Bhagwant Singh Mann - Azad Soch

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ

ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ ’ਤੇ ਖੇਤੀ ਹੋ ਸਕੇਗੀ-ਭਗਵੰਤ ਸਿੰਘ ਮਾਨ

ਕਾਂਗਰਸ ਦਾ ਪੈੱਨ ਸਿੱਖ ਕਤਲੇਆਮ ਅਤੇ ਅਕਾਲੀ ਦਲ ਦਾ ਪੈੱਨ ਬੇਅਦਬੀ ਨਾਲ ਸਿੰਜਿਆ ਹੋਇਆ, ਭਗਵੰਤ ਸਿੰਘ ਮਾਨ ਦਾ ਪੈੱਨ ਸਿਰਫ ਲੋਕ ਸੇਵਾ ਲਈ ਚਲਦਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ, ਜਦੋਂ ਅਸੀਂ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਹਮੇਸ਼ਾ ਲਈ ਮਿਟਾ ਦੇਵਾਂਗੇ-ਭਗਵੰਤ ਸਿੰਘ ਮਾਨ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਇਕ ਵਾਰ ਫਿਰ ਪੰਜਾਬ ਦੇ ਲੋਕ ‘ਆਪ’ ਨੂੰ ਮੌਕਾ ਦੇ ਕੇ ਵਿਕਾਸ ਦੀ ਕਹਾਣੀ ਲਿਖਣ ਜਾ ਰਹੇ ਹਨ-ਭਗਵੰਤ ਸਿੰਘ ਮਾਨ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼, ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ, ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ 'ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਾਲਾ ਦੌਰ ਵੀ ਦੇਖਣਾ ਪਿਆ ਜਦੋਂ ਨਸ਼ਿਆਂ ਦੇ ਕਾਰੋਬਾਰ ਨੇ ਪੰਜਾਬ ਵਿੱਚ ਪੈਸ ਪਸਾਰੇ। ਸੱਤਾ ਵਿੱਚ ਬੈਠੇ ਲੋਕਾਂ ਨੇ ਇਸਨੂੰ ਸਰਪ੍ਰਸਤੀ ਦੇ ਕੇ ਰਾਜ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਦਿਨਾਂ ਦੌਰਾਨ ਸੂਬਾ ਸਰਕਾਰ ਦੇ ਵਾਹਨਾਂ ਦੀ ਵਰਤੋਂ ਰਾਜ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਸਾਡੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ 'ਚ ਕੰਡੇ ਬੀਜੇ। ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਇਸ ਅਪਰਾਧ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਇਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਦਾ ਜ਼ਹਿਰ ਭਰ ਕੇ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਜਿਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਨਸ਼ਿਆਂ ਨਾਲ ਪੰਜਾਬ ਨੂੰ ਤਬਾਹ ਕਰਨ ਦੇ ਜ਼ਿੰਮੇਵਾਰ ਹਨ, ਉਹੀ ਲੋਕ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਖੋਖਲੇ ਦਾਅਵੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸੂਬੇ ਅਤੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਸਗੋਂ ਸਿਸਟਮ ਨੂੰ ਤਬਾਹ ਕਰ ਦਿੱਤਾ, ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ਾਂ 'ਚ ਜਾ ਕੇ ਵਸਣ ਦਾ ਰੁਝਾਨ ਪੈਦਾ ਹੋਇਆ। ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ‘ਆਪ’ ਸਰਕਾਰ ਨੇ ਸਖ਼ਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸੂਬੇ 'ਤੇ ਇੱਕ ਕਲੰਕ ਸੀ ਅਤੇ ਇਸ ਸਰਾਪ ਨੂੰ ਮਿਟਾਉਣ ਲਈ ‘ਆਪ’ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹਰ ਪੱਧਰ ‘ਤੇ ਨਸ਼ਿਆਂ ਦੇ ਸਰਾਪ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ। ‘ਆਪ’ ਸਰਕਾਰ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਕੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' ਦਾ ਅਸਲ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਲੋਕਾਂ ਨੇ ਅਕਾਲੀਆਂ ਨੂੰ ਕਈ ਵਾਰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਪੂਰਾ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦਾ ਕਾਲੇ ਖੇਤੀ ਕਾਨੂੰਨਾਂ 'ਤੇ ਸਮਰਥਨ ਵੀ ਕੀਤਾ ਸੀ।

ਉਨ੍ਹਾਂ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਜਿਸ ਲਈ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਉਨ੍ਹਾਂ ਦੇ ਕੀਤੇ ਪਾਪਾਂ ਲਈ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਨੇ ਸੰਤਾਂ, ਮਹਾਂਪੁਰਸ਼ਾਂ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ, ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ‘ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”

ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ ‘ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਿਰਫ ਇੱਥੇ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, “2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ, ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ, ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ 'ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ 'ਆਪ' ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ 'ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”

ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਐਸਡੀਐਮਜ਼ ਨੂੰ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਦੇ ਖੇਤਰ ਦੀ ਸੁਚੱਜੇ ਢੰਗ ਨਾਲ ਨਿਸ਼ਾਨਦੇਹੀ ਕੀਤੀ ਜਾ ਸਕੇ।"

ਨਿਵੇਸ਼ਕ ਇੱਕ ਦੂਜੇ ਨਾਲ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕਿਆ ਹੋਇਐ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਸਰਕਾਰ ਨੇ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ, ਫਿਰ ਵੀ ਨਸ਼ਿਆਂ ਨੂੰ ਰੋਕਣ ਲਈ ਸਾਡੀ ਸਰਕਾਰ ਆਪਣੇ ਫ਼ੰਡਾਂ ਨਾਲ ਐਂਟੀ-ਡਰੋਨ ਸਿਸਟਮ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਜਰਾਤ ਵਿੱਚ ਲੱਖਾਂ ਟਨ ਨਸ਼ਾ ਬਰਾਮਦ ਹੋ ਰਿਹੈ ਪਰ ਉੱਥੇ ਕੋਈ ਕਾਰਵਾਈ ਨਹੀਂ ਹੋ ਰਹੀ, ਜਦਕਿ ਪੰਜਾਬ ਨੇ ਦੇਸ਼ ਦੀ ਸਭ ਤੋਂ ਵੱਡੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਧਰਤ ਉਪਜਾਊ ਹੈ ਪਰ ਭਾਜਪਾ ਦੀ ਧਰਮ ਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਭਾਜਪਾ ਇੱਕ ‘ਸਕੂਟਰ ਪਾਰਟੀ’ ਹੈ ਜੋ ਕਾਂਗਰਸ ਦੀ ਮਦਦ ਨਾਲ 2027 ਵਿੱਚ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਹੀ ਪੰਜਾਬ ਆਏ ਅਤੇ ਕੋਈ ਐਲਾਨ ਕੀਤੇ ਬਿਨਾਂ ਹੀ ਚਲੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਜਰਾਤ ਬੰਦਰਗਾਹ 'ਤੇ 3,000 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਸਮਰਥਨ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ਕ ਇੱਕ ਦੂਜੇ ਨਾਲ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਐਸ.ਏ.ਐਸ. ਨਗਰ, 14 ਮਾਰਚ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ "ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।

ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ 'ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ 'ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ 'ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।

ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ 'ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।" ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”

ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, "ਪੰਜਾਬ ਵਿੱਚ ਭਾਜਪਾ 'ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ 'ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।"

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ 'ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?" ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।

ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, "ਗੁਜਰਾਤ ਦੇ ਇੱਕ ਬੰਦਰਗਾਹ 'ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?" ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।

ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ 'ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ 'ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ 'ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ, ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।

ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ​​ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।"

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ

ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ

*ਚੰਡੀਗੜ੍ਹ, 5 ਮਾਰਚ 2026 :-  ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ 'ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ
ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ: 1.85 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਤੱਕ ਪਹੁੰਚਾਇਆ, ਲਗਭਗ 74 ਕਰੋੜ ਰੁਪਏ ਕੀਤੇ ਖਰਚ, ਮੁੱਖ ਮੰਤਰੀ ਮਾਨ ਨੇ ਖੁਦ 7 ਟਰੱਕਾਂ ਨੂੰ ਦਿਖਾਈ ਹਰੀ ਝੰਡੀ*

**ਚੰਡੀਗੜ੍ਹ, 28 ਅਕਤੂਬਰ 2025** ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਖੁਦ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕਿਸਾਨਾਂ ਤੱਕ ਮਦਦ ਪਹੁੰਚਾਉਣ ਦੀ ਸ਼ੁਰੂਆਤ ਕੀਤੀ ਹੋਵੇ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤ ਟਰੱਕ ਕਣਕ ਦੇ ਬੀਜਾਂ ਨਾਲ ਭਰਵਾ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵੱਲ ਰਵਾਨਾ ਕੀਤੇ। ਇਹ ਟਰੱਕ ਸਿਰਫ਼ ਬੀਜ ਨਹੀਂ, ਸਗੋਂ ਲੱਖਾਂ ਕਿਸਾਨਾਂ ਲਈ ਉਮੀਦ ਅਤੇ ਨਵੀਂ ਜ਼ਿੰਦਗੀ ਲੈ ਕੇ ਜਾ ਰਹੇ ਹਨ। ਦੋ ਲੱਖ ਕੁਇੰਟਲ ਕਣਕ ਦਾ ਬੀਜ, ਜਿਸ ਦੀ ਕੀਮਤ 74 ਕਰੋੜ ਰੁਪਏ ਹੈ, ਪੂਰੀ ਤਰ੍ਹਾਂ ਮੁਫ਼ਤ ਦਿੱਤਾ ਜਾ ਰਿਹਾ ਹੈ।

ਜਦੋਂ ਹੜ੍ਹਾਂ ਨੇ ਪੰਜਾਬ ਨੂੰ ਤਬਾਹ ਕੀਤਾ ਸੀ, ਉਦੋਂ ਕਿਸਾਨਾਂ ਦੀਆਂ ਅੱਖਾਂ ਵਿੱਚ ਸਿਰਫ਼ ਹੰਝੂ ਸਨ। ਪੰਜ ਲੱਖ ਏਕੜ ਵਿੱਚ ਖੜ੍ਹੀ ਫ਼ਸਲ ਪਾਣੀ ਵਿੱਚ ਡੁੱਬ ਗਈ। ਮਹੀਨਿਆਂ ਦੀ ਮਿਹਨਤ 'ਤੇ ਪਾਣੀ ਫਿਰ ਗਿਆ। ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੇ ਸਾਹਮਣੇ ਖੁਦਕੁਸ਼ੀ ਤੱਕ ਦੇ ਖ਼ਿਆਲ ਆਉਣ ਲੱਗੇ ਸਨ। ਪਰ ਸਰਕਾਰ ਨੇ ਸਮੇਂ ਸਿਰ ਫੈਸਲਾ ਲਿਆ ਅਤੇ ਹੁਣ ਹਾੜ੍ਹੀ (ਰੱਬੀ) ਦੀ ਬਿਜਾਈ ਤੋਂ ਪਹਿਲਾਂ ਹੀ ਕਿਸਾਨਾਂ ਦੇ ਹੱਥਾਂ ਵਿੱਚ ਬੀਜ ਪਹੁੰਚਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਬੀਜ ਉਨ੍ਹਾਂ ਨੂੰ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਦੇ ਸਿੱਧੇ ਉਨ੍ਹਾਂ ਦੇ ਪਿੰਡਾਂ ਵਿੱਚ ਮਿਲਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੁਕ ਹੋ ਕੇ ਕਿਹਾ, “ਸਾਡੇ ਕਿਸਾਨ ਇਸ ਦੇਸ਼ ਦੀ ਰੀੜ੍ਹ ਹਨ। ਜਦੋਂ ਪੂਰਾ ਦੇਸ਼ ਸੌਂਦਾ ਹੈ, ਉਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਜਾਗਦਾ ਹੈ। ਉਸ ਦੀ ਮਿਹਨਤ ਨਾਲ ਹੀ ਦੇਸ਼ ਦਾ ਢਿੱਡ ਭਰਦਾ ਹੈ। ਅੱਜ ਜਦੋਂ ਉਹ ਮੁਸ਼ਕਿਲ ਵਿੱਚ ਹੈ, ਤਾਂ ਅਸੀਂ ਕਿਵੇਂ ਪਿੱਛੇ ਹਟ ਸਕਦੇ ਹਾਂ? ਇਹ 74 ਕਰੋੜ ਰੁਪਏ ਨਹੀਂ, ਇਹ ਸਾਡੀ ਸਰਕਾਰ ਦਾ ਕਿਸਾਨਾਂ ਪ੍ਰਤੀ ਸਨਮਾਨ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਨੂੰ ਖੁਰਾਕ ਸੁਰੱਖਿਆ ਦਿੱਤੀ, ਹੁਣ ਉਨ੍ਹਾਂ ਦੀ ਮਦਦ ਕਰਨਾ ਸਰਕਾਰ ਦਾ ਫਰਜ਼ ਹੈ।

ਹੜ੍ਹਾਂ ਦੀ ਤਬਾਹੀ ਦਾ ਮੰਜ਼ਰ ਸੁਣ ਕੇ ਰੂਹ ਕੰਬ ਜਾਂਦੀ ਹੈ। ਪੂਰੇ ਪੰਜਾਬ ਵਿੱਚ 2,300 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਸਨ। 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ। ਸਭ ਤੋਂ ਦੁਖਦ ਗੱਲ ਇਹ ਰਹੀ ਕਿ 56 ਮਾਸੂਮ ਜਾਨਾਂ ਚਲੀਆਂ ਗਈਆਂ। ਕਰੀਬ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿੱਚ ਰਹਿਣਾ ਪਿਆ। ਬੱਚਿਆਂ ਦੀ ਪੜ੍ਹਾਈ ਛੁੱਟ ਗਈ, ਬਜ਼ੁਰਗਾਂ ਨੂੰ ਦਵਾਈਆਂ ਨਹੀਂ ਮਿਲੀਆਂ, ਅਤੇ ਔਰਤਾਂ ਨੂੰ ਖਾਣਾ ਬਣਾਉਣ ਤੱਕ ਦੀ ਜਗ੍ਹਾ ਨਹੀਂ ਮਿਲੀ। ਇਹ ਆਫ਼ਤ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਸੀ।

ਸਿੱਖਿਆ ਅਤੇ ਸਿਹਤ ਸੇਵਾਵਾਂ 'ਤੇ ਵੀ ਹੜ੍ਹ ਦਾ ਕਹਿਰ ਟੁੱਟਿਆ। 3,200 ਸਰਕਾਰੀ ਸਕੂਲ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ। 19 ਕਾਲਜਾਂ ਦੀਆਂ ਇਮਾਰਤਾਂ ਮਲਬੇ ਵਿੱਚ ਤਬਦੀਲ ਹੋ ਗਈਆਂ। ਲੱਖਾਂ ਬੱਚਿਆਂ ਦੀ ਪੜ੍ਹਾਈ ਠੱਪ ਹੋ ਗਈ। ਉੱਥੇ ਹੀ, 1,400 ਕਲੀਨਿਕ ਅਤੇ ਹਸਪਤਾਲ ਵੀ ਤਬਾਹ ਹੋ ਗਏ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੂਰ ਜਾਣਾ ਪਿਆ। ਕਈ ਗੰਭੀਰ ਮਰੀਜ਼ਾਂ ਦੀ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੌਤ ਵੀ ਹੋ ਗਈ। ਇਹ ਸਿਰਫ਼ ਇਮਾਰਤਾਂ ਦਾ ਨੁਕਸਾਨ ਨਹੀਂ ਸੀ, ਸਗੋਂ ਪੂਰੀ ਵਿਵਸਥਾ ਹੀ ਢਹਿ-ਢੇਰੀ ਹੋ ਗਈ ਸੀ।

ਬੁਨਿਆਦੀ ਢਾਂਚੇ ਦਾ ਨੁਕਸਾਨ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਤਬਾਹੀ ਕਿੰਨੀ ਵੱਡੀ ਸੀ। 8,500 ਕਿਲੋਮੀਟਰ ਲੰਬੀਆਂ ਸੜਕਾਂ ਪੂਰੀ ਤਰ੍ਹਾਂ ਨਾਲ ਰੁੜ੍ਹ ਗਈਆਂ ਜਾਂ ਟੁੱਟ ਗਈਆਂ। 2,500 ਪੁਲ ਡਿੱਗ ਗਏ, ਜਿਸ ਨਾਲ ਪਿੰਡਾਂ ਦਾ ਸੰਪਰਕ ਸ਼ਹਿਰਾਂ ਨਾਲੋਂ ਟੁੱਟ ਗਿਆ। ਰਾਸ਼ਨ, ਦਵਾਈਆਂ ਅਤੇ ਜ਼ਰੂਰੀ ਸਮਾਨ ਪਹੁੰਚਾਉਣਾ ਮੁਸ਼ਕਿਲ ਹੋ ਗਿਆ। ਬਿਜਲੀ ਦੇ ਖੰਭੇ ਡਿੱਗ ਗਏ, ਟਰਾਂਸਫਾਰਮਰ ਸੜ ਗਏ, ਅਤੇ ਹਫ਼ਤਿਆਂ ਤੱਕ ਹਨੇਰੇ ਵਿੱਚ ਰਹਿਣਾ ਪਿਆ। ਨਲਾਂ ਵਿੱਚ ਪਾਣੀ ਨਹੀਂ ਆਇਆ ਕਿਉਂਕਿ ਪੰਪ ਖਰਾਬ ਹੋ ਗਏ। ਜ਼ਿੰਦਗੀ ਪੂਰੀ ਤਰ੍ਹਾਂ ਨਾਲ ਅਸਤ-ਵਿਅਸਤ ਹੋ ਗਈ ਸੀ।

ਸ਼ੁਰੂਆਤੀ ਅਨੁਮਾਨ ਅਨੁਸਾਰ ਕੁੱਲ ਨੁਕਸਾਨ 13,800 ਕਰੋੜ ਰੁਪਏ ਦਾ ਹੈ। ਪਰ ਅਸਲੀ ਨੁਕਸਾਨ ਇਸ ਤੋਂ ਕਿਤੇ ਜ਼ਿਆਦਾ ਹੋ ਸਕਦਾ ਹੈ। ਫ਼ਸਲਾਂ ਦਾ ਨੁਕਸਾਨ, ਪਸ਼ੂਆਂ ਦੀ ਮੌਤ, ਘਰਾਂ ਦਾ ਟੁੱਟਣਾ, ਦੁਕਾਨਾਂ ਦਾ ਰੁੜ੍ਹ ਜਾਣਾ - ਇਨ੍ਹਾਂ ਸਭ ਦਾ ਹਿਸਾਬ ਲਗਾਉਣਾ ਮੁਸ਼ਕਿਲ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਜ਼ਿੰਦਗੀ ਦੀ ਕਮਾਈ ਇੱਕੋ ਰਾਤ ਵਿੱਚ ਬਰਬਾਦ ਹੋ ਗਈ। ਜਿਨ੍ਹਾਂ ਨੇ ਬੈਂਕ ਤੋਂ ਕਰਜ਼ਾ ਲੈ ਕੇ ਖੇਤੀ ਕੀਤੀ ਸੀ, ਉਹ ਹੁਣ ਕਰਜ਼ਾ ਚੁਕਾਉਣ ਦੀ ਸਥਿਤੀ ਵਿੱਚ ਨਹੀਂ ਹਨ। ਸਰਕਾਰ ਨੇ ਇਸ ਲਈ ਫੈਸਲਾ ਲਿਆ ਕਿ ਤੁਰੰਤ ਰਾਹਤ ਪਹੁੰਚਾਈ ਜਾਵੇ।

ਪਰ ਪੰਜਾਬ ਦੇ ਕਿਸਾਨ ਹਾਰ ਮੰਨਣ ਵਾਲੇ ਨਹੀਂ ਹਨ। ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ ਦਾ ਸਾਹਮਣਾ ਕੀਤਾ ਹੈ ਅਤੇ ਹਮੇਸ਼ਾ ਵਾਪਸੀ ਕੀਤੀ ਹੈ। ਵੰਡ ਦੇ ਸਮੇਂ ਵੀ, ਅੱਤਵਾਦ ਦੇ ਦੌਰ ਵਿੱਚ ਵੀ, ਅਤੇ ਹੁਣ ਹੜ੍ਹਾਂ ਵਿੱਚ ਵੀ - ਪੰਜਾਬੀ ਆਪਣੀ ਮਿਹਨਤ ਅਤੇ ਹਿੰਮਤ ਨਾਲ ਸਭ ਕੁਝ ਦੁਬਾਰਾ ਖੜ੍ਹਾ ਕਰ ਲੈਂਦੇ ਹਨ। ਹੜ੍ਹ ਦਾ ਪਾਣੀ ਉੱਤਰਦੇ ਹੀ ਕਿਸਾਨ ਫਿਰ ਤੋਂ ਆਪਣੇ ਖੇਤਾਂ ਵੱਲ ਪਰਤ ਗਏ। ਚਿੱਕੜ ਸਾਫ਼ ਕੀਤਾ, ਖੇਤਾਂ ਨੂੰ ਤਿਆਰ ਕੀਤਾ, ਅਤੇ ਹੁਣ ਹਾੜ੍ਹੀ ਦੀ ਬਿਜਾਈ ਲਈ ਤਿਆਰ ਹਨ। ਉਨ੍ਹਾਂ ਨੂੰ ਬੱਸ ਬੀਜ ਦੀ ਜ਼ਰੂਰਤ ਸੀ, ਅਤੇ ਸਰਕਾਰ ਨੇ ਉਹ ਵੀ ਪੂਰੀ ਕਰ ਦਿੱਤੀ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ, “ਇਹ ਸਿਰਫ਼ ਸ਼ੁਰੂਆਤ ਹੈ। ਅਸੀਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਿਆਂਗੇ। ਮੁਆਵਜ਼ਾ, ਕਰਜ਼ਾ ਮਾਫ਼ੀ, ਨਵੀਆਂ ਯੋਜਨਾਵਾਂ - ਸਭ ਕੁਝ ਕੀਤਾ ਜਾਵੇਗਾ। ਅਗਲੇ ਕੁਝ ਹਫ਼ਤਿਆਂ ਵਿੱਚ ਸਾਰੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਬੀਜ ਪਹੁੰਚ ਜਾਣਗੇ। ਅਤੇ ਫਿਰ ਦੇਖਿਓ, ਪੰਜਾਬ ਦੇ ਖੇਤ ਕਿਵੇਂ ਫਿਰ ਤੋਂ ਲਹਿਲਹਾਉਂਦੇ ਹਨ। ਸਾਡੇ ਕਿਸਾਨ ਦੇਸ਼ ਦਾ ਗੌਰਵ ਹਨ ਅਤੇ ਅਸੀਂ ਉਨ੍ਹਾਂ ਦੇ ਨਾਲ ਹਰ ਕਦਮ 'ਤੇ ਖੜ੍ਹੇ ਰਹਾਂਗੇ। ਇਹ ਵਾਅਦਾ ਹੈ ਪੰਜਾਬ ਸਰਕਾਰ ਦਾ।” ਹੁਣ ਪੂਰੇ ਪ੍ਰਦੇਸ਼ ਵਿੱਚ ਉਮੀਦ ਦੀ ਨਵੀਂ ਲਹਿਰ ਦੌੜ ਗਈ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਨੂੰ ਹਰੀ ਝੰਡੀ, ਕਿਸਾਨਾਂ ਨੂੰ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਖੁੱਲ੍ਹ ਮਿਲੇਗੀ
ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇਣ ਦੀ ਮਨਜ਼ੂਰੀ, ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ

ਚੰਡੀਗੜ੍ਹ, 8 ਸਤੰਬਰ,2025:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ਜ਼ਮੀਨ ਵਿੱਚੋਂ ਰੇਤਾ ਚੁੱਕਣ ਦੀ ਇਜਾਜ਼ਤ ਹੋਵੇਗੀ।

ਖੇਤੀਬਾੜੀ ਵਾਲੀ ਜ਼ਮੀਨ ਤੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਕੱਢਣ ਦਾ ਇਕੋ ਵਾਰੀ ਦਿੱਤਾ ਜਾਣ ਵਾਲਾ ਮੌਕਾ ਸਮਝਿਆ ਜਾਵੇਗਾ ਪਰ ਇਸ ਨੂੰ ਮਾਈਨਿੰਗ ਵਾਲੀ ਸਮੱਗਰੀ ਨਹੀਂ ਮੰਨਿਆ ਜਾਵੇਗਾ। ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਪਿੰਡਾਂ ਦੀ ਸੂਚੀ ਦਾ ਐਲਾਨ ਕਰੇਗਾ ਜਿੱਥੇ ਹੜ੍ਹਾਂ ਨਾਲ ਰੇਤਾ ਜਾਂ ਗਾਰ ਜਮ੍ਹਾਂ ਹੋਣ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ/ਕਾਸ਼ਤਕਾਰ/ਕਿਸਾਨਾਂ ਦੇ ਸਮੂਹ ਵੱਲੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਕੱਢਣ ਤੇ ਢੋਹਣ ਦਾ ਕੰਮ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰੇ ਜ਼ਿਲ੍ਹਾ ਮਾਈਨਿੰਗ ਅਫਸਰਾਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਦੀਆਂ ਨਿਗਰਾਨ ਕਮੇਟੀਆਂ ਪ੍ਰਭਾਵਿਤ ਖੇਤਾਂ ਨੂੰ ਟੋਇਆ, ਖੱਡਾਂ ਜਾਂ ਕਿਸੇ ਹੋਰ ਤਰੀਕੇ ਨਾਲ ਜ਼ਮੀਨ ਦੀ ਅਸਲ ਸਤਹਿ ਨਾਲ ਛੇੜਖਾਨੀ ਕੀਤੇ ਬਿਨਾਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਹਟਾਉਣ ਤੇ ਢੋਹਣ ਵਿੱਚ ਸਹਿਯੋਗ ਕਰਨਗੇ।

ਫਸਲਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਵੇਗੀ ਜੋ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ। ਗੰਭੀਰ ਸੰਕਟ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ।

ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧ ਨੂੰ ਮਨਜ਼ੂਰੀ

ਕੈਬਨਿਟ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਰਾਹੀਂ ਇੰਪਰੂਵਮੈਂਟ ਟਰੱਸਟਾਂ ਦੇ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਮਿਊਂਸਿਪਲ ਡਿਵੈਲਪਮੈਂਟ ਫੰਡ ਦੀ ਸਥਾਪਨਾ ਕੀਤੀ ਗਈ ਸੀ, ਜਿਸ ਲਈ ਹਰੇਕ ਸਾਲ ਸੂਬਾਈ ਬਜਟ ਤੋਂ ਪੈਸਾ ਮਿਲਦਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਇੰਪਰੂਵਮੈਂਟ ਟਰੱਸਟਾਂ ਨੂੰ ਆਪਣੀਆਂ ਜਾਇਦਾਦਾਂ ਦੇ ਨਿਬੇੜੇ ਰਾਹੀਂ ਪ੍ਰਾਪਤ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਇਸ ਐਕਟ ਵਿੱਚ ਧਾਰਾ 69ਬੀ ਜੋੜੀ ਗਈ ਹੈ, ਜਿਸ ਨਾਲ ਜ਼ਮੀਨਾਂ, ਇਮਾਰਤਾਂ ਜਾਂ ਹੋਰ ਚੱਲ-ਅਚੱਲ ਜਾਇਦਾਦਾਂ ਦੇ ਨਿਪਟਾਰੇ ਤੋਂ ਟਰੱਸਟ ਨੂੰ ਮਿਲਣ ਵਾਲੇ ਪੈਸੇ ਦੇ ਹਿੱਸੇ, ਜਿਵੇਂ ਕਿ ਨਿਰਧਾਰਿਤ ਹੋਵੇ, ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਵਿੱਚ ਤਬਦੀਲ ਕੀਤਾ ਜਾਵੇਗਾ।

ਬਿਕਰਮ ਮਜੀਠੀਆ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 1988 ਦੀ ਧਾਰਾ 19 ਅਧੀਨ ਕੇਸ ਚਲਾਉਣ ਦੀ ਸਹਿਮਤੀ ਦੇ ਦਿੱਤੀ। ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਦੀ ਸਲਾਹ ਮਗਰੋਂ ਸਾਬਕਾ ਕੈਬਨਿਟ ਮੰਤਰੀ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਮਾਮਲੇ ਉੱਤੇ ਪਹਿਲਾਂ ਮੰਤਰੀ ਮੰਡਲ ਵਿੱਚ ਵਿਚਾਰਨ ਦੀ ਲੋੜ ਸੀ ਅਤੇ ਇਸ ਮਗਰੋਂ ਇਹ ਮਾਮਲਾ ਹੁਣ ਅਗਲੇਰੇ ਹੁਕਮ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।

ਸਾਉਣੀ ਖ਼ਰੀਦ ਸੀਜ਼ਨ 2025 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ 16 ਸਤੰਬਰ ਤੋਂ 30 ਨਵੰਬਰ 2025 ਤੱਕ ਚੱਲਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਦੀਆਂ ਤਜਵੀਜ਼ਾਂ ਮੁਤਾਬਕ ਚੌਲ ਮਿੱਲਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਮੰਡੀਆਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਚੌਲ ਮਿੱਲਾਂ ਲਈ ਆਰ.ਓ. ਸਕੀਮ ਅਧੀਨ ਝੋਨੇ ਦਾ ਨਿਰਧਾਰਨ ਇਕ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗਾ। ਯੋਗ ਚੌਲ ਮਿੱਲਾਂ ਵਿੱਚ ਝੋਨਾ, ਇਸ ਨੀਤੀ ਦੀਆਂ ਤਜਵੀਜ਼ਾਂ ਅਤੇ ਸੂਬਾਈ ਏਜੰਸੀਆਂ ਤੇ ਚੌਲ ਮਿੱਲ ਮਾਲਕਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਭੰਡਾਰ ਹੋਵੇਗਾ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਨੀਤੀ’ ਵਿੱਚ ਤਜਵੀਜ਼ ਕੀਤਾ ਗਿਆ ਹੈ ਕਿ ਚੌਲ ਮਿੱਲ ਮਾਲਕਾਂ ਨੂੰ ਪਾਲਿਸੀ ਅਤੇ ਸਮਝੌਤੇ ਮੁਤਾਬਕ 31 ਮਾਰਚ, 2026 ਤੱਕ ਭੰਡਾਰ ਕੀਤੇ ਝੋਨੇ ਦਾ ਬਣਦਾ ਚੌਲ ਡਿਲੀਵਰ ਕਰਨਾ ਪਵੇਗਾ।

ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023 ਵਿੱਚ ਸੋਧ ਨੂੰ ਹਰੀ ਝੰਡੀ

ਰੇਤ ਖੱਡਾਂ ਦੀ ਅਲਾਟਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਵਾਧੂ ਮਾਲੀਆ ਜੁਟਾਉਣ ਅਤੇ ਰੇਤੇ-ਬਜਰੀ ਦੀ ਸਪਲਾਈ ਵਧਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ, 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013’ ਦੇ ਸਬੰਧਤ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ। ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013’ ਦੋਵਾਂ ਵਿੱਚ ਇਹ ਸੋਧਾਂ ਨਿਲਾਮੀ ਪ੍ਰਕਿਰਿਆਵਾਂ, ਮਾਈਨਿੰਗ ਦੇ ਅਧਿਕਾਰ ਦੇਣ, ਰਿਆਇਤ ਦਾ ਸਮਾਂ, ਰਿਆਇਤ ਦੀ ਰਕਮ, ਜ਼ਮਾਨਤ ਰਾਸ਼ੀ ਦੀ ਅਦਾਇਗੀ, ਵਾਤਾਵਰਨ ਕਲੀਅਰੈਂਸ ਮੰਗਣ ਲਈ ਜਵਾਬਦੇਹੀ ਵਿੱਚ ਤਬਦੀਲੀ, ‘ਡੈੱਡ ਰੈਂਟ’ ਦਾ ਸੰਕਲਪ ਲਿਆਉਣ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਮੌਜੂਦਾ ਪੰਜਾਬ ਸਟੇਟ ਮਾਈਨਰ ਮਿਨਰਲਜ਼ ਪਾਲਿਸੀ, 2023 ਅਤੇ ਪੰਜਾਬ ਸਟੇਟ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਜੋੜਿਆ/ਬਦਲਿਆ ਜਾਵੇਗਾ। ਇਸ ਤੋਂ ਇਲਾਵਾ ਦਰਾਂ ਨੂੰ ਮਿਤੀ 30 ਅਪਰੈਲ 2025 ਦੀ ਪੰਜਾਬ ਸਟੇਟ ਮਾਈਨਰ ਮਿਨਰਲ (ਸੋਧ) ਨੀਤੀ ਮੁਤਾਬਕ ਕਰਨ ਲਈ ਅਨੁਸੂਚੀ ਅਧੀਨ ਰਾਇਲਟੀ ਦੀਆਂ ਦਰਾਂ ਵਿੱਚ ਵੀ ਵਾਧਾ ਕਰਨ ਦੀ ਲੋੜ ਹੈ। ਇਸ ਤਹਿਤ ਸਟੇਟ ਜੀਓਲੋਜਿਸਟ ਕੋਲ ਰੂਲ 87 ਮੁਤਾਬਕ ਮੁਲਾਂਕਣ ਆਦੇਸ਼ਾਂ ਵਿਰੁੱਧ ਅਪੀਲਾਂ ਸੁਣਨ ਦੀਆਂ ਤਾਕਤਾਂ ਹੋਣਗੀਆਂ। ਮੌਜੂਦਾ ਸਮੇਂ ਇਹ ਆਸਾਮੀ ਖ਼ਾਲੀ ਹੈ, ਇਸ ਲਈ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਇਹ ਤਾਕਤਾਂ ਦੇਣ ਲਈ ਸਰਕਾਰ ਨੂੰ ਅਧਿਕਾਰ ਦੇਣ ਦਾ ਪ੍ਰਸਤਾਵ ਹੈ ਤਾਂ ਕਿ ਅਪੀਲਾਂ ਸਬੰਧੀ ਕੰਮ ਪ੍ਰਭਾਵਿਤ ਨਾ ਹੋਵੇ।

ਐਸ.ਐਮ.ਈ.ਟੀ. ਦੇ ਗਠਨ ਨੂੰ ਮਨਜ਼ੂਰੀ

ਕੈਬਨਿਟ ਨੇ ਸੂਬੇ ਵਿੱਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਅਤੇ ਇਨ੍ਹਾਂ ਦੀ ਖੋਜ ਦੇ ਕੰਮਾਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਸ.ਐਮ.ਈ.ਟੀ.) ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਇਹ ਟਰੱਸਟ ਵਿਜ਼ਨ, ਮਿਸ਼ਨ ਪਲਾਂਟ, ਖੋਜ ਲਈ ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖ਼ੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤ, ਸਮਰੱਥਾ ਵਧਾਉਣ ਵਾਲੇ ਪ੍ਰੋਗਰਾਮ ਕਰਵਾਏਗਾ, ਖੋਜ ਤੇ ਵਿਕਾਸ ਗਤੀਵਿਧੀਆਂ ਉਲੀਕੇਗਾ, ਵਿਭਾਗੀ ਲੈਬਾਰਟਰੀ ਨੂੰ ਮਜ਼ਬੂਤ ਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ, ਸਟੇਟ ਮਿਨਰਲ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾਕਾਰੀ ਨੂੰ ਉਤਸ਼ਾਹਤ ਕਰੇਗਾ, ਖੋਜ ਪ੍ਰਾਜੈਕਟਾਂ ਲਈ ਲੌਜਿਸਟਿਕ ਸਹਿਯੋਗ ਮੁਹੱਈਆ ਕਰੇਗਾ ਅਤੇ ਤਕਨਾਲੋਜੀ ਤੇ ਹੋਰ ਮੰਤਵਾਂ ਦੀ ਵਰਤੋਂ ਰਾਹੀਂ ਮਾਈਨਿੰਗ ਤੇ ਸਬੰਧਤ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ।

ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ

ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐਸ.ਐਸ.ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਇਸ ਨਾਲ ਐਸ.ਐਸ.ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ਵਿੱਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।

ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਮਿਲੀ ਪ੍ਰਵਾਨਗੀ

ਕੈਬਨਿਟ ਨੇ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। 2018 ਦੇ ਮੌਜੂਦਾ ਨਿਯਮਾਂ ਵਿੱਚ ਕੁਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ। ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਸੋਧ ਨਾਲ ਨਵੀਆਂ ਭਰਤੀਆਂ ਦਾ ਰਾਹ ਖੁੱਲ੍ਹੇਗਾ ਅਤੇ ਚਾਹਵਾਨ ਉਮੀਦਵਾਰਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।

ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025 ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ‘ਪੰਜਾਬ ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025’ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਦਾ ਉਦੇਸ਼ ਪੰਜਾਬ, ਹਰਿਆਣਾ ਤੇ ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਇਕਸਾਰਤਾ ਲਿਆਉਣਾ ਹੈ ਤਾਂ ਕਿ ਉਨ੍ਹਾਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ, ਜਿਨ੍ਹਾਂ ਤਹਿਤ ਬੀ.ਐਨ.ਐਸ.ਐਸ. ਦੀ ਧਾਰਾ 23(2), ਜਾਂ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 18(1) (ਸੀ) ਜਾਂ ਦੇਸ਼ ਭਰ ਦੇ ਹੋਰ ਕਾਨੂੰਨਾਂ ਅਧੀਨ ਸਮਾਜ ਸੇਵਾ ਦੀ ਸਜ਼ਾ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਪ੍ਰੀਸ਼ਦਾਂ ਵਿੱਚੋਂ ਸਿਹਤ ਵਿਭਾਗ ਵਿੱਚ ਰਲੇਵੇਂ ਮੌਕੇ ਰੂਰਲ ਮੈਡੀਕਲ ਅਫ਼ਸਰਾਂ ਨੂੰ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਦਿੱਤਾ

ਪੰਜਾਬ ਕੈਬਨਿਟ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ (ਰਲੇਵੇਂ) ਮੌਕੇ ਉਨ੍ਹਾਂ ਦੀ ‘ਪੇਅ ਪ੍ਰੋਟੈਕਸ਼ਨ’ ਯਕੀਨੀ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਮੈਡੀਕਲ ਅਫ਼ਸਰਾਂ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ/ਰਲੇਵੇਂ ਮਗਰੋਂ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਇਸ ਸ਼ਰਤ ਉੱਤੇ ਮਿਲੇਗਾ ਕਿ ‘ਪੇਅ ਪ੍ਰੋਟੈਕਸ਼ਨ’ ਤੋਂ ਇਲਾਵਾ ਪਿਛਲੀ ਸੇਵਾ ਦਾ ਲਾਭ ਕਿਸੇ ਵੀ ਹੋਰ ਉਦੇਸ਼ ਲਈ ਲਾਗੂ ਨਹੀਂ ਹੋਵੇਗਾ।

ਸਰਕਾਰੀ ਡਾਕਟਰਾਂ ਦੇ ਸਨਮਾਨ ਲਈ ਨੀਤੀ ਘੜਨ ਨੂੰ ਸਹਿਮਤੀ

ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੇ ਸਰਕਾਰੀ ਡਾਕਟਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕਰਨ ਲਈ ਨੀਤੀ ਘੜਨ ਨੂੰ ਵੀ ਸਹਿਮਤੀ ਦੇ ਦਿੱਤੀ। ਇਸ ਤਹਿਤ ਸਾਰੇ ਡਾਕਟਰ ਭਾਵੇਂ ਉਹ ਵਿਭਾਗ ਵਿੱਚ ਰੈਗੂਲਰ ਜਾਂ ਕੰਟਰੈਕਟ ਉੱਤੇ ਹਨ, ਆਪਣੀਆਂ ਸਬੰਧਤ ਸ਼੍ਰੇਣੀਆਂ ਵਿੱਚ ਇਹ ਸਨਮਾਨ ਲੈਣ ਦੇ ਹੱਕਦਾਰ ਹੋਣਗੇ।

ਪੰਜਾਬ ਪੁਲਿਸ ਵਿੱਚ 1600 ਨਵੀਆਂ ਐਨ.ਜੀ.ਓ. ਅਸਾਮੀਆਂ ਸਿਰਜਣ ਦਾ ਫੈਸਲਾ

ਪੁਲਿਸ ਜਾਂਚ ਵਿੱਚ ਕਾਰਜ ਕੁਸ਼ਲਤਾ ਅਤੇ ਨਵੀਆਂ ਚੁਣੌਤੀਆਂ ਦੇ ਟਾਕਰੇ, ਖ਼ਾਸ ਤੌਰ ਉੱਤੇ ਐਨ.ਡੀ.ਪੀ.ਐਸ. ਕੇਸਾਂ ਤੇ ਹੋਰ ਸੰਗਠਿਤ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਥਾਣਿਆਂ ਨੂੰ ਮਜ਼ਬੂਤ ਕਰਨ ਵਾਸਤੇ ਕੈਬਨਿਟ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 1600 ਨਵੀਆਂ ਨਾਨ-ਗਜ਼ਟਿਡ ਅਫਸਰਾਂ (ਐਨ.ਜੀ.ਓ.) ਦੀਆਂ ਅਸਾਮੀਆਂ (ਏ.ਐਸ.ਆਈ., ਐਸ.ਆਈ. ਅਤੇ ਇੰਸਪੈਕਟਰ) ਸਿਰਜਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਮੁਤਾਬਕ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ ਐਨ.ਜੀ.ਓਜ਼ ਦੀਆਂ 1600 ਨਵੀਆਂ ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਅਤੇ 1000 ਏ.ਐਸ.ਆਈ.) ਸਿਰਜੀਆਂ ਜਾਣਗੀਆਂ ਅਤੇ ਇਹ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਖ਼ਾਲੀ ਹੋਣ ਵਾਲੀਆਂ ਕਾਂਸਟੇਬਲਾਂ ਦੀਆਂ 1600 ਅਸਾਮੀਆਂ ਉੱਤੇ ਵੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਫੈਸਲਾ ਪੁਲਿਸ ਵਿਭਾਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਕਿ ਜ਼ਮੀਨੀ ਪੱਧਰ ਉੱਤੇ ਢੁਕਵੀਂ ਤਾਇਨਾਤੀ ਦੇ ਨਾਲ-ਨਾਲ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ, ਘਿਨਾਉਣੇ ਅਪਰਾਧਾਂ ਦੇ ਕੇਸਾਂ, ਸਾਈਬਰ ਅਪਰਾਧ ਤੇ ਹੋਰ ਆਰਥਿਕ ਅਪਰਾਧਾਂ ਦੇ ਕੇਸਾਂ ਦੀ ਜਾਂਚ ਵਿੱਚ ਕਾਰਜਕੁਸ਼ਲਤਾ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕੀਤਾ ਗਿਆ।

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ
*ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

* ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

* ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ

ਚੰਡੀਗੜ੍ਹ, 13 ਜੁਲਾਈ,2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।

ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ ‘ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵਿੱਚ ਸ਼ਾਨਦਾਰ ਕੰਮ ਲਈ ਪੰਜਾਬ ਪੁਲਿਸ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਸਿਰੇ ਤੋਂ ਨਾਕਾਮ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲਗਪਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਮੁੱਖ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਤਜਰਬੇਕਾਰ ਖਿਡਾਰੀਆਂ ਦੀ ਮੁਹਾਰਤ ਦੀ ਪੂਰੀ ਵਰਤੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਪੰਜਾਬ ਨੇ ਹਰਭਜਨ ਸਿੰਘ, ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰੇ ਪੈਦਾ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ "ਰੰਗਲਾ ਪੰਜਾਬ" - ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸੂਬੇ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਫਿਰ ਵੀ ਬਹੁਤ ਸਾਰੇ ਖਿਡਾਰੀ ਆਪਣੀ ਨਿੱਜੀ ਦ੍ਰਿੜਤਾ ਅਤੇ ਮਿਹਨਤ ਨਾਲ ਨਾਮਣਾ ਖੱਟਣ ਵਿੱਚ ਕਾਮਯਾਬ ਰਹੇ। ਖੇਡ ਪ੍ਰੇਮੀ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
*ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ*

*ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ*

*ਅੰਮ੍ਰਿਤਸਰ, 5 ਜੁਲਾਈ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।

ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿੱਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿੱਚ ਸ਼ਾਮਲ ਕਰਨ ਦਾ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ  ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ),  ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ:

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”
ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ  ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।
ਮੁੱਖ ਮੰਤਰੀ ਤੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾਗਰਿਕ "ਡਰਾਫਟ ਮਾਈ ਡੀਡ"  ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਦਮ ਸਵੈ-ਨਿਰਭਰਤਾ ਵਧਾਉਂਦਾ ਹੈ ਤੇ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ। ਇਸ ਸਿਸਟਮ ਨੂੰ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਕਾਰ ਦੇ ਨਿਰਧਾਰਤ ਰੇਟ ਅਤੇ ‘ਕੈਲਕੁਲੇਟ ਮਾਈ ਫੀਸ’ ਦੇ ਆਨਲਾਈਨ ਪੋਰਟਲ ਰਾਹੀਂ ਲੋਕ ਆਪਣੇ ਖਰਚਿਆਂ ਦੀ ਵਿਵਸਥਾ ਚੰਗੇ ਢੰਗ ਨਾਲ ਕਰ ਸਕਣਗੇ ਅਤੇ ਏਜੰਟਾਂ ਉਤੇ ਨਿਰਭਰਤਾ ਖਤਮ ਹੋਣ ਨਾਲ ਮੌਕੇ ਉਤੇ ਵੱਧ ਪੈਸੇ ਮੰਗਣ ਜਾਂ ਲੁਕਵੇਂ ਖਰਚਿਆਂ ਦੀ ਵਿਵਸਥਾ ਖਤਮ ਹੋਵੇਗੀ ਜਿਸ ਨਾਲ ਲੋਕਾਂ ਨੂੰ ਆਪਣਾ ਵਿੱਤੀ ਪ੍ਰਬੰਧਨ ਸੁਧਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟ੍ਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ‘ਜਿੱਥੋਂ ਚਾਹੋ, ਰਜਿਸਟਰੀ ਕਰਵਾਓ’ ਦੇ ਮੁਤਾਬਕ ਕੰਮ ਕਰੇਗਾ ਜੋ ਲੋਕਾਂ ਨੂੰ ਸਥਾਨਕ ਦੀ ਬਜਾਏ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਰਜਿਸਟਰੀ ਕਰਵਾਉਣ ਦੀ ਖੁੱਲ੍ਹ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਮੋਹਾਲੀ ਤੋਂ ਸਫਲਤਾਪੂਰਵਕ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਕਿਉਂ ਜੋ ਹੁਣ ਲੋਕਾਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨਾਗਰਿਕ ਕੇਂਦਰਿਤ ਸੇਵਾਵਾਂ ਮਿਲ ਰਹੀਆਂ ਹਨ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਵਿਵਸਥਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਹੋਵੇਗੀ ਕਿਉਂਕਿ ਦੂਜੇ ਸੂਬਿਆਂ ਲਈ ਪੰਜਾਬ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 22 ਮਈ:

ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਚਾਰ-ਮਾਰਗੀ ਹੋਣ ਨਾਲ  ਪਛਾਣੇ ਗਏ 12 ਦੁਰਘਟਨਾ-ਸੰਭਾਵੀ ਖੇਤਰ ਖ਼ਤਮ ਹੋ ਜਾਣਗੇ, ਜਿਸ ਨਾਲ ਸੜਕ ਸੁਰੱਖਿਆ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੰਭਾਵੀ ਤੌਰ 'ਤੇ ਮੌਤਾਂ ਨੂੰ ਰੋਕਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ 119.6 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ, ਜਿਸ ਵਿੱਚ ਭਾਖੜਾ ਨਹਿਰ ਉੱਤੇ ਨਵਾਂ ਬਣਿਆ ਸਟੀਲ ਪੁਲ ਵੀ ਸ਼ਾਮਲ ਹੈ, ਟ੍ਰੈਫਿਕ ਭੀੜ ਨੂੰ ਘਟਾਉਣ, ਸੁਰੱਖਿਆ ਮਿਆਰਾਂ ਨੂੰ ਬਿਹਤਰ ਬਣਾਉਣ, ਵਪਾਰ ਅਤੇ ਵਣਜ ਨੂੰ ਸੁਵਿਧਾਜਨਕ ਬਣਾਉਣ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪ੍ਰਸ਼ਾਸਕੀ ਪ੍ਰਵਾਨਗੀ ਪਿਛਲੀ ਸਰਕਾਰ ਵੱਲੋਂ 9 ਦਸੰਬਰ, 2021 ਨੂੰ 119.6 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਜਾਰੀ ਕੀਤੀ ਗਈ ਸੀ ਅਤੇ ਪਿਛਲੀ ਸਰਕਾਰ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ, ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ.ਸੀ.ਸੀ.) ਤੋਂ ਕਾਨੂੰਨੀ ਪ੍ਰਵਾਨਗੀਆਂ ਪ੍ਰਾਪਤ ਕੀਤੇ ਬਿਨਾਂ ਅਤੇ ਉਪਯੋਗਤਾ ਲਈ ਹੋਰ ਸਥਾਨ ਨਾ ਪ੍ਰਦਾਨ ਕਰਨ ਕਾਰਨ ਕੰਮ ਨੂੰ ਜਲਦੀ ਅਲਾਟ ਕਰ ਦਿੱਤਾ ਗਿਆ ਸੀ। ਨਤੀਜੇ ਵਜੋਂ, ਕੰਮ ਸ਼ੁਰੂ ਨਹੀਂ ਹੋ ਸਕਿਆ ਅਤੇ ਠੇਕੇਦਾਰ ਨੇ ਇਕਰਾਰਨਾਮੇ ਸਬੰਧੀ ਵਿਵਾਦ ਉਠਾਉਣੇ ਸ਼ੁਰੂ ਕਰ ਦਿੱਤੇ। ਇਸ ਤਰ੍ਹਾਂ ਲੋਕਾਂ ਇੱਕ ਸੁਰੱਖਿਅਤ, ਚਾਰ-ਮਾਰਗੀ ਆਵਾਜਾਈ ਸਹੂਲਤ ਤੋਂ ਵਾਂਝੇ ਰਹਿ ਗਈ। ਨਤੀਜੇ ਵਜੋਂ, ਜਨਵਰੀ 2022 ਵਿੱਚ ਦਿੱਤਾ ਗਿਆ ਇਕਰਾਰਨਾਮਾ ਖਤਮ ਕਰਨਾ ਪਿਆ।

ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਲਾਜ਼ਮੀ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ ਹੀ ਪ੍ਰੋਜੈਕਟ ਨੂੰ ਦੁਬਾਰਾ ਅਲਾਟ ਕੀਤਾ ਗਿਆ। ਰਾਈਟ ਆਫ ਵੇ (ਆਰ.ਓ.ਡਬਲਿਊ.) ਦੇ ਨਾਲ ਕੁੱਲ 22.59 ਹੈਕਟੇਅਰ ਜੰਗਲਾਤ ਜ਼ਮੀਨ ਪ੍ਰਾਪਤ ਕੀਤੀ ਗਈ ਅਤੇ ਮੁਆਵਜ਼ੇ ਵਜੋਂ, ਜੰਗਲਾਤ ਵਿਭਾਗ, ਪੰਜਾਬ ਨੂੰ ਸੂਬੇ ਵਿੱਚ ਹੋਰ ਥਾਵਾਂ 'ਤੇ 45.18 ਹੈਕਟੇਅਰ ਜੰਗਲਾਤ ਜ਼ਮੀਨ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਲਈ ਹਟਾਏ ਜਾਣ ਵਾਲੇ 7392 ਰੁੱਖਾਂ, 1733 ਅੰਡਰ-ਗਰਥ ਪੋਲਾਂ ਅਤੇ 5730 ਪੌਦਿਆਂ ਦੇ ਬਦਲੇ ਜੰਗਲਾਤ ਵਿਭਾਗ ਮੁਆਵਜ਼ਾ ਅਤੇ ਵਾਧੂ ਮੁਆਵਜ਼ਾ ਦੇਣ ਵਾਲੀਆਂ ਪਹਿਲਕਦਮੀਆਂ ਤਹਿਤ 60106 ਪੌਦੇ ਲਗਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ, ਮਿਸਾਲੀ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਤੁਰੰਤ ਕੰਮ ਸ਼ੁਰੂ ਕਰਨਾ ਯਕੀਨੀ ਬਣਾਉਣ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ
ਲੁਧਿਆਣਾ, 09,ਅਪ੍ਰੈਲ, 2025:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮਹਿਲਾ ਵੋਟਰਾਂ ਨੂੰ ਆਗਾਮੀ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ।ਕੱਲ੍ਹ ਸ਼ਾਮ ਓਸਵਾਲ ਗਰੁੱਪ ਦੇ ਜੇ.ਐਲ. ਓਸਵਾਲ ਦੇ ਨਿਵਾਸ ਸਥਾਨ 'ਤੇ ਔਰਤਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ, ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਗਠਨ ਤੋਂ ਬਾਅਦ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਜ ਦੇ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਦੇ ਨਾਲ-ਨਾਲ ਹੋਰ ਭਲਾਈ ਪਹਿਲਕਦਮੀਆਂ ਵਿੱਚ ਮਹੱਤਵਪੂਰਨ ਸੁਧਾਰਾਂ 'ਤੇ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 50,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ - ਜੋ ਕਿ ਕਿਸੇ ਵੀ ਸੂਬਾ ਸਰਕਾਰ ਲਈ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ, "ਚੋਣਾਂ ਵੋਟਰਾਂ ਲਈ ਸਹੀ ਪ੍ਰਤੀਨਿਧੀ ਚੁਣਨ ਦਾ ਇੱਕ ਮੌਕਾ ਹਨ। ਸੰਜੀਵ ਅਰੋੜਾ ਇੱਕ ਇਮਾਨਦਾਰ ਅਤੇ ਸਮਰਪਿਤ ਨੇਤਾ ਹਨ ਜਿਨ੍ਹਾਂ ਨੇ ਹਮੇਸ਼ਾ ਜਨਤਕ ਹਿੱਤ ਵਿੱਚ ਕੰਮ ਕੀਤਾ ਹੈ।"ਰਾਜਨੀਤੀ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਕਿਹਾ, "ਇੱਕ ਸਮਾਂ ਸੀ ਜਦੋਂ ਇਹ ਮੰਨਿਆ ਜਾਂਦਾ ਸੀ ਕਿ ਔਰਤਾਂ ਸਿਰਫ਼ ਘਰ ਜਾਂ ਕਾਰੋਬਾਰ ਦਾ ਪ੍ਰਬੰਧਨ ਕਰ ਸਕਦੀਆਂ ਹਨ। ਇਹ ਧਾਰਨਾ ਬਦਲਣੀ ਚਾਹੀਦੀ ਹੈ। ਔਰਤਾਂ ਨੂੰ ਹੁਣ ਇੱਕ ਬਿਹਤਰ ਭਵਿੱਖ ਬਣਾਉਣ ਵਿੱਚ ਮਦਦ ਕਰਨ ਲਈ ਸਰਗਰਮ ਰਾਜਨੀਤੀ ਵਿੱਚ ਕਦਮ ਰੱਖਣਾ ਚਾਹੀਦਾ ਹੈ।"

ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਚੋਣਾਂ ਵਿੱਚ ਇੱਕ ਮਹੱਤਵਪੂਰਨ ਫੈਸਲਾਕੁੰਨ ਕਾਰਕ ਵਜੋਂ ਉਭਰੀਆਂ ਹਨ ਅਤੇ ਪਰਿਵਾਰਾਂ ਅਤੇ ਭਾਈਚਾਰਿਆਂ ਦੀ ਬਿਹਤਰੀ ਲਈ ਉਨ੍ਹਾਂ ਦੀ ਰਾਜਨੀਤਿਕ ਭਾਗੀਦਾਰੀ ਜ਼ਰੂਰੀ ਹੈ।ਡਾ. ਗੁਰਪ੍ਰੀਤ ਕੌਰ ਮਾਨ ਨੇ ਔਰਤਾਂ ਨੂੰ ਅਰੋੜਾ ਦਾ ਸਮਰਥਨ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਅਰੋੜਾ ਦੀ ਯੋਗਤਾ 'ਤੇ ਪੂਰਾ ਭਰੋਸਾ ਹੈ ਕਿ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹ ਲੋਕਾਂ ਅਤੇ ਉਦਯੋਗ ਦੋਵਾਂ ਦੀ ਭਲਾਈ ਲਈ ਕੰਮ ਕਰਨਗੇ।ਉਨ੍ਹਾਂ ਕਿਹਾ, "ਅਰੋੜਾ ਦੇ ਸਮਰਥਨ ਵਿੱਚ ਇਹ ਮੇਰਾ ਪਹਿਲਾ ਜਨਤਕ ਭਾਸ਼ਣ ਹੈ, ਪਰ ਜਦੋਂ ਵੀ ਲੋੜ ਹੋਵੇਗੀ ਮੈਂ ਅਜਿਹੇ ਸਮਾਗਮਾਂ ਵਿੱਚ ਬੋਲਦੀ ਰਹਾਂਗੀ।"ਪੋਲਿੰਗ ਦੌਰਾਨ ਗਰਮੀ ਦੀ ਉਮੀਦ ਦੇ ਬਾਵਜੂਦ, ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਨੂੰ ਵੋਟ ਪਾਉਣ ਤੋਂ ਨਾ ਰੋਕਣ। ਉਨ੍ਹਾਂ ਨੇ ਇੱਕ ਸੰਸਦ ਮੈਂਬਰ ਵਜੋਂ ਅਰੋੜਾ ਦੇ ਪ੍ਰਦਰਸ਼ਨ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਦੇ ਕੰਮ ਨੂੰ "ਸ਼ਲਾਘਾਯੋਗ" ਦੱਸਿਆ।

ਆਪਣੇ ਸੰਬੋਧਨ ਵਿੱਚ, ਸੰਜੀਵ ਅਰੋੜਾ ਨੇ ਓਸਵਾਲ ਪਰਿਵਾਰ ਦਾ ਪ੍ਰੋਗਰਾਮ ਆਯੋਜਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਵੱਲੋਂ ਕੀਤੇ ਗਏ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਗੱਲ ਕੀਤੀ, ਜਿਨ੍ਹਾਂ ਵਿੱਚ ਹਲਵਾਰਾ ਹਵਾਈ ਅੱਡੇ, ਈਐਸਆਈ ਅਤੇ ਸਿਵਲ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਐਲੀਵੇਟਿਡ ਸੜਕ, ਸਾਈਕਲ ਟਰੈਕ ਅਤੇ 700 ਨਵੇਂ ਪਾਰਕਿੰਗ ਸਲਾਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰੋਜੈਕਟ ਜਾਂ ਤਾਂ ਪੂਰੇ ਹੋ ਚੁੱਕੇ ਹਨ ਜਾਂ ਇਸ ਵੇਲੇ ਪ੍ਰਗਤੀ ਅਧੀਨ ਹਨ। ਪ੍ਰੋਗਰਾਮ ਦੌਰਾਨ ਅਰੋੜਾ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ
Chandigarh, 12 February 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ,ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ  ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ,ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ (Guru Ravidas Ji) ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।