installed - Azad Soch

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ
Ameritsar Sahib,06,March,2026,(Azad Soch News):-    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sachkhand Sri Harmandir Sahib Sri Darbar Sahib Ji) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਗੁਬੰਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁਬੰਦ ਅਤੇ ਘੰਟਾ ਘਰ ਡਿਓੜੀ ਦੇ ਗੁਬੰਦਾਂ ਦੇ ਉੱਪਰ ਲੱਗੇ ਸੁਨਹਿਰੀ ਪੱਤਰਿਆਂ ਦੀ ਸੇਵਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਨਿਰੰਤਰ ਚੱਲ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥੇ ਵੱਲੋਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ
*ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ*

*ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ*

*ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ*

*ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ:*ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਉੱਨਤ ਏ.ਆਈ-ਆਧਾਰਤ ਨਿਗਰਾਨੀ ਅਤੇ ਟ੍ਰੈਫਿਕ ਨਿਗਰਾਨੀ ਪ੍ਰਣਾਲੀਆਂ ਨਾਲ ਲੈਸ ਇਸ ਅਤਿ-ਆਧੁਨਿਕ ਪ੍ਰਣਾਲੀ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣਾ, ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣਾ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂਕਰਨ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 21.60 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਤਿਆਰ ਹੋਇਆ ਇਹ ਪ੍ਰਾਜੈਕਟ ਸੈਕਟਰ-79, ਮੋਹਾਲੀ ਵਿਖੇ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਮਿਲ ਕੇ ਮੋਹਾਲੀ ਦੀਆਂ 17 ਅਹਿਮ ਥਾਵਾਂ 'ਤੇ ਲੱਗੇ 351 ਹਾਈ-ਰੈਜ਼ੋਲਿਊਸ਼ਨ ਸੀ.ਸੀ.ਟੀ.ਵੀ ਕੈਮਰਿਆਂ ਨੂੰ ਆਪਸ ਵਿੱਚ ਜੋੜੇਗਾ ਅਤੇ ਨਿਗਰਾਨੀ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ, ਜਨਤਕ ਸੁਰੱਖਿਆ ਵਧਾਉਣ ਅਤੇ ਕਾਨੂੰਨ ਲਾਗੂਕਰਨ ਦੇ ਯਤਨਾਂ ਨੂੰ ਹੋਰ ਅੱਗੇ ਵਧਾਉਣ ਲਈ ਤਿਆਰ ਕੀਤੇ ਗਏ ਇਸ ਸਿਸਟਮ ਵਿੱਚ 175 ਆਟੋਮੈਟਿਕ ਨੰਬਰ ਪਲੇਟ ਸ਼ਨਾਖ਼ਤ (ਏ.ਐਨ.ਪੀ.ਆਰ) ਕੈਮਰੇ, 50 ਲਾਲ ਬੱਤੀ ਉਲੰਘਣਾ ਡਿਟੈਕਸ਼ਨ (ਆਰ.ਐਲ.ਵੀ.ਡੀ) ਕੈਮਰੇ, ਆਮ ਨਿਗਰਾਨੀ ਲਈ 92 ਬੁਲੇਟ ਕੈਮਰੇ, ਵਧੇਰੇ ਚੌਕਸੀ ਲਈ 18 ਪੀ.ਟੀ.ਜ਼ੈੱਡ (ਪੈਨ, ਟਿਲਟ ਅਤੇ ਜ਼ੂਮ) ਕੈਮਰੇ ਅਤੇ 16 ਕੈਮਰਿਆਂ ਨਾਲ ਲੈਸ ਦੋ ਮੁੱਖ ਸਥਾਨਾਂ 'ਤੇ ਸਪੀਡ ਉਲੰਘਣਾ ਡਿਟੈਕਸ਼ਨ ਸਿਸਟਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਆਟੋਮੇਟਿਡ ਈ-ਚਲਾਨ ਸਿਸਟਮ ਨੂੰ ਲਾਗੂ ਕਰੇਗਾ, ਜੋ ਅੱਗੇ ਐਨ.ਆਈ.ਸੀ. ਦੇ ਵਾਹਨ ਅਤੇ ਸਾਰਥੀ ਡੇਟਾਬੇਸ ਨਾਲ ਏਕੀਕ੍ਰਿਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਰੈੱਡ-ਲਾਈਟ ਜੰਪਿੰਗ, ਓਵਰਸਪੀਡਿੰਗ, ਟ੍ਰਿਪਲ ਰਾਈਡਿੰਗ, ਗ਼ਲਤ ਸਾਈਡ ਡਰਾਈਵਿੰਗ, ਬਿਨਾਂ ਹੈਲਮੇਟ ਸਵਾਰੀ ਅਤੇ ਸਟਾਪ ਲਾਈਨ/ਜ਼ੈਬਰਾ ਕਰਾਸਿੰਗ ਜਿਹੀਆਂ ਉਲੰਘਣਾਵਾਂ ਲਈ ਈ-ਚਲਾਨ ਆਟੋਮੈਟਿਕ ਜੈਨਰੇਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਸਟਮ ਪ੍ਰਤੀ ਦਿਨ ਔਸਤਨ 5,000 ਤੋਂ 6,000 ਚਲਾਨ ਕਰੇਗਾ, ਜਿਸ ਨਾਲ ਟ੍ਰੈਫਿਕ ਨਿਯਮ ਲਾਗੂਕਰਨ ਅਤੇ ਨਿਯਮ ਦੀ ਪਾਲਣਾ ਕਰਨ ਵਿੱਚ ਕਾਫ਼ੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੇ ਸਫਲਤਾਪੂਰਵਕ ਲਾਗੂਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਜ਼ਿਲ੍ਹੇ ਭਰ ਵਿੱਚ ਹੋਰ ਥਾਵਾਂ ਨੂੰ ਕਵਰ ਕਰਨ ਵਾਲੇ ਪ੍ਰਾਜੈਕਟ ਦੇ ਦੂਜੇ ਪੜਾਅ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਸ਼ਹਿਰ ਦੇ ਨਿਗਰਾਨੀ ਨੈੱਟਵਰਕ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਇਸ ਗੱਲ 'ਤੇ ਖ਼ਾਸ ਤਵੱਜੋ ਦਿੱਤੀ ਗਈ ਹੈ ਕਿ ਅਹਿਮ ਰਣਨੀਤਕ ਥਾਵਾਂ ਨੂੰ ਐਡਵਾਂਸ ਸੀ.ਸੀ.ਟੀ.ਵੀ ਨਿਗਰਾਨੀ, ਪ੍ਰਮੁੱਖ ਟ੍ਰੈਫਿਕ ਜੰਕਸ਼ਨਾਂ 'ਤੇ ਅਡੈਪਟਿਵ ਟ੍ਰੈਫਿਕ ਕੰਟਰੋਲ ਸਿਸਟਮ (ਏ.ਟੀ.ਸੀ.ਐਸ) ਅਤੇ ਵਾਹਨ ਐਕਚੂਏਟਿਡ ਕੰਟਰੋਲ (ਵੀ.ਏ.ਸੀ) ਨਾਲ ਏ.ਆਈ-ਸੰਚਾਲਿਤ ਪ੍ਰਣਾਲੀ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮਾਰਟ ਟ੍ਰੈਫਿਕ ਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ, ਜੋ ਵਾਹਨਾਂ ਦੀ ਆਵਾਜਾਈ ਅਤੇ ਭੀੜ ਨੂੰ ਘਟਾਉਣ ਲਈ ਅਸਲ-ਸਮੇਂ ਦੇ ਟ੍ਰੈਫਿਕ ਪ੍ਰਵਾਹ ਦੇ ਅਨੁਕੂਲ ਹੋਣਗੀਆਂ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਟ੍ਰੈਫਿਕ ਕੋਰੀਡੋਰ ਵੀ ਬਣਾਏ ਜਾਣਗੇ, ਜਿਸ ਨਾਲ ਮੋਹਾਲੀ, ਖਰੜ, ਜ਼ੀਰਕਪੁਰ ਅਤੇ ਡੇਰਾ ਬੱਸੀ ਵਿੱਚ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਈ.ਸੀ.ਸੀ.ਸੀ. ਪ੍ਰਾਜੈਕਟ ਸ਼ਹਿਰੀ ਸੁਰੱਖਿਆ ਅਤੇ ਸਮਾਰਟ ਟ੍ਰੈਫਿਕ ਪ੍ਰਬੰਧਨ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਮੋਹਾਲੀ ਦੇ ਵਪਾਰਕ, ​​ਆਈ.ਟੀ. ਅਤੇ ਰਿਹਾਇਸ਼ੀ ਹੱਬ ਵਜੋਂ ਤੇਜ਼ੀ ਨਾਲ ਵਿਸਥਾਰ ਦੇ ਮੱਦੇਨਜ਼ਰ ਇਹ ਉਪਰਾਲਾ ਕਾਨੂੰਨ ਵਿਵਸਥਾ ਬਣਾਈ ਰੱਖਣ, ਨਿਰਵਿਘਨ ਟ੍ਰੈਫਿਕ ਪ੍ਰਵਾਹ ਯਕੀਨੀ ਬਣਾਉਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਅਤ ਅਤੇ ਸਮਾਰਟ ਸ਼ਹਿਰਾਂ ਦੇ ਨਿਰਮਾਣ ਲਈ ਅਤਿ-ਆਧੁਨਿਕ ਤਕਨਾਲੌਜੀ ਦੀ ਵਰਤੋਂ ਕਰਨ ਲਈ ਵਚਨਬੱਧ ਹੈ ਤਾਂ ਜੋ ਸ਼ਹਿਰੀ ਪ੍ਰਸ਼ਾਸਨ ਅਤੇ ਸੁਰੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਜਾ ਸਕਣ।

ਸਲਮਾਨ ਖਾਨ ਦੇ ਘਰ 'ਚ ਬੁਲੇਟ ਪਰੂਫ ਸ਼ੀਸ਼ੇ ਲਗਾਏ ਗਏ
New Mumbai, 08 JAN,2025,(Azad Soch News):- ਸਲਮਾਨ ਖਾਨ ਦੇ ਘਰ 'ਚ ਬੁਲੇਟ ਪਰੂਫ ਸ਼ੀਸ਼ੇ (Bullet Proof Glass) ਲਗਾਏ ਗਏ ਹਨ। ਪਿਛਲੇ ਸਾਲ ਅਪ੍ਰੈਲ ਵਿਚ ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ (Galaxy Apartment) ਵਿਚ ਗੋਲੀਬਾਰੀ ਕੀਤੀ ਸੀ, ਉਦੋਂ ਸਲਮਾਨ ਦੇ ਘਰ 'ਤੇ ਸੁਰੱਖਿਆ ਵਧਾ ਦਿਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਹੋ ਗਈਆਂ ਹਨ।ਸਲਮਾਨ ਦੇ ਗਲੈਕਸੀ ਅਪਾਰਟਮੈਂਟ 'ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚਲ ਰਿਹਾ ਸੀ। ਹੁਣ ਅਪਾਰਟਮੈਂਟ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ, ਜਿਸ ਵਿਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ
Chandigarh, 07 DEC,2024,(Azad Soch News):- ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ।ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ।

ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲਬਧ ਹੈ।

ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ 'ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ। ਇਸ ਨਾਲ ਨਾ ਸਿਰਫ਼ ਡੀਜ਼ਲ ਉੱਤੇ ਆਉਣ ਵਾਲਾ ਖ਼ਰਚਾ ਬਚੇਗਾ ਸਗੋਂ ਜ਼ੀਰੋ ਫ਼ੀਸਦ ਕਾਰਬਨ ਨਿਕਾਸੀ ਹੋਵੇਗੀ, ਜਿਸ ਨਾਲ ਵਧੇਰੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹ ਮਿਲੇਗਾ।

ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਖੇਤੀ ਸੋਲਰ ਪੰਪ ਲਗਾਉਣ ਲਈ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ।ਇਸ ਮੌਕੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹੰਸ, ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਸਬੰਧਤ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।