Most - Azad Soch

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ
*ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ*

*ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ*

*ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਹਾਰ ਦਾ ਬਦਲਾ ਲੈ ਰਹੀ ਹੈ, ਇਸੇ ਲਈ ਝੋਨੇ ਦੀ ਬਿਜਾਈ ਵੇਲੇ ਡੀਜ਼ਲ ਦੀਆਂ ਕੀਮਤਾਂ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ: ਧਾਲੀਵਾਲ*

*ਅਮਰੀਕੀ ਟ੍ਰੇਡ ਡੀਲ ਦੇ ਦਬਾਅ ਹੇਠ ਰੂਸ ਤੋਂ ਮਿਲਣ ਵਾਲਾ ਸਸਤਾ ਤੇਲ ਛੱਡਿਆ, ਦੇਸ਼ ਨੂੰ ਮਹਿੰਗਾਈ ਦੀ ਅੱਗ ਵਿੱਚ ਝੋਕ ਕੇ ਪ੍ਰਧਾਨ ਮੰਤਰੀ ਮੋਦੀ ਵਿਦੇਸ਼ ਦੌਰੇ 'ਤੇ ਨਿਕਲ ਗਏ: ਧਾਲੀਵਾਲ*

*ਚੰਡੀਗੜ੍ਹ, 15 ਮਈ , 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ।ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ।

ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ।

ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ 'ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।

ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ 'ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ 'ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਅਭਿਸ਼ੇਕ ਸ਼ਰਮਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਪਾਵਰਪਲੇਅ ਦੇ ਸਭ ਤੋਂ ਖ਼ਤਰਨਾਕ ਬੱਲੇਬਾਜ਼ ਹਨ
ਹੈਦਰਾਬਾਦ18, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):-     IPL 2026 ਦਾ ਸੀਜ਼ਨ ਉਤਰਾਅ-ਚੜ੍ਹਾਅ ਨਾਲ ਭਰਿਆ ਹੋਇਆ ਹੈ ਅਤੇ ਹੈਦਰਾਬਾਦ (SRH) ਦੀ ਚੇਨਈ (CSK) ਵਿਰੁੱਧ ਇਹ ਜਿੱਤ ਇਸ ਦੀ ਇੱਕ ਵੱਡੀ ਮਿਸਾਲ ਹੈ। ਅਭਿਸ਼ੇਕ ਸ਼ਰਮਾ ਦੀ ਤੂਫ਼ਾਨੀ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਵਿੱਚ ਮਲਿੰਗਾ ,(ਜੋ ਕੋਚਿੰਗ ਸਟਾਫ਼ ਜਾਂ ਨਵੇਂ ਖਿਡਾਰੀ ਵਜੋਂ ਪ੍ਰਭਾਵ ਪਾ ਰਹੇ ਹਨ) ਦੀ ਰਣਨੀਤੀ ਨੇ ਮੈਚ ਦਾ ਪਾਸਾ ਪਲਟ ਦਿੱਤਾ।
ਇਸ ਮੈਚ ਦੇ ਕੁਝ ਅਹਿਮ ਪਹਿਲੂ ਇਸ ਪ੍ਰਕਾਰ ਰਹੇ:
ਮੈਚ ਦਾ ਲੇਖਾ-ਜੋਖਾ

•    ਅਭਿਸ਼ੇਕ ਸ਼ਰਮਾ ਦਾ ਕਹਿਰ: ਅਭਿਸ਼ੇਕ ਸ਼ਰਮਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਪਾਵਰਪਲੇਅ ਦੇ ਸਭ ਤੋਂ ਖ਼ਤਰਨਾਕ ਬੱਲੇਬਾਜ਼ ਹਨ। ਉਨ੍ਹਾਂ ਦੀਆਂ ਤੇਜ਼ ਤਰਾਰ ਬਾਊਂਡਰੀਆਂ ਨੇ ਚੇਨਈ ਦੇ ਗੇਂਦਬਾਜ਼ਾਂ 'ਤੇ ਸ਼ੁਰੂਆਤ ਤੋਂ ਹੀ ਦਬਾਅ ਬਣਾ ਦਿੱਤਾ।
•    ਚੇਨਈ ਦੀ ਬੱਲੇਬਾਜ਼ੀ ਦੀ ਨਾਕਾਮੀ: CSK ਦੀ ਟੀਮ ਮੱਧਕਾਲੀ ਓਵਰਾਂ ਵਿੱਚ ਦੌੜਾਂ ਦੀ ਗਤੀ ਬਰਕਰਾਰ ਰੱਖਣ ਵਿੱਚ ਅਸਫਲ ਰਹੀ। ਵੱਡੇ ਸ਼ਾਟ ਖੇਡਣ ਦੇ ਚੱਕਰ ਵਿੱਚ ਲਗਾਤਾਰ ਵਿਕਟਾਂ ਡਿੱਗਣ ਕਾਰਨ ਟੀਮ ਇੱਕ ਚੁਣੌਤੀਪੂਰਨ ਸਕੋਰ ਖੜ੍ਹਾ ਨਹੀਂ ਕਰ ਸਕੀ।
•    ਰੋਮਾਂਚਕ ਅੰਤ: ਹੈਦਰਾਬਾਦ ਨੇ ਨਪੀ-ਤੁਲੀ ਗੇਂਦਬਾਜ਼ੀ ਅਤੇ ਚੁਸਤ ਫੀਲਡਿੰਗ ਨਾਲ ਮੈਚ 'ਤੇ ਆਪਣੀ ਪਕੜ ਮਜ਼ਬੂਤ ਰੱਖੀ ਅਤੇ ਅੰਤ ਵਿੱਚ ਇੱਕ ਸ਼ਾਨਦਾਰ ਜਿੱਤ ਦਰਜ ਕੀਤੀ।
ਪੁਆਇੰਟ ਟੇਬਲ 'ਤੇ ਅਸਰ
ਟੀਮ    ਸਥਿਤੀ    ਪ੍ਰਭਾਵ
SRH    ਉਤਸ਼ਾਹ ਵਿੱਚ ਵਾਧਾ    ਇਸ ਜਿੱਤ ਨਾਲ ਹੈਦਰਾਬਾਦ ਪਲੇਅ-ਆਫ ਦੀ ਰੇਸ ਵਿੱਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ।
CSK    ਚਿੰਤਾ ਦਾ ਵਿਸ਼ਾ    ਚੇਨਈ ਲਈ ਲਗਾਤਾਰ ਮੈਚ ਹਾਰਨਾ ਟੂਰਨਾਮੈਂਟ ਵਿੱਚ ਉਨ੍ਹਾਂ ਦੀ ਰਾਹ ਮੁਸ਼ਕਿਲ ਕਰ ਸਕਦਾ ਹੈ।
ਮੁੱਖ ਗੱਲਾਂ
•    ਅਭਿਸ਼ੇਕ ਦੀ ਫਾਰਮ: ਪੰਜਾਬ ਦੇ ਇਸ ਗੱਭਰੂ ਦੀ ਫਾਰਮ ਭਾਰਤੀ ਚੋਣਕਾਰਾਂ ਲਈ ਵੀ ਇੱਕ ਚੰਗਾ ਸੰਕੇਤ ਹੈ।
•    ਰਣਨੀਤੀ: ਹੈਦਰਾਬਾਦ ਦੀ ਗੇਂਦਬਾਜ਼ੀ ਯੋਜਨਾ (ਜਿਸ ਵਿੱਚ ਮਲਿੰਗਾ ਵਰਗੇ ਮ ਦਿੱਗਜਾਂ ਦਾ ਮਾਰਗਦਰਸ਼ਨ ਸ਼ਾਮਲ ਹੈ) ਨੇ ਅੰਤਿਮ ਓਵਰਾਂ ਵਿੱਚ ਚੇਨਈ ਨੂੰ ਖੁੱਲ੍ਹ ਕੇ ਖੇਡਣ ਦਾ ਮੌਕਾ ਨਹੀਂ ਦਿੱਤਾ।

ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਇਹ ਯੋਜਨਾ ਵਿੱਤੀ ਆਜ਼ਾਦੀ ਅਤੇ ਮਾਣ-ਸਨਮਾਨ ਵਿੱਚ ਵਾਧਾ ਕਰੇਗੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ*

*ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ*

*ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਇਹ ਯੋਜਨਾ ਵਿੱਤੀ ਆਜ਼ਾਦੀ ਅਤੇ ਮਾਣ-ਸਨਮਾਨ ਵਿੱਚ ਵਾਧਾ ਕਰੇਗੀ*

*ਮੰਤਰੀ ਮੰਡਲ ਨੇ ਐਨ.ਐਚ.ਏ.ਆਈ. ਦੇ ਸੜਕੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਨੂੰ ਮਨਜ਼ੂਰੀ ਦਿੱਤੀ*

*ਚੰਡੀਗੜ੍ਹ, 29 ਮਾਰਚ 2026*   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸਕੀਮ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰੇਗੀ, ਜਿਸ ਨਾਲ ਉਹ ਬੱਚਤ ਅਤੇ ਨਿਵੇਸ਼ ਕਰ ਸਕਣਗੀਆਂ ਅਤੇ ਇਹ ਔਰਤਾਂ ਨੂੰ ਉਨ੍ਹਾਂ ਦੀਆਂ ਘਰ-ਪਰਿਵਾਰ ਲਈ ਲੋੜੀਂਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਸਮਰੱਥ ਬਣਾਏਗੀ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਪ੍ਰਗਤੀ ਕੀਤੀ ਗਈ ਹੈ; ਹਾਲਾਂਕਿ, ਸੂਬੇ ਭਰ ਵਿੱਚ ਵੱਡੀ ਗਿਣਤੀ ਔਰਤਾਂ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਔਰਤਾਂ, ਨੂੰ ਵਿੱਤੀ ਸੁਰੱਖਿਆ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰਿਵਾਰਕ ਭਲਾਈ ਵਿੱਚ ਸੁਧਾਰ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।”

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, “ਇਸ ਯੋਜਨਾ ਨਾਲ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ, ਜੋ ਇਸ ਨੂੰ ਦੇਸ਼ ਦੀ ਸਭ ਤੋਂ ਮਹਿਲਾ ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦਾ ਹੈ। ਇਹ ਯੋਜਨਾ ਸੂਬਾ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਇਮਦਾਦ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ ਅਤੇ ਔਰਤਾਂ ਦੇ ਸਸ਼ਕਤੀਕਰਨ ਤਹਿਤ ਉਨ੍ਹਾਂ ਲਈ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।”

ਇਹ ਯੋਜਨਾ ਸਿੱਧਾ ਲਾਭ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਸ ਸਕੀਮ ਤਹਿਤ ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇਕੋ ਪਰਿਵਾਰ ਦੀਆਂ ਕਈ ਔਰਤਾਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਆਪਣੀਆਂ ਪੈਨਸ਼ਨਾਂ ਤੋਂ ਇਲਾਵਾ ਪੂਰੇ ਵਿੱਤੀ ਲਾਭ ਪ੍ਰਾਪਤ ਹੋਣਗੇ ਜਿਸ ਨਾਲ ਇਸ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।

ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਵੋਟਰ ਵਜੋਂ ਰਜਿਸਟਰਡ ਹਨ, ਜਿਨ੍ਹਾਂ ਕੋਲ ਪੰਜਾਬ ਦੀ ਰਿਹਾਇਸ਼ ਵਾਲਾ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਵੋਟਰ ਕਾਰਡ ਹੈ, ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਣਗੀਆਂ।

ਹਰੇਕ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਵਿਆਪਕ ਪਹੁੰਚ ਅਤੇ ਰਜਿਸਟਰ ਕਰਨ ਸਬੰਧੀ ਹਰ ਸੰਭਵ ਯਤਨ ਕਰੇਗੀ, ਜਿਸ ਵਿੱਚ ਮਹਿਲਾਵਾਂ, ਖਾਸ ਕਰਕੇ ਪੇਂਡੂ ਅਤੇ ਪਛੜੇ ਖੇਤਰਾਂ ਦੀਆਂ ਮਹਿਲਾਵਾਂ, ਲਈ ਦਸਤਾਵੇਜ਼ਾਂ ਨੂੰ ਪੂਰਾ ਕਰਨਾ, ਬੈਂਕ ਖਾਤਿਆਂ ਨੂੰ ਕਾਰਜਸ਼ੀਲ ਕਰਨਾ ਅਤੇ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਵਿੱਚ ਔਰਤਾਂ ਦੀ ਸਹਾਇਤਾ ਕਰਨਾ ਸ਼ਾਮਲ ਹੈ।

ਇਸ ਪਹਿਲ ਨੂੰ ਹੋਰ ਮਜ਼ਬੂਤ ਕਰਦਿਆਂ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਹੋਣ ਦੀ ਉਮੀਦ ਹੈ।

*ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ*

ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਅੰਕੜਾ ਵਿਭਾਗ, ਪੰਜਾਬ ਦੇ ਰਲੇਵੇਂ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਦੀ ਜ਼ਰੂਰਤ ਨੂੰ ਸੋਧਿਆ ਗਿਆ ਹੈ। ਇਸ ਲਈ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿੱਧੀ ਭਰਤੀ ਦੀਆਂ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।

*ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਸ਼ਰਤਾਂ ਵਿੱਚ ਸੋਧ*

ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ.ਐਮ.ਡੀ.) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ" ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

*ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਤੇ ਸਹਾਇਕ ਸਟਾਫ ਨਿਯੁਕਤ ਕਰਨ ਦੀ ਪ੍ਰਵਾਨਗੀ*

ਮੰਤਰੀ ਮੰਡਲ ਨੇ ਝਾਰਖੰਡ ਦੇ ਜ਼ਿਲ੍ਹਾ ਪਾਕੁੜ ਵਿਖੇ ਪਛਵਾੜਾ ਕੇਂਦਰੀ ਕੋਲਾ ਖਾਣ (ਪੀਸੀਸੀਐਮ) ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਦੁਆਰਾ ਠੇਕੇ ਦੇ ਆਧਾਰ 'ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਨਿਯੁਕਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਲਈ ਅਧਿਕਾਰਤ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਪ੍ਰਬੰਧਕੀ ਸਕੱਤਰ ਚੇਅਰਮੈਨ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ/ਜਨਰੇਸ਼ਨ, ਪੀ.ਐਸ.ਪੀ.ਸੀ.ਐਲ. ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਕਮੇਟੀ ਨੂੰ ਪਛਵਾੜਾ ਕੇਂਦਰੀ ਕੋਲਾ ਖਾਣ, ਪਾਕੁੜ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਮਰੱਥ ਮਨੁੱਖੀ ਸ਼ਕਤੀ/ਸਹਾਇਕ ਸਟਾਫ ਦੀ ਠੇਕੇ ਦੀ ਭਰਤੀ ਅਤੇ ਵਿਸਥਾਰ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ।

*ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ*

ਮੰਤਰੀ ਮੰਡਲ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ/ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਸਹਿਮਤੀ ਦੇ ਦਿੱਤੀ ਗਈ ਹੈ। ਇਹਨਾਂ ਸੋਧਾਂ ਮੁਤਾਬਕ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਕੋਲ ਗਿਰਵੀ ਰੱਖੇ ਗਏ ਉਦਯੋਗਿਕ ਪਲਾਟ ਫ੍ਰੀਹੋਲਡ ਵਿੱਚ ਬਦਲੇ ਜਾ ਸਕਦੇ ਹਨ, ਬਸ਼ਰਤੇ ਸਬੰਧਤ ਬੈਂਕ ਵੱਲੋਂ ਪ੍ਰਾਪਤ ‘ਨੋ ਓਬਜੈਕਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਇਆ ਗਿਆ ਹੋਵੇ ਅਤੇ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਗਈ ਹੋਵੇ। ਇਸ ਸਬੰਧੀ ਉਨ੍ਹਾਂ ਮਾਮਲਿਆਂ ਵਿੱਚ 5 ਫੀਸਦ ਦੀ ਕੰਵਰਜ਼ਨ ਫੀਸ ਲਾਗੂ ਹੋਵੇਗੀ ਜਿੱਥੇ ਮੌਜੂਦਾ ਟਾਈਟਲ ਦਸਤਾਵੇਜ਼ਾਂ ਵਿੱਚ ਅਣ-ਅਰਜਿਤ ਵਾਧੇ ਨਾਲ ਸਬੰਧਤ ਕੋਈ ਧਾਰਾ ਨਹੀਂ ਹੈ, ਭਾਵੇਂ ਇਹ ਪਹਿਲਾਂ ਦੇ ਟਾਈਟਲ ਦਸਤਾਵੇਜ਼ਾਂ ਵਿੱਚ ਮੌਜੂਦ ਹੋਵੇ।

*ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ-2026*

ਮੰਤਰੀ ਮੰਡਲ ਨੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ, 2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਖੇਤਰਾਂ ਦੇ ਬਿਹਤਰ ਪ੍ਰਬੰਧਨ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਦੀ ਪ੍ਰਭਾਵਸ਼ੀਲਤਾ, ਪਾਰਦਰਸ਼ਤਾ ਅਤੇ ਵਿੱਤੀ ਸਥਿਰਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਪ੍ਰਸਤਾਵਿਤ ਸੋਧਾਂ ਉਦਯੋਗਿਕ ਪਾਰਕਾਂ ਦੇ ਵਿਸਥਾਰ ਅਤੇ ਉਦਯੋਗਿਕ ਅਸਟੇਟਾਂ ਤੋਂ ਬਾਹਰ ਨਵੇਂ ਉਦਯੋਗਿਕ ਕਲੱਸਟਰਾਂ ਦੇ ਵਿਸਥਾਰ ਕਾਰਨ ਸਾਲਾਂ ਦੌਰਾਨ ਉਭਰੀਆਂ ਪ੍ਰਸ਼ਾਸਕੀ ਅਤੇ ਅਮਲ ਸਬੰਧੀ ਚੁਣੌਤੀਆਂ ਨੂੰ ਹੱਲ ਕਰਨਗੀਆਂ। ਇਸ ਤਹਿਤ ਉਦਯੋਗਿਕ ਖੇਤਰਾਂ ਵਿੱਚ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਸੁਰੱਖਿਆ, ਡਰੇਨੇਜ ਪ੍ਰਣਾਲੀਆਂ ਅਤੇ ਹੋਰ ਸਾਂਝੀਆਂ ਸਹੂਲਤਾਂ ਵਰਗੇ ਸਾਂਝੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਲਈ ਸੇਵਾ ਖਰਚੇ ਵਸੂਲਣ ਅਤੇ ਇਹਨਾਂ ਦੀ ਵਰਤੋਂ ਲਈ ਸੁਚਾਰੂ ਪ੍ਰਣਾਲੀ ਵੀ ਵਿਕਸਿਤ ਕੀਤੀ ਜਾਵੇਗੀ।

ਸਾਰੇ ਉਦਯੋਗਿਕ ਖੇਤਰਾਂ ਵਿੱਚ ਐਸ.ਪੀ.ਵੀ. ਤਿਆਰ ਕੀਤੇ ਜਾਣਗੇ ਜੋ ਕਿ ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਤਹਿਤ ਰਜਿਸਟਰਡ ਹੋਣਗੇ। ਇਹ ਐਸ.ਪੀ.ਵੀ. ਉਦਯੋਗਿਕ ਖੇਤਰਾਂ ਵਿੱਚ ਸਾਂਝੇ ਬੁਨਿਆਦੀ ਢਾਂਚੇ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਬਿਨਾਂ ਲਾਭ, ਬਿਨਾਂ ਨੁਕਸਾਨ ਆਧਾਰ 'ਤੇ ਕੰਮ ਕਰਨਗੇ। ਇਸ ਦੇ ਨਾਲ ਹੀ ਐਸ.ਪੀ.ਵੀ. ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਵਿਵਾਦਾਂ ਦੇ ਹੱਲ ਲਈ ਸੰਸਥਾਗਤ ਵਿਧੀ ਪ੍ਰਦਾਨ ਕਰਨ ਵਾਸਤੇ ਜ਼ਿਲ੍ਹਾ ਨਿਗਰਾਨ ਅਥਾਰਟੀ ਸਥਾਪਤ ਕੀਤੀ ਜਾਵੇਗੀ।

*ਐਨ.ਐਚ.ਏ.ਆਈ. ਪ੍ਰਾਜੈਕਟਾਂ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ*

ਮੰਤਰੀ ਮੰਡਲ ਨੇ ਸੂਬੇ ਵਿੱਚ ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੇ ਨਿਰਮਾਣ ਲਈ ਕੌਮੀ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਜਲ ਸਰੋਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਦਾ ਹਿੱਸਾ ਹੈ ਜਿਸ ਵਿੱਚ ਦਰਿਆਵਾਂ ਦੇ ਪ੍ਰਬੰਧਨ ਅਤੇ ਹੜ੍ਹਾਂ ਦੇ ਖਤਰੇ ਨੂੰ ਘਟਾਉਣ ਦੇ ਯਤਨਾਂ ਵਜੋਂ ਸੂਬੇ ਭਰ ਦੇ ਪ੍ਰਮੁੱਖ ਦਰਿਆਵਾਂ ਵਿੱਚ ਲੰਬੇ ਚੈਨਲਾਂ ਦੀ ਖੁਦਾਈ ਸ਼ਾਮਲ ਹੈ।

ਸਿੱਖਾਂ ਦੇ ਸਭ ਤੋਂ ਪਵਿੱਤਰ ਤਖ਼ਤ,ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
Patna, Bihar, September 9, 2025,(Azad Soch News):- ਸਿੱਖਾਂ ਦੇ ਸਭ ਤੋਂ ਪਵਿੱਤਰ ਤਖ਼ਤ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ (Takht Sri Harmandir Ji Patna Sahib Gurdwara) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ,ਇਹ ਧਮਕੀ ਸੋਮਵਾਰ ਦੇਰ ਰਾਤ ਗੁਰਦੁਆਰਾ ਸਾਹਿਬ ਦੀ ਅਧਿਕਾਰਤ ਈ-ਮੇਲ ਆਈਡੀ 'ਤੇ ਭੇਜੀ ਗਈ,ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਗੁਰਦੁਆਰੇ ਦੇ ਲੰਗਰ ਹਾਲ ਵਿੱਚ ਚਾਰ RDX ਰੱਖੇ ਗਏ ਹਨ।

ਇਸ ਈ-ਮੇਲ (E-Mail) ਦੇ ਮਿਲਦਿਆਂ ਹੀ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਪ੍ਰਬੰਧਕ ਕਮੇਟੀ ਨੇ ਤੁਰੰਤ ਪੁਲਿਸ (Police) ਨੂੰ ਸੂਚਨਾ ਦਿੱਤੀ,ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਟਨਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ।

ਗੁਰਦੁਆਰਾ ਪ੍ਰਬੰਧਕ ਕਮੇਟੀ (Gurdwara Management Committee) ਵੱਲੋਂ ਪਟਨਾ ਦੇ SSP ਕਾਰਤਿਕੇਯ ਸ਼ਰਮਾ ਨੂੰ ਸੂਚਿਤ ਕੀਤੇ ਜਾਣ ਤੋਂ ਬਾਅਦ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ (Dog Squad) ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ,ਟੀਮਾਂ ਨੇ ਲੰਗਰ ਹਾਲ ਸਮੇਤ ਪੂਰੇ ਗੁਰਦੁਆਰਾ ਕੰਪਲੈਕਸ (Gurudwara Complex) ਦੀ ਕਈ ਘੰਟਿਆਂ ਤੱਕ ਡੂੰਘਾਈ ਨਾਲ ਤਲਾਸ਼ੀ ਲਈ,ਇਸ ਜਾਂਚ ਦੌਰਾਨ ਕੋਈ ਵੀ ਵਿਸਫੋਟਕ (Explosive) ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਸਾਰਿਆਂ ਨੇ ਰਾਹਤ ਦਾ ਸਾਹ ਲਿਆ ।

ਜਸਪ੍ਰੀਤ ਬੁਮਰਾਹ ਆਸਟ੍ਰੇਲੀਆ 'ਚ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ
Sydney,05 JAN,2025,(Azad Soch News):- ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਆਸਟ੍ਰੇਲੀਆ 'ਚ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਬੁਮਰਾਹ ਨੇ ਸਿਡਨੀ ਕ੍ਰਿਕਟ ਗਰਾਊਂਡ (Sydney Cricket Ground)  'ਤੇ ਬਾਰਡਰ ਗਾਵਸਕਰ ਟਰਾਫੀ ਦੇ ਪੰਜਵੇਂ ਟੈਸਟ ਦੇ ਦੂਜੇ ਦਿਨ ਮਾਰਨਸ ਲਾਬੂਸ਼ੇਨ ਨੂੰ ਆਊਟ ਕਰਕੇ ਇਹ ਉਪਲਬਧੀ ਹਾਸਲ ਕੀਤੀ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਮੌਜੂਦਾ ਸੀਰੀਜ਼ 'ਚ ਹੁਣ ਤੱਕ 32 ਵਿਕਟਾਂ ਲਈਆਂ ਹਨ। ਜੋ ਕਿਸੇ ਭਾਰਤੀ ਗੇਂਦਬਾਜ਼ ਵੱਲੋਂ ਆਸਟ੍ਰੇਲੀਆ ਦੇ ਖਿਲਾਫ ਸੀਰੀਜ਼ 'ਚ ਲਈਆਂ ਗਈਆਂ ਸਭ ਤੋਂ ਜ਼ਿਆਦਾ ਵਿਕਟਾਂ ਹਨ। ਇਸ ਤੋਂ ਪਹਿਲਾਂ ਇਹ ਰਿਕਾਰਡ ਤਜਰਬੇਕਾਰ ਸਪਿਨਰ ਬਿਸ਼ਨ ਸਿੰਘ ਬੇਦੀ ਦੇ ਨਾਂ ਸੀ, ਜਿਨ੍ਹਾਂ ਨੇ 1977-78 ਦੀ ਸੀਰੀਜ਼ 'ਚ ਪੰਜ ਮੈਚਾਂ 'ਚ 31 ਟੈਸਟ ਵਿਕਟਾਂ ਲਈਆਂ ਸਨ।

ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ 'ਚ
Chandigarh,13,NOV,2024,(Azad Soch News):- ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ 'ਚ ਹਨ,ਪੰਜਾਬ ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿੱਚ ਸਭ ਤੋਂ ਵੱਧ 269 AQI ਦਰਜ ਕੀਤਾ ਗਿਆ ਹੈ,ਸੂਬੇ ਦੇ ਤਾਪਮਾਨ 'ਚ 24 ਘੰਟਿਆਂ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ,ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ ਹੈ,ਇਸ ਦੇ ਨਾਲ ਹੀ ਮੌਸਮ ਵਿਭਾਗ *Department of Meteorology) ਨੇ 15 ਨਵੰਬਰ ਤੱਕ ਸੰਘਣੀ ਧੁੰਦ (Thick Fog) ਦਾ ਅਲਰਟ ਜਾਰੀ ਕੀਤਾ ਹੈ,ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ,ਪੰਜਾਬ ਸਰਕਾਰ (Punjab Government) ਦੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਹਾਲਾਂਕਿ ਹੁਣ ਇਹ ਮਾਮਲੇ ਘੱਟ ਗਏ ਹਨ, 24 ਘੰਟਿਆਂ ਵਿੱਚ ਪਰਾਲੀ ਸਾੜਨ (Burning Stubble) ਦੇ 83 ਮਾਮਲੇ ਦਰਜ ਕੀਤੇ ਗਏ ਹਨ,ਰਾਹਤ ਦੀ ਗੱਲ ਇਹ ਹੈ ਕਿ 9 ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।