Amrit Vele Hukamanama - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-03-2025 ਅੰਗ 704
ਮਹਲਾ ੫ ਘਰੁ ੨ ਛੰਤ

ੴ ਸਤਿਗੁਰ ਪ੍ਰਸਾਦਿ

॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-03-2025 ਅੰਗ 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ

॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-03-2025 ਅੰਗ 660
ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-02-2025 ਅੰਗ 611
ਸੋਰਠਿ ਮਹਲਾ ੫

॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-02-2025 ਅੰਗ 675
ਧਨਾਸਰੀ ਮਹਲਾ ੫

॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-02-2025 ਅੰਗ 609
ਸੋਰਠਿ ਮਹਲਾ ੫

॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-02-2025 ਅੰਗ 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ

॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-02-2025 ਅੰਗ 666
ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-02-2025 ਅੰਗ 637
ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ

॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-02-2025 ਅੰਗ 552
ਸਲੋਕੁ ਮਃ ੪

॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਪੰਜਾਬੀ ਵਿੱਚ ਵਿਆਖਿਆ :-  ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ ਜੀ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ। ਹੇ ਨਾਨਕ ਜੀ! ਐਸੇ ਮਨੁੱਖ ਆਪਣਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਿਆਰਥੀ ਪੜ੍ਹਨ ਨੂੰ ਲਿਆਉਂਦਾ ਹੈ। ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ। ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-02-2025 ਅੰਗ 682
ਧਨਾਸਰੀ ਮਹਲਾ ੫

॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-02-2025 ਅੰਗ 485
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!