Shri Darbar Sahib Ji - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-05-2026 ਅੰਗ 703
ਜੈਤਸਰੀ ਮਹਲਾ ੯

॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-11-2025 ਅੰਗ 634
ਸੋਰਠਿ ਮਹਲਾ ੯

॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-08-2025 ਅੰਗ 602
ਸੋਰਠਿ ਮ: ੩ ਦੁਤੁਕੇ

॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-10-2024 ਅੰਗ 611
ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-10-2024 ਅੰਗ 673
ਧਨਾਸਰੀ ਮਹਲਾ ੫ ॥

ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥

ਅਰਥ:- ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।1। ਰਹਾਉ। ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)?।1। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।2। ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।3। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।4। ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।5।11।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਧੰਨੁ ਧੰਨੁ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ॥
ਸ੍ਰੀ ਗੁਰੂ ਰਾਮਦਾਸ ਜੀ
ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਇਆਂ
ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 673
ਧਨਾਸਰੀ ਮਹਲਾ ੫ ॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਵੀਰਵਾਰ, ੧ ਕੱਤਕ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੩)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਕੱਤਕ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਾਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ,ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-10-2024 ਅੰਗ 578
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥

ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-10-2024 ਅੰਗ 502
ਗੂਜਰੀ ਮਹਲਾ ੫

॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੫ ਅਕਤੂਬਰ, ੨੦੨੪ (ਅੰਗ: ੫੦੨)

ਪੰਜਾਬੀ ਵਿਆਖਿਆ :

ਗੂਜਰੀ ਮਹਲਾ ੫

॥ ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੑਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾੳਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-10-2024 ਅੰਗ 671
ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-10-2024 ਅੰਗ 729
ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-10-2024 ਅੰਗ 713
ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥  ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ।  ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥  ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)।  ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥  (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ।  ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!