National Lok Adalat - Azad Soch

ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਹੁਸ਼ਿਆਰਪੁਰ, 24 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਦੁਰਘਟਨਾਵਾਂ ਦੇ ਦਾਅਵੇ ਮਾਮਲੇ (ਐਸ ਏ ਸੀ ਟੀ), ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਸਮਝੌਤਾ ਯੋਗ ਨੂੰ ਛੱਡ ਕੇ), ਵਿਵਾਹਕ ਵਿਵਾਦ, ਟਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਮਾਮਲੇ ਰੱਖੇ ਗਏ।

ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਯੋਗ ਅਗਵਾਈ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 19 ਬੈਂਚ ਬਣਾਏ ਗਏ, ਜਿਸ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟ ਵਿਚ 8 ਬੈਂਚ, ਸਬ-ਡਵੀਜ਼ਨ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ ਅਤੇ ਗੜ੍ਹਸ਼ੰਕਰ ਵਿਚ 2 ਬੈਂਚ ਅਤੇ ਮਾਲ ਕੋਰਟ ਵਿਚ 5 ਬੈਂਚਾਂ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿਚ 23,658 ਮਾਮਲਿਆਂ ਦੀ ਸੁਣਵਾਈ ਹੋਈ ਅਤੇ 19,436 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ, ਨਾਲ ਹੀ ਧਿਰਾਂ ਦੇ ਕੁੱਲ 8,870,264,341 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਸ ਰਾਸ਼ਟਰੀ ਲੋਕ ਅਦਾਲਤ ਮੌਕੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵਲੋਂ ਟਰੈਫਿਕ ਚਾਲਾਨ ਭੁਗਤਾਨ ਲਈ ਆਏ ਵਿਅਕਤੀਆਂ ਲਈ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ ਤਾਂ ਜੋ ਅਦਾਲਤਾਂ ਵਿਚ ਲੱਗੇ ਟਰੈਫਿਕ ਚਾਲਾਨਾਂ ਦਾ ਆਸਾਨੀ ਨਾਲ ਭੁਗਤਾਨ ਕੀਤਾ ਜਾ ਸਕੇ।

ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਜ਼ਿਲ੍ਹੇ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ। ਇਸ ਲੋਕ ਅਦਾਲਤ ਨੂੰ ਬਿਹਤਰ ਢੰਗ ਨਾਲ ਮੁਕੰਮਲ ਕਰਨ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਨੀਰਜ ਗੋਇਲ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੋਕ ਅਦਾਲਤਾਂ ਵਿਚ ਮਾਮਲੇ ਦਰਜ ਕਰਕੇ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵਿਚ ਲਏ ਗਏ ਫੈਸਲੇ ਅੰਤਿਮ ਹੁੰਦੇ ਹਨ ਅਤੇ ਇਸ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਨਾਲ ਦੋਵੇਂ ਧਿਰਾਂ ਵਿਚਕਾਰ ਆਪਸੀ ਪਿਆਰ ਵੱਧਦਾ ਹੈ।

ਕੌਮੀ ਲੋਕ ਅਦਾਲਤ ਵਿੱਚ 9436 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪਰ
ਫਿਰੋਜ਼ਪੁਰ 08 ਮਾਰਚ, 2025 ( ਸੁਖਵਿੰਦਰ ਸਿੰਘ ) ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 16 ਬੈਂਚ ਬਣਾਏ ਗਏ, ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ।

ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19280 ਕੇਸ ਲਗਾਏ ਗਏ ਜਿਹਨਾਂ ਵਿੱਚੋਂ 9436 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 34,92,61,533/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।

ਸ੍ਰੀ ਨਵਲ ਕੁਮਾਰ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਝ਼ਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।