cost - Azad Soch

ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ,ਸੀਐਮ ਬੋਲੇ - ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ
Chandigarh,25,SEP,2025,(Azad Soch News):- ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਨੂੰ 5 ਲੱਖ ਏਕੜ ਲਈ ਕਣਕ ਦਾ ਬੀਜ ਮੁਫਤ ਮਿਲੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਬੀਜ ਮਿਲੇਗਾ। ਇਸ ਬੀਜ ਦੀ ਕੀਮਤ ਲਗਭਗ ₹74 ਕਰੋੜ ਹੈ। ਇਹ ਸਾਰਾ ਪੈਸਾ ਪੰਜਾਬ ਸਰਕਾਰ ਖੁਦ ਦੇਵੇਗੀ। ਇਹ ਸਿਰਫ ਮਦਦ ਨਹੀਂ ਹੈ, ਬਲਕਿ ਕਿਸਾਨਾਂ ਨੂੰ ਦੁਬਾਰਾ ਖੇਤੀ ਸ਼ੁਰੂ ਕਰਨ ਵਿੱਚ ਮਦਦ ਕਰਨ ਦਾ ਇੱਕ ਚੰਗਾ ਕਦਮ ਹੈ।ਸੀਐਮ ਮਾਨ ਨੇ ਕਿਹਾ - “ਇਸ ਮੁਸ਼ਕਿਲ ਦੌਰ ਵਿੱਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਇਆ ਹੈ, ਹੁਣ ਉਨ੍ਹਾਂ ਦੀ ਮਿਹਨਤ ਨੂੰ ਨਵਾਂ ਸਹਾਰਾ ਦੇਣ ਲਈ ਇਹ ਪਹਿਲ ਕੀਤੀ ਜਾ ਰਹੀ ਹੈ।”

ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ਤੇ ਪੋਸਟ ਪਾ ਕੇ ਕਿਹਾ ਕਿ ਹੜ੍ਹ ਦੇ ਕਾਰਨ 5 ਲੱਖ ਏਕੜ ਫਸਲਾਂ ਚੌਪਟ ਹੋ ਗਈਆਂ ਹਨ ਅਤੇ ਕਿਸਾਨ ਅਜਿਹੀ ਹਾਲਤ ਵਿੱਚ ਨਹੀਂ ਹਨ ਕਿ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬੀਜ ਦਿੱਤਾ ਜਾਵੇਗਾ ਤਾਂ ਜੋ ਉਹ ਦੁਬਾਰਾ ਖੇਤੀ ਸ਼ੁਰੂ ਕਰ ਸਕਣ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਹੜ੍ਹ ਤੋਂ ਸੂਬੇ ਦੇ 2,300 ਤੋਂ ਜ਼ਿਆਦਾ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 20 ਲੱਖ ਲੋਕਾਂ ਦੀ ਜ਼ਿੰਦਗੀ ਉਜੜ ਗਈ ਹੈ। ਦੁਖਦ ਤੌਰ ਤੇ 56 ਲੋਕਾਂ ਦੀ ਜਾਨ ਗਈ ਅਤੇ ਲਗਭਗ 7 ਲੱਖ ਲੋਕ ਬੇਘਰ ਹੋ ਗਏ। ਨਾਲ ਹੀ 3,200 ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਖਰਾਬ ਹੋਏ। ਉਥੇ ਹੀ, 8,500 ਕਿਲੋਮੀਟਰ ਸੜਕਾਂ ਟੁੱਟ ਗਈਆਂ ਅਤੇ 2,500 ਪੁਲ ਵਹਿ ਗਏ। ਕੁਲ ਨੁਕਸਾਨ ਦਾ ਅੰਦਾਜ਼ਾ ਲਗਭਗ ₹13,800 ਕਰੋੜ ਲਗਾਇਆ ਗਿਆ ਹੈ, ਪਰ ਅਸਲੀ ਅੰਕੜਾ ਇਸ ਤੋਂ ਵੀ ਜ਼ਿਆਦਾ ਹੋ ਸਕਦਾ ਹੈ।

ਅਜਿਹੇ ਵੱਡੇ ਨੁਕਸਾਨ ਦੇ ਵਿਚਕਾਰ, ਮਾਨ ਸਰਕਾਰ ਦਾ ਇਹ ₹74 ਕਰੋੜ ਦਾ ਪੈਕੇਜ ਅਤੇ ਮੁਫਤ ਬੀਜ ਯੋਜਨਾ ਕਿਸਾਨਾਂ ਲਈ ਰਬੀ ਸੀਜ਼ਨ ਦੀ ਨਵੀਂ ਸ਼ੁਰੂਆਤ ਹੈ। ਇਹ ਰਾਹਤ ਸਿਰਫ ਬੀਜ ਦੇਣ ਦੀ ਯੋਜਨਾ ਨਹੀਂ, ਸਗੋਂ ਇੱਕ ਭਰੋਸਾ ਹੈ ਕਿ ਜਦੋਂ ਵੀ ਸੰਕਟ ਆਵੇਗਾ, ਸਰਕਾਰ ਕਿਸਾਨਾਂ ਨੂੰ ਕੱਲਿਆਂ ਨਹੀਂ ਛੱਡੇਗੀ।ਅੱਜ ਜਦੋਂ ਖੇਤਾਂ ਵਿੱਚ ਪਾਣੀ ਅਤੇ ਬਰਬਾਦੀ ਦੇ ਨਿਸ਼ਾਨ ਹਨ, ਤਦ ਇਹ ਮੁਫਤ ਬੀਜ ਕਿਸਾਨਾਂ ਲਈ ਨਵੀਂ ਉਮੀਦ, ਨਵੀਂ ਫਸਲ ਅਤੇ ਨਵੀਂ ਮੁਸਕਾਨ ਲੈ ਕੇ ਆਵੇਗਾ। ਇਹ ਯੋਜਨਾ ਮਾਨ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਿਖਾਉਂਦੀ ਹੈ ਕਿ ਪੰਜਾਬ ਦੀ ਅਸਲੀ ਤਾਕਤ ਇਸ ਦੇ ਕਿਸਾਨ ਹਨ, ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ
*ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ*

*4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ*

*ਪੇਂਡੂ ਇਲਾਕਿਆਂ ਦੇ ਸੜਕੀ ਸੰਪਰਕ ਵਿੱਚ ਸੁਧਾਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ*

*ਸੜਕਾਂ ਦੇ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਹੋਵੇਗੀ ਵਰਤੋਂ*

*ਚੰਡੀਗੜ੍ਹ, 10 ਅਪ੍ਰੈਲ*  ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ
*ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ*

*ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ*

*ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ*

*ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ:*ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਉੱਨਤ ਏ.ਆਈ-ਆਧਾਰਤ ਨਿਗਰਾਨੀ ਅਤੇ ਟ੍ਰੈਫਿਕ ਨਿਗਰਾਨੀ ਪ੍ਰਣਾਲੀਆਂ ਨਾਲ ਲੈਸ ਇਸ ਅਤਿ-ਆਧੁਨਿਕ ਪ੍ਰਣਾਲੀ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣਾ, ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣਾ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂਕਰਨ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 21.60 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਤਿਆਰ ਹੋਇਆ ਇਹ ਪ੍ਰਾਜੈਕਟ ਸੈਕਟਰ-79, ਮੋਹਾਲੀ ਵਿਖੇ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਮਿਲ ਕੇ ਮੋਹਾਲੀ ਦੀਆਂ 17 ਅਹਿਮ ਥਾਵਾਂ 'ਤੇ ਲੱਗੇ 351 ਹਾਈ-ਰੈਜ਼ੋਲਿਊਸ਼ਨ ਸੀ.ਸੀ.ਟੀ.ਵੀ ਕੈਮਰਿਆਂ ਨੂੰ ਆਪਸ ਵਿੱਚ ਜੋੜੇਗਾ ਅਤੇ ਨਿਗਰਾਨੀ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਜਨਤਕ ਸੁਰੱਖਿਆ ਵਧਾਉਣ ਅਤੇ ਕਾਨੂੰਨ ਲਾਗੂਕਰਨ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਤਿਆਰ ਕੀਤੇ ਗਏ ਇਸ ਸਿਸਟਮ ਵਿੱਚ 175 ਆਟੋਮੈਟਿਕ ਨੰਬਰ ਪਲੇਟ ਸ਼ਨਾਖ਼ਤ (ਏ.ਐਨ.ਪੀ.ਆਰ) ਕੈਮਰੇ, 50 ਲਾਲ ਬੱਤੀ ਉਲੰਘਣਾ ਡਿਟੈਕਸ਼ਨ (ਆਰ.ਐਲ.ਵੀ.ਡੀ) ਕੈਮਰੇ, ਆਮ ਨਿਗਰਾਨੀ ਲਈ 92 ਬੁਲੇਟ ਕੈਮਰੇ, ਵਧੇਰੇ ਚੌਕਸੀ ਲਈ 18 ਪੀ.ਟੀ.ਜ਼ੈੱਡ (ਪੈਨ, ਟਿਲਟ ਅਤੇ ਜ਼ੂਮ) ਕੈਮਰੇ ਅਤੇ 16 ਕੈਮਰਿਆਂ ਨਾਲ ਲੈਸ ਦੋ ਮੁੱਖ ਸਥਾਨਾਂ 'ਤੇ ਸਪੀਡ ਉਲੰਘਣਾ ਡਿਟੈਕਸ਼ਨ ਸਿਸਟਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਆਟੋਮੇਟਿਡ ਈ-ਚਲਾਨ ਸਿਸਟਮ ਨੂੰ ਲਾਗੂ ਕਰੇਗਾ, ਜੋ ਅੱਗੇ ਐਨ.ਆਈ.ਸੀ. ਦੇ ਵਾਹਨ ਅਤੇ ਸਾਰਥੀ ਡੇਟਾਬੇਸ ਨਾਲ ਏਕੀਕ੍ਰਿਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਰੈੱਡ-ਲਾਈਟ ਜੰਪਿੰਗ, ਓਵਰਸਪੀਡਿੰਗ, ਟ੍ਰਿਪਲ ਰਾਈਡਿੰਗ, ਗ਼ਲਤ ਸਾਈਡ ਡਰਾਈਵਿੰਗ, ਬਿਨਾਂ ਹੈਲਮੇਟ ਸਵਾਰੀ ਅਤੇ ਸਟਾਪ ਲਾਈਨ/ਜ਼ੈਬਰਾ ਕਰਾਸਿੰਗ ਜਿਹੀਆਂ ਉਲੰਘਣਾਵਾਂ ਲਈ ਈ-ਚਲਾਨ ਆਟੋਮੈਟਿਕ ਜੈਨਰੇਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਸਟਮ ਪ੍ਰਤੀ ਦਿਨ ਔਸਤਨ 5,000 ਤੋਂ 6,000 ਚਲਾਨ ਕਰੇਗਾ, ਜਿਸ ਨਾਲ ਟ੍ਰੈਫਿਕ ਨਿਯਮ ਲਾਗੂਕਰਨ ਅਤੇ ਨਿਯਮ ਦੀ ਪਾਲਣਾ ਕਰਨ ਵਿੱਚ ਕਾਫ਼ੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੇ ਸਫਲਤਾਪੂਰਵਕ ਲਾਗੂਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਜ਼ਿਲ੍ਹੇ ਭਰ ਵਿੱਚ ਹੋਰ ਥਾਵਾਂ ਨੂੰ ਕਵਰ ਕਰਨ ਵਾਲੇ ਪ੍ਰਾਜੈਕਟ ਦੇ ਦੂਜੇ ਪੜਾਅ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਸ਼ਹਿਰ ਦੇ ਨਿਗਰਾਨੀ ਨੈੱਟਵਰਕ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਇਸ ਗੱਲ 'ਤੇ ਖ਼ਾਸ ਤਵੱਜੋ ਦਿੱਤੀ ਗਈ ਹੈ ਕਿ ਅਹਿਮ ਰਣਨੀਤਕ ਥਾਵਾਂ ਨੂੰ ਐਡਵਾਂਸ ਸੀ.ਸੀ.ਟੀ.ਵੀ ਨਿਗਰਾਨੀ, ਪ੍ਰਮੁੱਖ ਟ੍ਰੈਫਿਕ ਜੰਕਸ਼ਨਾਂ 'ਤੇ ਅਡੈਪਟਿਵ ਟ੍ਰੈਫਿਕ ਕੰਟਰੋਲ ਸਿਸਟਮ (ਏ.ਟੀ.ਸੀ.ਐਸ) ਅਤੇ ਵਾਹਨ ਐਕਚੂਏਟਿਡ ਕੰਟਰੋਲ (ਵੀ.ਏ.ਸੀ) ਨਾਲ ਏ.ਆਈ-ਸੰਚਾਲਿਤ ਪ੍ਰਣਾਲੀ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮਾਰਟ ਟ੍ਰੈਫਿਕ ਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ, ਜੋ ਵਾਹਨਾਂ ਦੀ ਆਵਾਜਾਈ ਅਤੇ ਭੀੜ ਨੂੰ ਘਟਾਉਣ ਲਈ ਅਸਲ-ਸਮੇਂ ਦੇ ਟ੍ਰੈਫਿਕ ਪ੍ਰਵਾਹ ਦੇ ਅਨੁਕੂਲ ਹੋਣਗੀਆਂ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਟ੍ਰੈਫਿਕ ਕੋਰੀਡੋਰ ਵੀ ਬਣਾਏ ਜਾਣਗੇ, ਜਿਸ ਨਾਲ ਮੋਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾ ਬੱਸੀ ਵਿੱਚ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਈ.ਸੀ.ਸੀ.ਸੀ. ਪ੍ਰਾਜੈਕਟ ਸ਼ਹਿਰੀ ਸੁਰੱਖਿਆ ਅਤੇ ਸਮਾਰਟ ਟ੍ਰੈਫਿਕ ਪ੍ਰਬੰਧਨ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਮੋਹਾਲੀ ਦੇ ਵਪਾਰਕ, ​​ਆਈ.ਟੀ. ਅਤੇ ਰਿਹਾਇਸ਼ੀ ਹੱਬ ਵਜੋਂ ਤੇਜ਼ੀ ਨਾਲ ਵਿਸਥਾਰ ਦੇ ਮੱਦੇਨਜ਼ਰ ਇਹ ਉਪਰਾਲਾ ਕਾਨੂੰਨ ਵਿਵਸਥਾ ਬਣਾਈ ਰੱਖਣ, ਨਿਰਵਿਘਨ ਟ੍ਰੈਫਿਕ ਪ੍ਰਵਾਹ ਯਕੀਨੀ ਬਣਾਉਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਅਤ ਅਤੇ ਸਮਾਰਟ ਸ਼ਹਿਰਾਂ ਦੇ ਨਿਰਮਾਣ ਲਈ ਅਤਿ-ਆਧੁਨਿਕ ਤਕਨਾਲੌਜੀ ਦੀ ਵਰਤੋਂ ਕਰਨ ਲਈ ਵਚਨਬੱਧ ਹੈ ਤਾਂ ਜੋ ਸ਼ਹਿਰੀ ਪ੍ਰਸ਼ਾਸਨ ਅਤੇ ਸੁਰੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਜਾ ਸਕਣ।

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ
*ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ*

*ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ*

*ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ*

*ਸੰਗਰੂਰ ਦੇ ਮੈਡੀਕਲ ਕਾਲਜ ਦਾ ਨਿਰਮਾਣ ਛੇਤੀ ਹੋਵੇਗਾ ਸ਼ੁਰੂ, ਸਾਰੀਆਂ ਰੁਕਾਵਟਾਂ ਦੂਰ ਹੋਈਆਂ*

ਸੰਗਰੂਰ, 22 ਫਰਵਰੀ :- ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਖ ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ਵਿੱਚ ਨਹੀਂ ਉਤਰਨਾ ਪਵੇਗਾ ਸਗੋਂ ਉਹਨਾਂ ਨੂੰ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਕਰਨ ਵਾਸਤੇ ਸਿਖਲਾਈ ਦਿੱਤੀ ਜਾਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਬਹੁਤ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇਸ਼ ਤੌਰ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਸ਼ਹਿਰਾਂ ਨੂੰ ਛੇਤੀ ਹੀ ਅਜਿਹੀਆਂ ਆਧੁਨਿਕ ਮਸ਼ੀਨਾਂ ਮੁੱਹਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਦੀ ਆਬਾਦੀ ਵਧਣ ਨਾਲ ਉਸ ਰਫਤਾਰ ਨਾਲ ਸਹੂਲਤਾਂ ਨਹੀਂ ਵਧੀਆਂ ਜਿਸ ਕਰਕੇ ਵੱਡੇ ਸ਼ਹਿਰਾਂ ਵਿੱਚ ਸਫਾਈ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਛੇਤੀ ਹੀ ਇਹਨਾਂ ਸ਼ਹਿਰਾਂ ਨੂੰ ਨਵੀਆਂ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਸ਼ਹਿਰਾਂ ਵਿੱਚ ਸਫਾਈ ਦੀ ਸੁਚੱਜੀ ਅਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ।

ਸੰਗਰੂਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਲਈ ਸਾਰੇ ਅੜਿਕੇ ਦੂਰ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕੁਝ ਸਵਾਰਥੀ ਲੋਕਾਂ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਇਸ ਕਾਲਜ ਦਾ ਕੰਮ ਰੋਕਣ ਵਿੱਚ ਰੁਕਾਵਟ ਪਾਈ ਸੀ ਜੋ ਸਰਕਾਰ ਦੇ ਯਤਨਾਂ ਸਦਕਾ ਦੂਰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਬਹੁਤ ਛੇਤੀ ਇਸ ਕਾਲਜ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਸੰਗਰੂਰ ਸਮੇਤ ਤਿੰਨ ਨਵੇਂ ਮੈਡੀਕਲ ਬਣ ਜਾਣਗੇ ਜਿਸ ਨਾਲ ਸਾਡੇ ਬੱਚੇ ਇੱਥੇ ਹੀ ਮੈਡੀਕਲ ਦੀ ਪੜ੍ਹਾਈ ਕਰਕੇ ਸਿਹਤ ਖੇਤਰ ਵਿੱਚ ਸੇਵਾ ਨਿਭਾਉਣਗੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਪੰਜਾਬ ਵਿੱਚ ਅੱਠ ਯੂ.ਪੀ.ਐਸ.ਸੀ. ਕੇਂਦਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਕੇਂਦਰ ਸੰਗਰੂਰ ਵਿੱਚ ਖੋਲ੍ਹਿਆ ਜਾਵੇਗਾ ਅਤੇ ਹਰ ਕੇਂਦਰ ਵਿੱਚ ਲਾਇਬ੍ਰੇਰੀ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣਗੀਆਂ ਤਾਂ ਕਿ ਸਾਡੇ ਨੌਜਵਾਨ ਚੰਗੀ ਸਿਖਲਾਈ ਹਾਸਿਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬ ਹੋ ਸਕਣ।

ਸੰਗਰੂਰ ਜ਼ਿਲ੍ਹੇ ਵਿੱਚ ਪਹਿਲ ਪ੍ਰੋਜੈਕਟ ਦੇ ਉਪਰਾਲੇ ਹੇਠ ਔਰਤਾਂ ਨੂੰ ਔਰਤਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਕਦਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਵਰਦੀਆਂ ਵੀ ਔਰਤਾਂ ਵੱਲੋਂ ਤਿਆਰ ਜਾ ਰਹੀਆਂ ਹਨ ਜਿਸ ਨਾਲ ਉਹਨਾਂ ਨੂੰ ਵਿੱਤੀ ਤੌਰ ਉੱਤੇ ਬਹੁਤ ਫਾਇਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਸਾਡੀਆਂ ਮਹਿਲਾਵਾਂ ਖਾਸ ਤੌਰ 'ਤੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਇਆ ਜਾ ਸਕੇ

ਸੜਕ ਸੁਰੱਖਿਆ ਫੋਰਸ ਦੇ ਇੱਕ ਸਾਲ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੋਰਸ ਦੇ ਗਠਨ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ ਬਹੁਤ ਕਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੌਤ ਦਰ ਵਿੱਚ 48.10 ਫੀਸਦੀ ਦੀ ਕਮੀ ਆਈ ਹੈ. ਉਹਨਾਂ ਦੱਸਿਆ ਕਿ ਇਸ ਫੋਰਸ ਦਾ ਗਠਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ ਜਿਸ ਕਰਕੇ ਹੋਰ ਸੂਬੇ ਵੀ ਇਸ ਫੋਰਸ ਦੇ ਗਠਨ ਲਈ ਸਾਥੋਂ ਸਲਾਹ ਲੈ ਰਹੇ ਹਨ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।

ਦੇਸ਼ ਵਿੱਚ 500 ਕਰੋੜ ਰੁਪਏ ਦੀ ਲਾਗਤ ਨਾਲ ਖੋਲ੍ਹੇ ਜਾਣਗੇ ਦੇ ਤਿੰਨ AI Center
New Delhi,02 FEB,2025,(Azad Soch News):- ਇਸ ਵਾਰ ਵਿੱਤ ਮੰਤਰੀ ਨੇ ਦੇਸ਼ ਦੀ ਸਿੱਖਿਆ ਨੂੰ ਦੁਨੀਆਂ ਪੱਧਰ ਤੱਕ ਲੈ ਕੇ ਜਾਣ ਲਈ ਕਈ ਕਦਮ ਚੁੱਕੇ ਹਨ। ਇਸ ਵਾਰ ਸਿੱਖਿਆ ਨੂੰ ਲੈ ਕੇ ਬਜਟ ਵਿੱਚ ਕੀ ਖ਼ਾਸ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸੰਸਦ ਵਿੱਚ ਦੇਸ਼ ਦਾ ਬਜਟ (Budget 2025) ਪੇਸ਼ ਕੀਤਾ। ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ ਵਿੱਚ ਸਿੱਖਿਆ ਖੇਤਰ ਸੰਬੰਧੀ ਕਈ ਐਲਾਨ ਕੀਤੇ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਸਿੱਖਿਆ (Artificial Intelligence Education) ਸੰਬੰਧੀ ਵੀ ਐਲਾਨ ਕੀਤਾ ਗਿਆ,ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਤਿੰਨ ਏਆਈ ਸੈਂਟਰ ਆਫ਼ ਐਕਸੀਲੈਂਸ (AI Center of Excellence) ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸੈਂਟਰਾਂ ਦੀ ਸਥਾਪਨਾ ਲਈ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਕਿ ਇਸ ਨਾਲ ਏਆਈ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
Chandigarh,26 NOV,2024,(Azad Soch News):- ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰੀਬ 80 ਕਰੋੜ ਰੁਪਏ ਦੇ ਹੈਲੀਕਾਪਟਰ ਖਰੀਦੇ ਹਨ,ਇਹ ਹੈਲੀਕਾਪਟਰ ਜਰਮਨੀ (Helicopter Germany) ਤੋਂ ਹਰਿਆਣਾ ਲਿਆਂਦਾ ਗਿਆ ਸੀ,ਸਰਕਾਰ ਮੁਤਾਬਕ ਉਹ ਹੈਲੀਕਾਪਟਰ 15 ਸਾਲ ਪੁਰਾਣਾ ਸੀ,ਨਵਾਂ ਖਰੀਦਿਆ ਗਿਆ ਹੈਲੀਕਾਪਟਰ Airbus H145-D3 ਹੈ,ਹੈਲੀਕਾਪਟਰ (Helicopter) ਦੀ ਆਮਦ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਦੀ ਪੂਜਾ ਕੀਤੀ,ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਕਿਹਾ ਕਿ ਪਹਿਲਾਂ ਵਾਲੇ ਹੈਲੀਕਾਪਟਰ ਵਿੱਚ ਕੋਈ ਸਮੱਸਿਆ ਸੀ,ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ,ਇਸ ਕਾਰਨ ਨਵਾਂ ਹੈਲੀਕਾਪਟਰ ਖਰੀਦਿਆ ਗਿਆ ਹੈ,ਉਨ੍ਹਾਂ ਨੇ ਇੰਸਟਾਗ੍ਰਾਮ (Instagram) 'ਤੇ ਲਿਖਿਆ ਕਿ ਉਨ੍ਹਾਂ ਨੇ ਹਰਿਆਣਾ ਟੀਮ ਦੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਨਵੇਂ ਹੈਲੀਕਾਪਟਰ ਦੀ ਪੂਜਾ ਕੀਤੀ,ਇਨ੍ਹਾਂ ਨਵੇਂ ਹੈਲੀਕਾਪਟਰਾਂ ਦੀ ਮਦਦ ਨਾਲ ਸੂਬਾ ਸਰਕਾਰ ਨਾਨ-ਸਟਾਪ ਹੈਲੀਕਾਪਟਰਾਂ (Non-Stop Helicopters) ਰਾਹੀਂ ਹਰਿਆਣਾ ਦੇ ਵਿਕਾਸ ਨੂੰ ਤੇਜ਼ ਕਰੇਗੀ,ਕਾਂਗਰਸ ਪਾਰਟੀ ਨੇ ਹੈਲੀਕਾਪਟਰ ਦੀ ਖਰੀਦ 'ਤੇ ਸੂਬੇ 'ਤੇ 4 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੋਣ ਦਾ ਦੋਸ਼ ਲਗਾਇਆ ਹੈ।