Bains - Azad Soch

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ*

*ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਤੋੜਾਂਗੇ, 2029 ਵਿੱਚ ਅਰਵਿੰਦ ਕੇਜਰੀਵਾਲ ਸੰਭਾਲਣਗੇ ਦੇਸ਼ ਦੀ ਕਮਾਨ: ਬੈਂਸ*

*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।

ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ  ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ 'ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ, ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਕਰਾਰਾ ਤਮਾਚਾ ਜੜਿਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ 'ਕੰਮ ਦੀ ਰਾਜਨੀਤੀ' ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ 'ਅਪਰਾਧ' ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰੂ ਸਾਹਿਬ  ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ।

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ  ਭਾਰਤ ਨੂੰ 'ਆਪ' ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ 'ਤੇ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ।

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ
*ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ; ਵਰਕਸ਼ਾਪ ਦੌਰਾਨ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ 'ਤੇ ਕੀਤਾ ਗਿਆ ਧਿਆਨ ਕੇਂਦਰਿਤ*

* ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ: ਭਗਵੰਤ ਮਾਨ ਸਰਕਾਰ ਨੇ ਇੱਕ ਦਿਨ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ

* ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

* ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

* ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ ਮਾਣਕਪੁਰ ਵਿਖੇ ਵਰਕਸ਼ਾਪ ਦੀ ਕੀਤੀ ਅਗਵਾਈ

ਚੰਡੀਗੜ੍ਹ, 7 ਫਰਵਰੀ 2026:- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ, ਮਾਣਕਪੁਰ (ਨੰਗਲ) ਵਿਖੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਤੇ ਸਕੂਲ ਦਰਮਿਆਨ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਤਣਾਅ-ਮੁਕਤ ਪ੍ਰੀਖਿਆ ਤਿਆਰੀਆਂ ਸਬੰਧੀ ਰਣਨੀਤੀਆਂ ਨਾਲ ਸਸ਼ਕਤ ਬਣਾਉਣਾ, ਸਕਾਰਾਤਮਕ ਰਵੱਈਏ ਰਾਹੀਂ ਬੱਚਿਆਂ ਦਾ ਵਿਸ਼ਵਾਸ ਵਧਾਉਣਾ ਅਤੇ ਪੰਜਾਬ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ, ਜਿਸ ਵਿੱਚ ਜਲਦ ਪਤਾ ਲਗਾਉਣਾ, ਰੋਕਥਾਮ ਅਤੇ ਸਹਾਇਤਾ 'ਤੇ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ, ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸ. ਹਰਦੀਪ ਸਿੰਘ ਮੁੰਡੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਇਨ੍ਹਾਂ ਵਰਕਸ਼ਾਪਾਂ ‘ਚ ਸ਼ਮੂਲੀਅਤ ਕਰਦਿਆਂ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਮਰਥਨ ਪ੍ਰਤੀ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਸ.ਬੈਂਸ ਨੇ ਕਿਹਾ ਕਿ ਦਸੰਬਰ 2025 ਵਿੱਚ ਕਰਵਾਈ ਗਈ ਪਹਿਲੀ ਵਰਕਸ਼ਾਪ ਦੀ ਸ਼ਾਨਦਾਰ ਸਫ਼ਲਤਾ ਦੇ ਆਧਾਰ 'ਤੇ ਅੱਜ ਕਰਵਾਈ ਗਈ ਇਸ ਦੂਜੀ ਵਰਕਸ਼ਾਪ ਨੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਨੂੰ ਉਤਸ਼ਾਹਿਤ ਕੀਤਾ, ਜਿਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਨ ਦੀ ਇੱਛਾ ਰੱਖਣ ਅਤੇ ਹੋਮ ਲਰਨਿੰਗ ਦੇ ਸਮਰਥਨ ਬਾਰੇ ਜਾਗਰੂਕ ਕੀਤਾ ਗਿਆ।

ਸ. ਬੈਂਸ ਨੇ ਦੱਸਿਆ ਕਿ ਵਰਕਸ਼ਾਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇਸ ਸਮਾਗਮ ਦੀ ਨਿਗਰਾਨੀ ਅਤੇ ਸੁਚੱਜੇ ਸੰਚਾਲਨ ਲਈ ਡਾਇਰੈਕਟਰਾਂ ਅਤੇ ਡੀ.ਈ.ਓ. ਸਮੇਤ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਵਰਕਸ਼ਾਪਾਂ ਲਈ ਪਹਿਲਾਂ ਹੀ ਲਗਭਗ 40,000 ਅਧਿਆਪਕਾਂ ਨੂੰ ਇਸ ਵਰਕਸ਼ਾਪ ਬਾਰੇ ਸਿਖਲਾਈ ਦਿੱਤੀ ਗਈ ਤਾਂ ਜੋ ਅਸਲ ਮਾਇਨੇ ਵਿੱਚ ਇਸ ਪਹਿਲ ਦੇ ਉਸਾਰੂ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਦੀ ਨੁਹਾਰ ਬਦਲਣ ਅਤੇ ਇੱਕ ਸਿੱਖਿਅਤ ਤੇ ਜਾਗਰੂਕ ਨੌਜਵਾਨ ਪੀੜ੍ਹੀ ਪੈਦਾ ਕਰਨ ਲਈ ਸਕੂਲ ਤੇ ਮਾਪਿਆਂ ਦਰਮਿਆਨ ਤਾਲਮੇਲ ਤੇ ਸਹਿਯੋਗ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਰਕਸ਼ਾਪ ਬੱਚਿਆ ਦੀ ਅਕਾਦਮਿਕ ਸਫ਼ਲਤਾ ਅਤੇ ਸੰਪੂਰਨ ਤੰਦਰੁਸਤੀ ਵਾਸਤੇ ਜ਼ਰੂਰੀ ਇੱਕ ਸਾਜ਼ਗਾਰ ਘਰੇਲੂ ਮਾਹੌਲ ਸਿਰਜਣ ਲਈ ਸਾਡੇ ਮਿਸ਼ਨ ਦਾ ਅਧਾਰ ਹੈ।

ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ

ਭਗਵੰਤ ਮਾਨ ਸਰਕਾਰ ਦੀ ਰਾਜਵਿਆਪੀ ਪੇਰੈਂਟਸ ਵਰਕਸ਼ਾਪ ਇੱਕ ਸਫ਼ਲ ਪ੍ਰੋਗਰਾਮ ਹੋ ਨਿੱਬੜੀ, ਜਿਸ ਵਿੱਚ ਇੱਕ ਦਿਨ ‘ਚ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17.50 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਦੂਜੀ ਰਾਜਵਿਆਪੀ ਪੈਰੈਂਟਸ ਵਰਕਸ਼ਾਪ ‘ਚ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਅਤੇ ਲਗਭਗ 40,000 ਸਿਖਲਾਈਯਾਫ਼ਤਾ ਅਧਿਆਪਕਾਂ ਦੀ ਮੌਜੂਦਗੀ ਨੇ ਇਸਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਇਆ। ਇਸ ਪ੍ਰੋਗਰਾਮ ਵਿੱਚ ਪੰਜ ਕੈਬਨਿਟ ਮੰਤਰੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਸ਼ਿਰਕਤ ਕੀਤੀ ਅਤੇ ਹਰੇਕ ਸਕੂਲ ਵਿੱਚ 1 ਤੋਂ 1.5 ਘੰਟੇ ਦੇ ਸੈਸ਼ਨ ਕਰਵਾਏ ਗਏ, ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲ ਅਧੀਨ ਰਾਜਨੀਤਿਕ ਵਚਨਬੱਧਤਾ, ਪ੍ਰਸ਼ਾਸਕੀ ਤਿਆਰੀ ਅਤੇ ਭਾਈਚਾਰਕ ਸ਼ਮੂਲੀਅਤ ਦੇ ਸੁਮੇਲ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

Hoshiarpur, 15 January 2025,(Azad Soch News):- ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਤੇ ਪੁਲਿਸ ਲਾਈਨ ਵਿਖੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੰਦਿਆਂ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਰਿਹਰਸਲ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜਾਮਾਂ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆਂ ਝਾਕੀਆਂ ਸ਼ਾਮਲ ਹੋਣਗੀਆਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਸੰਜੀਵ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।