Punjab CM Bhagwant Mann - Azad Soch

ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਹਿਲਾਂ, ਬਿਜਲੀ ਪਲਾਂਟ ਵੇਚੇ ਜਾ ਰਹੇ ਸਨ, ਪਰ ਅਸੀਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਖ਼ਰੀਦ ਕੇ ਨਵਾਂ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਨੇ ਵਪਾਰਕ ਅਤੇ ਉਦਯੋਗਿਕ ਖੇਤਰਾਂ ਸਮੇਤ ਸਾਰੀਆਂ ਸ਼੍ਰੇਣੀਆਂ ਲਈ ਬਿਜਲੀ ਦਰਾਂ ਘਟਾਈਆਂ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਵਿੱਚ ਕੀਤਾ ਸੀ ਵਾਧਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਨੇ ਬਿਜਲੀ ਬੋਰਡ ਵਿੱਚ 9,593 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਅਤੇ ਇਸ ਸਮੇਂ 1750 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ; 6 ਅਪ੍ਰੈਲ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਪ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, ‘‘ਜਦੋਂ ਅਸੀਂ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।’’

ਸਿੰਚਾਈ ਸੁਧਾਰਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ ਪਰ ਸਾਡੇ ਯਤਨਾਂ ਸਦਕਾ ਹੁਣ ਕਿਸਾਨਾਂ ਨੂੰ 11,000 ਕਿਊਸਿਕ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਸੋ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬ ਨੇ ਇੱਕ ਇੰਚ ਜ਼ਮੀਨ ਐਕਵਾਇਰ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ, ਪਾਣੀ ਦੀ ਬੂੰਦ-ਬੂੰਦ ਦਾ ਹਿਸਾਬ ਰੱਖਿਆ ਜਾ ਰਿਹਾ ਹੈ, ਜਿਸ ਨਾਲ ਕੇਵਲ ਪੈਦਾਵਾਰ ਵਧੇਗੀ, ਸਗੋਂ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਇਸੇ ਤਰ੍ਹਾਂ ਮਿਲਦੀ ਰਹੇਗੀ।

ਬਿਜਲੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ।” ਉਨ੍ਹਾਂ ਅੱਗੇ ਕਿਹਾ, “ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।”

ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਲਗਪਗ 9593 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 8014 ਸਿੱਧੀਆਂ ਭਰਤੀਆਂ ਅਤੇ 1579 ਤਰਸ ਦੇ ਆਧਾਰ ’ਤੇ ਦਿੱਤੀਆਂ ਨੌਕਰੀਆਂ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, ਪੀ.ਐਸ.ਪੀ.ਸੀ.ਐਲ. ਵਿੱਚ 1181 ਅਤੇ ਪੀ.ਐਸ.ਟੀ.ਸੀ.ਐਲ. ਵਿੱਚ 569 ਅਸਾਮੀਆਂ ਲਈ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਪੂਰੀ ਹੋ ਜਾਵੇਗੀ।”

ਰਿਕਾਰਡ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 5 ਜੂਨ, 2025 ਨੂੰ 16,670 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ, ਜੋ ਕਿ 29 ਜੂਨ, 2024 ਨੂੰ 16,058 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਜ਼ਿਆਦਤਰ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਨਵੀਂ ਪਿਰਤ ਪਾਈ ਹੈ।”

ਇਸ ਪ੍ਰਾਪਤੀ ਬਾਰੇ ਫ਼ਖ਼ਰ ਨਾਲ ਜ਼ਿਕਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸੇ ਤਰ੍ਹਾਂ ਦੀ ਸਮਰੱਥਾ ਵਾਲੇ ਇੱਕ ਨਵੇਂ ਪਲਾਂਟ ਦੀ ਲਾਗਤ 4,320 ਕਰੋੜ ਹੋਵੇਗੀ, ਜਿਸ ਨਾਲ ਇਹ ਕਿਸੇ ਵੀ ਸਰਕਾਰ ਵੱਲੋਂ ਅਮਲ ’ਚ ਲਿਆਂਦੀ ਸਭ ਤੋਂ ਸਸਤੀ ਤੇ ਲਾਹੇਵੰਦ ਪੇਸ਼ਕਦਮੀ ਹੋਵੇਗੀ। ਪਹਿਲਾਂ ਜੀਕੇਵੀ ਥਰਮਲ ਪਾਵਰ ਪਲਾਂਟ ਵਜੋਂ ਜਾਣੇ ਜਾਂਦੇ ਇਸ ਪਲਾਂਟ ਦਾ ਨਾਮ ਹੁਣ ਬਦਲ ਕੇ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਫਰਵਰੀ 2024 ਵਿੱਚ ਇਸ ਦੀ ਪ੍ਰਾਪਤੀ ਤੋਂ ਬਾਅਦ, ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਥਰਮਲ ਪਲਾਂਟ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਵਿੱਤੀ ਸਾਲ 2024-25 ਵਿੱਚ ਪੀਐਲਐਫ 34 ਫੀਸਦੀ ਤੋਂ ਵੱਧ ਕੇ 65 ਫੀਸਦੀ ਹੋਇਆ ਹੈ, ਜੁਲਾਈ 2024 ਵਿੱਚ 90 ਫੀਸਦ ਅਤੇ ਜੁਲਾਈ 2025 ਵਿੱਚ 82 ਫੀਸਦੀ ਨੂੰ ਛੋਹ ਗਿਆ ।”

ਬੁਨਿਆਦੀ ਢਾਂਚੇ ਅਤੇ ਬਾਲਣ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟ੍ਰਾਂਸਮਿਸ਼ਨ ਸਮਰੱਥਾ 7,400/8,000 ਮੈਗਾਵਾਟ ਤੋਂ ਵਧ ਕੇ 10400/10,900 ਮੈਗਾਵਾਟ ਹੋ ਗਈ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦਾ ਅਨੁਪਾਤ ਵਧਿਆ ਹੈ।” ਉਨ੍ਹਾਂ ਅੱਗੇ ਕਿਹਾ, “ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ, ਸਾਲ 2024-25 ਵਿੱਚ 70 ਲੱਖ ਮੀਟ੍ਰਿਕ ਟਨ ਸਪਲਾਈ ਕੀਤੀ ਗਈ ਅਤੇ ਅਕਤੂਬਰ 2022 ਤੋਂ ਹੁਣ ਤੱਕ 1,462 ਕਰੋੜ ਰੁਪਏ ਦੀ ਬਚਤ ਹੋਈ ਹੈ।”’’

ਉਨ੍ਹਾਂ ਅੱਗੇ ਕਿਹਾ, “ਕਿਸੇ ਵੀ ਥਰਮਲ ਪਲਾਂਟ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ, ਰੋਪੜ ਕੋਲ 41 ਦਿਨਾਂ ਦਾ ਸਟਾਕ ਹੈ, ਲਹਿਰਾ ਮੁਹੱਬਤ ਕੋਲ 37 ਦਿਨ ਦਾ ਹੈ ਅਤੇ ਗੋਇੰਦਵਾਲ ਸਾਹਿਬ ਕੋਲ 32 ਦਿਨ ਸਟਾਕ ਉਪਲਬਧ ਹੈ।” ਉਨ੍ਹਾਂ ਅੱਗੇ ਕਿਹਾ ਕਿ 206 ਮੈਗਾਵਾਟ ਸ਼ਾਹਪੁਰ ਕੰਢੀ ਹਾਈਡਲ ਪ੍ਰਾਜੈਕਟ ਦੇ ਮਈ 2027 ਤੱਕ ਉਤਪਾਦਨ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਵਿੱਚ ਸਤੰਬਰ 2025 ਤੱਕ 5,192.51 ਕਰੋੜ ਰੁਪਏ ਖਰਚ ਹੋਏ ਹਨ।

ਸਾਫ਼ ਤੇ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਗਲੇ ਛੇ ਸਾਲਾਂ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ 20 ਫੀਸਦ ਤੋਂ ਵਧਾ ਕੇ 80 ਫੀਸਦੀ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “2720 ਮੈਗਾਵਾਟ ਸੂਰਜੀ ਊਰਜਾ ਨੂੰ 2.33 -2.97 ਰੁਪਏ ਪ੍ਰਤੀ ਯੂਨਿਟ ’ਤੇ ਜੋੜਿਆ ਗਿਆ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਦਰ 15.20 ਪ੍ਰਤੀ ਯੂਨਿਟ ਸੀ।” ਉਨ੍ਹਾਂ ਅੱਗੇ ਕਿਹਾ, “2,062 ਮੈਗਾਵਾਟ ਸੋਲਰ ਪ੍ਰਗਤੀ ਅਧੀਨ ਹੈ, 658 ਮੈਗਾਵਾਟ ਚਾਲੂ ਹੋ ਚੁੱਕਾ ਹੈ ਅਤੇ 581 ਮੈਗਾਵਾਟ ਰੂਫ਼ਟਾਂਪ ਸੋਲਰ ਲਗਾਇਆ ਗਿਆ ਹੈ।”

ਨੈੱਟਵਰਕ ਮਜ਼ਬੂਤੀ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “26 ਨਵੇਂ 66 ਕੇਵੀ ਸਬਸਟੇਸ਼ਨ ਸਥਾਪਤ ਕੀਤੇ ਗਏ ਹਨ, 194 ਟ੍ਰਾਂਸਫਾਰਮਰ ਅਪਗ੍ਰੇਡ ਕੀਤੇ ਗਏ ਹਨ ਅਤੇ 2738 ਐਮ.ਵੀ.ਏ. ਸਮਰੱਥਾ ਦੇ ਵਾਧੇ ਅਤੇ 337 ਸਰਕਟ ਕਿਲੋ ਮੀਟਰ ਨਵੀਆਂ ਲਾਈਨਾਂ ਦੇ ਨਾਲ 34 ਨਵੇਂ ਟ੍ਰਾਂਸਫਾਰਮਰ ਲਗਾਏ ਗਏ ਹਨ।”

ਇੱਕ ਨਵੀਂ ਪਹਿਲਕਦਮੀ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਜਲਦ ਹੀ ਕਿਸਾਨਾਂ ਦੇ ਖੇਤਾਂ ਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਲਈ ਯੋਜਨਾ ਸ਼ੁਰੂ ਕਰੇਗੀ, ਜਿਸਦੀ ਸ਼ੁਰੂਆਤ ਮੇਰੇ ਜੱਦੀ ਪਿੰਡ ਤੋਂ ਹੋਵੇਗੀ, ਜਿੱਥੇ 413 ਟਿਊਬਵੈੱਲ ਅਤੇ 1100 ਬਿਜਲੀ ਦੇ ਖੰਭੇ 2,000 ਏਕੜ ਵਿੱਚ ਫੈਲੇ ਹੋਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਨੂੰ ਦਰਪੇਸ਼ ਜੋਖਮਾਂ ਨੂੰ ਘਟਾ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।”

ਕਾਨੂੰਨ ਵਿਵਸਥਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਈਬਰ ਅਪਰਾਧ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੀਆਂ ਕਾਲੀਆਂ ਭੇਡਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਵਿੱਚ ਸ਼ਿਕਾਇਤਾਂ ਤੋਂ ਬਾਅਦ ਇੱਕ ਸਟੇਸ਼ਨ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲੀਆ ਮੌਸਮ ਕਾਰਨ ਕਣਕ ਦੀ ਫਸਲ ਦੇ ਖਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਤੋਂ ਬਾਅਦ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।” ਉਨ੍ਹਾਂ ਭਰੋਸਾ ਦਿੱਤਾ, “ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।”ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਸਰਕਾਰ ਅਧੀਨ ਪੇਂਡੂ ਵਿਕਾਸ ਮੁਹਿੰਮ ਨੇ ਰਿਕਾਰਡ ਨਿਵੇਸ਼, ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰੋਜ਼ਗਾਰ ਪੈਦਾ ਕਰ ਕੇ ਪੰਜਾਬ ਦੇ ਪਿੰਡਾਂ ਨੂੰ ਬਦਲ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਚਾਇਤੀ ਜ਼ਮੀਨਾਂ ਤੋਂ ਗੈਰ-ਕਾਨੂੰਨੀ ਕਬਜ਼ੇ ਹਟਾਏ ਗਏ, ਪਾਰਦਰਸ਼ੀ ਲੀਜ਼ ਰਾਹੀਂ ਮਾਲੀਆ ਵਧਾਇਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰ ਪੰਜਾਬ ਦੇ ਜਾਇਜ਼ ਫੰਡ ਰੋਕ ਰਿਹਾ ਹੈ, ਸੂਬਾ ਹਰ ਪੱਧਰ `ਤੇ ਆਪਣੇ ਬਕਾਏ ਲਈ ਲੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਨਰੇਗਾ ਵਿੱਚ ਬਦਲਾਅ ਪੇਂਡੂ ਰੋਜ਼ਗਾਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ‘ਆਪ` ਸਰਕਾਰ ਗਰੀਬਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 1 ਅਪ੍ਰੈਲ 2026*ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ।

ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ।

ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਕਾਰਵਾਈ ਨੂੰ ਗੁਪਤ ਰੱਖਦਿਆਂ ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਰਿਪੋਰਟ ਕਾਰਡ ਇਕ ਵਿਆਪਕ ਸ਼ਾਸਨ ਢਾਂਚੇ ਦਾ ਹਿੱਸਾ ਹੈ, ਜਿਸ ਤਹਿਤ ‘ਆਪ` ਸਰਕਾਰ ਸਿੱਖਿਆ, ਸਿਹਤ ਸੰਭਾਲ, ਸਿੰਜਾਈ, ਖੇਤੀਬਾੜੀ ਅਤੇ ਹੋਰ ਮੁੱਖ ਖੇਤਰਾਂ ਵਿੱਚ ਸੈਕਟਰ-ਵਾਰ ਪ੍ਰਦਰਸ਼ਨ ਦੇ ਨਾਲ-ਨਾਲ ਜਵਾਬਦੇਹੀ, ਪਾਰਦਰਸ਼ਤਾ ਅਤੇ ਨਤੀਜਿਆਂ `ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਦਾ ਸੰਪੂਰਨ ਵਿਕਾਸ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ `ਤੇ ਉਸਾਰੀ ਕਾਰਜ, ਛੱਪੜਾਂ ਦੀ ਸਫ਼ਾਈ ਸ਼ਾਮਲ ਹੈ ਕਿਉਂਕਿ ਸੂਬੇ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਅਤੇ ਹੋਰ ਤਰੀਕਿਆਂ ਨਾਲ ਪੈਸਾ ਕਮਾਇਆ ਹੈ।"

ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਸਖ਼ਤ ਯਤਨਾਂ ਸਦਕਾ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ 13,236 ਪੰਚਾਇਤਾਂ ਲਈ ਚੋਣਾਂ 2024 ਵਿੱਚ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। 2018 ਵਿੱਚ ਲਗਪਗ 1,870 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ ਪਰ 2024 ਵਿੱਚ 2,970 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,100 ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਦਾ ਹੈ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਰਪੰਚਾਂ ਦਾ ਮਾਣਭੱਤਾ 1,200 ਤੋਂ ਵਧਾ ਕੇ 2,000 ਪ੍ਰਤੀ ਮਹੀਨਾ ਕਰ ਦਿੱਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਵਿਕਾਸ ਲਈ 15ਵੇਂ ਵਿੱਤ ਕਮਿਸ਼ਨ ਤਹਿਤ 2025-26 ਵਿੱਚ ਪੇਂਡੂ ਵਿਕਾਸ `ਤੇ 2,367.64 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ 2024-25 ਦੇ ਮੁਕਾਬਲੇ ਦੁੱਗਣੇ ਸਨ। 2017-22 ਦੌਰਾਨ ਪੰਜ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ `ਤੇ 1,883 ਕਰੋੜ ਰੁਪਏ ਖਰਚੇ ਗਏ ਸਨ, ਜਦੋਂ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਿਛਲੇ ਚਾਰ ਸਾਲਾਂ ਵਿੱਚ 3,847 ਕਰੋੜ ਰੁਪਏ ਖਰਚ ਕੀਤੇ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਚਾਇਤ ਇਮਾਰਤਾਂ, ਲਾਇਬ੍ਰੇਰੀਆਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ `ਤੇ 1,030.94 ਕਰੋੜ ਰੁਪਏ ਖਰਚ ਕੀਤੇ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀਣ ਵਾਲੇ ਪਾਣੀ, ਸੈਨੀਟੇਸ਼ਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਰੂਰੀ ਸੇਵਾਵਾਂ `ਤੇ 1,336.70 ਕਰੋੜ ਰੁਪਏ ਖਰਚੇ ਗਏ ਸਨ ਅਤੇ ਇਹ ਫੰਡ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਅਤੇ ਪੰਚਾਇਤਾਂ ਰਾਹੀਂ ਜਾਰੀ ਕੀਤੇ ਗਏ ਸਨ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਲੀਜ਼ `ਤੇ ਦੇਣ ਤੋਂ ਆਮਦਨ ਵਿੱਚ ਵਾਧਾ ਕੀਤਾ ਹੈ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ, ਜਿਸ ਨਾਲ ਸੂਬੇ ਦਾ ਮਾਲੀਆ ਵਧਿਆ ਹੈ। ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਸ਼ਾਮਲਾਟ ਜ਼ਮੀਨ ਨੂੰ ਲੀਜ਼ `ਤੇ ਦੇ ਕੇ 1,842.78 ਕਰੋੜ ਰੁਪਏ ਕਮਾਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2025-26 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਲੀਆ 50.75 ਕਰੋੜ ਵਧਿਆ। ਲਗਪਗ 1.35 ਲੱਖ ਏਕੜ ਜ਼ਮੀਨ ਲੀਜ਼ `ਤੇ ਦਿੱਤੀ ਗਈ, ਜਿਸ ਨਾਲ 520.54 ਕਰੋੜ ਦਾ ਮਾਲੀਆ ਆਇਆ, ਜਦੋਂ ਕਿ 2024-25 ਵਿੱਚ 469.79 ਕਰੋੜ ਆਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਜਾਣ ਲਈ ਲਗਪਗ 3,000 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਇਸ `ਤੇ 1,166 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਮੈਦਾਨ 6,500 ਏਕੜ ਵਿੱਚ ਫੈਲੇ ਹੋਣਗੇ, ਜਿਸ ਲਈ 3,148 ਸਥਾਨਾਂ ਦੀ ਪਛਾਣ ਕੀਤੀ ਗਈ ਹੈ।”

ਉਨ੍ਹਾਂ ਕਿਹਾ, “2,400 ਮੈਦਾਨਾਂ `ਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਸਾਲ ਜੂਨ ਤੱਕ ਪੂਰੇ ਹੋ ਜਾਣਗੇ, ਜਿਸ ਵਿੱਚ ਵਾਲੀਬਾਲ ਕੋਰਟ, ਫੁੱਟਬਾਲ ਮੈਦਾਨ, ਬੱਚਿਆਂ ਦੇ ਖੇਡਣ ਦਾ ਸਾਮਾਨ ਅਤੇ ਬੈਠਣ ਦੇ ਪ੍ਰਬੰਧ ਵਰਗੀਆਂ ਸਹੂਲਤਾਂ ਹੋਣਗੀਆਂ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਚਾਇਤ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ। ਦੂਜੇ ਪੜਾਅ ਵਿੱਚ 125 ਕਰੋੜ ਦੇ ਬਜਟ ਨਾਲ 500 ਆਧੁਨਿਕ ਪੰਚਾਇਤ ਘਰ ਬਣਾਏ ਜਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਤੀ ਇਮਾਰਤ 25 ਲੱਖ ਰੁਪਏ ਅਲਾਟ ਕੀਤੇ ਗਏ ਹਨ ਅਤੇ ਪਹਿਲੇ ਪੜਾਅ ਵਿੱਚ 373 ਇਮਾਰਤਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 251 ਲਾਇਬ੍ਰੇਰੀਆਂ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚੋਂ 231 ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਇਸ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸਾਹਿਤ ਨਾਲ ਜੋੜਨਾ ਅਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰਨਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਨਰੇਗਾ ਸਕੀਮ ਬਾਰੇ ਗੱਲ ਕਰਦੇ ਹੋਏ ਕਿਹਾ, “2017-2022 ਤੱਕ ਸਿਰਫ਼ 4,708 ਕਰੋੜ ਖਰਚ ਕੀਤੇ ਗਏ ਸਨ, ਜਦੋਂ ਕਿ 2022 ਤੋਂ ਹੁਣ ਤੱਕ 5,146 ਕਰੋੜ ਖਰਚੇ ਗਏ ਹਨ। 8.96 ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ ਅਤੇ 2.40 ਕਰੋੜ ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, “2025-26 ਵਿੱਚ ਲਗਪਗ 63,357 ਨਵੇਂ ਜੌਬ ਕਾਰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2,480 ਦਿਵਿਆਂਗ ਵਿਅਕਤੀਆਂ ਲਈ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਨਰੇਗਾ ਸਕੀਮ ਵਿੱਚ ਤਰਕਹੀਣ ਸੋਧਾਂ ਦਾ ਸਖ਼ਤ ਵਿਰੋਧ ਕਰਦਾ ਹੈ। ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਵਿਰੋਧ ਕੀਤਾ ਸੀ, ਜੋ ਪੇਂਡੂ ਰੋਜ਼ਗਾਰ ਨੂੰ ਘਟਾ ਸਕਦੀਆਂ ਹਨ। ਅਜਿਹੀਆਂ ਪਾਬੰਦੀਆਂ-ਆਧਾਰਤ ਸੋਧਾਂ ਗੈਰ-ਵਾਜਬ ਹਨ ਕਿਉਂਕਿ ਇਹ ਸੋਧਾਂ ਅਜਿਹੀਆਂ ਯੋਜਨਾਵਾਂ ਦੇ ਇਰਾਦੇ `ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੇਂਡੂ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਪਰਿਵਾਰ ਸ਼ਾਮਲ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2016-2022 ਤੱਕ ਸੂਬੇ ਵਿੱਚ ਸਿਰਫ਼ 39 ਹਜ਼ਾਰ ਘਰ ਬਣਾਏ ਗਏ ਸਨ, ਜਦੋਂ ਕਿ ਇਸ ਸਾਲ ਸੂਬਾ ਸਰਕਾਰ ਨੇ ਸਮਾਜ ਦੇ ਗਰੀਬ ਵਰਗ ਲਈ ਇਕ ਲੱਖ ਘਰ ਬਣਾਉਣ ਦਾ ਟੀਚਾ ਰੱਖਿਆ ਹੈ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ 17,080 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। 13,414 ਛੱਪੜਾਂ ਵਿੱਚੋਂ ਪਾਣੀ ਕੱਢਿਆ ਗਿਆ ਹੈ ਅਤੇ 4,706 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ, ਜਿਸ ਲਈ 235 ਕਰੋੜ ਖਰਚ ਕੀਤੇ ਜਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਸਾਰੀਆਂ ਜਾਤੀਆਂ ਅਤੇ ਉਪ-ਜਾਤੀਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਨੀਤੀਆਂ ਬਣਾਈਆਂ ਜਾ ਸਕਣ। ਇਸ ਉਦੇਸ਼ ਲਈ 250 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ 28,000 ਗਿਣਤੀਕਾਰ ਤਾਇਨਾਤ ਕੀਤੇ ਜਾਣਗੇ ਅਤੇ ਹਰੇਕ ਨੂੰ 62,500 ਮਾਣਭੱਤਾ ਮਿਲੇਗਾ।”

ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੇ ਸਾਰੇ ਪਿੰਡਾਂ ਨੇ ਆਪਣਾ ਸਮਰਥਨ ਦਿੱਤਾ ਹੈ। ਮੈਂ ਪੰਚਾਇਤਾਂ ਅਤੇ ਵਲੰਟੀਅਰਾਂ ਦਾ ਨਸ਼ਾ ਵਿਰੋਧੀ ਯਤਨਾਂ ਦਾ ਸਰਗਰਮੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿਉਂਕਿ ਪਹਿਲਾਂ ਹੀ 1.25 ਲੱਖ ਮੈਂਬਰ ਇਸ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “12 ਹਜ਼ਾਰ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਵਲੰਟੀਅਰ ‘ਪਿੰਡ ਦੇ ਸਰਪ੍ਰਸਤ’ ਵਜੋਂ ਕੰਮ ਕਰ ਰਹੇ ਹਨ। ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 23 ਜ਼ਿਲ੍ਹਿਆਂ ਦੀਆਂ 100 ਅਗਾਂਹਵਧੂ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ 25,000 ਰੁਪਏ ਪ੍ਰਤੀ ਵਿਅਕਤੀ ਵੀ ਦਿੱਤੇ ਗਏ।”

ਉਨ੍ਹਾਂ ਕਿਹਾ, “117 ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ 2,300 ਔਰਤਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ। ਮਿਸ਼ਨ ਤਹਿਤ, 58,303 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ 5.89 ਲੱਖ ਪਰਿਵਾਰਾਂ ਨੂੰ ਜੋੜਿਆ ਗਿਆ ਹੈ, ਜਿਨ੍ਹਾਂ ਨੂੰ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”

ਮੁੱਖ ਮੰਤਰੀ ਨੇ ਕਿਹਾ, “ਮਹਿਲਾ ਸ਼ਕਤੀਕਰਨ ਪਹਿਲਕਦਮੀਆਂ ਦੇ ਹਿੱਸੇ ਵਜੋਂ ਔਰਤਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 1,100 ਦੁੱਧ ਸਹਿਕਾਰੀ ਸਭਾਵਾਂ ਰਜਿਸਟਰ ਕੀਤੀਆਂ ਗਈਆਂ ਹਨ ਅਤੇ ਔਰਤਾਂ ਨੂੰ 18 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਭਾਵਾਂ ਮਿਲਕਫੈੱਡ ਨੂੰ ਰੋਜ਼ਾਨਾ ਇਕ ਲੱਖ ਲੀਟਰ ਦੁੱਧ ਸਪਲਾਈ ਕਰ ਰਹੀਆਂ ਹਨ। ਪੰਜਾਬ ਭਰ ਵਿੱਚ ਸਖੀ ਸ਼ਕਤੀ ਮੇਲੇ ਲਗਾਏ ਗਏ ਸਨ, ਜਿਸ ਵਿੱਚ 1,500 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੁਆਰਾ ਤਿਆਰ ਕੀਤੇ ਨੌਂ ਕਰੋੜ ਦੇ ਉਤਪਾਦ ਵੇਚੇ ਗਏ।”

ਉਨ੍ਹਾਂ ਕਿਹਾ, “ਤਾਲਮੇਲ ਨੂੰ ਬਿਹਤਰ ਬਣਾਉਣ ਲਈ ਪਹਿਲੀ ਵਾਰ ਵਿਧਾਨ ਸਭਾ ਹਲਕਿਆਂ ਅਨੁਸਾਰ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ। ਪੇਂਡੂ ਵਿਕਾਸ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਰਾਜ ਕੇਡਰ ਵਿੱਚ ਮਿਲਾ ਦਿੱਤਾ ਗਿਆ ਹੈ। ਕਾਰਜ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਸੂਬੇ ਵਿੱਚ 3,327 ਪੰਚਾਇਤ ਵਿਕਾਸ ਸਕੱਤਰਾਂ ਲਈ ਸੂਬਾਈ ਕੇਡਰ ਬਣਾਇਆ ਗਿਆ ਹੈ।”

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਗ੍ਰਾਂਟਾਂ ਨੂੰ ਕੇਂਦਰ ਨੇ ਰੋਕਿਆ ਹੋਇਆ ਹੈ। ਇਸ ਦਾ ਇਕੋ ਇਕ ਕਾਰਨ ਇਹ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟ ਨਹੀਂ ਮਿਲਦੀ, ਜਿਸ ਕਾਰਨ ਕੇਂਦਰ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵੱਲੋਂ ਅਲਾਟ ਕੀਤਾ ਗਿਆ ਆਫ਼ਤ ਪ੍ਰਬੰਧਨ ਫੰਡ ਬਹੁਤ ਘੱਟ ਹੈ ਅਤੇ ਜਨਤਾ ਦੇ ਵਡੇਰੇ ਹਿੱਤ ਵਿੱਚ ਇਸ ਵਿੱਚ ਸੋਧ ਕਰਨ ਦੀ ਲੋੜ ਹੈ। ਸੂਬਾ ਇਸ ਵਿਤਕਰੇ ਦਾ ਸਖ਼ਤ ਵਿਰੋਧ ਕਰੇਗਾ ਅਤੇ ਸੂਬੇ ਦਾ ਜਾਇਜ਼ ਹਿੱਸਾ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੁੱਦੇ ਨੂੰ ਕਾਨੂੰਨੀ ਅਤੇ ਪ੍ਰਸ਼ਾਸਕੀ ਤੌਰ `ਤੇ ਹਰ ਪਲੇਟਫਾਰਮ `ਤੇ ਚੁੱਕਿਆ ਜਾਵੇਗਾ।”

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਆਪਣੀ ਪਾਰਟੀ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੁਆਰਾ ਐਂਟਰੀ ਟੈਕਸ ਲਗਾਉਣ `ਤੇ ਚੁੱਪ ਧਾਰੀ ਬੈਠੇ ਹਨ, ਜਦੋਂ ਕਿ ਇਹ ਮੁੱਦਾ ਪੰਜਾਬੀਆਂ ਦੇ ਇਕ ਵੱਡੇ ਹਿੱਸੇ ਨਾਲ ਸਬੰਧਤ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਪਾਸੇ ਸੂਬਾ ਸਰਕਾਰ ਟੋਲ ਟੈਕਸ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਗੁਆਂਢੀ ਸੂਬੇ ਲੋਕਾਂ `ਤੇ ਬੇਲੋੜਾ ਟੈਕਸ ਲਗਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਕਣਕ ਦੀ ਫਸਲ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ ਅਤੇ ਇਸ ਲਈ ਵਿਆਪਕ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਸੁਚਾਰੂ ਖਰੀਦ ਨੂੰ ਖਤਰੇ ਵਿੱਚ ਪਾਉਣ ਲਈ ਅਪਣਾਈ ਜਾ ਰਹੀ ਬਲੈਕਮੇਲਿੰਗ ਦੀ ਰਣਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਤਾਕਤਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਵਧੀਆ ਸਰਕਾਰ ਕੰਮ ਕਰ ਰਹੀ ਹੈ, ਜਦੋਂ ਕਿ ਪਹਿਲਾਂ ਵਾਲੀਆਂ ਸਰਕਾਰਾਂ ਲੋਕਾਂ ਨੂੰ ਲੁੱਟਣ ਤੱਕ ਸੀਮਤ ਸਨ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਨਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ ਅਤੇ ਰਣਨੀਤੀ ਬਣਾਈ ਜਾ ਰਹੀ ਹੈ। ਇਹ ਕਿਸਾਨਾਂ ਲਈ ਰਾਹਤ ਹੋਵੇਗੀ ਕਿਉਂਕਿ ਇਹ ਤਾਰਾਂ ਫਸਲਾਂ ਲਈ ਬਹੁਤ ਵੱਡਾ ਖ਼ਤਰਾ ਖੜ੍ਹਾ ਕਰਦੀਆਂ ਹਨ।”ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
*ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ*

*ਚੰਡੀਗੜ੍ਹ, 27 ਨਵੰਬਰ 2025*  ਆਨੰਦਪੁਰ ਸਾਹਿਬ ਦਾ ਇਤਿਹਾਸਕ ਚਰਨ ਗੰਗਾ ਸਟੇਡੀਅਮ ਜਲਦ ਹੀ ਇੱਕ ਨਵੇਂ ਰੂਪ ਵਿੱਚ ਨਜ਼ਰ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਪਵਿੱਤਰ ਸ਼ਹਿਰ ਵਿੱਚ ਮੌਜੂਦਾ ਚਰਨ ਗੰਗਾ ਸਟੇਡੀਅਮ ਦੇ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਹ ਸਟੇਡੀਅਮ ਹਰ ਸਾਲ ਹੋਲਾ-ਮਹੱਲਾ ਮੇਲੇ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਅਤੇ ਖੇਡ ਪ੍ਰੇਮੀਆਂ ਦੀ ਸਹੂਲਤ ਲਈ ਵਿਸ਼ਵ ਪੱਧਰੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਲਈ ਮਾਰਸ਼ਲ ਆਰਟਸ ਸਿਖਲਾਈ ਦਾ ਇੱਕ ਪ੍ਰਮੁੱਖ ਕੇਂਦਰ ਬਣੇਗਾ।

ਚਰਨ ਗੰਗਾ ਸਟੇਡੀਅਮ ਦਾ ਸਿੱਖ ਇਤਿਹਾਸ ਅਤੇ ਸੱਭਿਆਚਾਰ ਵਿੱਚ ਇੱਕ ਖ਼ਾਸ ਸਥਾਨ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ 1701 ਵਿੱਚ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਨਿਹੰਗ ਸਿੰਘ ਜਥੇਬੰਦੀਆਂ ਜਾਂ ‘ਗੁਰੂ ਕੀ ਲਾਡਲੀ ਫ਼ੌਜ’ ਦੀ ਸਥਾਪਨਾ ਕੀਤੀ ਸੀ। ਗੁਰੂ ਸਾਹਿਬ ਨੇ ਇੱਥੇ ਖਾਲਸਾ ਯੋਧਿਆਂ ਨੂੰ ਗੱਤਕਾ ਅਤੇ ਹੋਰ ਯੁੱਧ ਕਲਾਵਾਂ ਦੀ ਸਿਖਲਾਈ ਦਿੱਤੀ ਸੀ। ਅੱਜ ਵੀ ਹਰ ਸਾਲ ਹੋਲਾ-ਮਹੱਲਾ ਦੌਰਾਨ ਇੱਥੇ ਨਿਹੰਗ ਸਿੰਘਾਂ ਵੱਲੋਂ ਰਵਾਇਤੀ ਮਾਰਸ਼ਲ ਆਰਟਸ ਦੇ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਂਦੇ ਹਨ। ਹਜ਼ਾਰਾਂ ਦਰਸ਼ਕ ਤਲਵਾਰਬਾਜ਼ੀ, ਘੋੜਸਵਾਰੀ ਅਤੇ ਟੈਂਟ-ਪੈਗਿੰਗ ਵਰਗੇ ਰੋਮਾਂਚਕ ਕਰਮਕਾਂਡ ਵੇਖਣ ਲਈ ਇਕੱਠੇ ਹੁੰਦੇ ਹਨ।

ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸਟੇਡੀਅਮ ਦਾ ਨਿਰਮਾਣ ਕਾਰਜ ਬਿਲਕੁਲ ਮਿਆਰੀ ਢੰਗ ਨਾਲ ਕੀਤਾ ਜਾਵੇਗਾ। ਇਹ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ, ਜਿੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਾਰਸ਼ਲ ਆਰਟਸ ਟੂਰਨਾਮੈਂਟ ਕਰਵਾਏ ਜਾ ਸਕਣਗੇ। ਸਟੇਡੀਅਮ ਵਿੱਚ ਆਧੁਨਿਕ ਸਿਖਲਾਈ ਸਹੂਲਤਾਂ, ਦਰਸ਼ਕਾਂ ਲਈ ਬੈਠਣ ਦੇ ਪ੍ਰਬੰਧ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਇਹ ਪਹਿਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਰਵਾਇਤੀ ਮਾਰਸ਼ਲ ਆਰਟਸ ਨਾਲ ਜੋੜਨ ਅਤੇ ਗੁਰੂ ਸਾਹਿਬ ਦੀ ਵਿਰਾਸਤ ਨੂੰ ਅੱਗੇ ਤੋਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਅਭੂਤਪੂਰਵ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ ਵਿੱਚ 3,000 ਤੋਂ ਵੱਧ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਹੈ, ਜਿਨ੍ਹਾਂ 'ਤੇ 1,184 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨੇਕਾਂ ਮਹਾਨ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਦਾ ਉਦੇਸ਼ ਪੰਜਾਬ ਦੀ ਖੇਡ ਮਹਿਮਾ ਨੂੰ ਵਾਪਸ ਲਿਆਉਣਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕੌਮਾਂਤਰੀ ਪੱਧਰ ਦੇ ਕ੍ਰਿਕਟ ਅਤੇ ਹਾਕੀ ਸਟੇਡੀਅਮ ਬਣਾਏ ਜਾਣਗੇ।

ਪੰਜਾਬ ਸਰਕਾਰ ਦੀ ਖੇਡ ਨੀਤੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਵੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡ ਨਸ਼ਿਆਂ ਵਿਰੁੱਧ ਲੜਾਈ ਦਾ ਸਭ ਤੋਂ ਮਜ਼ਬੂਤ ​​ਹਥਿਆਰ ਹੈ। ਉਨ੍ਹਾਂ ਨੇ ‘ਹਰ ਪਿੰਡ ਖੇਡ ਮੈਦਾਨ’ ਯੋਜਨਾ ਤਹਿਤ ਹਰ ਪਿੰਡ ਵਿੱਚ ਖੇਡ ਦਾ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਹੈ। ਸਰਕਾਰ ਖਿਡਾਰੀਆਂ ਦਾ ਵੀ ਸਨਮਾਨ ਕਰ ਰਹੀ ਹੈ, ਜਿਸ ਤਹਿਤ ਨੌਂ ਹਾਕੀ ਖਿਡਾਰੀਆਂ ਨੂੰ ਡੀਐਸਪੀ ਅਤੇ ਪੀਸੀਐਸ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ, ਅਤੇ ਓਲੰਪੀਅਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ਚਰਨ ਗੰਗਾ ਸਟੇਡੀਅਮ ਦਾ ਨਵੀਨੀਕਰਨ ਪੰਜਾਬ ਸਰਕਾਰ ਦੀ ਵਿਆਪਕ ਖੇਡ ਵਿਕਾਸ ਯੋਜਨਾ ਦਾ ਇੱਕ ਅਹਿਮ ਹਿੱਸਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਆਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇਗਾ, ਬਲਕਿ ਨੌਜਵਾਨਾਂ ਨੂੰ ਮਾਰਸ਼ਲ ਆਰਟਸ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰੇਗਾ।

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ: ਪਹਿਲੀ ਵਾਰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਪਵਿੱਤਰ ਸ਼ਹਿਰ ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਇਆ
**ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ: ਪਹਿਲੀ ਵਾਰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਪਵਿੱਤਰ ਸ਼ਹਿਰ ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਇਆ**

**ਚੰਡੀਗੜ੍ਹ, 25 ਨਵੰਬਰ, 2025** ਪੰਜਾਬ ਵਿਧਾਨ ਸਭਾ ਨੇ ਪਹਿਲੀ ਵਾਰ ਆਪਣਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਪਵਿੱਤਰ ਸ਼ਹਿਰ ਸ਼੍ਰੀ ਆਨੰਦਪੁਰ ਸਾਹਿਬ ਵਿਚ ਕਰਕੇ ਇਤਿਹਾਸ ਰਚ ਦਿੱਤਾ। ਇਹ ਫੈਸਲਾ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤਾ ਗਿਆ ਸੀ, ਜਿਸ ਨਾਲ ਸੂਬੇ ਭਰ ਵਿਚ ਆਧਿਆਤਮਿਕ ਤੇ ਸੱਭਿਆਚਾਰਕ ਮਾਹੌਲ ਬਣਿਆ।

ਆਨੰਦਪੁਰ ਸਾਹਿਬ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ। ਇਹੀ ਥਾਂ ਹੈ ਜਿੱਥੇ ਦਸਵੇਂ ਗੁਰੂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਸਿੱਖ ਧਰਮ ਦੇ ਕਈ ਵੱਡੇ ਘਟਨਾ-ਚੱਕਰ ਇਥੇ ਹੋਏ ਸਨ। ਇਸ ਪਵਿੱਤਰ ਧਰਤੀ ਉੱਤੇ ਵਿਧਾਨ ਸਭਾ ਸੈਸ਼ਨ ਕਰਨਾ ਸਿਰਫ ਪ੍ਰਸ਼ਾਸਕੀ ਕਦਮ ਨਹੀਂ ਸੀ, ਸਗੋਂ ਪੰਜਾਬ ਦੀ ਸ਼ਾਨਦਾਰ ਰੂਹਾਨੀ ਤੇ ਸੱਭਿਆਚਾਰਕ ਵਿਰਾਸਤ ਨੂੰ ਨਮਨ ਕਰਨ ਦਾ ਤਰੀਕਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਮਹੱਤਵਪੂਰਨ ਪ੍ਰਸਤਾਵ ਰੱਖਦੇ ਹੋਏ ਆਨੰਦਪੁਰ ਸਾਹਿਬ, ਤਲਵੰਡੀ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਲਾਕੇ ਨੂੰ “ਪਵਿੱਤਰ ਸ਼ਹਿਰ” ਘੋਸ਼ਿਤ ਕਰਨ ਦੀ ਸਿਫਾਰਸ਼ ਕੀਤੀ। ਵਿਧਾਨ ਸਭਾ ਨੇ ਇਹ ਪ੍ਰਸਤਾਵ ਸਹਿਮਤ ਨਾਲ ਪਾਸ ਕੀਤਾ, ਜੋ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਵੱਲ ਇਕ ਸ਼ਲਾਘਾਯੋਗ ਕਦਮ ਹੈ।

ਇਸ ਵਿਸ਼ੇਸ਼ ਸੈਸ਼ਨ ਦੇ ਨਾਲ-ਨਾਲ ਸੂਬੇ ਭਰ ਵਿੱਚ ਕਈ ਪ੍ਰੋਗਰਾਮ ਹੋਏ। ਭਾਰੀ ਨਗਰ ਕੀਰਤਨ ਆਯੋਜਿਤ ਕੀਤੇ ਗਏ ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਹਿੱਸਾ ਲਿਆ। ਧਾਰਮਿਕ ਤੇ ਸਮਾਜਿਕ ਵਿਸ਼ਿਆਂ ’ਤੇ ਸੈਮੀਨਾਰ ਹੋਏ ਜਿੱਥੇ ਵਿਦਵਾਨਾਂ ਨੇ ਗੁਰੂ ਤੇਗ਼ ਬਹਾਦਰ ਜੀ ਦੇ ਬਲਿਦਾਨ ਤੇ ਜੀਵਨ ਦਰਸ਼ਨ ’ਤੇ ਵਿਚਾਰ ਪੇਸ਼ ਕੀਤੇ। ਖੂਨਦਾਨ ਕੈਂਪ ਤੇ ਰੁੱਖ ਲਗਾਉਣ ਦੇ ਪ੍ਰੋਗਰਾਮ ਵੀ ਕੀਤੇ ਗਏ ਤਾਂ ਜੋ ਵਾਤਾਵਰਣ ਸੰਰੱਖਣ ਦਾ ਸੰਦੇਸ਼ ਦਿੱਤਾ ਜਾ ਸਕੇ।

ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ, ਧਰਮ ਦੀ ਆਜ਼ਾਦੀ ਤੇ ਨਿਆਂ ਲਈ ਆਪਣੀ ਜਾਨ ਨਿਓਛਾਵਰ ਕੀਤੀ। ਕਸ਼ਮੀਰੀ ਪੰਡਤਾਂ ਦੀ ਰੱਖਿਆ ਲਈ ਆਪਣਾ ਸਰ ਬਲਿ ਦੇਣਾ, ਧਾਰਮਿਕ ਸਹਿਣਸ਼ੀਲਤਾ ਤੇ ਭਰਾਤ੍ਰੀਭਾਵ ਦੀ ਵਿਲੱਖਣ ਮਿਸਾਲ ਹੈ। ਇਸ ਵਿਸ਼ੇਸ਼ ਸੈਸ਼ਨ ਰਾਹੀਂ ਨਵੀਂ ਪੀੜ੍ਹੀ ਨੂੰ ਉਸ ਮਹਾਨ ਬਲਿਦਾਨ ਨਾਲ ਜਾਣੂ ਕਰਵਾਉਣ ਦਾ ਯਤਨ ਕੀਤਾ ਗਿਆ।

ਪੰਜਾਬ ਸਰਕਾਰ ਦੀ ਇਹ ਪਹਿਲ ਲੋਕਤਾਂਤ੍ਰਿਕ ਸੰਸਥਾਵਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵੱਲ ਇਕ ਵਿਲੱਖਣ ਕੋਸ਼ਿਸ਼ ਹੈ। ਇਸ ਨਾਲ ਸੂਬੇ ਦੀ ਰੂਹਾਨੀ ਮਿਰਾਸ ਦਾ ਸਨਮਾਨ ਹੋਇਆ ਅਤੇ ਇਕਤਾ, ਭਾਈਚਾਰੇ ਤੇ ਸਮਜੌਤੇ ਦਾ ਸੰਦੇਸ਼ ਦਿੱਤਾ ਗਿਆ। ਇਹ ਦਰਸਾਉਂਦਾ ਹੈ ਕਿ ਕਿਵੇਂ ਲੋਕਤਾਂਤ੍ਰਿਕ ਪ੍ਰਣਾਲੀ ਸੱਭਿਆਚਾਰਕ ਮੂਲਾਂ ਦੀ ਸੁਰੱਖਿਆ ਕਰਦਿਆਂ ਸਮਾਜ ਨੂੰ ਪ੍ਰੇਰਿਤ ਕਰ ਸਕਦੀ ਹੈ।

ਇਹ ਇਤਿਹਾਸਕ ਘਟਨਾ ਨੇ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੇ ਇਹ ਸੰਦੇਸ਼ ਦਿੱਤਾ ਕਿ ਸਾਡੀਆਂ ਲੋਕਤਾਂਤ੍ਰਿਕ ਤੇ ਆਧਿਆਤਮਿਕ ਪਰੰਪਰਾਵਾਂ ਇਕ-ਦੂਜੇ ਦੀ ਤਾਕਤ ਹਨ। ਇਹ ਪਹਿਲ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣੇਗੀ ਅਤੇ ਪੰਜਾਬ ਦੇ ਇਤਿਹਾਸ ’ਚ ਸੁਨਿਹਰੇ ਅੱਖਰਾਂ ’ਚ ਦਰਜ ਹੋਵੇਗੀ।

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ
*ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ*

**ਸ਼੍ਰੀ ਆਨੰਦਪੁਰ ਸਾਹਿਬ, 25 ਨਵੰਬਰ** ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਅਮ੍ਰਿਤਸਰ ਸ਼ਹਿਰ ਦੇ ਅੰਦਰਲੇ ਹਿੱਸੇ (ਕੰਧ ਵਾਲਾ ਸ਼ਹਿਰ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਿਤ ਹਨ, ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਲਿਆ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਦੀ ਘੋਸ਼ਣਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਲੂ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ, ਜਿਨ੍ਹਾਂ ਵਿੱਚੋਂ ਤਿੰਨ ਤਖ਼ਤ - ਸ਼੍ਰੀ ਅਕਾਲ ਤਖ਼ਤ ਸਾਹਿਬ (ਅਮ੍ਰਿਤਸਰ), ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਪੰਜਾਬ ਵਿੱਚ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਾਰਿਆਂ ਦੀ ਭਲਾਈ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹਾਨ ਬਲੀਦਾਨ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥਾਂ ਨਾਲ ਸ਼੍ਰੀ ਆਨੰਦਪੁਰ ਸਾਹਿਬ ਸ਼ਹਿਰ ਵਸਾਇਆ ਸੀ। ਦੱਸਿਆ ਜਾਂਦਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਸੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਪੁੱਤਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ ’ਤੇ ਲਗਭਗ ਤੀਹ ਸਾਲ ਤੱਕ ਰਹੇ।

ਮੁੱਖ ਮੰਤਰੀ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਇਸੇ ਪਵਿੱਤਰ ਧਰਤੀ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਦੇ ਖਿਲਾਫ਼ ਡਟ ਕੇ ਮੁਕਾਬਲਾ ਕਰਨ ਅਤੇ ਕੌਮ ਦੀ ਰੱਖਿਆ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ ਸੀ, ਜਿਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਰੂਪ ਵਿੱਚ ਯਾਦਗਾਰ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨ ਦਿੱਤਾ ਹੈ।

ਮੁੱਖ ਮੰਤਰੀ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਹੀ ਨਹੀਂ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਸਿਆਸੀ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਸੀਮਿਤ ਨਹੀਂ ਹੈ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਵਿਸ਼ਵ-ਵਿਆਪੀ ਪ੍ਰਸਾਰ ਦੀ ਦਿਸ਼ਾ ਵਿੱਚ ਜ਼ਰੂਰੀ ਕਦਮ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਵਧਾਵਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਹਰ ਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਏਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧ ਵਿੱਚ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਵ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਹਰ ਪੱਖੀ ਵਿਕਾਸ, ਸਫ਼ਾਈ, ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਦੁਆਰਾ ਜ਼ਰੂਰੀ ਬਜਟ ਪ੍ਰਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਵੀ ਫੰਡ ਮੰਗੇ ਜਾਣਗੇ ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਦੇ ਰੂਪ ਵਿੱਚ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੂਰੇ ਸੂਬੇ ਵਿੱਚ ਕ੍ਰਮਵਾਰ ਸਮਾਗਮ ਆਯੋਜਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹੀਂ ਸਮਾਗਮਾਂ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਭ ਤੋਂ ਉੱਚੀ ਅਤੇ ਬੇਮਿਸਾਲ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਅਤੇ ਧਾਰਮਿਕ ਮੁੱਲਾਂ ਦੀ ਰੱਖਿਆ ਲਈ ਬਲੀਦਾਨ ਦੇ ਕੇ ਦੁਨੀਆਂ ਲਈ ਮਿਸਾਲ ਕਾਇਮ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਮਨੁੱਖਤਾ ਦੀ ਭਲਾਈ ਅਤੇ ਧਰਮ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਵਿਸ਼ਵ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ-ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸੰਪੂਰਨ ਮਨੁੱਖਤਾ ਲਈ ਪ੍ਰਕਾਸ਼-ਸਤੰਭ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਹਰ ਸਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਜ਼ਿੰਦਾ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਥਾਵਾਂ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ।

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ
ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ, 4 ਨਵੰਬਰ 2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ।ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਨਸਲਾਂ ਨੂੰ ਖੇਡਾਂ ਦੇ ਖ਼ੇਤਰ ਵਿੱਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ਵਿੱਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ।

55 ਸਾਲਾਂ ਦੀ ਉਡੀਕ ਤੋਂ ਬਾਅਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣਾਈ ਜਾਵੇਗੀ ਇੱਕ ਵਿਰਾਸਤੀ ਸੜਕ - ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਅਦਾ
*55 ਸਾਲਾਂ ਦੀ ਉਡੀਕ ਤੋਂ ਬਾਅਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣਾਈ ਜਾਵੇਗੀ ਇੱਕ ਵਿਰਾਸਤੀ ਸੜਕ - ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਅਦਾ*

ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਦੇ ਸਾਹਮਣੇ ਇੱਕ ਵਿਰਾਸਤੀ ਸੜਕ ਬਣਾਉਣ ਦਾ ਐਲਾਨ ਕੀਤਾ ਹੈ। ਇਹ ਸੜਕ ਪ੍ਰੋਜੈਕਟ, ਜਿਸਦਾ ਨੀਂਹ ਪੱਥਰ 1970 ਵਿੱਚ ਰੱਖਿਆ ਗਿਆ ਸੀ, ਪਿਛਲੇ 55 ਸਾਲਾਂ ਵਿੱਚ ਕਿਸੇ ਵੀ ਸਰਕਾਰ ਦੁਆਰਾ ਪੂਰਾ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੁਣ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਕੰਮ ਆਪਣੇ ਹੱਥ ਵਿੱਚ ਲੈ ਲਿਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੱਖ ਧਰਮ ਦੇ ਪੰਜ ਪ੍ਰਮੁੱਖ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਇਹ ਉਹ ਥਾਂ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਨੇ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਹ ਸਥਾਨ ਸਿੱਖ ਭਾਈਚਾਰੇ ਲਈ ਬਹੁਤ ਪਵਿੱਤਰ ਅਤੇ ਮਹੱਤਵਪੂਰਨ ਹੈ। ਇਸ ਪਵਿੱਤਰ ਸਥਾਨ ਦੇ ਸਾਹਮਣੇ ਤੋਂ ਲੰਘਣ ਵਾਲਾ ਸੜਕ ਪ੍ਰੋਜੈਕਟ, ਜੋ ਦਹਾਕਿਆਂ ਤੋਂ ਲਟਕਿਆ ਹੋਇਆ ਸੀ, ਹੁਣ ਸਾਕਾਰ ਹੋਣ ਵਾਲਾ ਹੈ।

ਜਦੋਂ ਇਸ ਪ੍ਰੋਜੈਕਟ ਦਾ ਨੀਂਹ ਪੱਥਰ 1970 ਵਿੱਚ ਰੱਖਿਆ ਗਿਆ ਸੀ, ਤਾਂ ਉਮੀਦ ਕੀਤੀ ਜਾ ਰਹੀ ਸੀ ਕਿ ਇਹ ਸੜਕ ਜਲਦੀ ਹੀ ਪੂਰੀ ਹੋ ਜਾਵੇਗੀ। ਹਾਲਾਂਕਿ, ਆਜ਼ਾਦੀ ਤੋਂ ਬਾਅਦ ਦੀਆਂ ਵੱਖ-ਵੱਖ ਸਰਕਾਰਾਂ ਨੇ ਇਸ ਪ੍ਰੋਜੈਕਟ ਨੂੰ ਤਰਜੀਹ ਨਹੀਂ ਦਿੱਤੀ। ਭਾਵੇਂ ਇਹ ਅਕਾਲੀ-ਭਾਜਪਾ ਗੱਠਜੋੜ ਹੋਵੇ ਜਾਂ ਕਾਂਗਰਸ ਸਰਕਾਰ, ਕਿਸੇ ਨੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਸ਼ਰਧਾਲੂਆਂ ਦੀ ਸਹੂਲਤ ਅਤੇ ਵਿਰਾਸਤੀ ਸੰਭਾਲ ਦੇ ਨਾਮ 'ਤੇ ਵਾਅਦੇ ਕੀਤੇ ਗਏ ਸਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਪਿਛਲੀਆਂ ਸਰਕਾਰਾਂ ਨੇ ਤਖ਼ਤ ਸਾਹਿਬ ਦੇ ਵਿਕਾਸ 'ਤੇ ਕਰੋੜਾਂ ਰੁਪਏ ਖਰਚ ਕਰਨ ਦਾ ਦਾਅਵਾ ਕੀਤਾ ਸੀ, ਪਰ ਅਸਲੀਅਤ ਵਿੱਚ, ਜਨਤਾ ਨੂੰ ਕੁਝ ਨਹੀਂ ਮਿਲਿਆ। ਵਿਰਾਸਤੀ ਸੜਕ ਵਰਗੇ ਬੁਨਿਆਦੀ ਪ੍ਰੋਜੈਕਟ ਵੀ ਅਧੂਰੇ ਰਹੇ। ਹਰ ਸਾਲ ਲੱਖਾਂ ਸ਼ਰਧਾਲੂ ਇਸ ਸਥਾਨ 'ਤੇ ਆਉਂਦੇ ਹਨ, ਖਾਸ ਕਰਕੇ ਵਿਸਾਖੀ ਅਤੇ ਹੋਲਾ ਮੁਹੱਲਾ ਦੌਰਾਨ, ਪਰ ਉਨ੍ਹਾਂ ਨੂੰ ਸੜਕਾਂ ਦੀ ਮਾੜੀ ਹਾਲਤ ਦਾ ਸਾਹਮਣਾ ਕਰਨਾ ਪਿਆ। ਪਿਛਲੀਆਂ ਸਰਕਾਰਾਂ ਨੇ ਧਾਰਮਿਕ ਸਥਾਨਾਂ ਦੇ ਵਿਕਾਸ ਨੂੰ ਸਿਰਫ਼ ਚੋਣ ਮੁੱਦੇ 'ਤੇ ਘਟਾ ਦਿੱਤਾ ਸੀ।

ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ 'ਤੇ, ਪੰਜਾਬ ਦੇ ਧਾਰਮਿਕ ਵਿਰਾਸਤ ਨੂੰ ਸੰਭਾਲਣ ਅਤੇ ਵਿਕਸਤ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਨਤਕ ਫੰਡ ਭ੍ਰਿਸ਼ਟਾਚਾਰ ਲਈ ਨਹੀਂ, ਸਗੋਂ ਲੋਕ ਭਲਾਈ ਲਈ ਵਰਤੇ ਜਾਣਗੇ। ਮਾਨ ਸਰਕਾਰ ਨੇ ਹੁਣ ਇਸ 55 ਸਾਲ ਪੁਰਾਣੇ ਅਧੂਰੇ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਫੈਸਲਾ ਕੀਤਾ ਹੈ, ਜੋ ਇਸਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵਿਰਾਸਤੀ ਸੜਕ ਦੀ ਉਸਾਰੀ ਨਾਲ ਨਾ ਸਿਰਫ਼ ਤਖ਼ਤ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਹੋਵੇਗੀ ਬਲਕਿ ਪੂਰੇ ਆਨੰਦਪੁਰ ਸਾਹਿਬ ਖੇਤਰ ਦਾ ਵੀ ਵਿਕਾਸ ਹੋਵੇਗਾ। ਇਹ ਸੜਕ ਸਥਾਨਕ ਵਪਾਰ ਨੂੰ ਵੀ ਹੁਲਾਰਾ ਦੇਵੇਗੀ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ। ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ, ਕਿਉਂਕਿ ਬਿਹਤਰ ਸੜਕੀ ਸੰਪਰਕ ਹੋਰ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।

ਇਹ ਪ੍ਰੋਜੈਕਟ ਭਗਵੰਤ ਮਾਨ ਸਰਕਾਰ ਦੇ ਵਿਕਾਸ ਨੂੰ ਅਮਲ ਵਿੱਚ ਲਿਆਉਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਐਲਾਨ ਹੀ ਕੀਤੇ ਸਨ, 'ਆਪ' ਸਰਕਾਰ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕਰ ਰਹੀ ਹੈ। ਵਿਰਾਸਤੀ ਸੜਕ ਦਾ ਨਿਰਮਾਣ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਆਨੰਦਪੁਰ ਸਾਹਿਬ ਦੇ ਲੋਕ ਅਤੇ ਸਿੱਖ ਭਾਈਚਾਰਾ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। 55 ਸਾਲਾਂ ਦਾ ਇੰਤਜ਼ਾਰ ਹੁਣ ਖਤਮ ਹੋ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਜਲਦੀ ਹੀ ਉਹ ਕੰਮ ਪੂਰਾ ਕਰੇਗੀ ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਕਰਨ ਵਿੱਚ ਅਸਫਲ ਰਹੀਆਂ। ਇਹ ਮਾਨ ਸਰਕਾਰ ਦੀ ਪੰਜਾਬ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

• ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 10 ਜੁਲਾਈ,2025:-- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

*ਨਿਵੇਸ਼ਕਾਂ ਨੂੰ ਵੱਡੀ ਰਾਹਤ*

ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ 'ਤੇ ਲਾਗੂ ਕੀਤੇ ਗਏ ਸਨ।

ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ
Ludhiana,19,JUN,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਲੁਧਿਆਣਾ ਪੱਛਮੀ (Ludhiana West) ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਪਾਉਣ,ਉਹਨਾਂ ਟਵੀਟ ਕਰ ਕੇ ਲਿਖਿਆ, ’’ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ,ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ,ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।’’

मुख्य मंत्री भगवंत मान ने 10.80 करोड़ रुपए की लागत से बने अत्याधुनिक तहसील कॉम्प्लेक्स का किया उद्घाटन
• गांवों में प्रशासन को बढ़ावा देने के लिए हम शासन को गांवों के करीब ला रहे हैं: मुख्य मंत्री मान

• लोगों को तहसीलों में व्याप्त भ्रष्टाचारपूर्ण व्यवस्था से मिली मुक्ति

दूधन साधां (पटियाला), 9 जून,2025:- आम लोगों की सुविधा के लिए एक और नागरिक-केंद्रित पहल के तहत पंजाब के मुख्य मंत्री भगवंत सिंह मान ने आज यहां 10.80 करोड़ रुपए की लागत से बने अत्याधुनिक तहसील कॉम्प्लेक्स को जनता को समर्पित किया।

एस.डी.एम., तहसीलदार, नायब तहसीलदार और अन्य अधिकारियों के कार्यालयों वाली इस इमारत को जनता को समर्पित करते हुए मुख्य मंत्री ने कहा कि इस महत्वपूर्ण प्रोजेक्ट का शिलान्यास जनवरी 2023 में किया गया था और इसे रिकॉर्ड समय में पूरा किया गया है। उन्होंने कहा कि यह प्रोजेक्ट समयबद्ध तरीके से नागरिक-केंद्रित सेवाएं प्रदान करके लोगों को बहुत लाभ पहुंचाएगा और साथ ही यह लोगों को उनके नजदीक प्रशासनिक सेवाएं प्राप्त करने की सुविधा देगा, जिससे उनका समय, पैसा और ऊर्जा बचेगी। भगवंत सिंह मान ने कहा कि दूधन साधां मुख्य रूप से एक ग्रामीण क्षेत्र है और पहले एस.डी.एम. का कार्यालय मिनी सचिवालय, पटियाला में स्थित था, जिसके कारण लोगों को अपने दैनिक प्रशासनिक कार्यों के लिए बहुत परेशानियों का सामना करना पड़ता था।

मुख्य मंत्री ने कहा कि अब आम लोगों की सुविधा के लिए राज्य सरकार ने इस कॉम्प्लेक्स को यहीं बनाने का फैसला किया। उन्होंने कहा कि यह बहुत गर्व और संतुष्टि की बात है कि लोगों की सुविधा के लिए पूरे राज्य में ऐसे आधुनिक तहसील कॉम्प्लेक्स बनाए जा रहे हैं। भगवंत सिंह मान ने व्यंग्यात्मक लहजे में कहा कि पिछली सरकारों ने लोगों की बेहतर सेवा के लिए ऐसे प्रयासों पर कभी ध्यान नहीं दिया।

मुख्य मंत्री ने अफसोस जताया कि पहले राज्य की सत्ता गलत हाथों में थी, जिसके कारण राज्य को बहुत नुकसान उठाना पड़ा। उन्होंने कहा कि जब से हमारी सरकार ने कार्यभार संभाला है, तब से सरकार ने जनहित के ऐसे कार्यों को सर्वोच्च प्राथमिकता दी है। भगवंत सिंह मान ने कहा कि ऐसी इमारतें लोगों की भविष्य की जरूरतों को ध्यान में रखकर बनाई जा रही हैं।

सनौर के विधायक हरमीत सिंह पठानमाजरा ने मुख्यमंत्री भगवंत सिंह मान, राजस्व एवं पुनर्वास मंत्री हरदीप सिंह मुंडियां, अन्य विधायकगणों तथा बड़ी संख्या में क्षेत्रवासियों का स्वागत किया। उन्होंने मुख्यमंत्री और पंजाब सरकार का धन्यवाद करते हुए कहा कि नव निर्मित दूधनासाधन उपमंडल परिसर के उद्घाटन से क्षेत्र को बड़ी सौगात मिली है। उन्होंने कहा कि सनौर विधानसभा क्षेत्र को पूर्ववर्ती सरकारों द्वारा पिछड़ा बना कर रखा गया था, लेकिन अब मुख्यमंत्री भगवंत सिंह मान की अगुवाई में इस क्षेत्र से ‘पिछड़े’ का तमगा हटा दिया गया है।

हरमीत सिंह पठानमाजरा ने क्षेत्र की समस्याओं और जनहित की माँगों को मुख्यमंत्री के समक्ष रखा, जिस पर मुख्यमंत्री ने आश्वासन दिया कि सनौर क्षेत्र के लिए विशेष बैठक शीघ्र ही बुलाई जाएगी।

इस अवसर पर बोलते हुए राजस्व मंत्री हरदीप सिंह मुंडियां ने बताया कि उन्होंने इस उपमंडल परिसर के निर्माण कार्य का दो बार निरीक्षण किया था और यह परियोजना रिकॉर्ड समय में ₹10.80 करोड़ की लागत से पूर्ण की गई है। यह परिसर एक ही छत के नीचे सभी सरकारी सेवाएँ उपलब्ध कराएगा।

इस कार्यक्रम में राजस्व मंत्री हरदीप सिंह मुंडियां, विधायक हरमीत सिंह पठानमाजरा, सिमरजीत कौर पठानमाजरा, चेतन सिंह जौरामाजरा, गुरदेव सिंह देव मान, गुरलाल घनौर और कुलवंत सिंह बाजीगर, राजस्व विभाग के सचिव मनवेश सिंह सिद्धू, डिविजनल कमिश्नर विनय बुब्लानी, उपायुक्त डॉ. प्रीति यादव, एसएसपी वरुण शर्मा, हरविंदर सिंह हैरी ताजलपुर, शिविंदर कौर धंजू अध्यक्ष नगर पंचायत देवीगढ़, अध्यक्ष नगर काउंसिल सनौर प्रदीप जोशन, हरदेव सिंह घड़ाम और सुखविंदर सिंह सहित बड़ी संख्या में स्थानीय नेता और निवासी उपस्थित रहे।

ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ
*ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”*

*ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ*

*ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ*

* ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ*

*ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ ਸਿੰਜਾਈ ਨਹਿਰਾਂ ਰਾਹੀਂ ਹੋ ਰਹੀ ਹੈ, ਕੋਈ 'ਵਾਧੂ ਪਾਣੀ' ਨਹੀਂ ਬਚਿਆ: ਸੀ.ਐਮ. ਭਗਵੰਤ ਮਾਨ*

ਨੰਗਲ (ਰੂਪਨਗਰ), 21 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।

ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀ.ਬੀ.ਐਮ.ਬੀ. ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ.ਬੀ.ਐਮ.ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀ.ਬੀ.ਐਮ.ਬੀ. ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ.ਬੀ.ਐਮ.ਬੀ., ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਆਗੂਆਂ ਨੇ ਕਈ ਮੁੱਦਿਆਂ 'ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ਵਿੱਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤੀ ਗਈ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਯੋਗ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਇਸ ਨੂੰ ਹੁਣ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫ਼ੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।

ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਇਹ ਇੱਕੋ-ਇੱਕ ਵਿਹਾਰਕ ਵਿਕਲਪ ਹੈ, ਜਿਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਸਾਡੇ ਆਪਣੇ ਖੇਤ ਸੁੱਕੇ ਹਨ ਤਾਂ ਅਸੀਂ ਹਰਿਆਣਾ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲਗਪਗ 60 ਫੀਸਦੀ ਖੇਤਾਂ ਨੂੰ ਨਹਿਰਾਂ ਰਾਹੀਂ ਸਿੰਜਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਤੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਰਿਆਦਿਲੀ ਦਿਖਾਉਂਦੇ ਹੋਏ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਪਿਆਸੇ ਨੂੰ ਪਾਣੀ ਦੇਣਾ ਇੱਕ ਮਹਾਨ ਪੁੰਨ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

20 ਨਵੰਬਰ ਨੂੰ ਡਿੰਪੀ ਢਿੱਲੋਂ ਨੂੰ ਦਿੱਤੀ ਤੁਹਾਡੀ ਵੋਟ ਗਿੱਦੜਬਾਹਾ ਦੇ ਵਿਕਾਸ ਨੂੰ ਯਕੀਨੀ ਬਣਾਏਗੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
- ਅਸੀਂ ਆਪਣੇ ਵਾਅਦੇ ਪੂਰੇ ਕੀਤੇ - ਅਸੀਂ ਸਿੱਖਿਆ, ਹਸਪਤਾਲ, ਮੁਫ਼ਤ ਬਿਜਲੀ, ਖੇਤਾਂ ਲਈ ਨਹਿਰੀ ਪਾਣੀ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ: ਮੁੱਖ ਮੰਤਰੀ ਮਾਨ

Giddarbaha, 16 November 2024,(Azad Soch News):- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗਿੱਦੜਬਾਹਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਆਗਾਮੀ ਜ਼ਿਮਨੀ ਚੋਣਾਂ ਵਿੱਚ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੂੰ ਸਮਰਥਨ ਕਰਨ ਦੀ ਅਪੀਲ ਕੀਤੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਖਾਲੀ ਵਾਅਦਿਆਂ ਦੇ ਉਲਟ 'ਆਪ' ਵੱਲੋਂ ਸੂਬੇ 'ਚ ਕੀਤੇ ਗਏ ਠੋਸ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ।  ਉਨ੍ਹਾਂ ਨੇ ਸੀਵਰੇਜ, ਸਿਹਤ ਸੰਭਾਲ ਅਤੇ ਬਿਜਲੀ ਵਰਗੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਲਈ ਰਵਾਇਤੀ ਸਿਆਸੀ ਪਾਰਟੀਆਂ ਦੀ ਆਲੋਚਨਾ ਕੀਤੀ, ਜਿਨ੍ਹਾਂ ਨੂੰ ਹੱਲ ਕਰਨ ਲਈ 'ਆਪ' ਨੇ ਅਣਥੱਕ ਮਿਹਨਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ, ਰਾਜਨੀਤੀ ਕਦੇ ਵੀ ਅਸਲ ਕੰਮ ਬਾਰੇ ਨਹੀਂ ਹੁੰਦੀ ਸੀ। ਫਿਰ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਆ ਕੇ ਸਾਡੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਹੀ ਬਦਲ ਦਿੱਤੀ। ਅੱਜ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਹਰ ਪਾਰਟੀ ਅਸਲ ਵਿੱਚ ਮਹੱਤਵਪੂਰਨ ਮੁੱਦਿਆਂ ਸਕੂਲ, ਹਸਪਤਾਲ, ਬਿਜਲੀ ਅਤੇ ਰੁਜ਼ਗਾਰ ਬਾਰੇ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਵਿੱਚ 1,706 ਨਵੇਂ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਨਾਲ-ਨਾਲ 48,000  ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿੱਤੀਆਂ ਹਨ।

ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ ਅਤੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਹੀ ਭਰੋਸੇਯੋਗਤਾ ਦਾ ਸੱਚਾ "ਸਰਟੀਫਿਕੇਟ" ਕਰਾਰ ਦਿੱਤਾ।  ਉਨ੍ਹਾਂ ਝੂਠੇ ਅਤੇ ਖੋਖਲੇ ਦਾਅਵੇ ਕਰਨ ਲਈ ਵਿਰੋਧੀ ਧਿਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ ਕੋਈ ਹਕੀਕਤ ਨਹੀਂ ਹੈ।  ਮਾਨ ਨੇ ਕਿਹਾ ਕਿ ਅਸਲ ਸਰਟੀਫਿਕੇਟ ਲੋਕਾਂ ਨੇ ਆਪਣੀ ਵੋਟ ਰਾਹੀਂ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਕੋਈ ਵੀ ਝੂਠਾ ਸਮਰਥਨ ਜਾਂ ਗੁੰਮਰਾਹਕੁੰਨ ਬਿਰਤਾਂਤ ਲੋਕਾਂ ਦੇ ਸਮਰਥਨ ਦੀ ਸ਼ਕਤੀ ਨਾਲ ਤੁਲਨਾ ਨਹੀਂ ਕਰ ਸਕਦਾ।  ਸਾਡਾ ਸਰਟੀਫਿਕੇਟ ਤੁਹਾਡਾ ਪਿਆਰ ਅਤੇ ਸਮਰਥਨ ਹੈ ਅਤੇ ਇਹ ਸਭ ਮਹੱਤਵਪੂਰਨ ਹੈ।  ਮਾਨ ਨੇ ਅੰਤ ਵਿੱਚ ਕਿਹਾ ਕਿ ਇਹ ਚੋਣਾਂ ਲੋਕਾਂ ਲਈ ਪੁਰਾਣੀ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਫੈਸਲਾਕੁੰਨ ਤੌਰ 'ਤੇ ਰੱਦ ਕਰਨ ਅਤੇ 'ਆਪ' ਸਰਕਾਰ ਦੁਆਰਾ ਪ੍ਰਦਾਨ ਕੀਤੀ ਅਸਲ ਤਰੱਕੀ ਨੂੰ ਗਲੇ ਲਗਾਉਣ ਦਾ ਮੌਕਾ ਹੈ।ਅਸੀਂ ਜੋ ਕਿਹਾ, ਕਰਕੇ ਵਿਖਾਇਆ ਅਤੇ ਅਸੀਂ ਕਰਦੇ ਰਹਾਂਗੇ। ਜੇਕਰ ਤੁਸੀਂ ਚਾਹੁੰਦੇ ਹੋ ਕਿ ਗਿੱਦੜਬਾਹਾ ਇਸ ਤਬਦੀਲੀ ਦਾ ਹਿੱਸਾ ਬਣੇ ਤਾਂ ਤੁਹਾਨੂੰ ਡਿੰਪੀ ਢਿੱਲੋਂ ਦਾ ਸਮਰਥਨ ਕਰਨਾ ਚਾਹੀਦਾ ਹੈ। ਇਹ ਚੋਣ ਗਿੱਦੜਬਾਹਾ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ ਕਿ ਇਹ ਵੀ ਧਿਆਨ ਕੇਂਦਰਿਤ ਅਤੇ ਤਰੱਕੀ ਦਾ ਹੱਕਦਾਰ ਹੈ।

ਢਾਈ ਸਾਲਾਂ 'ਚ 'ਆਪ' ਸਰਕਾਰ ਗਿੱਦੜਬਾਹਾ ਵਿੱਚ 28 ਸਾਲਾਂ ਨਾਲੋਂ ਜ਼ਿਆਦਾ ਕੰਮ ਕਰੇਗੀ- ਡਿੰਪੀ ਢਿੱਲੋਂ

ਗਿੱਦੜਬਾਹਾ ਤੋਂ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਅਣਥੱਕ ਮਿਹਨਤ ਕਰਨ ਦਾ ਅਹਿਦ ਲਿਆ।  ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਲੀਡਰਸ਼ਿਪ ਪਿਛਲੇ 28 ਸਾਲਾਂ ਦੀ ਤੁਲਨਾ ਵਿੱਚ ਢਾਈ ਸਾਲਾਂ ਵਿੱਚ ਜ਼ਿਆਦਾ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਗਲੇ ਢਾਈ ਸਾਲਾਂ ਵਿੱਚ ਗਿੱਦੜਬਾਹਾ ਲਈ ਜਿੰਨਾ ਕੰਮ ਕਿਸੇ ਹੋਰ (ਬਾਦਲ ਅਤੇ ਵੜਿੰਗ) ਨੇ ਪਿਛਲੇ 28 ਸਾਲਾਂ ਵਿੱਚ ਕੀਤਾ ਹੈ, ਉਸ ਤੋਂ ਵੱਧ ਕੰਮ ਮੈਂ ਕਰਾਂਗਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਗਿੱਦੜਬਾਹਾ ਵਿੱਚ ਅਸਲ ਤਬਦੀਲੀ ਲਿਆਵਾਂਗੇ।  ਢਿੱਲੋਂ ਨੇ ਇਲਾਕੇ ਦੇ ਵਿਕਾਸ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।