awareness - Azad Soch

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
*ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”*

*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਿਛਲੇ 437 ਦਿਨਾਂ ਵਿੱਚ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖ਼ਤਮ ਕਰਨ ‘ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹੁਣ ਤੱਕ 63,707 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨਾਲ ਸਬੰਧਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਹਮੇਸ਼ਾ ਸੰਕਟ ਦੇ ਸਮੇਂ ਵਿੱਚ ਡਟ ਕੇ ਖੜ੍ਹਾ ਰਿਹਾ ਹੈ, ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਦਾ ਸਮਰਥਨ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੇ 112 ਦਿਨਾਂ ਤੋਂ ਚੱਲ ਰਹੀ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਰਾਜ ਵਿਆਪੀ ਕਾਰਵਾਈਆਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰ ਕੋਈ ਆਪਣਾ ਸਿਹਤ ਬੀਮਾ ਕਾਰਡ ਬਣਵਾ ਲਵੇ ਤਾਂ ਜੋ ਪੈਸੇ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਂਝਾ ਨਾ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੁਰਾਣੇ ਆਗੂ ਖੁਦ ਬੇਹਿਸਾਬ ਸਹੂਲਤਾਂ ਦਾ ਆਨੰਦ ਮਾਣਦੇ ਰਹੇ, ਪਰ ਜਦੋਂ ਤੋਂ ਅਸੀਂ ਮਾਵਾਂ-ਭੈਣਾਂ ਲਈ 1,000-1500 ਰੁਪਏ ਐਲਾਨੇ ਹਨ, ਵਿਰੋਧੀ ਧਿਰਾਂ ਬੇਚੈਨੀ ਮਹਿਸੂਸ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵੋਟਾਂ ਲੈਣ ਤੋਂ ਬਾਅਦ ਹੋਰ ਪਾਰਟੀਆਂ ਲੋਕਾਂ ਤੋਂ ਦੂਰੀ ਬਣਾ ਲੈਂਦੀਆਂ ਹਨ, ਪਰ ਅਸੀਂ ਹਮੇਸ਼ਾ ਜਨਤਾ ਵਿੱਚ ਰਹਿੰਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ*

ਬਟਾਲਾ, 14 ਮਈ:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।

ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”

ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ 'ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ 'ਰੰਗਲੇ ਪੰਜਾਬ' ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ 'ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।"

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।"

ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।"

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਮੁਕੱਦਸ ਫ਼ਰਜ਼ ਹੈ।" ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵੱਲੋਂ ਇਸ ਕਾਨੂੰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, “ਇਸ ਐਕਟ ਨੂੰ ਪਾਸ ਕਰਨ ਦੀ ਸੇਵਾ ਗੁਰੂ ਸਾਹਿਬ ਨੇ ਖ਼ੁਦ ਮੇਰੇ ਤੋਂ ਲਈ ਹੈ। ਵਾਹਿਗੁਰੂ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ ਅਤੇ ਮੈਂ ਸਿਰਫ਼ ਇੱਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੇ ਸਨ।

ਗੁਰਬਾਣੀ ਦੀ ਤੁਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਸਦਭਾਵਨਾ ਨਾਲ ਰਹਿਣ ਦੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਤ ਗੁਰੂ ਹਨ ਅਤੇ ਹਰ ਪੰਜਾਬੀ ਖਾਸ ਕਰਕੇ ਹਰ ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਰ ਸ਼ਬਦ ਦਾ ਸਤਿਕਾਰ ਕਰਦੇ ਹਨ ਅਤੇ ਪਾਲਣਾ ਕਰਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਸਭ ਕੁਝ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੀ ਇੱਥੇ ਕੋਈ ਥਾਂ ਨਹੀਂ ਹੈ। ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪਿਆਰ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਅਸਫਲ ਰਹੀਆਂ ਕਿਉਂਕਿ ਇਹ ਸੁਭਾਗੀ ਧਰਤੀ ਹੈ।”

*ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਲੋਕ ਲਹਿਰ ਵਿੱਚ ਬਦਲ ਰਹੀ ਹੈ*

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਮੌਕੇ ਸੱਚਖੰਡ ਨਾਨਕ ਧਾਮ, ਦਰਸ਼ਨ ਦਰਬਾਰ, ਬਟਾਲਾ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਮੁਹਿੰਮ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਬਰਬਾਦ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੀੜਤ ਨੌਜਵਾਨਾਂ ਲਈ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੀ "ਗੈਂਗਸਟਰਾਂ ‘ਤੇ ਵਾਰ" ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਇਲਾਜ, ਹੁਨਰ ਵਿਕਾਸ ਅਤੇ ਮੁੜ-ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੀੜਤ ਨੌਜਵਾਨਾਂ ਨੂੰ ਸਨਮਾਨ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ।

यूको बैंक द्वारा सुखना लेक पर साईबर सुरक्षा जागरूकता अभियान
चंडीगढ़:-  बैंकर्स क्लब, चंडीगढ़ द्वारा 31 अगस्त को प्रातः सुखना झील पर साइबर सुरक्षा जागरूकता वॉकथॉन का आयोजन किया गया। नागरिकों को साइबर सुरक्षा, डिजिटल अनुशासन और सुरक्षित ऑनलाइन व्यवहार के महत्व के प्रति जागरूक करने के लिए यह पदयात्रा आयोजित की गई। कार्यक्रम में भारतीय रिजर्व बैंक के डिप्टी गवर्नर, श्री एम. राजेश्वर राव और क्षेत्रीय निदेशक, साथ ही यूको बैंक के अंचल प्रमुख सुश्री मिलन दुबे तथा अन्य स्टाफ सदस्य काफी बड़ी संख्या में उपस्थित थे। पदयात्रा में बैंकर्स क्लब के सचिव श्री ललित तनेजा व अन्य बैंकों के उच्च अधिकारी तथा स्टॉफ भी सम्मिलित हुए। इस अवसर पर बैंकर्स क्लब के अध्यक्ष एवं भारतीय रिजर्व बैंक के क्षेत्रीय निदेशक श्री विवेक श्रीवास्तव ने कहा कि आज के डिजिटल युग में साइबर सुरक्षा जागरूकता स्वास्थ्य जितनी ही आवश्यक है।

इस वॉकथॉन के माध्यम से हम प्रत्येक नागरिक को सुरक्षित और जिम्मेदार ऑनलाइन आदतें अपनाने के लिए प्रेरित करना चाहते हैं।यूको बैंक के स्टॉफ ने सुखना लेक पर प्रातःकाल सैर के लिए आए लोगों को साईबर जागरूकता संबंधी पैंफलेट वितरित किए तथा उन्हें ऑन लाइन लेनदेन के समय बरती जाने वाली सावधानियों के बारे में बताया। अंचल प्रमुख, यूको बैंक मिलन दुबे ने कहा कि हम सभी साईबर जागरूकता के लिए बैंकर्स क्लब की इस पहल को सफल बनाने तथा सुरक्षित डिजिटल भविष्य के लिए सामूहिक प्रयासों को प्रोत्साहित करने के लिए प्रतिबद्ध हैं। राष्ट्रीय खेलकूद दिवस के अवसर पर विशेष रूप से साइकल चालन, 100 मीटर की दौड़ तथा अन्य प्रतियोगिताओ का भी आयोजन किया गया। स्टाफ तथा आम नागरिकों ने इन प्रतियोगिताओं में  उत्साह पूर्वक भाग लिया । अच्छे स्वास्थ्य एवं साइबर सुरक्षा के लिए यूको बैंक द्वारा किए जा रहे इन अभिनव प्रयासों की सभी ने मुक्त कंठ से सराहना की।

ਐਤਵਾਰ ਸਵੇਰੇ 6 ਵਜੇ ਡੱਬਵਾਲੀ ਦੀ ਨਈ ਅਨਾਜ ਮੰਡੀ ਵਿਖੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਲਈ ਇੱਕ ਯੁਵਾ ਮੈਰਾਥਨ ਦਾ ਆਯੋਜਨ ਕੀਤਾ ਗਿਆ
Dubwali,24,AUG,2025,(Azad Soch News):- ਐਤਵਾਰ ਸਵੇਰੇ 6 ਵਜੇ ਡੱਬਵਾਲੀ ਦੀ ਨਈ ਅਨਾਜ ਮੰਡੀ ਵਿਖੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਲਈ ਇੱਕ ਯੁਵਾ ਮੈਰਾਥਨ ਦਾ ਆਯੋਜਨ ਕੀਤਾ ਗਿਆ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ,ਇਸ ਸਮਾਗਮ ਵਿੱਚ 65,400 ਤੋਂ ਵੱਧ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਹਿੱਸਾ ਲਿਆ,ਮੈਰਾਥਨ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਗਏ,ਜਿਸ ਵਿੱਚ ਪ੍ਰਸਿੱਧ ਕਲਾਕਾਰ ਐਮਡੀ ਦੇਸੀ ਰੌਕ ਸਟਾਰ ਨੇ ਪੇਸ਼ਕਾਰੀ ਦਿੱਤੀ,ਕੇਐਲ ਥੀਏਟਰ ਟੀਮ ਨੇ 'ਨਸ਼ਾ ਏਕ ਅਭਿਸ਼ਾਪ' ('Drugs Are A Curse') ਨਾਮਕ ਇੱਕ ਛੋਟੇ ਨਾਟਕ ਰਾਹੀਂ ਨਸ਼ੇ ਦੀ ਲਤ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਇਆ,ਮੁੱਖ ਮੰਤਰੀ ਨੇ ਸਾਰੇ ਭਾਗੀਦਾਰਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਹੁੰ ਚੁਕਾਈ।

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

* ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼

* ਨਸ਼ਾ ਪੀੜਤਾਂ ਦੀਆਂ ਚਿਤਾਵਾਂ ਉਤੇ ਤਸਕਰਾਂ ਨੂੰ ਮੁਨਾਫ਼ਾ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਭਗਵੰਤ ਸਿੰਘ ਮਾਨ ਦਾ ਅਹਿਦ

ਲੁਧਿਆਣਾ, 2 ਅਪਰੈਲ:- ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ।

ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਇਹ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਹੈ ਅਤੇ ਅਸੀਂ ਸਾਰੇ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਦਾ ਅਹਿਦ ਲੈਂਦੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਹੋ ਗਿਆ ਅਤੇ ਹੁਣ ਸੂਬਾ ਸਰਕਾਰ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਤੇ ਚਿਤਾਵਾਂ ਉਤੇ ਤਸਕਰਾਂ ਨੂੰ ਵਧਦਾ-ਫੁੱਲਦਾ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਜਾਇਦਾਦ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਕੰਮ ਵਿੱਚ ਆਉਣ ਤੋਂ ਰੋਕੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ ਅਤੇ ਇਹ ਹੁਣ ਸਾਡੀਆਂ ਨਸਾਂ ਵਿੱਚ ਵੜ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸੇਧ ਮਿਲੀ ਹੈ, ਜਿਨ੍ਹਾਂ ਦਿੱਲੀ ਵਿੱਚੋਂ ਕਈ ਬੁਰਾਈਆਂ ਦੇ ਖ਼ਾਤਮੇ ਦੇ ਨਾਲ-ਨਾਲ ਕਈ ਖ਼ੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਲਗਾਤਾਰ ਅਗਵਾਈ ਹੇਠ ਪੰਜਾਬ ਜਲਦੀ ਹੀ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ ਕਿਉਂਕਿ ਇਹ ਸਿਰਫ਼ ਪੁਲਿਸ ਦੀ ਲੜਾਈ ਨਹੀਂ, ਸਗੋਂ ਸਮੁੱਚੇ ਸਮਾਜ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਲੋਕ ਇਸ ਮੁਹਿੰਮ ਲਈ ਅੱਗੇ ਆ ਰਹੇ ਹਨ ਅਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਵਿਰੁੱਧ ਮਤੇ ਪਾਸ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਨਾਜਾਇਜ਼ ਗਤੀਵਿਧੀਆਂ ਚਲਾ ਰਹੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ਉਤੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਾਰਨ ਲੋਕਾਂ ਨੂੰ ਇਸ ਕਦਮ ਦਾ ਵੱਡੇ ਪੱਧਰ 'ਤੇ ਸਮਰਥਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਤੋਂ ਇਲਾਵਾ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਆਮ ਆਦਮੀ ਨਸ਼ਿਆਂ ਵਿਰੁੱਧ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਹਰ ਕੋਈ ਨਸ਼ਿਆਂ ਦੀ ਬੁਰਾਈ ਵਿਰੁੱਧ ਅੱਗੇ ਆਏ ਅਤੇ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਰਹੇ ਮੁੱਠੀ ਭਰ ਤਸਕਰਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵੇ। ਭਗਵੰਤ ਸਿੰਘ ਮਾਨ ਨੇ ਹਰੇਕ ਪੰਜਾਬ ਵਾਸੀ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਿਪਾਹੀ ਬਣਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

ਸੀ ਐਚ ਸੀ ਮੱਖੂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ
ਫਿਰੋਜ਼ਪੁਰ / ਮੱਖੂ, 4 ਮਾਰਚ 2025(ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸੀ.ਐਚ.ਸੀ. ਮੱਖੂ ਵਿਖੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਓਟ ਸੈਂਟਰ ਮੱਖੂ ਵਿਖੇ ਨਸ਼ਾ ਛਡਾਉ ਦਵਾਈ ਲੈਣ ਆਏ ਮਰੀਜਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਪਾਲ ਵਲੋਂ ਓਟ ਸੈਂਟਰ ਦੀ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਹਰਿੰਦਰਪਾਲ ਸਿੰਘ, ਚੀਫ਼ ਫਾਰਮੇਸੀ ਅਫਸਰ ਵਰਿੰਦਰ ਕੁਮਾਰ, ਸਟਾਫ ਮਨਿੰਦਰ ਕੌਰ, ਰਾਜੀਵ ਕੁਮਾਰ, ਮਿਸ ਛਾਇਆ ਵਰਮਾ,ਗੁਰਿੰਦਰ ਸਿੰਘ ਹੈੱਲਥ ਇੰਸਪੈਕਟਰ, ਹਰਪਾਲ ਸਿੰਘ ਮਲਟੀਪਰਪਜ਼ ਹੈੱਲਥ ਵਰਕਰ, ਸਿਮਰਨਦੀਪ ਕੌਰ ਹੈਮਾਲਿਆਨ ਫਾਊਡੇਸ਼ਨ ਅਤੇ ਨਰੇਸ਼ ਕੁਮਾਰ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਗੋਲਡਨ ਐਰੋ ਡਿਵਿਜ਼ਨ ਵਲੋਂ ਸਕੂਲ ਆਫ਼ ਹੈਪੀਨੈੱਸ ਜੰਗ ਫਿਰੋਜਪੁਰ-1 ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਭਾ ਆਯੋਜਿਤ
ਫਿਰੋਜ਼ਪੁਰ, 5 ਮਾਰਚ : 2025 ( ਸੁਖਵਿੰਦਰ ਸਿੰਘ ):-    ਓਪਰੇਸ਼ਨ ਜ਼ਿੰਦਗੀ ਤਹਿਤ, ਗੋਲਡਨ ਐਰੋ ਡਿਵਿਜ਼ਨ ਨੇ ਸਕੂਲ ਆਫ਼ ਹੈਪੀਨੈੱਸ (ਸਰਕਾਰੀ ਪ੍ਰਾਇਮਰੀ ਸਕੂਲ)ਜੰਗ ਬਲਾਕ ਫਿਰੋਜਪੁਰ-1 ਦੇ ਵਿਦਿਆਰਥੀਆਂ ਲਈ ਜਾਗਰੂਕਤਾ ਅਤੇ ਗੱਲਬਾਤ ਸ਼ਿਵਿਰ ਆਯੋਜਿਤ ਕੀਤਾ। ਇਹ ਇਵੈਂਟ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ, ਇਤਿਹਾਸਕ ਅਤੇ ਰਾਸ਼ਟਰੀ ਜਾਗਰੂਕਤਾ ਵਧਾਉਣ ਲਈ ਵੀ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਰਾਗੜ੍ਹੀ ਗੁਰਦੁਆਰਾ ਸਾਹਿਬ ਅਤੇ ਫ਼ਿਰੋਜ਼ਪੁਰ ਕਿਲ੍ਹੇ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਇਤਿਹਾਸਕ ਵਿਰਾਸਤ ਅਤੇ ਸ਼ਹੀਦਾਂ ਦੀ ਕੁਰਬਾਨੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਇਸ ਤੋਂ ਇਲਾਵਾ, ਗੋਲਡਨ ਐਰੋ ਡਿਵਿਜ਼ਨ ਦੇ ਅਗਨੀਵੀਰਾਂ ਵੱਲੋਂ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਇੱਕ ਨੁੱਕੜ ਨਾਟਕ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਏ.ਆਰ.ਓ. ਫ਼ਿਰੋਜ਼ਪੁਰ ਵੱਲੋਂ ਅਗਨੀਪਥ ਯੋਜਨਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਭਵਿੱਖ ਵਿੱਚ ਫੌਜੀ ਜੀਵਨ ਅਤੇ ਅਨੁਸ਼ਾਸਨਪੂਰਣ ਜੀਵਨਸ਼ੈਲੀ ਵੱਲ ਨੂੰ ਪ੍ਰੇਰਿਤ ਹੋਣ। ਇਹ ਮੁਹਿੰਮ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੁਨਹਿਰੀ ਭਵਿੱਖ ਵਲੋਂ ਪ੍ਰੇਰਿਤ ਕਰਨ ਵਾਸਤੇ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ।ਇਸ ਮੌਕੇ ਸਕੂਲ ਮੁੱਖੀ ਸ.ਕੁਲਦੀਪ ਸਿੰਘ ਅਤੇ ਸਕੂਲ ਸਟਾਫ ਲਖਵਿੰਦਰ ਸਿੰਘ , ਲਖਵੀਰ ਸਿੰਘ, ਅਮਨਦੀਪ ਕੌਰ, ਰਣਜੀਤ ਕੌਰ ਅਤੇ ਸਮਸ਼ੇਰ ਸੋਢੀ ਬਰਾਂਚ ਮੈਨੇਜਰ ਐਕਸਿਸ ਮੈਕਸ ਲਾਈਫ਼ ਫਿਰੋਜਪੁਰ ਨੇ ਗੋਲਡਨ ਐਰੋ ਡਿਵਿਜ਼ਨ ਫਿਰੋਜ਼ਪੁਰ ਦੇ ਨਿੱਘੇ ਸਵਾਗਤ ਅਤੇ ਜਾਗਰੂਕਤਾ ਸਭਾ ਲਈ ਧੰਨਵਾਦ ਕੀਤਾ।