Amrit Vela Hukamnama Sri Darbar Sahib Ji - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-05-2026 ਅੰਗ 684
ਧਨਾਸਰੀ ਮਹਲਾ ੫

॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2026 ਅੰਗ 866
ਗੋਂਡ ਮਹਲਾ ੫

॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-03-2026 ਅੰਗ 954
ਸਲੋਕ ਮਃ ੨

॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

ਪੰਜਾਬੀ ਵਿਆਖਿਆ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-01-2026 ਅੰਗ 746
ਸੂਹੀ ਮਹਲਾ ੫

॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

ਸੂਹੀ ਮਹਲਾ ੫ ॥ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ। ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ, ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।੩। ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-01-2026 ਅੰਗ 735
ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ

॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-12-2025 ਅੰਗ 573
ਵਡਹੰਸੁ ਮਹਲਾ ੪

॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-09-2025 ਅੰਗ 646
ਸਲੋਕੁ ਮਃ ੩

॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-08-2025 ਅੰਗ 617
ਧਨਾਸਰੀ ਮਹਲਾ ੫

॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-03-2025 ਅੰਗ 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ

॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!