appeals - Azad Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੁੱਧ ਦੇ ਆਰਥਿਕ ਪ੍ਰਭਾਵਾਂ ਨੂੰ ਘਟਾਉਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦੇਸ਼ ਵਾਸੀਆਂ ਨੂੰ ਕੁਝ ਅਹਿਮ ਅਪੀਲਾਂ ਕੀਤੀਆਂ
ਦਿੱਲੀ, 11, ਮਈ, 2026, (ਆਜ਼ਾਦ ਸੋਚ ਨਿਊਜ਼):-    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੁੱਧ ਦੇ ਆਰਥਿਕ ਪ੍ਰਭਾਵਾਂ ਨੂੰ ਘਟਾਉਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦੇਸ਼ ਵਾਸੀਆਂ ਨੂੰ ਕੁਝ ਅਹਿਮ ਅਪੀਲਾਂ ਕੀਤੀਆਂ ਹਨ। ਇਨ੍ਹਾਂ ਅਪੀਲਾਂ ਦਾ ਮੁੱਖ ਮਕਸਦ ਵਿਦੇਸ਼ੀ ਮੁਦਰਾ (Foreign Exchange) ਦੀ ਬਚਤ ਕਰਨਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਹੈ।
ਪ੍ਰਧਾਨ ਮੰਤਰੀ ਦੀਆਂ 10 ਮੁੱਖ ਅਪੀਲਾਂ ਹੇਠ ਲਿਖੇ ਅਨੁਸਾਰ ਹਨ:
•    ਪੈਟਰੋਲ ਅਤੇ ਡੀਜ਼ਲ ਦੀ ਸੰਜਮ ਨਾਲ ਵਰਤੋਂ: ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ, ਤੇਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਗਈ ਹੈ।
•    ਸੋਨੇ ਦੀ ਖਰੀਦ 'ਤੇ ਰੋਕ: ਅਗਲੇ ਇੱਕ ਸਾਲ ਲਈ ਸੋਨਾ ਨਾ ਖਰੀਦਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਦੇਸ਼ ਦਾ ਪੈਸਾ ਬਾਹਰ ਜਾਣ ਤੋਂ ਬਚ ਸਕੇ।
•    ਵਰਕ ਫਰਾਮ ਹੋਮ (WFH): ਜਿੱਥੇ ਸੰਭਵ ਹੋਵੇ, ਘਰੋਂ ਕੰਮ ਕਰਨ ਨੂੰ ਤਰਜੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਆਵਾਜਾਈ ਦੇ ਖਰਚੇ ਅਤੇ ਤੇਲ ਦੀ ਬਚਤ ਹੋ ਸਕੇ।
•    ਸਵਦੇਸ਼ੀ ਵਸਤੂਆਂ ਦੀ ਵਰਤੋਂ: 'ਵੋਕਲ ਫਾਰ ਲੋਕਲ' (Vocal for Local) 'ਤੇ ਜ਼ੋਰ ਦਿੰਦਿਆਂ ਸਿਰਫ਼ ਭਾਰਤ ਵਿੱਚ ਬਣੀਆਂ ਚੀਜ਼ਾਂ ਖਰੀਦਣ ਦੀ ਅਪੀਲ ਕੀਤੀ ਗਈ ਹੈ।
•    ਬਿਜਲੀ ਦੀ ਬਚਤ: ਘਰਾਂ ਅਤੇ ਦਫ਼ਤਰਾਂ ਵਿੱਚ ਬਿਜਲੀ ਦੀ ਫ਼ਜ਼ੂਲ ਖਰਚੀ ਨੂੰ ਰੋਕਣ ਲਈ ਕਿਹਾ ਗਿਆ ਹੈ।
•    ਡਿਜੀਟਲ ਭੁਗਤਾਨ: ਨਕਦੀ ਦੀ ਬਜਾਏ ਯੂ.ਪੀ.ਆਈ (UPI) ਅਤੇ ਹੋਰ ਡਿਜੀਟਲ ਤਰੀਕਿਆਂ ਨਾਲ ਲੈਣ-ਦੇਣ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।
•    ਅਨਾਜ ਦੀ ਬਰਬਾਦੀ ਨੂੰ ਰੋਕਣਾ: ਮੌਜੂਦਾ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਸੰਭਾਲ ਅਤੇ ਬਰਬਾਦੀ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
•    ਪਾਣੀ ਦੀ ਸੰਭਾਲ: ਕੁਦਰਤੀ ਸਰੋਤਾਂ ਦੀ ਬਚਤ ਲਈ ਪਾਣੀ ਦੀ ਸਹੀ ਵਰਤੋਂ ਕਰਨ ਦੀ ਅਪੀਲ।
•    ਨਿਵੇਸ਼ ਵਿੱਚ ਸਾਵਧਾਨੀ: ਆਪਣੀ ਬਚਤ ਨੂੰ ਸਹੀ ਅਤੇ ਸੁਰੱਖਿਅਤ ਥਾਵਾਂ 'ਤੇ ਨਿਵੇਸ਼ ਕਰਨ ਦੀ ਹਦਾਇਤ।
•    ਏਕਤਾ ਅਤੇ ਸਹਿਯੋਗ: ਦੇਸ਼ ਦੇ ਵਿਕਾਸ ਵਿੱਚ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਅਤੇ ਸਰਕਾਰੀ ਨੀਤੀਆਂ ਦਾ ਸਾਥ ਦੇਣ ਦੀ ਅਪੀਲ।

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
*ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ*

*ਨਸ਼ਿਆਂ ਖਿਲਾਫ਼ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ*

*ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਢੰਗ ਨਾਲ ਪੈਸਾ ਕਮਾਉਣ ਲਈ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ*

*‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੀ ਲਾਹਨਤ ਖਿਲਾਫ਼ ਮਿਸਾਲੀ ਕਦਮ ਚੁੱਕੇ*

*ਲੁਧਿਆਣਾ, 2 ਅਪ੍ਰੈਲ* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ।

ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਨੌਜਵਾਨਾਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਲਾਹਨਤ ਦਾ ਖੁਰਾ-ਖੋਜ ਨਾ ਮਿਟਾਇਆ ਗਿਆ ਤਾਂ ਇਹ ਬਹੁਤ ਵੱਡੀ ਅਲਾਮਤ ਵਿੱਚ ਬਦਲ ਜਾਵੇਗੀ ਜਿਸ ਨਾਲ ਸੂਬੇ ਅਤੇ ਇਸ ਦੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਕਿਉਂਕਿ ਇਹ ਲਾਹਨਤ ਉਨ੍ਹਾਂ ਦੀ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬਰਬਾਦ ਕਰ ਦੇਵੇਗੀ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ ਸੀ ਅਤੇ ਉਨ੍ਹਾਂ ਦੇ ਵੱਡੇ ਆਗੂ ਵੀ ਇਸ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਲਈ ਇਨ੍ਹਾਂ ਲਾਲਸੀ ਆਗੂਆਂ ਨੇ ਸੂਬੇ ਵਿੱਚ ਨਸ਼ਿਆਂ ਦੇ ਧੰਦੇ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਅਰਵਿੰਦ ਕੇਜਰੀਵਾਲ ਨੇ ਕਿਹਾ, “ਪਰਮਾਤਮਾ ਅਤੇ ਸੂਬੇ ਦੇ ਲੋਕ ਇਨ੍ਹਾਂ ਸਿਆਸੀ ਆਗੂਆਂ ਨੂੰ ਇਸ ਬੱਜਰ ਪਾਪ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਸ ਗੁਨਾਹ ਦੀ ਸਜ਼ਾ ਜ਼ਰੂਰ ਮਿਲੇਗੀ।”

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਪਿਛਲੇ 30 ਦਿਨਾਂ ਵਿੱਚ ਮਿਸਾਲੀ ਕੰਮ ਕੀਤਾ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਖੜ੍ਹੇ ਕੀਤੇ ਵੱਡੇ-ਵੱਡੇ ਮਹਿਲ ਵੀ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਨਸ਼ਾ ਤਸਕਰਾਂ ਨੂੰ ਫੜ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕਰਕੇ ਸ਼ਲਾਘਾਯੋਗ ਭੂਮਿਕਾ ਨਿਭਾ ਰਹੀਆਂ ਹਨ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਅੱਗੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ/ਢਾਹਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਵਿਰੁੱਧ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨੌਜਵਾਨਾਂ ਨਾਲ ਭਾਵਨਾਤਮਕ ਸਾਂਝ ਪ੍ਰਗਟਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਜੇਕਰ ਤੁਹਾਡਾ ਕੋਈ ਦੋਸਤ ਜਾਂ ਪਰਿਵਾਰਕ ਮੈਂਬਰ ਨਸ਼ੇ ਦੀ ਗ੍ਰਿਫਤ ਵਿੱਚ ਹੈ ਤਾਂ ਇਸ ਨੂੰ ਸਮੇਂ ਸਿਰ ਰੋਕਣ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਜਾਣਾ ਚਾਹੀਦਾ ਹੈ।”

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਉਹ ਆਪਣੇ ਪਿੰਡ ਅਤੇ ਇਲਾਕੇ ਦੀ ਜ਼ਿੰਮੇਵਾਰੀ ਲੈਣ ਕਿ ਉਹ ਵਟਸਐਪ ਹੈਲਪਲਾਈਨ ਨੰਬਰ 9779100200 'ਤੇ ਸੰਪਰਕ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਅਤੇ ਆਪਣੇ ਇਲਾਕੇ ਵਿੱਚ ਨਸ਼ਾ ਤਸਕਰਾਂ ਦੀ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਦੇਣ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਹ ਪ੍ਰਣ ਲੈਣ ਕਿ ਉਹ ਨਸ਼ੇ ਨਹੀਂ ਲੈਣਗੇ, ਉਹ ਕਿਸੇ ਨੂੰ ਵੀ ਨਸ਼ੇ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ ਅਤੇ ਉਹ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਮਰਥਨ ਕਰਨਗੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਓ.ਪੀ.ਡੀ. ਪੱਧਰ 'ਤੇ ਨਸ਼ਾ ਛੁਡਾਊ ਸੇਵਾਵਾਂ ਲਈ ‘ਓਟ ਕਲੀਨਿਕ’ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਸੂਬੇ ਵਿੱਚ ਮੁੜ ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਦੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।

ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ E-KYC ਕਰਵਾਉਣ ਦੀ ਅਪੀਲ
- ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, ਮਾਰਚ 15, 2025 - ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।