Sri Guru Ravidas Ji - Azad Soch

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *6 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਸੰਗਤ ਨਾਲ ਹਾਜ਼ਰੀ ਭਰੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* *

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ*

*ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਅਤੇ ਸਮਾਜਿਕ ਬੁਰਾਈਆਂ ਖਤਮ ਕਰਨ ਦਾ ਰਾਹ ਦਿਖਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਵਿਸ਼ਵ ਪੱਧਰੀ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਨੂੰ ਪੰਜਾਬ ਸਰਕਾਰ ਦੀ ਨਿਮਾਣੀ ਸ਼ਰਧਾਂਜਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 5 ਫਰਵਰੀ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਮਾਨਵਤਾ ਦਾ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਲਾਹੀ ਬਾਣੀ ਨਾਲ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ।

*649ਵੇਂ ਪ੍ਰਕਾਸ਼ ਪੁਰਬ ਅਤੇ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੂਬਾ ਪੱਧਰ ਉਤੇ ਵਿਆਪਕ ਪ੍ਰਬੰਧਾਂ ਦੀ ਵਿਵਸਥਾ*

ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸੰਤਾਂ, ਅਧਿਆਤਮਿਕ ਆਗੂਆਂ, ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਹੋਵੇਗੀ ਅਤੇ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤੀ ਹੋਵੇਗੀ।

ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ ਦੇ ਹਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ। ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਬਰਾਬਰੀ , ਭਾਈਚਾਰਕ ਸਾਂਝ ਅਤੇ ਮਨੁੱਖਤਾ ਪ੍ਰਤੀ ਸਦੀਵੀ ਸੰਦੇਸ਼ ਦੇ ਪਸਾਰ ਲਈ ਸਾਲ ਭਰ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ
Chandigarh, 12 February 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ,ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ  ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ,ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ (Guru Ravidas Ji) ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।