km - Azad Soch

ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼*

*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ*

*ਭਗਵੰਤ ਮਾਨ ਸਰਕਾਰ ਵੱਲੋਂ ਖਰੜ, ਜ਼ੀਰਕਪੁਰ, ਡੇਰਾ ਬੱਸੀ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ ਵੱਡੇ ਸ਼ਹਿਰੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਕੀ ਮਾਡਲ ਪਾਰਦਰਸ਼ੀ, ਸਮਾਂਬੱਧ ਅਤੇ ਬਦਲਾਅ-ਮੁਖੀ: ਹਰਜੋਤ ਸਿੰਘ ਬੈਂਸ*

*7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 12 ਜੂਨ: ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।"

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿੱਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਂ ਵਿੱਚ 10-10, ਡੇਰਾ ਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ।" ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਅਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ ’ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਬਨੂੜ ਵਿੱਚ ਹਸਪਤਾਲ ਤੋਂ ਤੇਪਲਾ ਰੋਡ; ਕੁਰਾਲੀ ਵਿੱਚ ਰੇਲਵੇ ਰੋਡ, ਮੇਨ ਬਾਜ਼ਾਰ ਰੋਡ ਅਤੇ ਬਡਾਲੀ ਰੋਡ; ਜ਼ੀਰਕਪੁਰ ਵਿੱਚ ਸਿੰਘਪੁਰਾ ਵੱਲ ਅੰਬਾਲਾ-ਚੰਡੀਗੜ੍ਹ ਰੋਡ ਅਤੇ ਹਾਈ ਗਰਾਊਂਡ ਰੋਡ; ਖਰੜ ਵਿੱਚ ਹਸਪਤਾਲ ਰੋਡ ਅਤੇ ਗੋਪਾਲ ਸਵੀਟਸ ਨੇੜੇ ਮੇਨ ਏਅਰਪੋਰਟ ਰੋਡ; ਡੇਰਾ ਬੱਸੀ ਵਿੱਚ ਹੈਬਤਪੁਰ ਰੋਡ; ਨਯਾਗਾਓਂ ਵਿੱਚ ਕਰੋਰਾਂ ਰੋਡ ਅਤੇ ਨਾਡਾ ਰੋਡ ਅਤੇ ਲਾਲੜੂ ਵਿੱਚ ਬਨੂੜ ਤੋਂ ਜਲਾਲਪੁਰ ਰੋਡ ਅਤੇ ਆਈ.ਟੀ.ਆਈ. ਤੋਂ ਕੌਲੀਮਾਜਰਾ ਰੋਡ ਦਾ ਕੰਮ ਅਗਲੇ 15 ਦਿਨਾਂ ਦੇ ਅੰਦਰ ਹਰ ਹਾਲ ਵਿੱਚ ਸ਼ੁਰੂ ਹੋ ਜਾਣਾ ਚਾਹੀਦਾ ਹੈ।"

ਜਵਾਬਦੇਹੀ ਯਕੀਨੀ ਬਣਾਉਣ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਪ੍ਰਾਜੈਕਟਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਤੌਰ 'ਤੇ ਉੱਚ ਪੱਧਰੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਸੜਕ ਦੇ ਹਰ ਕਿਲੋਮੀਟਰ, ਹਰ ਟਿਊਬਵੈੱਲ ਅਤੇ ਹਰ ਸਮਾਂ-ਸੀਮਾ ਦੀ ਨਿਗਰਾਨੀ ਕਰ ਰਹੇ ਹਾਂ। ਪੰਜਾਬ ਦੇ ਲੋਕ ਇਸ ਪ੍ਰਗਤੀ ਦੇ ਹੱਕਦਾਰ ਹਨ। ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਅਤੇ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।"

ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ। ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਨਿਕ ਮਾਡਲ ਪਾਰਦਰਸੀ, ਸਮਾਂਬੱਧ ਅਤੇ ਬਦਲਾਅ 'ਤੇ ਅਧਾਰਤ ਹੈ।”

ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ
*ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ*

*ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ*

*ਬਿਜਲੀ ਦੀਆਂ ਤਾਰਾਂ ਨਾਲ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਦੁਰਘਟਨਾਵਾਂ ਰੁਕਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਤਾਰਾਂ ਤੇ ਖੰਭਿਆਂ ਤੋਂ ਮੁਕਤ ਪਿੰਡਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਪੰਜਾਬ, ‘ਸਤੌਜ ਮਾਡਲ’ ਸਮੁੱਚੇ ਦੇਸ਼ ਨੂੰ ਰਾਹ ਦਿਖਾਏਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿੰਡ ਸਤੌਜ ਤੋਂ ਬਿਜਲੀ ਦੇ 384 ਖੰਭੇ ਹਟਾਏ ਜਾਣਗੇ, ਸੜਕ ਨੂੰ ਪੁੱਟੇ ਬਿਨਾਂ ਅੰਡਰਗਰਾਊਂਡ ਤਾਰਾਂ ਪੈਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅੰਡਰਗਰਾਊਂਡ ਬਿਜਲੀ ਸਪਲਾਈ ਨਾਲ ਬਿਜਲੀ ਦੇ ਖੰਭੇ ਲਾਉਣ ਮੌਕੇ ਹੁੰਦੀ ਸਿਆਸਤ ਵੀ ਖਤਮ ਹੋ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੰਗਰੂਰ, 19 ਮਈ, 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।

ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ 'ਤੇ ਅਧਾਰਿਤ "ਰੌਸ਼ਨ ਪੰਜਾਬ" ਦੀ ਸ਼ੁਰੂਆਤ ਦੱਸਿਆ। 'ਸਤੌਜ ਮਾਡਲ' ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।"

ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ (ਐਚ.ਟੀ.) ਲਾਈਨਾਂ, 9.5 ਕਿਲੋਮੀਟਰ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ.ਵੀ. ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ.ਵੀ. ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।"

ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ, ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।" ਮੁੱਖ ਮੰਤਰੀ ਨੇ ਕਿਹਾ, "ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ।

ਇਸ ਪ੍ਰਾਜੈਕਟ ਨੂੰ ਲੋਕਾਂ ਲਈ ਹਰ ਪੱਖੋਂ ਫਾਇਦੇਮੰਦ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਟੈਂਸ਼ਨ ਅਤੇ ਲੋਅ ਟੈਂਸ਼ਨ ਲਾਈਨਾਂ ਦੇ ਜ਼ਮੀਨਦੋਜ਼ ਹੋਣ ਨਾਲ ਬਿਜਲੀ ਦੀ ਲੀਕੇਜ ਖ਼ਤਮ ਹੋ ਜਾਵੇਗੀ, ਜਿਸ ਨਾਲ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਦਾ ਘਾਟਾ ਘਟੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਜ਼ਮੀਨਦੋਜ਼ ਤਾਰਾਂ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ, ਬਿਜਲੀ ਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣਗੀਆਂ ਅਤੇ ਮੀਂਹ ਤੇ ਤੇਜ਼ ਹਵਾਵਾਂ ਹੁਣ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬੇਲੋੜੇ ਖੰਭਿਆਂ ਅਤੇ ਉਲਝੀਆਂ ਤਾਰਾਂ ਨੂੰ ਹਟਾਉਣ ਨਾਲ ਪਿੰਡਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,"ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ 'ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।"

ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ, "ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।"

ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ 'ਸਤੌਜ ਮਾਡਲ' ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ 'ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ.ਟੀ.ਓ. ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ 'ਈਜ਼ੀ ਰਜਿਸਟਰੀ' (ਸੌਖੀ ਰਜਿਸਟਰੀ) ਪ੍ਰਣਾਲੀ ਲਾਗੂ ਕੀਤੀ ਗਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਤੋਂ ਆਪਣੀ ਰਜਿਸਟਰੀ ਕਰਵਾ ਸਕਦੇ ਹਨ।"

ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਅਕਾਲ ਪੁਰਖ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਪਿਛਲੀਆਂ ਸਰਕਾਰਾਂ ਕੋਲ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਨਾ ਤਾਂ ਨੀਅਤ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਆਮ ਗੱਲ ਬਣ ਗਈ ਸੀ। ਪਰ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਐਕਟ ਇਸ ਨੂੰ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਕਦੇ ਵੀ ਇਸ ਨਾ-ਮਾਫ਼ੀਯੋਗ ਅਪਰਾਧ ਨੂੰ ਕਰਨ ਦੀ ਹਿੰਮਤ ਨਹੀਂ ਕਰੇਗਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪ੍ਰਤੀਬੱਧ ਹੈ। ਇਸ ਧਰਤੀ ਨੇ ਉਹ ਦੌਰ ਦੇਖਿਆ ਹੈ ਜਿਸ ਨੇ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਸੀ। ਪੰਜਾਬ ਸਰਕਾਰ ਨੇ ਹੁਣ ਇਹ ਕਾਨੂੰਨ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਸਿਰਫ਼ ਕੁਝ ਚੋਣਵੇਂ ਲੋਕ, ਜੋ ਆਪਣੇ ਆਪ ਨੂੰ ਹੀ ਪੰਥ ਸਮਝਦੇ ਹਨ, ਇਸ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਹੱਥ ਬੇਅਦਬੀ ਦੀਆਂ ਘਟਨਾਵਾਂ ਨਾਲ ਰੰਗੇ ਹੋਏ ਹਨ।"

ਪੰਜਾਬ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।"

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ ਹੋਰ ਵੀ ਹਾਜ਼ਰ ਸਨ।

ਐਕਸ 'ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਸੁਪਨਿਆਂ ਦਾ 'ਰੌਸ਼ਨ ਪੰਜਾਬ' ਬਣਾਉਣ ਵੱਲ ਇੱਕ ਹੋਰ ਇਤਿਹਾਸਕ ਕਦਮ ਪੁੱਟਦਿਆਂ ਅੱਜ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਅਤਿ-ਆਧੁਨਿਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਦੀ ਦਿੱਖ ਨੂੰ ਨਿਖਾਰੇਗੀ, ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਬਿਜਲੀ ਦੇ ਕੱਟਾਂ ਅਤੇ ਝੱਖੜਾਂ ਅਤੇ ਤੇਜ਼ ਹਵਾਵਾਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਵੀ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ।"

"ਇਸ ਪ੍ਰੋਜੈਕਟ ਦੇ ਨਾਲ ਘਰਾਂ, ਵਪਾਰਕ ਅਦਾਰਿਆਂ ਅਤੇ ਖੇਤਾਂ ਨੂੰ ਨਿਰਵਿਘਨ ਅਤੇ ਸੁਰੱਖਿਅਤ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਹਰ ਨਾਗਰਿਕ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਇਹ ਪਹਿਲਕਦਮੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ 'ਰੰਗਲਾ ਪੰਜਾਬ' ਬਣਾਉਣ ਦੀ ਦੂਰਅੰਦੇਸ਼ ਸੋਚ ਦਾ ਅਹਿਮ ਹਿੱਸਾ ਹੈ, ਜਿੱਥੇ ਹਰ ਪੱਧਰ 'ਤੇ ਪਾਰਦਰਸ਼ਤਾ ਅਤੇ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ‘ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।"

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ

ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ ’ਤੇ ਖੇਤੀ ਹੋ ਸਕੇਗੀ-ਭਗਵੰਤ ਸਿੰਘ ਮਾਨ

ਕਾਂਗਰਸ ਦਾ ਪੈੱਨ ਸਿੱਖ ਕਤਲੇਆਮ ਅਤੇ ਅਕਾਲੀ ਦਲ ਦਾ ਪੈੱਨ ਬੇਅਦਬੀ ਨਾਲ ਸਿੰਜਿਆ ਹੋਇਆ, ਭਗਵੰਤ ਸਿੰਘ ਮਾਨ ਦਾ ਪੈੱਨ ਸਿਰਫ ਲੋਕ ਸੇਵਾ ਲਈ ਚਲਦਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ, ਜਦੋਂ ਅਸੀਂ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਹਮੇਸ਼ਾ ਲਈ ਮਿਟਾ ਦੇਵਾਂਗੇ-ਭਗਵੰਤ ਸਿੰਘ ਮਾਨ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਇਕ ਵਾਰ ਫਿਰ ਪੰਜਾਬ ਦੇ ਲੋਕ ‘ਆਪ’ ਨੂੰ ਮੌਕਾ ਦੇ ਕੇ ਵਿਕਾਸ ਦੀ ਕਹਾਣੀ ਲਿਖਣ ਜਾ ਰਹੇ ਹਨ-ਭਗਵੰਤ ਸਿੰਘ ਮਾਨ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼, ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ, ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ 'ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਾਲਾ ਦੌਰ ਵੀ ਦੇਖਣਾ ਪਿਆ ਜਦੋਂ ਨਸ਼ਿਆਂ ਦੇ ਕਾਰੋਬਾਰ ਨੇ ਪੰਜਾਬ ਵਿੱਚ ਪੈਸ ਪਸਾਰੇ। ਸੱਤਾ ਵਿੱਚ ਬੈਠੇ ਲੋਕਾਂ ਨੇ ਇਸਨੂੰ ਸਰਪ੍ਰਸਤੀ ਦੇ ਕੇ ਰਾਜ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਦਿਨਾਂ ਦੌਰਾਨ ਸੂਬਾ ਸਰਕਾਰ ਦੇ ਵਾਹਨਾਂ ਦੀ ਵਰਤੋਂ ਰਾਜ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਸਾਡੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ 'ਚ ਕੰਡੇ ਬੀਜੇ। ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਇਸ ਅਪਰਾਧ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਇਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਦਾ ਜ਼ਹਿਰ ਭਰ ਕੇ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਜਿਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਨਸ਼ਿਆਂ ਨਾਲ ਪੰਜਾਬ ਨੂੰ ਤਬਾਹ ਕਰਨ ਦੇ ਜ਼ਿੰਮੇਵਾਰ ਹਨ, ਉਹੀ ਲੋਕ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਖੋਖਲੇ ਦਾਅਵੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸੂਬੇ ਅਤੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਸਗੋਂ ਸਿਸਟਮ ਨੂੰ ਤਬਾਹ ਕਰ ਦਿੱਤਾ, ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ਾਂ 'ਚ ਜਾ ਕੇ ਵਸਣ ਦਾ ਰੁਝਾਨ ਪੈਦਾ ਹੋਇਆ। ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ‘ਆਪ’ ਸਰਕਾਰ ਨੇ ਸਖ਼ਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸੂਬੇ 'ਤੇ ਇੱਕ ਕਲੰਕ ਸੀ ਅਤੇ ਇਸ ਸਰਾਪ ਨੂੰ ਮਿਟਾਉਣ ਲਈ ‘ਆਪ’ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹਰ ਪੱਧਰ ‘ਤੇ ਨਸ਼ਿਆਂ ਦੇ ਸਰਾਪ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ। ‘ਆਪ’ ਸਰਕਾਰ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਕੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' ਦਾ ਅਸਲ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਲੋਕਾਂ ਨੇ ਅਕਾਲੀਆਂ ਨੂੰ ਕਈ ਵਾਰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਪੂਰਾ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦਾ ਕਾਲੇ ਖੇਤੀ ਕਾਨੂੰਨਾਂ 'ਤੇ ਸਮਰਥਨ ਵੀ ਕੀਤਾ ਸੀ।

ਉਨ੍ਹਾਂ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਜਿਸ ਲਈ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਉਨ੍ਹਾਂ ਦੇ ਕੀਤੇ ਪਾਪਾਂ ਲਈ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਨੇ ਸੰਤਾਂ, ਮਹਾਂਪੁਰਸ਼ਾਂ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ, ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ‘ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”

ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ ‘ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਿਰਫ ਇੱਥੇ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, “2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ, ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ, ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ 'ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ 'ਆਪ' ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ 'ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”

ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਐਸਡੀਐਮਜ਼ ਨੂੰ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਦੇ ਖੇਤਰ ਦੀ ਸੁਚੱਜੇ ਢੰਗ ਨਾਲ ਨਿਸ਼ਾਨਦੇਹੀ ਕੀਤੀ ਜਾ ਸਕੇ।"

ਪਾਕਿਸਤਾਨ ਵਿੱਚ ਭੂਚਾਲ ਆਇਆ,ਭੂਚਾਲ ਦਾ ਕੇਂਦਰ ਖੁਜ਼ਦਾਰ ਤੋਂ ਲਗਭਗ 70 ਕਿਲੋਮੀਟਰ ਪੱਛਮ ਵਿਚ
Pakistan,21,DEC,2025,(Azad Soch News):-  ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਭੂਚਾਲ ਆਇਆ ਹੈ,ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ (NSMC) ਨੇ ਦੱਸਿਆ ਕਿ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲ੍ਹੇ ਵਿੱਚ 3.3 ਤੀਬਰਤਾ ਦਾ ਭੂਚਾਲ ਆਇਆ,ਜੀਓ ਨਿਊਜ਼ ਦੇ ਅਨੁਸਾਰ, ਭੂਚਾਲ ਦੀ ਡੂੰਘਾਈ 8 ਕਿਲੋਮੀਟਰ ਸੀ,ਭੂਚਾਲ (Earthquake) ਦਾ ਕੇਂਦਰ ਖੁਜ਼ਦਾਰ ਤੋਂ ਲਗਭਗ 70 ਕਿਲੋਮੀਟਰ ਪੱਛਮ ਵਿਚ ਸੀ।

ਪਾਕਿਸਤਾਨ ਦੇ ਸੰਜਵਾਲ ਤੋਂ 12 ਕਿਲੋਮੀਟਰ ਉੱਤਰ-ਪੂਰਬ ‘ਚ 5.3 ਤੀਬਰਤਾ ਦਾ ਭੂਚਾਲ ਆਇਆ
Islamabad,12,APRIL, 2025,(Azad Soch News):- ਪਾਕਿਸਤਾਨ ਦੇ ਸੰਜਵਾਲ ਤੋਂ 12 ਕਿਲੋਮੀਟਰ ਉੱਤਰ-ਪੂਰਬ ‘ਚ 5.3 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ,ਭੂਚਾਲ (Earthquake) ਸਥਾਨਕ ਸਮੇਂ ਅਨੁਸਾਰ ਦੁਪਹਿਰ 12:30 ਵਜੇ ਆਇਆ,ਭੂਚਾਲ ਦੇ ਝਟਕੇ ਭਾਰਤੀ ਕਸ਼ਮੀਰ ਖੇਤਰ ਤੱਕ ਮਹਿਸੂਸ ਕੀਤੇ ਗਏ।

33000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਿਹਾ ਤੂਫਾਨ
Washington,27 JAN,2025,(Azad Soch News):- ਧਰਤੀ ‘ਤੇ ਸਭ ਤੋਂ ਸ਼ਕਤੀਸ਼ਾਲੀ ਹਵਾ ਦੀ ਰਫ਼ਤਾਰ 407 ਕਿਲੋਮੀਟਰ ਪ੍ਰਤੀ ਘੰਟਾ ਸੀ। ਪਰ ਵਿਗਿਆਨੀਆਂ ਨੇ ਹੁਣ ਇੱਕ ਤੂਫ਼ਾਨ ਦਾ ਪਤਾ ਲਗਾਇਆ ਹੈ ਜਿਸ ਵਿੱਚ 33,000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਖਗੋਲ ਵਿਗਿਆਨੀਆਂ ਨੇ ਸੂਰਜੀ ਮੰਡਲ ਦੇ ਇੱਕ ਬਾਹਰੀ ਗ੍ਰਹਿ ‘ਤੇ ਇੱਕ ‘ਸੁਪਰਸੋਨਿਕ ਜੈੱਟਸਟ੍ਰੀਮ’ (Supersonic Jetstream) ਦਾ ਪਤਾ ਲਗਾਇਆ ਹੈ। ਇਹ ਪੁਲਾੜ ਵਿੱਚ ਹੁਣ ਤੱਕ ਦੇਖੀ ਗਈ ਸਭ ਤੋਂ ਤੇਜ਼ ਹਵਾ ਹੈ। ਇਹ ਅਜਿਹਾ ਮੌਸਮ ਹੈ, ਜੋ ਜੇਕਰ ਧਰਤੀ ‘ਤੇ ਆਉਂਦਾ ਹੈ, ਤਾਂ ਜੀਵਨ ਮੁਸ਼ਕਲ ਹੋ ਜਾਵੇਗਾ। WASP-127b ਗ੍ਰਹਿ ਧਰਤੀ ਤੋਂ 500 ਪ੍ਰਕਾਸ਼ ਸਾਲ ਦੂਰ ਸਥਿਤ ਹੈ। ਇਹ ਇੱਕ ਵਿਸ਼ਾਲ ਗੈਸੀ ਗ੍ਰਹਿ ਹੈ। ਇਹ ਗ੍ਰਹਿ ਜੁਪੀਟਰ ਤੋਂ ਥੋੜ੍ਹਾ ਵੱਡਾ ਹੈ। ਪਰ ਇਸਦਾ ਪੁੰਜ ਬਹੁਤ ਘੱਟ ਹੈ।