roads - Azad Soch

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ
*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ*

*ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ*

*ਸੜਕ ਖਰਾਬ ਹੋਣ 'ਤੇ 5 ਸਾਲ ਤੱਕ ਠੇਕੇਦਾਰ ਹੀ ਕਰੇਗਾ ਮੁਰੰਮਤ, ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ: ਈਟੀਓ*

*ਮੁੱਖ ਮੰਤਰੀ ਫਲਾਇੰਗ ਸਕੁਐਡ ਅਤੇ ਕੁਆਲਿਟੀ ਕੰਟਰੋਲ ਸੈੱਲ ਕਰਨਗੇ ਸੜਕਾਂ ਦੀ ਜਾਂਚ, ਘਟੀਆ ਸਮੱਗਰੀ 'ਤੇ ਲੱਗੇਗੀ ਲਗਾਮ: ਈਟੀਓ*

*ਆਧੁਨਿਕ ਐਫਡੀਆਰ ਤਕਨੀਕ ਨਾਲ 540 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਵੀ ਕੀਤਾ ਜਾ ਰਿਹਾ ਨਿਰਮਾਣ: ਈਟੀਓ*

ਚੰਡੀਗੜ੍ਹ, 18 ਅਪ੍ਰੈਲ,2026:- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।

ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ 'ਮੁੱਖ ਮੰਤਰੀ ਫਲਾਇੰਗ ਸਕੁਐਡ' ਦਾ ਗਠਨ ਕੀਤਾ ਗਿਆ ਹੈ, ਜੋ ਸਿੱਧੇ ਤੌਰ 'ਤੇ ਨਿਗਰਾਨੀ ਕਰ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਿਸ਼ੇਸ਼ 'ਕੁਆਲਿਟੀ ਕੰਟਰੋਲ ਸੈੱਲ' ਵੀ ਸਰਗਰਮ ਹੈ ਅਤੇ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਕਰ ਰਹੇ ਹਨ।

ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਵਿਕਾਸ ਕਾਰਜਾਂ ਦੀ ਮਾਨੀਟਰਿੰਗ ਕਰ ਰਹੇ ਹਨ। ਕਈ ਥਾਵਾਂ 'ਤੇ ਉਨ੍ਹਾਂ ਨੇ ਖੁਦ ਨਿਰਮਾਣ ਕਾਰਜਾਂ ਦਾ ਜ਼ਮੀਨੀ ਨਿਰੀਖਣ ਕੀਤਾ ਹੈ। ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਸੜਕ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨੀਵੇਂ ਦਰਜੇ ਦੀ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਪ੍ਰਤੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਜਾ ਰਹੀ ਹੈ।

ਤਕਨੀਕੀ ਨਵੀਨਤਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ 'ਫੁੱਲ ਡੈਪਥ ਰੈਕਲੀਮੇਸ਼ਨ' (ਐਫਡੀਆਰ) ਵਰਗੀ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਤਹਿਤ ਮੌਜੂਦਾ ਸਮੇਂ ਵਿੱਚ 540 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਐਫਡੀਆਰ ਤਕਨੀਕ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਸੜਕ ਦਾ ਪੱਧਰ ਘਰਾਂ ਦੇ ਪੱਧਰ ਅਨੁਸਾਰ ਰੱਖਿਆ ਜਾਂਦਾ ਹੈ, ਜਿਸ ਨਾਲ ਜਲ-ਥਲ (ਪਾਣੀ ਭਰਨ) ਦੀ ਸਮੱਸਿਆ ਨਹੀਂ ਹੁੰਦੀ। ਜਲਦੀ ਹੀ ਇਸ ਤਕਨੀਕ ਦਾ ਘੇਰਾ ਵਧਾ ਕੇ ਸੂਬੇ ਦੀਆਂ ਹੋਰ ਸੜਕਾਂ ਨੂੰ ਵੀ ਇਸ ਦੇ ਅਧੀਨ ਕਵਰ ਕੀਤਾ ਜਾਵੇਗਾ।

ਮੰਤਰੀ ਨੇ ਇਹ ਵੀ ਸਾਂਝਾ ਕੀਤਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਨਿਰਮਾਣ ਕਾਰਜਾਂ ਵਿੱਚ ਕੁਝ ਦੇਰੀ ਜ਼ਰੂਰ ਹੋਈ ਹੈ, ਪਰ ਵਿਭਾਗ ਹੁਣ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੂਨ ਤੱਕ 45,000 ਕਿਲੋਮੀਟਰ ਸੜਕਾਂ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸੁਖਾਲੇ ਅਤੇ ਸੁਰੱਖਿਅਤ ਸਫ਼ਰ ਦੀ ਸਹੂਲਤ ਮਿਲੇਗੀ।

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ

ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ ’ਤੇ ਖੇਤੀ ਹੋ ਸਕੇਗੀ-ਭਗਵੰਤ ਸਿੰਘ ਮਾਨ

ਕਾਂਗਰਸ ਦਾ ਪੈੱਨ ਸਿੱਖ ਕਤਲੇਆਮ ਅਤੇ ਅਕਾਲੀ ਦਲ ਦਾ ਪੈੱਨ ਬੇਅਦਬੀ ਨਾਲ ਸਿੰਜਿਆ ਹੋਇਆ, ਭਗਵੰਤ ਸਿੰਘ ਮਾਨ ਦਾ ਪੈੱਨ ਸਿਰਫ ਲੋਕ ਸੇਵਾ ਲਈ ਚਲਦਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ, ਜਦੋਂ ਅਸੀਂ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਹਮੇਸ਼ਾ ਲਈ ਮਿਟਾ ਦੇਵਾਂਗੇ-ਭਗਵੰਤ ਸਿੰਘ ਮਾਨ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਇਕ ਵਾਰ ਫਿਰ ਪੰਜਾਬ ਦੇ ਲੋਕ ‘ਆਪ’ ਨੂੰ ਮੌਕਾ ਦੇ ਕੇ ਵਿਕਾਸ ਦੀ ਕਹਾਣੀ ਲਿਖਣ ਜਾ ਰਹੇ ਹਨ-ਭਗਵੰਤ ਸਿੰਘ ਮਾਨ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼, ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ, ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ 'ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਾਲਾ ਦੌਰ ਵੀ ਦੇਖਣਾ ਪਿਆ ਜਦੋਂ ਨਸ਼ਿਆਂ ਦੇ ਕਾਰੋਬਾਰ ਨੇ ਪੰਜਾਬ ਵਿੱਚ ਪੈਸ ਪਸਾਰੇ। ਸੱਤਾ ਵਿੱਚ ਬੈਠੇ ਲੋਕਾਂ ਨੇ ਇਸਨੂੰ ਸਰਪ੍ਰਸਤੀ ਦੇ ਕੇ ਰਾਜ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਦਿਨਾਂ ਦੌਰਾਨ ਸੂਬਾ ਸਰਕਾਰ ਦੇ ਵਾਹਨਾਂ ਦੀ ਵਰਤੋਂ ਰਾਜ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਨਸ਼ਿਆਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਸਾਡੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ 'ਚ ਕੰਡੇ ਬੀਜੇ। ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਇਸ ਅਪਰਾਧ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਇਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਦਾ ਜ਼ਹਿਰ ਭਰ ਕੇ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਜਿਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਜਿਹੜੇ ਲੋਕ ਨਸ਼ਿਆਂ ਨਾਲ ਪੰਜਾਬ ਨੂੰ ਤਬਾਹ ਕਰਨ ਦੇ ਜ਼ਿੰਮੇਵਾਰ ਹਨ, ਉਹੀ ਲੋਕ ਹੁਣ ਲੋਕਾਂ ਨੂੰ ਮੂਰਖ ਬਣਾਉਣ ਲਈ ਖੋਖਲੇ ਦਾਅਵੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਕਦੇ ਵੀ ਸੂਬੇ ਅਤੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਸਗੋਂ ਸਿਸਟਮ ਨੂੰ ਤਬਾਹ ਕਰ ਦਿੱਤਾ, ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ਾਂ 'ਚ ਜਾ ਕੇ ਵਸਣ ਦਾ ਰੁਝਾਨ ਪੈਦਾ ਹੋਇਆ। ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ‘ਆਪ’ ਸਰਕਾਰ ਨੇ ਸਖ਼ਤ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸੂਬੇ 'ਤੇ ਇੱਕ ਕਲੰਕ ਸੀ ਅਤੇ ਇਸ ਸਰਾਪ ਨੂੰ ਮਿਟਾਉਣ ਲਈ ‘ਆਪ’ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹਰ ਪੱਧਰ ‘ਤੇ ਨਸ਼ਿਆਂ ਦੇ ਸਰਾਪ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ। ‘ਆਪ’ ਸਰਕਾਰ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਕੇ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' ਦਾ ਅਸਲ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਲੋਕਾਂ ਨੇ ਅਕਾਲੀਆਂ ਨੂੰ ਕਈ ਵਾਰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਪੂਰਾ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦਾ ਕਾਲੇ ਖੇਤੀ ਕਾਨੂੰਨਾਂ 'ਤੇ ਸਮਰਥਨ ਵੀ ਕੀਤਾ ਸੀ।

ਉਨ੍ਹਾਂ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਜਿਸ ਲਈ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ ਅਤੇ ਉਨ੍ਹਾਂ ਦੇ ਕੀਤੇ ਪਾਪਾਂ ਲਈ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਧਰਤੀ ਨੇ ਸੰਤਾਂ, ਮਹਾਂਪੁਰਸ਼ਾਂ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ, ਪਰ ਬੜੀ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾਇਆ। ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ। ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਆਪਣੀਆਂ ਬਦਨੀਤੀਆਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ‘ਆਪ’ ਸਰਕਾਰ ਉਨ੍ਹਾਂ ਦੇ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗੀ।”

ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਬਣਕੇ ਰਿਹਾ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਉਨਾਂ ਨੂੰ ‘ਸਰ’ ਦੀ ਉਪਾਧੀ ਦਿੱਤੀ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ’ਤੇ ਸੱਦ ਕੇ ਸਨਮਾਨਿਤ ਕੀਤਾ ਸੀ। ਅਜਿਹੇ ਕੰਮ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਦੋਗਲੇ ਕਿਰਦਾਰ ਦਾ ਪ੍ਰਤੱਖ ਪ੍ਰਮਾਣ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਿਰਫ ਇੱਥੇ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ’ਤੇ ਉੱਕਰੇ ਪਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, “2027 ਵਿੱਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿੱਚ, ਲੋਕਾਂ ਕੋਲ ਤਿੰਨ ਕਲਮਾਂ ਚੁਣਨ ਦਾ ਮੌਕਾ ਹੋਵੇਗਾ। ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਵਿੱਚ ਲਾਲ ਸਿਆਹੀ ਹੈ ਜੋ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੀ ਨਸਲਕੁਸ਼ੀ ਅਤੇ ਹੋਰ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡਾਂ ਦਾ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ, ਜਿਸ ਵਿੱਚ ਸਿਰਫ਼ ਇੱਕ ਸਿਆਹੀ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਤੀਜੀ ਕਲਮ ’ਆਪ’ ਦੀ ਹੈ ਜੋ ਹਰ ਗੁਜ਼ਰਦੇ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਕਰਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਹਰ ਖੇਤਰ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਹਰ ਖੇਤਰ ਵਿੱਚ ਪੂਰੇ ਸੂਬੇ ਦੀ ਨੁਹਾਰ ਬਦਲੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚੇ ਉਸਾਰੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਪਰ ਅੱਜ 71 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਝੋਨੇ ਅਗਾਮੀ ਦੇ ਸੀਜ਼ਨ ਤੱਕ ਇਸਨੂੰ 90 ਫੀਸਦ ਤੱਕ ਵਧਾ ਦਿੱਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸੂਬੇ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ। ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।”

ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਸਾਰਾ ਪੈਸਾ ਸੂਬੇ ਦੇ ਲੋਕਾਂ ਦਾ ਹੈ ਅਤੇ ਇਹ ਉਨ੍ਹਾਂ ਦੀ ਭਲਾਈ 'ਤੇ ਖਰਚ ਕੀਤਾ ਜਾ ਰਿਹਾ ਹੈ। ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਾਵੇਂ 'ਆਪ' ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਪਰ ਅੱਗੇ ਵਧਣ ਲਈ ਯਤਨ ਜਾਰੀ ਰਹਿਣਗੇ। ਦੂਜੀਆਂ ਸਿਆਸੀ ਪਾਰਟੀਆਂ ਆਪਣੀਆਂ ਸਟੇਜਾਂ 'ਤੇ ਸੱਤਾ ਹੜੱਪਣ ਦੀਆਂ ਚਾਲਾਂ ਚੱਲ ਰਹੀਆਂ ਹਨ ਪਰ ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮੁੱਚੇ ਵਿਕਾਸ ਦੀ ਗੱਲ ਕਰਦੇ ਹਾਂ।”

ਸਰਹੱਦੀ ਕਿਸਾਨਾਂ ਲਈ ਵੱਡੀ ਰਾਹਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਆਪ ਸਰਕਾਰ ਦੇ ਠੋਸ ਯਤਨਾਂ ਸਦਕਾ ਭਾਰਤ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਲੱਖਾਂ ਏਕੜ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕੀਤੀ ਜਾ ਸਕੇਗੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਐਸਡੀਐਮਜ਼ ਨੂੰ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਦੇ ਖੇਤਰ ਦੀ ਸੁਚੱਜੇ ਢੰਗ ਨਾਲ ਨਿਸ਼ਾਨਦੇਹੀ ਕੀਤੀ ਜਾ ਸਕੇ।"

ਦਿੱਲੀ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਰਾਜਧਾਨੀ ਦੀਆਂ ਸੜਕਾਂ ਅਤੇ ਫਲਾਈਓਵਰਾਂ ਨੂੰ ਸੁੰਦਰ ਬਣਾਉਣ ਲਈ ਇੱਕ ਬਹੁਤ ਹੀ ਸ਼ਾਨਦਾਰ ਯੋਜਨਾ ਤਿਆਰ ਕੀਤੀ ਗਈ ਹੈ
ਨਵੀਂ ਦਿੱਲੀ, 12,ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-  ਦਿੱਲੀ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ (PWD) ਵੱਲੋਂ ਰਾਜਧਾਨੀ ਦੀਆਂ ਸੜਕਾਂ ਅਤੇ ਫਲਾਈਓਵਰਾਂ ਨੂੰ ਸੁੰਦਰ ਬਣਾਉਣ ਲਈ ਇੱਕ ਬਹੁਤ ਹੀ ਸ਼ਾਨਦਾਰ ਯੋਜਨਾ ਤਿਆਰ ਕੀਤੀ ਗਈ ਹੈ। ਇਸ ਮੇਕਓਵਰ ਦੇ ਤਹਿਤ ਦਿੱਲੀ ਦੇ ਛੇ ਪ੍ਰਮੁੱਖ ਫਲਾਈਓਵਰਾਂ ਦੀ ਨੁਹਾਰ ਬਦਲੀ ਜਾਵੇਗੀ, ਜਿਸ ਦਾ ਮੁੱਖ ਕੇਂਦਰ ਬਿੰਦੂ ਭਾਰਤੀ ਸੰਸਕ੍ਰਿਤੀ ਅਤੇ ਰਾਮਾਇਣ ਦੇ ਪ੍ਰਸੰਗ ਹੋਣਗੇ।
ਇਸ ਪ੍ਰੋਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠਾਂ ਦਿੱਤੀਆਂ ਗਈਆਂ ਹਨ:
1. ਰਾਮਾਇਣ ਥੀਮ 'ਤੇ ਆਧਾਰਿਤ ਕਲਾਕਾਰੀ
•    ਸੁੰਦਰ ਪੇਂਟਿੰਗਾਂ: ਫਲਾਈਓਵਰਾਂ ਦੇ ਪਿੱਲਰਾਂ (ਖੰਭਿਆਂ) ਅਤੇ ਕੰਧਾਂ 'ਤੇ ਰਾਮਾਇਣ ਦੇ ਅਹਿਮ ਦ੍ਰਿਸ਼ ਜਿਵੇਂ ਕਿ ਸ਼੍ਰੀ ਰਾਮ ਦਾ ਬਨਵਾਸ, ਹਨੂਮਾਨ ਜੀ ਦਾ ਸੰਜੀਵਨੀ ਬੂਟੀ ਲਿਆਉਣਾ ਅਤੇ ਰਾਮ-ਰਾਵਣ ਯੁੱਧ ਵਰਗੇ ਚਿੱਤਰ ਉਕਰੇ ਜਾਣਗੇ।
•    ਧਾਰਮਿਕ ਅਤੇ ਸੱਭਿਆਚਾਰਕ ਮਹੱਤਵ: ਇਸ ਦਾ ਉਦੇਸ਼ ਨਾ ਸਿਰਫ਼ ਦਿੱਲੀ ਨੂੰ ਸੁੰਦਰ ਬਣਾਉਣਾ ਹੈ, ਸਗੋਂ ਰਾਜਧਾਨੀ ਵਿੱਚੋਂ ਲੰਘਣ ਵਾਲੇ ਲੋਕਾਂ ਨੂੰ ਭਾਰਤੀ ਵਿਰਸੇ ਨਾਲ ਜੋੜਨਾ ਵੀ ਹੈ।
2. ਕਿਹੜੇ ਛੇ ਫਲਾਈਓਵਰ ਚਮਕਣਗੇ?
ਹਾਲਾਂਕਿ ਸੂਚੀ ਵਿੱਚ ਬਦਲਾਅ ਹੋ ਸਕਦੇ ਹਨ, ਪਰ ਮੁੱਖ ਤੌਰ 'ਤੇ ਇਹ ਫਲਾਈਓਵਰ ਇਸ ਪ੍ਰੋਜੈਕਟ ਦਾ ਹਿੱਸਾ ਹਨ:
•    ਆਈ.ਟੀ.ਓ. (ITO) ਫਲਾਈਓਵਰ
•    ਮੂਲਚੰਦ ਫਲਾਈਓਵਰ
•    ਚਿਰਾਗ ਦਿੱਲੀ ਫਲਾਈਓਵਰ
•    ਲਾਜਪਤ ਨਗਰ ਫਲਾਈਓਵਰ
•    ਸਰਾਏ ਕਾਲੇ ਖਾਨ ਫਲਾਈਓਵਰ
•    ਏਮਜ਼ (AIIMS) ਦੇ ਨੇੜਲੇ ਫਲਾਈਓਵਰ
3. ਸੁੰਦਰੀਕਰਨ ਦੇ ਹੋਰ ਤਰੀਕੇ
•    ਵਰਟੀਕਲ ਗਾਰਡਨ: ਖੰਭਿਆਂ 'ਤੇ ਸਿਰਫ਼ ਪੇਂਟਿੰਗਾਂ ਹੀ ਨਹੀਂ, ਸਗੋਂ ਹਰਿਆਵਲ ਵਧਾਉਣ ਲਈ ਵਰਟੀਕਲ ਗਾਰਡਨ (ਲੰਬਕਾਰੀ ਬਗੀਚੇ) ਵੀ ਲਗਾਏ ਜਾਣਗੇ।
•    ਆਧੁਨਿਕ ਲਾਈਟਿੰਗ: ਰਾਤ ਦੇ ਸਮੇਂ ਇਨ੍ਹਾਂ ਕਲਾਕ੍ਰਿਤੀਆਂ ਨੂੰ ਹੋਰ ਨਿਖਾਰਨ ਲਈ ਵਿਸ਼ੇਸ਼ LED ਲਾਈਟਾਂ ਅਤੇ ਫਲੱਡ ਲਾਈਟਾਂ ਦੀ ਵਰਤੋਂ ਕੀਤੀ ਜਾਵੇਗੀ।
•    ਸਫਾਈ ਅਤੇ ਮੁਰੰਮਤ: ਪੇਂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਫਲਾਈਓਵਰਾਂ ਦੀ ਮੁਰੰਮਤ ਅਤੇ ਡਰੇਨੇਜ ਸਿਸਟਮ ਨੂੰ ਠੀਕ ਕੀਤਾ ਜਾਵੇਗਾ ਤਾਂ ਜੋ ਬਾਰਿਸ਼ ਕਾਰਨ ਕਲਾਕਾਰੀ ਖਰਾਬ ਨਾ ਹੋਵੇ।
4. ਇਸ ਦਾ ਅਸਰ
ਇਸ ਕਦਮ ਨਾਲ ਦਿੱਲੀ ਦੀਆਂ ਸੜਕਾਂ 'ਤੇ ਲੱਗਣ ਵਾਲੇ ਟ੍ਰੈਫਿਕ ਜਾਮ ਦੌਰਾਨ ਯਾਤਰੀਆਂ ਨੂੰ ਇੱਕ ਸਕੂਨ ਭਰਿਆ ਮਾਹੌਲ ਮਿਲੇਗਾ। ਇਸ ਦੇ ਨਾਲ ਹੀ, ਜੀ-20 ਵਰਗੇ ਵੱਡੇ ਸੰਮੇਲਨਾਂ ਤੋਂ ਬਾਅਦ ਦਿੱਲੀ ਨੂੰ ਵਿਸ਼ਵ ਪੱਧਰੀ ਦਿੱਖ ਦੇਣ ਦੀ ਕੋਸ਼ਿਸ਼ ਨੂੰ ਹੋਰ ਮਜ਼ਬੂਤੀ ਮਿਲੇਗੀ।
ਦਿੱਲੀ ਦੇ ਉਪ-ਰਾਜਪਾਲ (LG) ਅਤੇ ਮੁੱਖ ਮੰਤਰੀ ਦੋਵਾਂ ਨੇ ਸ਼ਹਿਰ ਨੂੰ "ਸਿਟੀ ਆਫ ਲੇਕਸ" ਅਤੇ "ਸਿਟੀ ਆਫ ਪਾਰਕਸ" ਦੇ ਨਾਲ-ਨਾਲ ਹੁਣ ਸੱਭਿਆਚਾਰਕ ਕਲਾਕਾਰੀ ਦਾ ਕੇਂਦਰ ਬਣਾਉਣ 'ਤੇ ਜ਼ੋਰ ਦਿੱਤਾ ਹੈ।

ਨਗਰ ਨਿਗਮ ਚੰਡੀਗੜ੍ਹ ਦੇ ਇਨਫੋਰਸਮੈਂਟ ਵਿੰਗ ਨੇ ਸ਼ਹਿਰ ਦੀਆਂ ਸੜਕਾਂ ਅਤੇ ਪੈਦਲ ਮਾਰਗਾਂ ਨੂੰ ਕਬਜ਼ਾ ਮੁਕਤ ਕਰਨ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ
Chandigarh,27,DEC,2025,(Azad Soch News):-  ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਦੇ ਇਨਫੋਰਸਮੈਂਟ ਵਿੰਗ (Enforcement Wing) ਨੇ ਸ਼ਹਿਰ ਦੀਆਂ ਸੜਕਾਂ ਅਤੇ ਪੈਦਲ ਮਾਰਗਾਂ ਨੂੰ ਕਬਜ਼ਾ ਮੁਕਤ ਕਰਨ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ। 1 ਦਸੰਬਰ ਤੋਂ 25 ਦਸੰਬਰ ਤੱਕ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ 2,781 ਚਲਾਨ ਕੀਤੇ ਗਏ ਹਨ। ਨਗਰ ਨਿਗਮ ਨੇ ਰਜਿਸਟਰਡ ਸਟ੍ਰੀਟ ਵੈਂਡਰਾਂ (Registered Street Vendors) ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ 1 ਜਨਵਰੀ 2026 ਤੱਕ ਦਾ ਸਮਾਂ ਦਿੱਤਾ ਹੈ। ਇਸ ਹਦਾਇਤ ਅਨੁਸਾਰ:ਵੈਂਡਰਾਂ ਨੂੰ ਰਾਤ 10 ਵਜੇ ਤੋਂ ਬਾਅਦ ਆਪਣੀਆਂ ਨਿਰਧਾਰਤ ਥਾਵਾਂ ਤੋਂ ਸਾਮਾਨ, ਸਾਜ਼ੋ-ਸਾਮਾਨ ਅਤੇ ਤਰਪਾਲਾਂ ਹਟਾਉਣੀਆਂ ਪੈਣਗੀਆਂ।1 ਜਨਵਰੀ ਤੋਂ ਬਾਅਦ ਜੇਕਰ ਰਾਤ 10 ਵਜੇ ਤੋਂ ਬਾਅਦ ਕੋਈ ਵੀ ਸਾਮਾਨ ਮਿਲਿਆ, ਤਾਂ ਨਿਗਮ ਵੱਲੋਂ ਬਿਨਾਂ ਕਿਸੇ ਨੋਟਿਸ ਦੇ ਉਸ ਨੂੰ ਜ਼ਬਤ ਕਰ ਲਿਆ ਜਾਵੇਗਾ।

ਤਰਨਤਾਰਨ ਤੋਂ ਪੰਜਾਬ ਦਾ ਵਿਕਾਸ ਸਫ਼ਰ ਸ਼ੁਰੂ! CM ਮਾਨ ਨੇ 19,000 ਕਿਲੋਮੀਟਰ ਸੜਕਾਂ ਨਾਲ ਪਿੰਡਾਂ ਨੂੰ ਦਿੱਤਾ ‘ਵਿਕਾਸ ਦਾ ਹਾਈਵੇ’
ਮਾਨ ਸਰਕਾਰ ਦਾ ‘ਸੜਕ-ਸੰਕਲਪ’! 5 ਸਾਲ ਦੀ ਗਾਰੰਟੀ ਨਾਲ ਪਿੰਡਾਂ ਨੂੰ ਮਿਲੇਗੀ ਸੁਪਰ ਕਨੇਕਟਿਵਟੀ, ਕਿਸਾਨਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਆਵੇਗਾ ਵੱਡਾ ਬਦਲਾਅ“ਜਦੋਂ ਹਰ ਪਿੰਡ ਤੱਕ ਪਹੁੰਚੇਗੀ ਮਜ਼ਬੂਤ ਸੜਕ, ਤਦੋਂ ਹੀ ਪਹੁੰਚੇਗੀ ਖੁਸ਼ਹਾਲੀ ਅਤੇ ਤਰੱਕੀ।”ਪੰਜਾਬ ਹੁਣ ਸਿਰਫ਼ ਇੱਕ ਰਾਜ ਨਹੀਂ, ਬਲਕਿ ਵਿਕਾਸ ਅਤੇ ਭਰੋਸੇ ਦੀ ਮਿਸਾਲ ਬਣਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਨੇ ਸਾਬਤ ਕੀਤਾ ਹੈ ਕਿ ਚੰਗੇ ਪ੍ਰਸ਼ਾਸਨ ਦਾ ਅਸਰ ਸਿਰਫ਼ ਸ਼ਹਿਰਾਂ ਤੱਕ ਸੀਮਿਤ ਨਹੀਂ ਰਹਿੰਦਾ, ਇਹ ਸਿੱਧਾ ਪਿੰਡਾਂ ਦੀ ਚੌਪਾਲ, ਕਿਸਾਨਾਂ ਦੇ ਖੇਤ ਅਤੇ ਆਮ ਜਨਤਾ ਦੀ ਜ਼ਿੰਦਗੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ।

ਤਰਨਤਾਰਨ ਤੋਂ ਸ਼ੁਰੂ ਹੋਇਆ 19,491 ਕਿਲੋਮੀਟਰ ਲੰਬਾ ਪਿੰਡਾਂ ਦੇ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਪ੍ਰੋਜੈਕਟ ਸਿਰਫ਼ ਸੜਕਾਂ ਬਣਾਉਣ ਦਾ ਕੰਮ ਨਹੀਂ ਹੈ। ਇਹ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਵਿੱਚ ਬਦਲਾਅ, ਨਵੀਆਂ ਰੋਜ਼ਗਾਰ ਮੌਕਿਆਂ ਅਤੇ ਵਿਕਾਸ ਦੀ ਗਾਰੰਟੀ ਲੈ ਕੇ ਆਇਆ ਹੈ। ਇਸ ਵੱਡੇ ਪ੍ਰੋਜੈਕਟ ਦੀ ਕੁੱਲ ਲਾਗਤ ₹4,150.42 ਕਰੋੜ ਹੈ, ਜਿਸ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੀ ਨਹੀਂ, ਸਗੋਂ ਅਗਲੇ ਪੰਜ ਸਾਲਾਂ ਤੱਕ ਉਨ੍ਹਾਂ ਦੀ ਦੇਖਭਾਲ ਵੀ ਸ਼ਾਮਲ ਹੈ।ਮੁੱਖ ਮੰਤਰੀ ਮਾਨ ਨੇ ਇਸ ਮੌਕੇ ਕਿਹਾ, “ਇਹ ਸਿਰਫ਼ ਸੜਕਾਂ ਨਹੀਂ ਹਨ, ਸਗੋਂ ਹਰ ਕਿਸਾਨ, ਵਪਾਰੀ, ਵਿਦਿਆਰਥੀ ਅਤੇ ਆਮ ਇਨਸਾਨ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਅਤੇ ਸੁਵਿਧਾ ਦਾ ਰਸਤਾ ਹਨ। ਇਹ ਕਾਰਵਾਂ ਰੁਕਣ ਵਾਲਾ ਨਹੀਂ ਹੈ, ਕਿਉਂਕਿ ਇਹ ਮਾਨ ਸਾਹਿਬ ਦੀ ਗਾਰੰਟੀ ਹੈ।”

ਸੜਕਾਂ ਦੀ ਮਜ਼ਬੂਤੀ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਈ-ਟੈਂਡਰਿੰਗ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਸਰਵੇ ਕਰਵਾਇਆ ਗਿਆ। ਇਸ ਨਾਲ ਨਾ ਸਿਰਫ਼ ਕੰਮ ਦੀ ਕੁਆਲਿਟੀ ਵਧੀ, ਬਲਕਿ ₹383.53 ਕਰੋੜ ਦੀ ਬਚਤ ਵੀ ਹੋਈ। ਇਹ ਦਰਸਾਉਂਦਾ ਹੈ ਕਿ ਆਧੁਨਿਕ ਤਕਨੀਕ ਦਾ ਸਹੀ ਇਸਤੇਮਾਲ ਲੋਕਾਂ ਦੀ ਭਲਾਈ ਲਈ ਕਿਵੇਂ ਕੀਤਾ ਜਾ ਸਕਦਾ ਹੈ।

ਇਹ ਸੜਕਾਂ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਤਰੱਕੀ ਦਾ ਨਵਾਂ ਰਸਤਾ ਬਣ ਰਹੀਆਂ ਹਨ। ਮਜ਼ਬੂਤ ਸੜਕ ਨੈੱਟਵਰਕ ਨਾਲ ਕਿਸਾਨ ਆਪਣੀ ਫਸਲ ਜ਼ਲਦੀ ਅਤੇ ਸੁਰੱਖਿਅਤ ਢੰਗ ਨਾਲ ਮੰਡੀਆਂ ਤੱਕ ਲੈ ਜਾ ਸਕਣਗੇ। ਸਮਾਂ ਅਤੇ ਮਿਹਨਤ ਦੋਵੇਂ ਬਚਣਗੇ ਅਤੇ ਉਨ੍ਹਾਂ ਨੂੰ ਸਹੀ ਦਾਮ ਵੀ ਮਿਲੇਗਾ। ਬਾਢ ਨਾਲ ਪ੍ਰਭਾਵਿਤ ਕਿਸਾਨਾਂ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਦੇਸ਼ ਦਾ ਸਭ ਤੋਂ ਵੱਧ ਮੁਆਵਜ਼ਾ ਹੈ ਜੋ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

ਸੜਕ ਸੁਰੱਖਿਆ ਨੂੰ ਵੀ ਇਸ ਪ੍ਰੋਜੈਕਟ ਵਿੱਚ ਤਰਜੀਹ ਦਿੱਤੀ ਗਈ ਹੈ। ਸਕੂਲਾਂ ਅਤੇ ਸਰਕਾਰੀ ਥਾਵਾਂ ਦੇ ਨੇੜੇ ਜ਼ੈਬਰਾ ਕ੍ਰਾਸਿੰਗ ਬਣਾਈ ਜਾਣਗੀਆਂ, ਧੁੰਦ ਤੋਂ ਬਚਾਅ ਲਈ ਚਿੱਟੇ ਕਿਨਾਰੇ ਵਾਲੀਆਂ ਲਾਈਨਾਂ ਪਾਈਆਂ ਜਾਣਗੀਆਂ ਅਤੇ ਹਰ ਦੋ ਕਿਲੋਮੀਟਰ ਉੱਤੇ ਸਾਈਨ ਬੋਰਡ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।

ਇਸ ਪ੍ਰੋਜੈਕਟ ਨਾਲ ਵਪਾਰ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਪਿੰਡਾਂ ਦੇ ਨੇੜੇ ਲਿਆਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਪਿੰਡਾਂ ਦੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਮੌਕੇ ਪੈਦਾ ਹੋਣਗੇ। ਸੜਕਾਂ ਹੁਣ ਸਿਰਫ਼ ਆਵਾਜਾਈ ਦਾ ਸਾਧਨ ਨਹੀਂ ਰਹੀਆਂ, ਸਗੋਂ ਪਿੰਡ ਅਤੇ ਸ਼ਹਿਰ ਵਿਚਕਾਰ ਦੀ ਦੂਰੀ ਘਟਾਉਣ ਅਤੇ ਲੋਕਾਂ ਦੀ ਜ਼ਿੰਦਗੀ ਸੁਧਾਰਨ ਦਾ ਸਾਧਨ ਬਣ ਗਈਆਂ ਹਨ।

ਮੁੱਖ ਮੰਤਰੀ ਮਾਨ ਨੇ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਹੁਣ ਈਰਖਾ ਅਤੇ ਜਲਨ ਵਿੱਚ ਫਸੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚ ਫਸਾਉਣ ਵਾਲੇ ‘ਜਰਨੈਲ’ ਹੁਣ ਸਲਾਖਾਂ ਦੇ ਪਿੱਛੇ ਹਨ। ਉਨ੍ਹਾਂ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਦਾਵਿਆਂ ਦੀ ਵੀ ਕੜੀ ਨਿੰਦਾ ਕੀਤੀ।

ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਇਨ੍ਹਾਂ ਵਿੱਚੋਂ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਦੇ ਅਧੀਨ ਹਨ ਅਤੇ 31,386 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਦੇ ਅਧੀਨ ਹਨ। ਇਸ ਪ੍ਰੋਜੈਕਟ ਵਿੱਚ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਸ਼ਾਮਲ ਹੈ।

ਤਰਨਤਾਰਨ ਤੋਂ ਸ਼ੁਰੂ ਹੋਈ ਇਹ ਪਹਲ ਸਿਰਫ਼ ਰਾਜ ਦੇ ਹਰ ਪਿੰਡ ਤੱਕ ਨਹੀਂ ਪਹੁੰਚੇਗੀ, ਬਲਕਿ ਆਉਣ ਵਾਲੀਆਂ ਬਾਈ-ਇਲੈਕਸ਼ਨਾਂ ਵਿੱਚ ਵੋਟਰਾਂ ਲਈ ਇਹ ਸਾਫ਼ ਸੁਨੇਹਾ ਵੀ ਹੈ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਜਨਤਾ ਦੇ ਭਰੋਸੇ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ।

ਇਹ ਸੜਕ ਪ੍ਰੋਜੈਕਟ ਹਰ ਪਿੰਡ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਬਦਲਾਅ ਲਿਆਵੇਗਾ। ਸਕੂਲ, ਕਾਲਜ ਅਤੇ ਹਸਪਤਾਲਾਂ ਤੱਕ ਤੇਜ਼ ਅਤੇ ਸੁਰੱਖਿਅਤ ਪਹੁੰਚ, ਫਸਲਾਂ ਦੀ ਸਹੀ ਕੀਮਤ ਅਤੇ ਵਪਾਰ ਦੇ ਨਵੇਂ ਮੌਕੇ ਹੁਣ ਪਿੰਡਾਂ ਵਿੱਚ ਆਮ ਗੱਲ ਬਣ ਜਾਣਗੇ। ਇਹ ਦਰਸਾਉਂਦਾ ਹੈ ਕਿ ਪੰਜਾਬ ਹੁਣ ਉਸ ਰਾਹ ’ਤੇ ਹੈ ਜਿੱਥੇ ਵਿਕਾਸ ਸਿਰਫ਼ ਨਾਰਾ ਨਹੀਂ, ਸਗੋਂ ਹਰ ਪਿੰਡ ਅਤੇ ਸ਼ਹਿਰ ਵਿੱਚ ਨਜ਼ਰ ਆਉਣ ਵਾਲੀ ਹਕੀਕਤ ਹੈ।

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੇ ਬੱਦਲ ਫਟਣ ਕਾਰਨ ਰਾਸ਼ਟਰੀ ਰਾਜਮਾਰਗ-3 ਦੇ ਮੰਡੀ-ਧਰਮਪੁਰ ਭਾਗ ਸਮੇਤ 245 ਸੜਕਾਂ ਪ੍ਰਭਾਵਿਤ ਹੋਈਆਂ
Himachal Pradesh,11,JULY,2025,(Azad Soch News):- ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੇ ਬੱਦਲ ਫਟਣ ਕਾਰਨ ਰਾਸ਼ਟਰੀ ਰਾਜਮਾਰਗ-3 ਦੇ ਮੰਡੀ-ਧਰਮਪੁਰ ਭਾਗ ਸਮੇਤ 245 ਸੜਕਾਂ ਪ੍ਰਭਾਵਿਤ ਹੋਈਆਂ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਹੈ। ਰਾਸ਼ਟਰੀ ਰਾਜਮਾਰਗ-3 ਪੰਜਾਬ (National Highway-3 Punjab) ਦੇ ਅਟਾਰੀ ਨੂੰ ਲੱਦਾਖ ਦੇ ਲੇਹ ਨਾਲ ਜੋੜਦਾ ਹੈ। ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਇਕੱਲੇ ਮੰਡੀ ਜ਼ਿਲ੍ਹੇ ‘ਚ 138 ਸੜਕਾਂ ਬੰਦ ਹਨ। ਕਈ ਇਲਾਕਿਆਂ ਵਿੱਚ ਮੀਂਹ ਕਾਰਨ ਟਰਾਂਸਫਾਰਮਰ ਖਰਾਬ ਹੋ ਗਏ ਹਨ ਤੇ 740 ਜਲ ਸਪਲਾਈ ਪ੍ਰੋਜੈਕਟ (Water Supply Project) ਵੀ ਪ੍ਰਭਾਵਿਤ ਹੋਏ ਹਨ।

ਦਿੱਲੀ ਸਰਕਾਰ ਦੀ ਦਿੱਲੀ ਇਲੈਕਟ੍ਰਿਕ ਵਹੀਕਲ ਇੰਟਰਕਨੈਕਟਰ ਯੋਜਨਾ ਦੇ ਤਹਿਤ, ਅੱਜ ਯਾਨੀ 2 ਮਈ ਤੋਂ 400 ਇਲੈਕਟ੍ਰਿਕ ਬੱਸਾਂ ਸੜਕਾਂ 'ਤੇ ਆਉਣਗੀਆਂ
New Delhi,02, MAY,2025,(Azad Soch News):- ਦਿੱਲੀ ਸਰਕਾਰ (New Government) ਦੀ 'DEVI' (ਦਿੱਲੀ ਇਲੈਕਟ੍ਰਿਕ ਵਹੀਕਲ ਇੰਟਰਕਨੈਕਟਰ) ਯੋਜਨਾ ਦੇ ਤਹਿਤ, ਅੱਜ ਯਾਨੀ 2 ਮਈ ਤੋਂ 400 ਇਲੈਕਟ੍ਰਿਕ ਬੱਸਾਂ ਸੜਕਾਂ 'ਤੇ ਆਉਣਗੀਆਂ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਕੁਸ਼ਕ ਸੇਵਾ ਨਗਰ ਵਿੱਚ ਸਥਿਤ ਕੁਸ਼ਕ ਨਾਲਾ ਡੀਟੀਸੀ ਬੱਸ ਡਿਪੂ ਤੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਹਰਸ਼ ਮਲਹੋਤਰਾ ਅਤੇ ਆਵਾਜਾਈ ਮੰਤਰੀ ਪੰਕਜ ਸਿੰਘ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਜਾ ਰਹੇ ਹਨ।ਦਿੱਲੀ ਦੀਆਂ ਸੜਕਾਂ 'ਤੇ ਚਲਾਈ ਜਾਣ ਵਾਲੀ 'ਦੇਵੀ' (ਦਿੱਲੀ ਇਲੈਕਟ੍ਰਿਕ ਵਹੀਕਲ ਇੰਟਰਕਨੈਕਟਰ) ਬੱਸ 9 ਮੀਟਰ ਲੰਬੀ ਹੋਵੇਗੀ ਅਤੇ 12 ਕਿਲੋਮੀਟਰ ਤੱਕ ਦੇ ਛੋਟੇ ਰੂਟਾਂ 'ਤੇ ਚੱਲੇਗੀ। ਇਨ੍ਹਾਂ ਦਾ ਮੁੱਖ ਉਦੇਸ਼ ਤੰਗ ਗਲੀਆਂ ਨੂੰ ਮੁੱਖ ਸੜਕਾਂ ਨਾਲ ਜੋੜਨਾ ਹੈ। ਇਸ ਵੇਲੇ, ਬੱਸਾਂ ਗਾਜ਼ੀਪੁਰ, ਨਾਗਾਲੋਈ, ਪੂਰਬੀ ਵਿਨੋਦ ਨਗਰ ਡਿਪੂਆਂ ਤੋਂ ਚਲਾਈਆਂ ਜਾਣਗੀਆਂ।ਬੱਸਾਂ ਦੇ ਸੰਚਾਲਨ ਬਾਰੇ, ਟਰਾਂਸਪੋਰਟ ਮੰਤਰੀ ਪੰਕਜ ਸਿੰਘ ਨੇ ਕਿਹਾ ਕਿ ਇਹ ਪਹਿਲ ਦਿੱਲੀ ਨੂੰ ਪ੍ਰਦੂਸ਼ਣ ਤੋਂ ਮੁਕਤ ਕਰੇਗੀ। ਇਸ ਦੇ ਨਾਲ, ਇਹ ਦਿੱਲੀ ਨੂੰ ਆਖਰੀ ਮੀਲ ਸੰਪਰਕ ਨਾਲ ਜੋੜੇਗਾ। ਦੇਵੀ ਬੱਸਾਂ ਵੱਖ-ਵੱਖ ਪੜਾਵਾਂ ਵਿੱਚ ਚੱਲਣਗੀਆਂ, 9 ਮੀਟਰ ਲੰਬਾਈ ਦੀਆਂ 280 ਬੱਸਾਂ ਪ੍ਰਦਾਨ ਕੀਤੀਆਂ ਜਾਣਗੀਆਂ ਜੋ ਸਾਰੇ ਖੇਤਰਾਂ ਨੂੰ ਮੈਟਰੋ ਨਾਲ ਜੋੜਨਗੀਆਂ।ਇਹ ਆਸਾਨੀ ਨਾਲ ਉਪਲਬਧ ਹੋਣਗੇ, ਕੁਝ ਰੂਟ ਅਜਿਹੇ ਹੋਣਗੇ ਜਿੱਥੇ ਬੱਸਾਂ ਪਹਿਲਾਂ ਉਪਲਬਧ ਨਹੀਂ ਸਨ। ਇਨ੍ਹਾਂ ਬੱਸਾਂ ਨੂੰ ਚਾਰਜ ਕਰਨ ਲਈ ਡਿਪੂ ਵਿੱਚ ਚਾਰਜਿੰਗ ਸਟੇਸ਼ਨ ਵੀ ਬਣਾਏ ਗਏ ਹਨ। ਦੇਵੀ ਬੱਸ ਸੇਵਾ ਦੇ ਆਉਣ ਨਾਲ ਪ੍ਰਦੂਸ਼ਣ ਕੰਟਰੋਲ ਹੋ ਜਾਵੇਗਾ।

4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ
*ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ*

*4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ*

*ਪੇਂਡੂ ਇਲਾਕਿਆਂ ਦੇ ਸੜਕੀ ਸੰਪਰਕ ਵਿੱਚ ਸੁਧਾਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ*

*ਸੜਕਾਂ ਦੇ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਹੋਵੇਗੀ ਵਰਤੋਂ*

*ਚੰਡੀਗੜ੍ਹ, 10 ਅਪ੍ਰੈਲ*  ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ,ਲਗਭਗ 200 ਸੜਕਾਂ ਬੰਦ
Himachal Pradesh,01,MARCH,2025,(Azad Soch News):- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ (Kullu District) ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ,ਸੂਬੇ ਵਿੱਚ ਲਗਭਗ 200 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਕੁੱਲੂ, ਲਾਹੌਲ-ਸਪਿਤੀ, ਕਿੰਨੌਰ, ਚੰਬਾ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਕਈ ਖੇਤਰ ਰਾਜ ਦੇ ਬਾਕੀ ਹਿੱਸਿਆਂ ਤੋਂ ਕੱਟ ਗਏ ਹਨ,ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ,ਬਿਜਲੀ, ਆਵਾਜਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।