exemplary - Azad Soch

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਕਾਲੀਆਂ ਨੇ ਪੰਜਾਬ ਨਾਲ ਧ੍ਰੋਹ ਕਮਾਇਆ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ‘ਬੇਅਦਬੀ ਪਾਰਟੀ’ ਨੇ ਪੰਜਾਬ ਨੂੰ ‘ਚਿੱਟੇ ਵਾਲਾ ਪੰਜਾਬ’ ਬਣਾਇਆ, ਆਪ ਸਰਕਾਰ ‘ਸਿਹਤਮੰਦ ਪੰਜਾਬ’ ਸਿਰਜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਇੱਕ ਪਾਸੇ ਅਸੀਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੇ ਹਾਂ, ਦੂਜੇ ਪਾਸੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸੁਖਬੀਰ ਬਾਦਲ ਚਾਹੁੰਦੇ ਹਨ ਕਿ ਬੇਰੁਜ਼ਗਾਰ ਨੌਜਵਾਨ ਮੱਝਾਂ ਚਾਰਨ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹ ਕੇ ਅਫ਼ਸਰ ਨਾ ਬਣ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਬਾਦਲ ਪਰਿਵਾਰ ਨੇ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਅਤੇ ਜਨਤਾ ਦਾ ਵਿਰੋਧ ਦੇਖ ਕੇ ਆਪਣਾ ਸਟੈਂਡ ਬਦਲ ਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਆਪ ਸਰਕਾਰ ਤੋਂ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ; ਚਾਰ ਸਾਲਾਂ ਵਿੱਚ ਅਸੀਂ ਇਸ ਨੂੰ ਨੰਬਰ ਇੱਕ 'ਤੇ ਲੈ ਆਏ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ

ਫਰੀਦਕੋਟ, 22 ਜੂਨ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਜਦੋਂ ਕਿ ਮੌਜੂਦਾ ਸਰਕਾਰ ਇੱਕ ਸਿਹਤਮੰਦ, ਸਿੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਪੂਰੀ ਤਰ੍ਹਾਂ ਕੇਂਦਰਿਤ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ, ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ 'ਤੇ ਲੰਮਾ ਸਮਾਂ ਰਾਜ ਕੀਤਾ ਹੈ ਅਤੇ ਹਮੇਸ਼ਾ ਸੂਬੇ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਹਨ। ਉਨ੍ਹਾਂ ਕਿਹਾ, “ਬਾਦਲਾਂ ਦਾ ਇੱਕੋ ਇੱਕ ਏਜੰਡਾ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕਰਕੇ ਆਪਣੇ ਨਿੱਜੀ ਹਿੱਤਾਂ ਨੂੰ ਸੁਰੱਖਿਅਤ ਕਰਨਾ ਰਿਹਾ ਹੈ। ਇਹ ਅਜਿਹੇ ਮੌਕਾਪ੍ਰਸਤ ਆਗੂ ਹਨ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਮੁਤਾਬਕ ਗਿਰਗਿਟ ਵਾਂਗ ਰੰਗ ਅਤੇ ਸਟੈਂਡ ਬਦਲਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਪੂਰੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ, ਉਦੋਂ ਅਕਾਲੀਆਂ ਨੇ ਕੇਂਦਰੀ ਮੰਤਰਾਲੇ ਵਿੱਚ ਆਪਣੀਆਂ ਕੁਰਸੀਆਂ ਬਚਾਉਣ ਲਈ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”

ਇੱਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਕਿਸਾਨ ਦੱਸ ਕੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ, “ਉਹ ਇਹ ਸਪੱਸ਼ਟ ਕਰਨ ਕਿ ਕੋਈ ਅੰਨਦਾਤਾ ਬੱਸਾਂ ਦਾ ਇੰਨਾ ਵੱਡਾ ਕਾਫ਼ਲਾ ਅਤੇ ਗੁੜਗਾਓਂ ਵਿੱਚ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ। ਇਹ ਸਾਰੀ ਜਾਇਦਾਦ ਇਸ ਲਈ ਇਕੱਠੀ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਅਤੇ ਲੋਕਾਂ ਦੇ ਹਿੱਤਾਂ ਨੂੰ ਵੇਚ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ, ਪੀੜ੍ਹੀਆਂ ਦੇ ਘਾਣ ਲਈ ਜ਼ਿੰਮੇਵਾਰ ਹਨ ਕਿਉਂਕਿ ਨਸ਼ਾ ਤਸਕਰੀ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਇਹ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਵਧੀ-ਫੁੱਲੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਨਸ਼ਿਆਂ ਦੀ ਭੇਟ ਚੜ੍ਹ ਗਏ, ਜਿਸ ਦੀ ਸਪਲਾਈ ਸੂਬੇ ਵਿੱਚ ਸਰਕਾਰੀ ਗੱਡੀਆਂ ਰਾਹੀਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਬਖ਼ਸ਼ਣਯੋਗ ਨਹੀਂ ਹਨ ਅਤੇ ਲੋਕ ਇਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਲਈ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਬੇਅਦਬੀ ਦੇ ਜ਼ਿੰਮੇਵਾਰ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਅਤੇ ਜਨਤਕ ਤੌਰ 'ਤੇ ਆਪਣਾ ਗੁਨਾਹ ਕਬੂਲ ਕੀਤਾ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਨੇ ਯੂ-ਟਰਨ ਲੈ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ, "ਪੂਰਾ ਸੂਬਾ ਇਨ੍ਹਾਂ ਆਗੂਆਂ ਦਾ ਅਸਲੀ ਚਿਹਰਾ ਜਾਣਦਾ ਹੈ, ਜਿਨ੍ਹਾਂ ਨੇ ਹਮੇਸ਼ਾ ਸਿਆਸੀ ਹੱਥਕੰਡਿਆਂ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਦੀ ਪਿੱਠ ਥਾਪੜੀ ਅਤੇ ਨਸ਼ਾ ਤਸਕਰਾਂ ਨੂੰ ਪਨਾਹ ਦੇ ਕੇ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਘੋਲਿਆ। ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸਬਕ ਸਿਖਾਉਣਗੇ। ਲੋਕਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ, ਪਰ ਉਨ੍ਹਾਂ ਨੇ ਵਾਰ-ਵਾਰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਧ੍ਰੋਹ ਕਮਾਇਆ।"

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਇਸ ਲਈ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਮੁਸੀਬਤ ਵਿੱਚ ਪਾ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲੀ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਦਾ ਵੀ ਪਤਾ ਨਹੀਂ ਹੈ ਪਰ ਫਿਰ ਵੀ ਉਹ ਪੰਜਾਬ ਵਿੱਚ ਸਿਆਸੀ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਾਕੀ ਗੱਲਾਂ ਤਾਂ ਇੱਕ ਪਾਸੇਂ ਰਹੀਆਂ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀਆਂ ਮੁੱਢਲੀਆਂ ਫ਼ਸਲਾਂ ਵਿੱਚ ਫ਼ਰਕ ਵੀ ਨਹੀਂ ਕਰ ਸਕਦੇ ਕਿਉਂਕਿ ਉਹ ਸੂਬੇ ਦੇ ਮੁੱਖ ਮੁੱਦਿਆਂ ਤੋਂ ਹੀ ਪੂਰੀ ਤਰ੍ਹਾਂ ਵਾਕਫ਼ ਨਹੀਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 67,500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਪੱਖਪਾਤ ਦਾ ਯੁੱਗ ਖਤਮ ਹੋ ਗਿਆ ਹੈ। ਅੱਜ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਮਿਲ ਰਹੀਆਂ ਹਨ। ਸਰਕਾਰ ਪੰਜਾਬੀਆਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਅਤੇ ਸੂਬੇ ਦਾ ਇੱਕ-ਇੱਕ ਪੈਸਾ ਇਸ ਦੇ ਲੋਕਾਂ ਦੇ ਵਿਕਾਸ 'ਤੇ ਖਰਚ ਕੀਤਾ ਜਾ ਰਿਹਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸਿਰਫ਼ ਸਟੇਜ ਤੋਂ ਬੋਲਣ ਦੀ ਬਜਾਏ ਖੁੱਲ੍ਹੇਆਮ ਗੱਲਬਾਤ ਕਰਕੇ ਆਮ ਲੋਕਾਂ ਦੀਆਂ ਗੱਲਾਂ ਸੁਣ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਮਿਸਾਲੀ ਕਦਮ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਦੀ ਜਾਇਦਾਦ ਕੇਂਦਰ ਸਰਕਾਰ ਵੱਲੋਂ ਆਪਣੇ ਕਰੀਬੀ ਦੋਸਤਾਂ ਨੂੰ ਮਾਮੂਲੀ ਕੀਮਤਾਂ 'ਤੇ ਸੌਂਪੀ ਜਾ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨਾਲ ਪਰਿਵਾਰਾਂ 'ਤੇ ਵਿੱਤੀ ਬੋਝ ਘੱਟ ਗਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ, 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸੂਚਨਾ ਮਿਲੇਗੀ। ਉਨ੍ਹਾਂ ਅੱਗੇ ਕਿਹਾ, “ਹੋਰ ਸਾਰੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈਣ ਯੋਗ ਹੋਣਗੀਆਂ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

ਇਸ ਯੋਜਨਾ ਦੇ ਵਡੇਰੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾ ਸਕਦੀ ਪਰ ਇਹ ਉਨ੍ਹਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਹਨਾਂ ਕਿਹਾ,"ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਮੁੱਢ ਹਨ। ਮਾਵਾਂ ਅਤੇ ਭੈਣਾਂ ਦੀਆਂ ਦੁਆਵਾਂ ਵਿੱਚ ਦੁਨੀਆ ਦੀ ਹਰ ਚੁਣੌਤੀ ਨੂੰ ਪਛਾੜਨ ਦੀ ਤਾਕਤ ਹੁੰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਬਹੁਤ ਧੰਨਵਾਦੀ ਹਨ ਕਿ ਅਕਾਲ ਪੁਰਖ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੇ ਦਿਲ ਵਲੂੰਧਰੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਬੁੱਧੀ ਤੇ ਬਲ ਬਖਸ਼ਿਆ ਤਾਂ ਹੀ ਉਹ ਕਾਨੂੰਨੀ ਮਾਹਿਰਾਂ ਨਾਲ ਢੁਕਵੇਂ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੇ ਸਮਰੱਥ ਹੋਏ। ਉਨ੍ਹਾਂ ਕਿਹਾ,"ਆਪ ਸਰਕਾਰ ਨੇ ਇਸ ਬਿੱਲ ਦਾ ਖਰੜਾ ਬਹੁਤ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ।”

ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਸ਼ਾਂਤੀ, ਸਦਭਾਵਨਾ, ਭਾਈਚਾਰੇ ਅਤੇ ਅਕੀਦਤ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਰਿਆਂ ਦਾ ਸਮੂਹਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਲਈ ਦੁਨੀਆ ਭਰ ਦੇ ਲੋਕ ਖ਼ੁਸ਼ ਹਨ ਅਤੇ ਧੰਨਵਾਦ ਜ਼ਾਹਿਰ ਕਰ ਰਹੇ ਹਨ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਵੀ ਮੌਜੂਦ ਸਨ।

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ*

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੂਰੀ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਕਾਨੂੰਨ ਦਾ ਸਵਾਗਤ ਕੀਤਾ, ਪਰ ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦੀ ਮੁਖਾਲਫ਼ਤ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅੰਮ੍ਰਿਤਸਰ, 7 ਮਈ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।

ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।

ਚਾਰ ਰੋਜ਼ਾ "ਸ਼ੁਕਰਾਨਾ ਯਾਤਰਾ" ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ 'ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।

ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: ਮੁੱਖ ਮੰਤਰੀ
*ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: ਮੁੱਖ ਮੰਤਰੀ*

* ਬਜਟ ਨੇ ਸੂਬੇ ਦੇ ਹਰ ਖੇਤਰ ਦਾ ਧਿਆਨ ਰੱਖਿਆ

* ਸੂਬੇ ਨੇ ਤਿੰਨ ਸਾਲਾਂ ਵਿੱਚ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਸਥਾਪਤ ਕੀਤੇ

* ਬਜਟ ਰਾਹੀਂ ਸੂਬੇ ਦੀ ਆਰਥਿਕ ਪ੍ਰਗਤੀ ਵੱਡੇ ਪੱਧਰ 'ਤੇ ਤੇਜ਼ ਹੋਣ ਦੀ ਉਮੀਦ ਜਤਾਈ

ਚੰਡੀਗੜ੍ਹ, 26 ਮਾਰਚ:- ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਪਿਛਲੀਆਂ ਸਰਕਾਰਾਂ ਦੇ ਪਿਛਾਖੜੀ ਬਜਟ ਤੋਂ ਰੰਗਲਾ ਪੰਜਾਬ ਵੱਲ ਮਿਸਾਲੀ ਤਬਦੀਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 2,36,080 ਕਰੋੜ ਰੁਪਏ ਦਾ ਬਜਟ ਸੂਬੇ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਤੀਜਾ ਟੈਕਸ ਮੁਕਤ ਬਜਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਕਈ ਨਕਾਰਾਤਮਕ ਮਾਰਕੇ ਮਿਲੇ ਸਨ ਪਰ ਸਾਡੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਨੌਕਰੀਆਂ, ਉਦਯੋਗ ਅਤੇ ਹੋਰ ਹਰ ਖੇਤਰ ਲਈ ਫੰਡ ਰੱਖੇ ਗਏ ਹਨ, ਜੋ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਤੀਜਾ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਬਜਟ ਇੱਕ ਪਾਸੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਯਕੀਨੀ ਬਣਾ ਕੇ ਆਮ ਆਦਮੀ ਦੀ ਕਿਸਮਤ ਨੂੰ ਹੋਰ ਬਦਲੇਗਾ ਅਤੇ ਦੂਜੇ ਪਾਸੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਸੂਬੇ ਦੀ ਤਰੱਕੀ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੁਹਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਦੇਸ਼ ਭਰ ਵਿੱਚ 15ਵੇਂ ਸਥਾਨ 'ਤੇ ਹੈ ਅਤੇ ਸੂਬੇ ਦੀ ਆਰਥਿਕ ਵਿਕਾਸ ਦਰ ਵਿੱਚ ਲਗਾਤਾਰ ਮਜ਼ਬੂਤੀ ਆ ਰਹੀ ਹੈ, ਜਿਸ ਸਦਕਾ ਮੌਜੂਦਾ ਸਾਲ ਵਿੱਚ ਨੌਂ ਫ਼ੀਸਦ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਸਮੇਂ ਪਿਛਲੀ ਸਰਕਾਰਾਂ ਦੀਆਂ ਮਾੜੀਆਂ ਕਾਰਗੁਜ਼ਾਰੀਆਂ ਕਰ ਕੇ ਸੂਬੇ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਸੀ ਪਰ ਸਾਡੇ ਪਹਿਲੇ ਬਜਟ ਵਿੱਚ ਕੀਤੇ ਵਾਅਦੇ ਅਨੁਸਾਰ ਸਰਕਾਰ ਵੱਲੋਂ ਸੂਬੇ ਦੀ ਵਿਗੜਦੀ ਵਿੱਤੀ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਆਪਣੇ ਟੈਕਸ ਮਾਲੀਏ ਵਿੱਚ ਮੌਜੂਦਾ ਸਾਲ ਵਿੱਚ ਵੀ ਦੋਹਰੇ ਅੰਕਾਂ ਦੀ ਵਾਧਾ ਦਰਜ ਕੀਤਾ ਗਿਆ ਹੈ, ਫ਼ਰਵਰੀ 2025 ਤੱਕ 14 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਆਬਕਾਰੀ, ਮਾਲੀਆ ਅਤੇ ਜੀ.ਐਸ.ਟੀ. ਵਿੱਚ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸਾਡਾ ਆਪਣਾ ਟੈਕਸ ਮਾਲੀਆ ਵਿੱਤੀ ਸਾਲ 2021-22 ਵਿੱਚ 37,327 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ। ਭਾਵ ਮੌਜੂਦਾ ਸਰਕਾਰ ਦੇ ਸਿਰਫ਼ ਤਿੰਨ ਸਾਲਾਂ ਵਿੱਚ 20,500 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਮਾਰਚ, 2025 ਤੋਂ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਿਸ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਪਗ 400 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਵਿੱਚ 'ਰੰਗਲਾ ਪੰਜਾਬ ਵਿਕਾਸ ਯੋਜਨਾ' ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਦੇ ਬਜਟ ਦਾ ਉਪਬੰਧ ਪ੍ਰਸਤਾਵਿਤ ਕੀਤਾ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਵਿਕਾਸ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਪ੍ਰਤੀ ਸੰਵੇਦਨਸ਼ੀਲ ਹੈ, ਜਿਸ ਲਈ ਸਿੰਜਾਈ ਤੋਂ ਵਾਂਝੇ ਰਹੇ ਖੇਤਰਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਸਤਹੀ ਜਲ ਪ੍ਰੋਜੈਕਟਾਂ ਸਬੰਧੀ 8,227 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟੇਲਾਂ ਤੱਕ ਪਾਣੀ ਪੁੱਜਦਾ ਕਰਨ ਅਤੇ ਨਹਿਰੀ ਸਿੰਜਾਈ ਸਹੂਲਤਾਂ ਦਾ ਵਿਸਥਾਰ ਕਰਨ ਲਈ ਸਰਕਾਰ ਨੇ ਸੂਬੇ ਭਰ ਵਿੱਚ ਜਲ ਸਰੋਤਾਂ ਦੀ ਲਾਈਨਿੰਗ ਅਤੇ ਨਵੀਨੀਕਰਨ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 315 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 63,000 ਹੈਕਟੇਅਰ ਰਕਬੇ ਨੂੰ ਇਨ੍ਹਾਂ ਪ੍ਰੋਜੈਕਟਾਂ ਅਧੀਨ ਕਵਰ ਕੀਤਾ ਜਾਵੇਗਾ, ਜਿਸ ਵਿੱਚ ਭੂਮੀਗਤ ਪਾਈਪਲਾਈਨਾਂ ਵਿਛਾਉਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਰਾਹੀਂ ਅਗਲੇ ਸਾਲ ਸੂਬੇ ਭਰ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਰੌਸ਼ਨ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਬਜਟ ਵਿੱਚ ਵੱਖ-ਵੱਖ ਉਦਯੋਗਾਂ ਲਈ ਵਿੱਤੀ ਇਮਦਾਦ ਵਧਾ ਕੇ 250 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਅਲਾਟਮੈਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਉਦਯੋਗਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਦਰਸਾਉਣ ਲਈ 80 ਕਰੋੜ ਰੁਪਏ ਦੀ ਲਾਗਤ ਨਾਲ ‘ਯੂਨਿਟੀ ਮਾਲ’ ਦੇ ਨਿਰਮਾਣ ਦਾ ਉਪਬੰਧ ਸੂਬੇ ਦੀਆਂ ਵਿਭਿੰਨ ਖੇਤਰੀ ਪ੍ਰਾਪਤੀਆਂ ਨੂੰ ਉਜਾਗਰ ਕਰ ਕੇ ਸੂਬੇ ਨੂੰ ਉਦਯੋਗ ਦੇ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਬਹੁਤ ਲਾਹੇਵੰਦ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2025-26 ਦੇ ਬਜਟ ਵਿੱਚ ਉਦਯੋਗਿਕ ਖੇਤਰ ਲਈ 3,426 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਸਬਸਿਡੀ ਵਾਲੀ ਬਿਜਲੀ ਵੀ ਸ਼ਾਮਲ ਹੈ ਕਿਉਂਕਿ ਸੂਬਾ ਸਰਕਾਰ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਅਤੇ ਕਰੀਅਰ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕੇ ਵਧਾਉਣ ਲਈ, 2025-26 ਦੇ ਬਜਟ ਵਿੱਚ 230 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 50 ਫ਼ੀਸਦ ਵੱਧ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 'ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ 'ਸਿਹਤ ਕਾਰਡ' ਪ੍ਰਦਾਨ ਕਰਕੇ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ, ਜਿਸ ਨਾਲ ਇਹ ਪਰਿਵਾਰ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਨੌਕਰੀਆਂ ਸੂਬੇ ਦੇ ਮੁੱਖ ਖੇਤਰ ਹਨ, ਇਸ ਲਈ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦਾ 11 ਫ਼ੀਸਦੀ ਭਾਵ 18,047 ਕਰੋੜ ਰੁਪਏ ਅਲਾਟ ਕੀਤੇ ਹਨ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਸਭ ਤੋਂ ਪ੍ਰਭਾਵੀ ਹਥਿਆਰ ਵਜੋਂ ਵਰਤਿਆ ਜਾ ਸਕਦਾ ਹੈ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2025-26 ਦੇ ਬਜਟ ਵਿੱਚ ਖੇਡਾਂ ਲਈ 979 ਕਰੋੜ ਰੁਪਏ ਦਾ ਰਿਕਾਰਡ ਤੋੜ ਬਜਟ ਅਲਾਟ ਕੀਤਾ ਹੈ - ਜੋ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ 'ਤੇ ਸਖ਼ਤ ਨਜ਼ਰ ਰੱਖਣ ਅਤੇ ਅਪਰਾਧ ਨਾਲ ਨਜਿੱਠਣ ਲਈ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਸਮਾਜ ਦੇ ਸਾਰੇ ਦੱਬੇ-ਕੁਚਲੇ ਵਰਗਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਸੰਪੂਰਨ ਵਿਕਾਸ 'ਤੇ ਪੂਰਾ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਆਪਕ ਵਿਕਾਸ, ਨਹਿਰੀ ਪ੍ਰਣਾਲੀ ਦੀ ਸਫਾਈ ਅਤੇ ਮਜ਼ਬੂਤੀ, ਜਨਤਕ ਆਵਾਜਾਈ ਖੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖੇਤਰਾਂ ਦਾ ਵੀ ਢੁਕਵਾਂ ਖਿਆਲ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਬਜਟ ਯਕੀਨੀ ਬਣਾਏਗਾ ਕਿ ਪੰਜਾਬ ਦੇਸ਼ ‘ਚੋਂ ਮੋਹਰੀ ਸੂਬਾ ਬਣ ਕੇ ਉੱਭਰੇ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ, ਜਿਸ ਦਾ ਲਾਭ ਹਰੇਕ ਪੰਜਾਬੀ ਨੂੰ ਹੋਵੇਗਾ।