religious - Azad Soch

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ*

*'ਆਪ' ਸਿੱਖਿਆ, ਸਿਹਤ ਸੰਭਾਲ, ਵਿਕਾਸ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇ ਰਹੀ ਜਦਕਿ ਭਾਜਪਾ ਨੇ ਹਮੇਸ਼ਾਂ ਧਾਰਮਿਕ ਦੁਸ਼ਮਣੀ, ਜਾਤੀਗਤ ਵਿਤਕਰਾ ਫੈਲਾਉਣ ਅਤੇ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਕੰਮ ਕੀਤਾ: ਹਰਪਾਲ ਸਿੰਘ ਚੀਮਾ*

*ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 6 ਮਈ 2026:-  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ 'ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।"

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ 'ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। 'ਆਪ' ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "'ਆਪ' ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।"

ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, "ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ 'ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।"

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ 'ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।"

'ਆਪ' ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਕੰਮ ਅਤੇ ਵਿਕਾਸ 'ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ 'ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ 'ਤੇ ਨਿਰਭਰ ਕਰਦੀ ਹੈ।"

ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।"

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

- ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

ਚੰਡੀਗੜ੍ਹ, 15 ਜਨਵਰੀ 2025 :- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜੀ ਖਾਨ ਨੇ ਕੀਤਾ ਨਵੇਂ ਧਾਰਮਿਕ ਗੀਤ ਦਾ ਐਲਾਨ
Patiala,16 DEC,2024,(Azad Soch News):- ਗਾਇਕ ਜੀ ਖਾਨ, ( G Khan) ਜੋ ਅਪਣਾ ਨਵਾਂ ਧਾਰਮਿਕ ਗਾਣਾ 'ਧੰਨ ਤੇਰਾ ਜਿਗਰਾ' ਲੈ ਕੇ ਗਾਇਕੀ ਪਿੜ੍ਹ ਵਿੱਚ ਮੁੜ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਬਿਹਤਰੀਨ ਸੰਗੀਤਕ ਰੰਗਾਂ ਵਿੱਚ ਰੰਗਿਆ ਗਿਆ ਇਹ ਗਾਣਾ ਜਲਦ ਵੱਖ-ਵੱਖ ਪਲੇਟਫ਼ਾਰਮ (Platform) ਉਪਰ ਜਾਰੀ ਹੋਣ ਜਾ ਰਿਹਾ ਹੈ,ਜੀ ਖਾਨ ਸੰਗੀਤ ਦੇ ਲੇਬਲ ਅਧੀਨ ਵਜ਼ੂਦ ਵਿੱਚ ਲਿਆਂਦੇ ਗਏ ਅਤੇ 18 ਦਸੰਬਰ ਨੂੰ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਪੇਸ਼ ਅਤੇ ਜਾਰੀ ਕੀਤੇ ਜਾ ਰਹੇ ਧਾਰਮਿਕ ਗੀਤ ਨੂੰ ਆਵਾਜ਼ਾਂ ਜੀ ਖਾਨ ਅਤੇ ਫਤਿਹ ਸ਼ੇਰਗਿੱਲ (Fateh Shergill) ਵੱਲੋਂ ਦਿੱਤੀਆਂ ਗਈਆਂ, ਜਦਕਿ ਇਸ ਦੀ ਸ਼ਬਦ ਰਚਨਾ ਵੀ ਫਤਿਹ ਸ਼ੇਰਗਿੱਲ ਵੱਲੋਂ ਹੀ ਅੰਜ਼ਾਮ ਦਿੱਤੀ ਗਈ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਮਾਣਮੱਤੇ ਸਿੱਖ ਇਤਿਹਾਸ ਦੀ ਤਰਜ਼ਮਾਨੀ ਕਰਦੇ ਅਤੇ ਮਹਾਨ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਇਸ ਗਾਣੇ ਨੂੰ ਦੋਹਾਂ ਗਾਇਕੀ ਵੱਲੋਂ ਬੇਹੱਦ ਖੁੰਬ ਕੇ ਗਾਇਆ ਗਿਆ ਹੈ, ਜਿੰਨ੍ਹਾਂ ਦੀ ਨਿਵੇਕਲੀ ਗਾਇਨ ਸ਼ੈਲੀ ਦਾ ਵੀ ਇਜ਼ਹਾਰ ਕਰਵਾਏਗਾ ਇਹ ਗਾਣਾ, ਜੋ ਕਾਫ਼ੀ ਮਿਹਨਤ ਅਤੇ ਸੰਗੀਤਕ ਰਿਆਜ਼ ਅਧੀਨ ਸਿਰਜਿਆ ਗਿਆ ਹੈ।