਗੜ੍ਹ, 25 ਮਾਰਚ 2026* :-  ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ। ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਹਰ ਪਿੰਡ ਅਤੇ ਹਰ ਬੂਹੇ ਤੱਕ ਲੈ ਕੇ ਜਾਵਾਂਗੇ।

ਪਾਰਟੀ ਦੀ ਵਿਚਾਰਧਾਰਕ ਨੀਂਹ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਰਾਜਨੀਤੀ ਕਰਨ ਨਹੀਂ, ਸਗੋਂ ਰਾਜਨੀਤੀ ਬਦਲਣ ਆਏ ਹਾਂ। ਉਨ੍ਹਾਂ ਦੀ ਰਾਜਨੀਤੀ ਦੋ ਸਿਧਾਂਤਾਂ 'ਤੇ ਟਿਕੀ ਹੋਈ ਹੈ—ਈਮਾਨਦਾਰ ਰਾਜਨੀਤੀ ਅਤੇ ਕੰਮ ਰਾਹੀਂ ਵਿਕਾਸ। ਅੱਜ ਪੰਜਾਬ ਦਾ ਬੱਚਾ-ਬੱਚਾ ਮੰਨਦਾ ਹੈ ਕਿ ਇਨ੍ਹਾਂ ਚਾਰ ਸਾਲਾਂ ਵਿੱਚ ਹੋਇਆ ਕੰਮ ਪਿਛਲੇ 70 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਿਤੇ ਵੱਧ ਹੈ।

ਪ੍ਰਾਪਤੀਆਂ ਦਾ ਵੇਰਵਾ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਹਰ ਪਰਿਵਾਰ ਕੋਲ ਹੁਣ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਹੈ, ਜੋ ਕਿ ਦੇਸ਼ ਵਿੱਚ ਇੱਕ ਵਿਲੱਖਣ ਸਕੀਮ ਹੈ। ਸਕੂਲ ਅਤੇ ਹਸਪਤਾਲ ਪੂਰੀ ਤਰ੍ਹਾਂ ਬਦਲ ਚੁੱਕੇ ਹਨ। 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 100 ਤੋਂ ਵੱਧ ਹੋਰ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਨਾਲ ਕੁੱਲ ਗਿਣਤੀ 1000 ਹੋ ਜਾਵੇਗੀ।

ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ 3,000 ਖੇਡ ਸਟੇਡੀਅਮ ਬਣਾਏ ਗਏ ਹਨ ਅਤੇ 6,000 ਤੋਂ ਵੱਧ ਉਸਾਰੀ ਅਧੀਨ ਹਨ। ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋਣ ਤੱਕ ਹਰ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ ਤਾਂ ਜੋ ਬੱਚੇ, ਨੌਜਵਾਨ ਅਤੇ ਬਜ਼ੁਰਗ ਸਰੀਰਕ ਤੌਰ 'ਤੇ ਸਰਗਰਮ ਰਹਿ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ।

ਵਿੱਤੀ ਰੁਕਾਵਟਾਂ ਦੇ ਬਾਵਜੂਦ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8,300 ਕਰੋੜ ਰੁਪਏ ਤੋਂ ਵੱਧ ਰੋਕੇ ਜਾਣ ਦੇ ਬਾਵਜੂਦ, ਪੰਜਾਬ 40,000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾ ਰਿਹਾ ਹੈ। ਸੜਕ ਸੁਰੱਖਿਆ ਫੋਰਸ (ਐਸ ਐਸ ਐਫ) ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸੇਵਾ ਵਜੋਂ ਉਭਰੀ ਹੈ, ਜਿਸ ਦਾ ਰਿਸਪਾਂਸ ਟਾਈਮ ਸਿਰਫ ਚਾਰ ਤੋਂ ਪੰਜ ਮਿੰਟ ਹੈ ਅਤੇ ਇਸ ਨੇ ਹਜ਼ਾਰਾਂ ਜਾਨਾਂ ਬਚਾਈਆਂ ਹਨ।

ਖੇਤੀਬਾੜੀ ਅਤੇ ਸਿੰਚਾਈ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੱਖਾਂ ਕਿਸਾਨਾਂ ਦੇ ਖੇਤਾਂ ਦੇ ਅੰਤਿਮ ਸਿਰੇ (ਟੇਲ) ਤੱਕ ਪਹੁੰਚ ਗਿਆ ਹੈ, ਜਿਸ ਨਾਲ 20 ਸਾਲਾਂ ਦੀ ਉਡੀਕ ਖਤਮ ਹੋਈ ਹੈ। ਕੇਂਦਰ ਸਰਕਾਰ ਦੀ ਤਾਜ਼ਾ ਰਿਪੋਰਟ ਅਨੁਸਾਰ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪੰਜ ਫੁੱਟ ਤੱਕ ਵਧਿਆ ਹੈ। ਕਿਸਾਨਾਂ ਨੂੰ ਹੁਣ ਖੇਤਾਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ, ਕਿਉਂਕਿ ਪੰਜਾਬ ਸਰਕਾਰ ਖੇਤੀਬਾੜੀ ਪੰਪਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਨੇ ਵਿੱਤੀ ਪ੍ਰਦਰਸ਼ਨ ਅਤੇ ਰੁਜ਼ਗਾਰ ਬਾਰੇ ਦੱਸਦਿਆਂ ਕਿਹਾ ਕਿ ਆਬਕਾਰੀ ਮਾਲੀਆ 27,000 ਕਰੋੜ ਰੁਪਏ ਤੋਂ ਵਧ ਕੇ ਲਗਭਗ 57,000 ਕਰੋੜ ਰੁਪਏ ਹੋ ਗਿਆ ਹੈ, ਜਦਕਿ ਜੀਐਸਟੀ ਕੁਲੈਕਸ਼ਨ 12,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 30,000 ਕਰੋੜ ਰੁਪਏ ਤੋਂ ਪਾਰ ਹੋ ਗਈ ਹੈ। 65,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਜੀਵੀਕੇ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਨੂੰ ਵੱਡਾ ਮਾਲੀਆ ਲਾਭ ਹੋਵੇਗਾ।

ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ।ਅਸੀਂ ਉਹ ਪਾਰਟੀ ਹਾਂ ਜੋ ਵਾਅਦੇ ਤੋਂ ਵੱਧ ਕੰਮ ਕਰਦੀ ਹੈ। ਅਸੀਂ ਸਾਰੀਆਂ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਅਤੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਪਹਿਲੇ ਸਾਲ ਵਿੱਚ ਹੀ ਲਾਗੂ ਕਰ ਦਿੱਤੀ ਗਈ ਸੀ। ਇਸ ਬਜਟ ਵਿੱਚ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਮਾਵਾਂ-ਭੈਣਾਂ ਲਈ 1,500 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਰਵਾਇਤੀ ਪਾਰਟੀਆਂ ਨਾਲ ਤੁਲਨਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਵਰਗੇ ਨਹੀਂ ਹਾਂ ਜੋ ਚੋਣਾਂ ਤੋਂ ਪਹਿਲਾਂ ਝੂਠੀਆਂ ਕਸਮਾਂ ਖਾਂਦੇ ਹਨ ਅਤੇ ਫਿਰ ਵਾਅਦਾ ਖਿਲਾਫੀ ਕਰਦੇ ਹਨ। ਅਸੀਂ ਇੱਥੇ ਚੋਣ ਜੁਮਲੇ ਬਣਾਉਣ ਨਹੀਂ ਆਏ। ਅਸੀਂ ਈਮਾਨਦਾਰੀ ਅਤੇ ਵਿਕਾਸ ਲਈ ਵਚਨਬੱਧ ਹਾਂ।

ਅਖੀਰ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੇ ਗਏ ਕੰਮਾਂ 'ਤੇ ਪੂਰਾ ਭਰੋਸਾ ਹੈ। ਪੰਜਾਬ ਦੇ ਲੋਕਾਂ ਨੂੰ ਸਾਡਾ ਸੁਨੇਹਾ ਸਾਦਾ ਹੈ—ਜੇਕਰ ਤੁਸੀਂ ਸਾਡੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਹੋ, ਤਾਂ ਅਸੀਂ ਤੁਹਾਡਾ ਸਮਰਥਨ ਚਾਹੁੰਦੇ ਹਾਂ, ਜੇਕਰ ਨਹੀਂ, ਤਾਂ ਅਸੀਂ ਤੁਹਾਡੇ ਫੈਸਲੇ ਦਾ ਸਤਿਕਾਰ ਕਰਾਂਗੇ।

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਅਦਾਲਤ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਭਾਜਪਾ ਦੇ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕੀਤਾ: ਅਮਨ ਅਰੋੜਾ*

*ਮੋਦੀ ਅਤੇ ਸ਼ਾਹ ਨੂੰ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਾਸਤੇ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਚੰਡੀਗੜ੍ਹ, 27 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ।

ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਭਾਜਪਾ ਵੱਲੋਂ ਰਚੀ ਗਈ ਬੇਬੁਨਿਆਦ ਅਤੇ ਮਨਘੜਤ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਲਗਭਗ ਛੇ ਮਹੀਨਿਆਂ ਤੱਕ, ਇੱਕ ਮੌਜੂਦਾ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਘਰੋਂ ਚੁੱਕ ਕੇ ਜੇਲ੍ਹ ਵਿੱਚ ਸੁੱਟਿਆ ਗਿਆ। ਮਨੀਸ਼ ਸਿਸੋਦੀਆ ਨੂੰ ਕਰੀਬ ਦੋ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਇਹ ਸਭ ਕੁਝ ਸਿਰਫ਼ ਉਨ੍ਹਾਂ ਨੂੰ ਬਦਨਾਮ ਕਰਨ, ਉਨ੍ਹਾਂ ਦੀ ਸਿਆਸੀ ਹੋਂਦ ਨੂੰ ਮਿਟਾਉਣ ਅਤੇ ਉਨ੍ਹਾਂ ਦੀ ਵਧਦੀ ਲੋਕਪ੍ਰਿਯਤਾ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਸੀ।

ਅਰੋੜਾ ਨੇ ਕਿਹਾ ਕਿ ਅਦਾਲਤ ਨੇ ਨਾ ਸਿਰਫ਼ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਸਨਮਾਨ ਸਹਿਤ ਬਰੀ ਕੀਤਾ ਹੈ, ਸਗੋਂ ਜਾਂਚ ਏਜੰਸੀਆਂ ਵਿਰੁੱਧ ਸਖ਼ਤ ਟਿੱਪਣੀਆਂ ਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੋਈ ਪ੍ਰਾਈਮਾ ਫੇਸੀ (ਮੁੱਢਲਾ) ਕੇਸ ਨਹੀਂ ਬਣਦਾ। ਸਰਕਾਰੀ ਪੱਖ ਦੀ ਥਿਊਰੀ ਮਹਿਜ਼ ਕਿਆਸਅਰਾਈਆਂ ਤੋਂ ਇਲਾਵਾ ਕੁਝ ਨਹੀਂ ਸੀ। ਸੀਬੀਆਈ ਨੇ ਸਾਜ਼ਿਸ਼ ਦਾ ਇੱਕ ਬਿਰਤਾਂਤ ਘੜਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਸੀ।

ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਨੇ ਇੱਥੋਂ ਤੱਕ ਸੰਕੇਤ ਦਿੱਤਾ ਹੈ ਕਿ ਇਸ ਸਾਜ਼ਿਸ਼ ਨੂੰ ਘੜਨ ਅਤੇ ਅੰਜਾਮ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਬੇਮਿਸਾਲ ਦੱਸਦਿਆਂ ਅਰੋੜਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਵਰਗੇ ਮੌਜੂਦਾ ਮੁੱਖ ਮੰਤਰੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਭਾਜਪਾ ਉਨ੍ਹਾਂ ਦੀ ਇਮਾਨਦਾਰੀ ਅਤੇ ਲੋਕਪ੍ਰਿਯਤਾ ਤੋਂ ਡਰਦੀ ਸੀ। ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ।

ਅਰੋੜਾ ਨੇ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਜਨਤਕ ਮਾਫੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਸ ਦੇਸ਼ ਦੇ ਲੋਕਾਂ ਦੇ ਦੇਣਦਾਰ ਹਨ। ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਸਿਆਸੀ ਕਰੀਅਰ ਨੂੰ ਖਤਮ ਕਰਨ ਲਈ ਰਚੀ ਗਈ ਇਸ ਸਾਜ਼ਿਸ਼ ਲਈ ਮਾਫੀ ਮੰਗਣੀ ਚਾਹੀਦੀ ਹੈ। ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਨੇ ਕਦੇ ਕਿਸੇ ਨੂੰ ਮਹਾਨ ਨਹੀਂ ਬਣਾਇਆ। ਕੋਈ ਵੀ ਆਗੂ ਵਿਕਾਸ ਅਤੇ ਲੋਕ ਸੇਵਾ ਰਾਹੀਂ ਵੱਡੀ ਲਕੀਰ ਖਿੱਚ ਕੇ ਵੱਡਾ ਬਣਦਾ ਹੈ, ਨਾ ਕਿ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ।

ਅਰੋੜਾ ਨੇ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ ਹੈ, ਸਿਰਫ਼ ਮਨੀਸ਼ ਸਿਸੋਦੀਆ ਦੀ ਜਿੱਤ ਨਹੀਂ ਹੈ, ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਇਹ ਸੱਚ ਦੀ ਜਿੱਤ ਹੈ। ਪ੍ਰਮਾਤਮਾ ਨੇ ਇਨਸਾਫ਼ ਕੀਤਾ ਹੈ। ਸੱਚ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।ਅਮਨ ਅਰੋੜਾ ਨੇ ਦੁਹਰਾਇਆ ਕਿ ਭਾਜਪਾ ਨੂੰ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਦੇਸ਼ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

'ਆਪ' ਪੰਜਾਬ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਆਪਣੀ ਗੱਲ ਖਤਮ ਕੀਤੀ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਦੀ ਬਜਾਏ ਸ਼ਾਸਨ ਅਤੇ ਵਿਕਾਸ 'ਤੇ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਝੂਠੇ ਕੇਸਾਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ, ਭਾਜਪਾ ਨੂੰ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਮ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।

ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ
-ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ - 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ

- ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ

- ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਕਾਰਵਾਈ, ਪੀੜਤ ਪਰਿਵਾਰ ਪੁਲਿਸ ਤੇ ਕਰ ਰਹੇ ਹਨ ਫੁੱਲਾਂ ਦੀ ਵਰਖਾ

- 881 ਆਮ ਆਦਮੀ ਕਲੀਨਿਕਾਂ ਅਤੇ 13 ਜਿ਼ਲਿਆਂ ਵਿੱਚ ਕਰਿਟੀਕਲ ਕੇਅਰ ਬਲਾਕਾਂ ਨੇ ਸਿਹਤ ਸੇਵਾਵਾਂ ਦੀ ਨੁਹਾਰ ਬਦਲੀ

Sangrur (Longwal),4 May 2025,(Azad Soch News):-  ਪੰਜਾਬ ਸਰਕਾਰ ਨੇ ਹਰ ਪਿੰਡ ਤੱਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ, ਸੰਗਰੂਰ ਜਿਲੇ ਦੇ ਲੌਂਗੋਵਾਲ ਕਸਬੇ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦਾ ਨੀਂਹ ਪੱਥਰ ਰੱਖਿਆ। ਇਹ ਸਿਹਤ ਕੇਂਦਰ ਭਾਰਤੀ ਜਨਤਕ ਸਿਹਤ ਮਿਆਰਾਂ (ਆਈਪੀਐਚਐਸ) ਦੇ ਅਨੁਸਾਰ ਹੋਵੇਗਾ ਅਤੇ ਬਲਾਕ ਪੱਧਰ ਤੇ ਲਗਭਗ 1.92 ਲੱਖ ਦੀ ਆਬਾਦੀ ਨੂੰ ਲਾਭ ਪਹੁੰਚਾਏਗਾ। ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਮਨ ਅਰੋੜਾ ਦਾ ਲੌਂਗੋਵਾਲ ਪਹੁੰਚਣ ਤੇ ਜੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਲਾਕੇ ਦੀਆਂ ਇੱਕ ਦਰਜਨ ਤੋਂ ਵੱਧ ਪੇਂਡੂ ਪੰਚਾਇਤਾਂ ਦੇ ਸਰਪੰਚਾਂ—ਪੰਚਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।

ਸਿਹਤਮੰਦ ਪੰਜਾਬ ਪ੍ਰਤੀ ਵਚਨਬੱਧਤਾ

ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿਹਤ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਦੇ ਸਿਹਤ ਮਾਡਲ ਦੀ ਪ੍ਰਸ਼ੰਸਾ ਅੱਜ ਨਾ ਕੇਵਲ ਭਾਰਤ ਵਿੱਚ ਸਗੋਂ ਦੇਸ਼ਾਂ—ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਆਉਣ ਵਾਲੇ ਸਮੇਂ ਵਿੱਚ, ਹੋਰ ਸਿਹਤ ਕੇਂਦਰ, ਮੋਬਾਈਲ ਸਿਹਤ ਯੂਨਿਟ ਅਤੇ ਟੈਲੀਮੈਡੀਸਨ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਪੰਜਾਬ ਦੇ ਹਰ ਨਾਗਰਿਕ ਲਈ ਮਿਆਰੀ ਇਲਾਜ ਮੁਹੱਈਆ ਕਰਾਇਆ ਜਾ ਸਕੇ। ਅਮਨ ਅਰੋੜਾ ਨੇ ਕਿਹਾ ਕਿ ਸਾਰਿਆਂ ਲਈ ਬਰਾਬਰ ਅਤੇ ਮਿਆਰੀ ਸਿਹਤ ਸੰਭਾਲ ਦੇ ਸੁਪਨੇ ਨੂੰ ਸਾਕਾਰ ਕਰਨ ਲਈ, ਪਿੰਡਾਂ ਅਤੇ ਕਸਬਿਆਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਨਾ ਸਿਰਫ਼ ਸਮੇਂ ਸਿਰ ਇਲਾਜ ਸੰਭਵ ਹੋਵੇਗਾ ਸਗੋਂ ਪੇਂਡੂ ਲੋਕਾਂ ਦੀਆਂ ਵਿੱਤੀ ਅਤੇ ਮਾਨਸਿਕ ਪਰੇਸ਼ਾਨੀਆਂ ਵੀ ਘੱਟ ਹੋਣਗੀਆਂ।

30 ਬਿਸਤਰਿਆਂ ਵਾਲੇ ਇਸ ਹਸਪਤਾਲ ਵਿੱਚ ਹੋਣਗੀਆਂ ਹਰ ਤਰ੍ਹਾਂ ਦੀਆਂ ਓਪੀਡੀ ਸਹੂਲਤਾਂ

ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਜਦੋਂ ਉਹ ਲੌਂਗੋਵਾਲ ਆਏ ਸਨ ਤਾਂ ਸਥਾਨਕ ਲੋਕਾਂ ਨੇ ਇਸ ਹਸਪਤਾਲ ਦੀ ਕੰਧ ਲਈ ਗਰਾਂਟ ਦੀ ਮੰਗ ਕੀਤੀ ਸੀ। ਲੋਕਾਂ ਦੀ ਮੰਗ ਤੇ, ਸਰਕਾਰ ਨੇ 38 ਲੱਖ ਰੁਪਏ ਜਾਰੀ ਕੀਤੇ, ਪਰ ਉਸੇ ਦਿਨ ਮੈਂ ਲੌਂਗੋਵਾਲ ਵਿੱਚ ਅਤਿ—ਆਧੁਨਿਕ ਸਹੂਲਤਾਂ ਵਾਲਾ ਇੱਕ ਨਵਾਂ ਹਸਪਤਾਲ ਬਣਾਉਣ ਦਾ ਫੈਸਲਾ ਕਰ ਲਿਆ ਸੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਉਹ ਸੰਕਲਪ ਪੂਰਾ ਹੋਣ ਜਾ ਰਿਹਾ ਹੈ ਅਤੇ ਜਲਦੀ ਹੀ ਲੌਂਗੋਵਾਲ ਵਿੱਚ ਸਟਰੀਟ ਲਾਈਟਾਂ ਦਾ ਨੈੱਟਵਰਕ ਵਿਛਾਇਆ ਜਾਵੇਗਾ। ਇੱਕ ਵਾਰ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ, ਲੌਂਗੋਵਾਲ ਵਿੱਚ ਹਰ ਰਾਤ ਦੀਵਾਲੀ ਵਰਗਾ ਨਜ਼ਾਰਾ ਹੋਵੇਗਾ।

ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਜਨਤਾ ਦੇ ਹਿੱਤਾਂ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਕਿਸਾਨਾਂ ਦੀ ਸਹੂਲਤ ਲਈ, ਅਸੀਂ ਦਿਨ ਵੇਲੇ ਖੇਤੀਬਾੜੀ ਖੇਤਰ ਨੂੰ ਲੋੜੀਂਦੀ ਬਿਜਲੀ ਸਪਲਾਈ ਪ੍ਰਦਾਨ ਕਰ ਰਹੇ ਹਾਂ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ, ਜਦੋਂ ਕਿਸੇ ਸਰਕਾਰ ਨੇ ਖੁਦ ਕੋਈ ਨਿੱਜੀ ਥਰਮਲ ਪਲਾਂਟ ਖਰੀਦਿਆ ਹੈ। ਪੰਜਾਬ ਵਿੱਚ ਲੋਕਾਂ ਦੀ ਲੁੱਟ ਨੂੰ ਰੋਕਣ ਲਈ 18 ਟੋਲ ਪਲਾਜ਼ੇ ਬੰਦ ਕੀਤੇ ਗਏ, 58 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਲਈ ਸਭ ਤੋਂ ਵੱਡਾ ਸਰਾਪ ਨਸ਼ੇ ਦਾ ਹੈ ਅਤੇ ਹੁਣ ਪੰਜਾਬ ਸਰਕਾਰ ਉਸ ਲਾਹਣਤ ਨੂੰ ਜੜੋਂ ਖਤਮ ਕਰਨ ਵਿੱਚ ਲੱਗੀ ਹੋਈ ਹੈ।

ਪੂਰੇ ਪੰਜਾਬ ਵਿੱਚ ਨਸਿ਼ਆਂ ਵਿਰੁੱਧ ਜੰਗ ਚੱਲ ਰਹੀ ਹੈ, ਪਰ ਸਰਕਾਰ ਇਸ ਵਿੱਚ ਉਦੋਂ ਤੱਕ ਸਫਲ ਨਹੀਂ ਹੋ ਸਕਦੀ ਜਦੋਂ ਤੱਕ ਪੰਜਾਬ ਦਾ ਹਰ ਪਰਿਵਾਰ ਅਤੇ ਨਾਗਰਿਕ ਉਸ ਜੰਗ ਵਿੱਚ ਸ਼ਾਮਲ ਨਹੀਂ ਹੁੰਦਾ। ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਉਨਾਂ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਮੁਆਫ ਨਹੀਂ ਕਰੇਗੀ ਜਿਨਾਂ ਨੇ ਨਸ਼ੇ ਵੇਚ ਕੇ ਪੰਜਾਬ ਦੇ ਕਈ ਪਰਿਵਾਰਾਂ ਨੂੰ ਤਬਾਹ ਕੀਤਾ ਹੈ। ਪੰਜਾਬ ਵਿੱਚ ਅੱਜ ਨਸ਼ਾ ਤਸਕਰਾਂ ਦੇ ਘਰਾਂ *ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦੌਰਾਨ ਕਈ ਥਾਵਾਂ *ਤੇ ਪੀੜਤ ਪਰਿਵਾਰ ਪੁਲਿਸ *ਤੇ ਫੁੱਲਾਂ ਦੀ ਵਰਖਾ ਕਰਦੇ ਦੇਖੇ ਗਏ। ਇਹ ਸਪੱਸ਼ਟ ਹੈ ਕਿ ਅੱਜ ਪੰਜਾਬ ਨਸਿ਼ਆਂ ਵਿਰੁੱਧ ਜੰਗ ਵਿੱਚ ਭਗਵੰਤ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ।

ਸਿਹਤ ਸੇਵਾਵਾਂ ਵਿੱਚ ਆਵੇਗਾ ਬਦਲਾਅ

ਅਮਨ ਅਰੋੜਾ ਨੇ ਕਿਹਾ ਕਿ ਇਸ ਆਧੁਨਿਕ ਸੀਐਚਸੀ ਦੇ ਨਿਰਮਾਣ ਨਾਲ ਹੁਣ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ—ਦੁਰਾਡੇ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵੱਲ ਨਹੀਂ ਭੱਜਣਾ ਪਵੇਗਾ। ਇਸ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਓਪੀਡੀ, ਜਨਰਲ ਵਾਰਡ, ਮੈਟਰਨਿਟੀ ਸਹੂਲਤਾਂ, ਮੁੱਢਲੀਆਂ ਸਰਜੀਕਲ ਸੇਵਾਵਾਂ, ਲੈਬ ਟੈਸਟ ਅਤੇ ਐਮਰਜੈਂਸੀ ਡਾਕਟਰੀ ਸਹੂਲਤਾਂ ਉਪਲਬਧ ਹੋਣਗੀਆਂ।

1.92 ਲੱਖ ਆਬਾਦੀ ਲਈ ਨਵੇਂ ਸੀਐਚਸੀ

ਇਹ ਸੀਐਚਸੀ ਇੱਕ ਬਲਾਕ ਪੱਧਰੀ ਸਿਹਤ ਸਹੂਲਤ ਵਜੋਂ ਕੰਮ ਕਰੇਗਾ, ਜੋ ਲਗਭਗ 1.92 ਲੱਖ ਦੀ ਆਬਾਦੀ ਨੂੰ ਸੇਵਾਵਾਂ ਪ੍ਰਦਾਨ ਕਰੇਗਾ। ਪੁਰਾਣੀ ਇਮਾਰਤ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਜਾਵੇਗਾ ਅਤੇ ਭਾਰਤੀ ਜਨਤਕ ਸਿਹਤ ਮਿਆਰਾਂ ਅਨੁਸਾਰ ₹10.97 ਕਰੋੜ ਦੀ ਲਾਗਤ ਨਾਲ ਦੁਬਾਰਾ ਬਣਾਇਆ ਜਾਵੇਗਾ।

881 ਆਮ ਆਦਮੀ ਕਲੀਨਿਕ ਮਜ਼ਬੂਤ ਸਿਹਤ ਸੰਭਾਲ ਦੇ ਪ੍ਰਤੀਕ

ਜੇਕਰ ਅਸੀਂ ਪੰਜਾਬ ਦੇ ਸਿਹਤ ਖੇਤਰ ਦੀ ਗੱਲ ਕਰੀਏ ਤਾਂ ਲੌਂਗੋਵਾਲ ਸੀਐਚਸੀ ਤੋਂ ਇਲਾਵਾ, ਕਈ ਮਹੱਤਵਪੂਰਨ ਅਤੇ ਵੱਡੇ ਪ੍ਰੋਜੈਕਟ ਹਨ, ਜਿਨਾਂ ਕਾਰਨ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਗਈ ਹੈ। ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਗੱਲ ਕਰੀਏ ਤਾਂ ਪਿਛਲੇ 3 ਸਾਲਾਂ ਦੌਰਾਨ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ 80 ਜ਼ਰੂਰੀ ਦਵਾਈਆਂ ਅਤੇ 46 ਕਿਸਮ ਦੇ ਟੈਸਟ ਮੁਫ਼ਤ ਦਿੱਤੇ ਜਾ ਰਹੇ ਹਨ। ਇਨਾਂ ਕਲੀਨਿਕਾਂ ਵਿੱਚ ਹੁਣ ਤੱਕ 3.25 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਹੁਣ ਤੱਕ ਇਨਾਂ ਕਲੀਨਿਕਾਂ ਵਿੱਚ 1.40 ਕਰੋੜ ਤੋਂ ਵੱਧ ਮੈਡੀਕਲ ਟੈਸਟ ਪੂਰੀ ਤਰਾਂ ਮੁਫਤ ਕੀਤੇ ਗਏ ਹਨ।

ਮਾਂ ਅਤੇ ਬੱਚੇ ਦੀ ਸਿਹਤ ਨੂੰ ਉਤਸ਼ਾਹਿਤ ਕਰਨਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਪੰਜ ਨਵੇਂ ਐਮਸੀਐਚ ਵੀ ਸਥਾਪਤ ਕੀਤੇ ਹਨ। ਜਗਰਾਉਂ, ਫਗਵਾੜਾ, ਬੁਢਲਾਡਾ, ਖਰੜ ਅਤੇ ਨਕੋਦਰ ਵਿੱਚ ਸ਼ੁਰੂ ਕੀਤੇ ਗਏ ਇਨਾਂ ਅਤਿ—ਆਧੁਨਿਕ ਹਸਪਤਾਲਾਂ ਤੇ ₹27.39 ਕਰੋੜ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ, ਸਰਕਾਰ ਨੇ ਪੰਜਾਬ ਵਿੱਚ ਛੇ ਨਵੇਂ ਐਮਸੀਐਚ ਸੈਂਟਰ ਖੋਲਣ ਅਤੇ ਤਿੰਨ ਮੌਜੂਦਾ ਸੈਂਟਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਦਾ ਕੰਮ ਵੀ ਤੇਜ਼ੀ ਨਾਲ ਪੂਰਾ ਕਰ ਲਿਆ ਹੈ। ਪੰਜਾਬ ਦੇ ਸਿਹਤ ਮਾਡਲ ਨੂੰ ਮਜ਼ਬੂਤ ਕਰਨ ਲਈ ਇਸ ਪ੍ਰੋਜੈਕਟ *ਤੇ ਕੁੱਲ 73.84 ਕਰੋੜ ਖਰਚ ਕੀਤੇ ਗਏ ਹਨ।

ਪੰਜਾਬ ਸਿਹਤ ਪ੍ਰਣਾਲੀ ਵਿੱਚ ਕਰਾਂਤੀ ਲਿਆਉਣ ਵਾਲੇ ਪ੍ਰੋਜੈਕਟ

ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਪਿੰਡਾਂ ਤੋਂ ਸ਼ਹਿਰਾਂ ਤੱਕ ਸਿਹਤ ਸੇਵਾਵਾਂ ਲਈ ਦੂਰ—ਦੂਰਾਡੇ ਨਾ ਜਾਣਾ ਪਵੇ। ਇਸ ਲਈ, ਰਾਜ ਦੇ ਹਰ ਛੋਟੇ ਅਤੇ ਵੱਡੇ ਸ਼ਹਿਰ ਵਿੱਚ ਪ੍ਰਾਇਮਰੀ ਸਿਹਤ ਕੇਂਦਰਾਂ ਤੋਂ ਲੈ ਕੇ ਜਿਲਾ ਹਸਪਤਾਲਾਂ ਤੱਕ ਡਾਕਟਰੀ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਰਾਜ ਦੇ ਵੱਖ—ਵੱਖ ਸ਼ਹਿਰਾਂ ਵਿੱਚ ਬਣਾਏ ਜਾ ਰਹੇ ਇਹ ਸਾਰੇ ਨਵੇਂ ਸਿਹਤ ਕੇਂਦਰ 30 ਬਿਸਤਰਿਆਂ ਵਾਲੇ ਹੋਣਗੇ ਅਤੇ ਇਨਾਂ ਵਿੱਚ ਸਾਰੀਆਂ ਆਧੁਨਿਕ ਡਾਕਟਰੀ ਸਹੂਲਤਾਂ ਹੋਣਗੀਆਂ। 30 ਬਿਸਤਰਿਆਂ ਵਾਲੇ ਨਵੇਂ ਕੇਂਦਰਾਂ ਵਿੱਚ ਐਸ.ਡੀ.ਐਚ. ਨਾਭਾ (6.50 ਕਰੋੜ ਰੁਪਏ), ਸੀਐਚਸੀ ਰਾਏਕੋਟ ( 5.82 ਕਰੋੜ ਰੁਪਏ) ਅਤੇ ਡੀ.ਐਚ. ਫਰੀਦਕੋਟ (6.27 ਕਰੋੜ ਰੁਪਏ) ਸ਼ਾਮਲ ਹਨ।

ਇਸ ਤੋਂ ਇਲਾਵਾ, ਤਲਵੰਡੀ ਸਾਬੋ ਵਿੱਚ 6.61 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਨਵੇਂ ਐਸਡੀਐਚ ਦਾ ਕੰਮ ਲਗਭਗ 96 ਫੀਸਦ ਪੂਰਾ ਹੋ ਚੁੱਕਾ ਹੈ। ਪੱਟੀ ਵਿੱਚ 7.06 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਐਸਡੀਐਚ ਦਾ ਕੰਮ 97 ਫੀਸਦ ਤੱਕ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ, ਜਿ਼ਲਾ ਹਸਪਤਾਲ ਫਰੀਦਕੋਟ ਅਤੇ ਬਠਿੰਡਾ ਵਿੱਚ 13.24 ਕਰੋੜ ਰੁਪਏ ਦੀ ਲਾਗਤ ਨਾਲ ਵਿਸਥਾਰ ਦਾ ਕੰਮ ਪੂਰਾ ਹੋ ਗਿਆ ਹੈ।

ਬਰਨਾਲਾ ਵਿੱਚ 5.11 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਵਿਸਥਾਰ 95 ਫੀਸਦ ਪੂਰਾ ਹੋ ਗਿਆ ਹੈ ਅਤੇ ਜਿਲਾ ਹਸਪਤਾਲ ਲੁਧਿਆਣਾ ਵਿੱਚ 13.01 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਵਿਸਥਾਰ ਪ੍ਰਗਤੀ ਅਧੀਨ ਹੈ। ਐਸਡੀਐਚ ਤਲਵੰਡੀ ਸਾਬੋ ਅਤੇ ਪੱਟੀ ਵਿੱਚ ਹਸਪਤਾਲ ਦੀ ਨਵੀ ਇਮਾਰਤ ਦਾ ਕੰਮ 97 ਫੀਸਦ ਪੂਰਾ ਹੋ ਗਿਆ ਹੈ।ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 13.97 ਕਰੋੜ ਰੁਪਏ ਦੀ ਲਾਗਤ ਨਾਲ ਚਮਕੌਰ ਸਾਹਿਬ ਦੇ ਸੀਐਚਸੀ ਨੂੰ ਐਸਡੀਐਚ ਦਾ ਦਰਜਾ ਦਿੱਤਾ ਹੈ। ਧਨੌਲਾ, ਚੱਬੇਵਾਲ ਅਤੇ ਗਿੱਦੜਬਾਹਾ ਦੇ ਹਸਪਤਾਲਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ 15.07 ਕਰੋੜ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ।

13 ਜ਼ਿਲ੍ਹਿਆਂ ਵਿੱਚ ਕਰਿਟੀਕਲ ਕੇਅਰ ਬਲਾਕਾਂ ਦਾ ਨਿਰਮਾਣ

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਤਹਿਤ 236.97 ਕਰੋੜ ਦੀ ਲਾਗਤ ਨਾਲ 13 ਜਿ਼ਲਿਆਂ ਵਿੱਚ ਕਰਿਟੀਕਲ ਕੇਅਰ ਬਲਾਕ (ਸੀਸੀਬੀ) ਬਣਾਏ ਗਏ ਹਨ। ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ, ਐਸ.ਬੀ.ਐਸ.ਨਗਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਜਲੰਧਰ, ਪਟਿਆਲਾ, ਲੁਧਿਆਣਾ ਸਮੇਤ ਹੋਰ ਜਿ਼ਲਿਆਂ ਵਿੱਚ ਵੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਕਮਿਊਨਿਟੀ ਸਿਹਤ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ

ਪੰਜਾਬ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਰਾਜ ਵਿੱਚ ਕਮਿਊਨਿਟੀ ਸਿਹਤ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸ ਤਹਿਤ, ਹੁਣ ਤੱਕ, 17.6 ਕਰੋੜ ਦੀ ਲਾਗਤ ਨਾਲ 61 ਸਿਹਤ ਅਤੇ ਤੰਦਰੁਸਤੀ ਕੇਂਦਰਾਂ (ਐਚਡਬਲਿਊਸੀ) ਅਤੇ 12.76 ਕਰੋੜ ਦੀ ਲਾਗਤ ਨਾਲ 44 ਬਲਾਕ ਪਬਲਿਕ ਹੈਲਥ ਯੂਨਿਟਾਂ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ 79 ਐਚਡਬਲਿਊਸੀ ਅਤੇ 37 ਬਲਾਕ ਪਬਲਿਕ ਹੈਲਥ ਯੂਨਿਟ ਦੇ ਨਿਰਮਾਣ ਅਤੇ ਵਿਕਾਸ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਭਾਜਪਾ ਲੋਕ ਸਭਾ ਦੀਆਂ 13 ਸੀਟਾਂ ਹਾਰਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੈ ਰਹੀ ਹੈ : ਕੈਬਨਿਟ ਮੰਤਰੀ ਅਮਨ ਅਰੋੜਾ
Chandigarh,26 OCT,2024,(Azad Soch News):-  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ,‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ।

ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ,ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਤੋਂ ਲੋਕ ਸਭਾ ਦੀਆਂ 13 ਅਤੇ ਵਿਧਾਨ ਸਭਾ (Assembly) ਦੀਆਂ 117 ਵਿੱਚੋਂ 115 ਸੀਟਾਂ ਹਾਰਨ ਦਾ ਬਦਲਾ ਲੈ ਰਹੀ ਹੈ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਹੈ,ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ (Punjab Govt) ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ।

ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ (Central Govt) ਨੇ 43 ਹਜ਼ਾਰ ਕਰੋੜ ਰੁਪਏ ਦੀ ਸੀਸੀਐਲ ਲਿਮਟ (CCL Ltd) ਤਾਂ ਜਾਰੀ ਕਰ ਦਿੱਤੀ ਪਰ ਭਾਜਪਾ ਆਗੂਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਨਾਜ ਦੀ ਅਸਲ ਮਾਲਕ ਕੇਂਦਰ ਸਰਕਾਰ ਹੈ,ਅਨਾਜ ਭੰਡਾਰ ਨਾਲ ਸਬੰਧਤ ਸਾਰੇ ਫੈਸਲੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਂਦੇ ਹਨ,ਜਦੋਂ ਮਾਲਕ ਕੇਂਦਰ ਸਰਕਾਰ ਹੈ ਤਾਂ ਉਸ ਦੀ ਆਪਣੀ ਸੰਸਥਾ ਐਫ.ਸੀ.ਆਈ. ਅਨਾਜ ਨੂੰ ਆਪਣੀ ਸਿੰਗਲ ਕਸਟਡੀ (Single Custody) ਵਿੱਚ ਕਿਉਂ ਨਹੀਂ ਰੱਖ ਰਹੀ?ਫਿਰ ਵੀ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਅਨਾਜ ਨੂੰ ਆਪਣੀ ਸਿੰਗਲ ਕਸਟਡੀ ਵਿਚ ਰੱਖੇ ਤਾਂ ਉਹ ਸਾਨੂੰ ਹਲਫੀਆ ਬਿਆਨ ਦੇਵੇ ਕਿ ਸਾਂਭ-ਸੰਭਾਲ, ਵਜ਼ਨ ਅਤੇ ਕੁਆਲਿਟੀ ਸਬੰਧੀ ਕੋਈ ਨੁਕਸਾਨ ਪੰਜਾਬ ਸਰਕਾਰ ਅਤੇ ਸ਼ੈਲਰ ਮਾਲਕਾਂ ਨੂੰ ਨਹੀਂ ਝੱਲਣਾ ਪਵੇਗਾ,ਨੁਕਸਾਨ ਦੀ ਭਰਪਾਈ ਕੇਂਦਰ ਸਰਕਾਰ ਕਰੇ।

ਮਿਲਿੰਗ ਨੀਤੀ ਸਬੰਧੀ ਭਾਜਪਾ ਆਗੂ ਦੇ ਬਿਆਨ ’ਤੇ ਸਵਾਲ ਉਠਾਉਂਦਿਆਂ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨੀਤੀ ਜਨਵਰੀ ਵਿੱਚ ਆਈ ਸੀ,ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਹੈ, ਜੇਕਰ ਇਹ ਜਨਵਰੀ ਤੋਂ ਕੀਤੀ ਹੁੰਦੀ ਤਾਂ ਹੁਣ ਤੱਕ 150 ਲੱਖ ਮੀਟ੍ਰਿਕ ਟਨ ਅਨਾਜ ਲਈ ਜਗ੍ਹਾ ਖਾਲੀ ਹੋ ਚੁੱਕੀ ਹੁੰਦੀ,ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ?‘ਆਪ’ ਆਗੂ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਦੋਸ਼ ਲਾਉਣ ਦੀ ਬਜਾਏ ਉਹ ਆਪਣੀ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨ ਲਈ ਕਹਿਣ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਕਿਹਾ ਕਿ ਅਸਲ ਵਿੱਚ ਭਾਜਪਾ ਆਗੂ ਆਪਣੀ ਸਰਕਾਰ ਦੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੇ ਝੂਠੇ ਬਿਆਨ ਦੇ ਰਹੇ ਹਨ।