eliminate - Azad Soch

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਫਰੀਦਕੋਟ, 21 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਲਗਾਤਾਰ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ  ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਫਰੀਦਕੋਟ ਦੇ  ਅਧਿਕਾਰ ਖੇਤਰ ਵਿੱਚ ਮੁਲਜ਼ਮਾਂ ਨੂੰ ਭਾਲ ਲਿਆ ਅਤੇ ਫਰੀਦਕੋਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਾਦਿਕ ਦੇ ਦਾਣਾ ਮੰਡੀ ਚੌਕ ਨੇੜਿਓਂ  ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਧੋਖਾਧੜੀ, ਅਸਲਾ ਐਕਟ ਆਦਿ ਦੇ ਮਾਮਲੇ ਦਰਜ  ਹਨ।

ਇਸ ਸਬੰਧੀ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 21/5/2025 ਦਰਜ ਕੀਤੀ ਗਈ ਹੈ।

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
* ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ

* ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ

* ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ

ਚੰਡੀਗੜ੍ਹ, 15 ਮਾਰਚ :- ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ 'ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਹਮਖਿਆਲੀ ਪਾਰਟੀਆਂ ਹੱਥ ਮਿਲਾਉਣਗੀਆਂ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਕਸ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ ਕਿਉਂਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਘਟਨਾ ਪਿੱਛੇ ਵੀ ਉਨ੍ਹਾਂ ਫੁੱਟ ਪਾਊ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਬਹੁਤ ਬਿਹਤਰ ਹੈ ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ 'ਤੇ ਮੁਸਤੈਦੀ ਨਾਲ ਨਜ਼ਰ ਰੱਖ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਸਰਹੱਦ ਪਾਰਲੇ ਅਤਿਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਸੂਬਾ ਨਸ਼ੇ ਤੇ ਅਤਿਵਾਦ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਨਸ਼ੇ, ਹਥਿਆਰਾਂ ਅਤੇ ਹੋਰ ਚੀਜ਼ਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਜਦੋਂ ਤੋਂ ਸੂਬੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਡਰੋਨਾਂ ਰਾਹੀਂ ਤਸਕਰੀ ਨੂੰ ਠੱਲ੍ਹ ਪਈ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।