glory - Azad Soch

ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ

ਨਤੀਜਾ 100 ਫੀਸਦੀ ਰਿਹਾ*

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ*

*ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜਿਆ, 94.73 ਫੀਸਦ ਲੜਕੀਆਂ ਅਤੇ 88.52 ਫੀਸਦ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਤਿੰਨੋਂ ਟਾਪਰ ਵਿਦਿਆਰਥਣਾਂ ਕੌਮੀ ਅਤੇ ਰਾਜ ਪੱਧਰੀ ਖਿਡਾਰੀ, ਜੋ ਦਰਸਾਉਂਦਾ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਮਿਲੇ, ਤਿੰਨੋ ਟਾਪਰ ਲੜਕੀਆਂ ਨੂੰ 50,000 ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ*

ਚੰਡੀਗੜ੍ਹ, 14 ਮਈ 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।

ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।"

ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।"

ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।"

ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।" ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।"

ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।" ਉਨ੍ਹਾਂ ਅੱਗੇ ਕਿਹਾ, "ਲੜਕੀਆਂ ਨੂੰ ਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।"ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਮਾਜ ਸੇਵੀ ਪਰਬਤਰੋਹੀ ਹਰਦੀਪ ਸਿੰਘ ਜੌਹਲ ਨੇ ਸੱਭ ਤੋਂ ਉੱਚੀ ਚੋਟੀ ਮੰਨੀ ਜਾਂਦੀ ਮਾਊਂਟ ਐਵਰੈਸਟ ’ਤੇ ਬੇਸ ਕੈਂਪ ’ਚ ਪਹੁੰਚ ਕੇ ਟਾਂਡਾ ਦਾ ਨਾਮ ਰੌਸ਼ਨ ਕੀਤਾ ਹੈ
ਪਟਿਆਲਾ, 03, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-  ਪਰਬਤਰੋਹੀ ਹਰਦੀਪ ਸਿੰਘ ਜੌਹਲ (Mountaineer Hardeep Singh Johal) ਦੀ ਇਹ ਪ੍ਰਾਪਤੀ ਟਾਂਡਾ ਅਤੇ ਪੂਰੇ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। ਮਾਊਂਟ ਐਵਰੈਸਟ ਦੇ ਬੇਸ ਕੈਂਪ (EBC) ਤੱਕ ਦਾ ਸਫ਼ਰ ਤੈਅ ਕਰਨਾ ਕੋਈ ਸੌਖਾ ਕੰਮ ਨਹੀਂ ਹੈ, ਕਿਉਂਕਿ ਇਹ ਲਗਭਗ 17,598 ਫੁੱਟ ਦੀ ਉਚਾਈ 'ਤੇ ਸਥਿਤ ਹੈ।
ਇਸ ਪ੍ਰਾਪਤੀ ਦੇ ਕੁਝ ਅਹਿਮ ਪਹਿਲੂ:
•    ਟਾਂਡਾ ਦਾ ਮਾਣ: ਪਰਬਤਰੋਹੀ ਹਰਦੀਪ ਸਿੰਘ ਜੌਹਲ ਨੇ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਇਲਾਕੇ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਇਆ ਹੈ।
•    ਸਮਾਜ ਸੇਵਾ ਅਤੇ ਖੇਡਾਂ: ਇੱਕ ਸਮਾਜ ਸੇਵੀ ਹੋਣ ਦੇ ਨਾਲ-ਨਾਲ ਪਰਬਤਰੋਹ ਵਰਗੇ ਚੁਣੌਤੀਪੂਰਨ ਖੇਤਰ ਵਿੱਚ ਮੱਲਾਂ ਮਾਰਨਾ ਨੌਜਵਾਨ ਪੀੜ੍ਹੀ ਲਈ ਇੱਕ ਵੱਡੀ ਪ੍ਰੇਰਣਾ ਹੈ।
•    ਮੁਸ਼ਕਲ ਹਾਲਾਤ: ਬੇਸ ਕੈਂਪ (Base Camp) ਤੱਕ ਪਹੁੰਚਣ ਲਈ ਘਟਦੇ ਆਕਸੀਜਨ ਪੱਧਰ ਅਤੇ ਹੱਡ ਚੀਰਵੀਂ ਠੰਢ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਇਨਸਾਨੀ ਹਿੰਮਤ ਦਾ ਅਸਲੀ ਇਮਤਿਹਾਨ ਹੁੰਦਾ ਹੈ।
ਹਰਦੀਪ ਸਿੰਘ ਵਰਗੇ ਲੋਕ ਇਹ ਸਾਬਤ ਕਰਦੇ ਹਨ ਕਿ ਜੇਕਰ ਇਰਾਦੇ ਮਜ਼ਬੂਤ ਹੋਣ, ਤਾਂ ਦੁਨੀਆ ਦੀਆਂ ਸਭ ਤੋਂ ਉੱਚੀਆਂ ਚੋਟੀਆਂ ਵੀ ਸਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਟਾਂਡਾ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੋਣਾ ਸੁਭਾਵਿਕ ਹੈ।

ਕਪੂਰਥਲਾ ਦਾ ਨੌਜਵਾਨ ਨਿਊਜ਼ੀਲੈਂਡ ਵਿੱਚ ਪੁਲਿਸ ਅਫ਼ਸਰ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ
New Zealand,03AUG,2025,(Azad Soch News):-  ਜ਼ਿਲ੍ਹੇ ਦੇ ਨਡਾਲਾ ਕਸਬੇ ਦਾ ਰਹਿਣ ਵਾਲੇ ਮਨੀਸ਼ ਸ਼ਰਮਾ ਨੇ ਨਿਊਜ਼ੀਲੈਂਡ ਪੁਲਿਸ (New Zealand Police) ਵਿੱਚ ਅਫ਼ਸਰ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਕਪੂਰਥਲਾ (Kapurthala) ਵਿੱਚ ਵੀ ਪੰਜਾਬ ਦਾ ਮਾਣ ਵਧਾਇਆ ਹੈ। ਮਨੀਸ਼ ਦੀ ਸਫਲਤਾ ਨੇ ਉਸ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਿੱਚ ਖੁਸ਼ੀ ਲਿਆਂਦੀ ਹੈ।ਉਸ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਉਸ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰ ਰਹੇ ਹਨ। ਪਿੰਡ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਮਨੀਸ਼ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ। ਮਨੀਸ਼ ਨੂੰ ਜਲਦੀ ਹੀ ਨਿਊਜ਼ੀਲੈਂਡ ਦੇ ਇੱਕ ਜ਼ਿਲ੍ਹੇ ਵਿੱਚ ਅਧਿਕਾਰੀ ਵਜੋਂ ਨਿਯੁਕਤ ਕੀਤਾ ਜਾਵੇਗਾ।

ਵਿਧਾਇਕ ਸ. ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ
ਵਿਧਾਇਕ ਸ. ਹਰਜੋਤ ਸਿੰਘ ਬੈਂਸਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

•ਨੰਗਲ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਵਾਸਤੇ ਸਤਲੁਜ ਰਿਵਰਫਰੰਟ ਵਿਕਸਤ ਕਰਨ, ਸੁੰਦਰ ਰੇਲਵੇ ਲਾਈਨ ਦੇ ਵਿਕਾਸ, ਭਾਖੜਾ ਨੰਗਲ ਡੈਮ ਮਿਊਜ਼ੀਅਮ ਨੂੰ ਮੁਕੰਮਲ ਕਰਨ ਸਮੇਤ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਪ੍ਰਸਤਾਵ ਪੇਸ਼ ਕੀਤੇ

• ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸੋਧੀ ਹੋਈ ਲੀਜ਼ ਨੀਤੀ ਜਾਰੀ ਕਰਨ ਦੀ ਮੰਗ ਵੀ ਰੱਖੀ

ਚੰਡੀਗੜ੍ਹ, 19 ਅਪ੍ਰੈਲ:- ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਨੂੰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ।

ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਸੀ।

ਨੰਗਲ ਦੀ ਇਤਿਹਾਸਕ ਮਹੱਤਤਾ 'ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸ਼ਹਿਰ ਨੂੰ ਆਜ਼ਾਦੀ ਤੋਂ ਬਾਅਦ ਭਾਰਤ ਦੀ ਤਰੱਕੀ ਦੀ ਇੱਕ ਸ਼ਾਨਦਾਰ ਮਿਸਾਲ ਵਜੋਂ ਉਜਾਗਰ ਕੀਤਾ। ਉਨ੍ਹਾਂ ਨੇ 1960 ਅਤੇ 70 ਦੇ ਦਹਾਕੇ ਵਿੱਚ ਇਸ ਸ਼ਹਿਰ ਦੇ ਸੁਨਹਿਰੀ ਯੁੱਗ ਨੂੰ ਯਾਦ ਕੀਤਾ, ਜਦੋਂ ਇਸਨੂੰ ਭਾਰਤ ਦੇ ਸਭ ਤੋਂ ਸੁੰਦਰ, ਯੋਜਨਾਬੱਧ ਅਤੇ ਜੀਵੰਤ ਸ਼ਹਿਰਾਂ ਵਿੱਚੋਂ ਇੱਕ ਗਿਣਿਆ ਜਾਂਦਾ ਸੀ। ਇਸ ਸ਼ਹਿਰ ਦੇ ਸੁੰਦਰ ਰੁੱਖਾਂ ਨਾਲ ਲੱਦੇ ਰਾਹ, ਢਾਂਚਾਗਤ ਖਾਕਾ ਅਤੇ ਅਮੀਰ ਸੱਭਿਆਚਾਰਕ ਜੀਵਨ-ਸ਼ੈਲੀ ਪੰਜਾਬ ਅਤੇ ਪੂਰੇ ਦੇਸ਼ ਲਈ ਮਾਣ ਦਾ ਸਰੋਤ ਸੀ। ਹਾਲਾਂਕਿ, ਸਿੱਖਿਆ ਮੰਤਰੀ ਨੇ ਸਮੇਂ ਦੇ ਬੀਤਣ ਨਾਲ ਇਸ ਸ਼ਹਿਰ ਦੇ ਜੋਬਨ ਦੇ ਹੌਲੀ-ਹੌਲੀ ਗੁਆਚ ਜਾਣ ਉੱਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਇਹ ਸ਼ਹਿਰ "ਖੰਡਰ" ਬਣ ਕੇ ਰਹਿ ਗਿਆ ਹੈ, ਜੋ ਇਸਦੇ ਸ਼ਾਨਦਾਰ ਅਤੀਤ ਦਾ ਮਹਿਜ਼ ਇੱਕ ਪਰਛਾਵਾਂ ਮਾਤਰ ਹੈ।

ਸ਼ਹਿਰ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦਾ ਪ੍ਰਸਤਾਵ ਰੱਖਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਵਿੱਚ ਬੁਨਿਆਦੀ ਸ਼ਹਿਰੀ ਸਹੂਲਤਾਂ ਦੀ ਵੀ ਘਾਟ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਢੁਕਵੀਂ ਖਾਲੀ ਜ਼ਮੀਨ ਹੋਣ ਦੇ ਬਾਵਜੂਦ ਇਥੇ ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਮਨੋਰੰਜਨ ਕੇਂਦਰ ਨਹੀਂ ਹਨ। ਸ. ਹਰਜੋਤ ਸਿੰਘ ਬੈਂਸ ਨੇ ਸੁਝਾਅ ਦਿੱਤਾ ਕਿ ਪਾਰਦਰਸ਼ੀ ਪ੍ਰਕਿਰਿਆ ਤਹਿਤ ਜ਼ਮੀਨ ਦੇ ਇੱਕ ਹਿੱਸੇ ਨੂੰ ਲੀਜ਼ 'ਤੇ ਦੇਣ ਨਾਲ ਸ਼ਹਿਰ ਦਾ ਮੁਹਾਂਦਰਾ ਬਦਲ ਸਕਦਾ ਹੈ, ਜਿਥੇ ਮਨੋਰੰਜਕ ਗਤੀਵਿਧੀਆਂ ਲਈ ਜ਼ੋਨ, ਸ਼ਾਪਿੰਗ ਆਰਕੇਡ, ਅਰਬਨ ਪਾਰਕ ਅਤੇ ਰੋਜ਼ਗਾਰ ਕੇਂਦਰ ਬਣ ਸਕਦੇ ਹਨ। ਇਹ ਨਾ ਸਿਰਫ਼ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਉੱਚਾ ਚੁੱਕੇਗਾ ਬਲਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਲਈ ਬਾਕਾਇਦਾ ਮਾਲੀਆ ਦਾ ਸਰੋਤ ਵੀ ਬਣ ਸਕੇਗਾ।

ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਲੇਕ ਰਿਵਰਫਰੰਟ ਦੇ ਨਾਲ ਲੱਗਦੇ ਖੇਤਰ ਦੇ ਵਿਕਾਸ ਦੀ ਮੰਗ ਵੀ ਰੱਖੀ। ਉਨ੍ਹਾਂ ਨੇ ਸਦਨ ਦੇ ਨਾਲ ਲੱਗਦੀ ਰਿਵਰ ਵਿਊ ਰੋਡ ਨੂੰ ਇੱਕ ਸ਼ਾਨਦਾਰ ਕੁਦਰਤੀ ਦ੍ਰਿਸ਼ ਵਜੋਂ ਉਜਾਗਰ ਕਰਦਿਆਂ ਕਿਹਾ ਕਿ ਵਰਤਮਾਨ ਵਿੱਚ ਇਹ ਜਗ੍ਹਾ ਖਾਲ੍ਹੀ ਪਈ ਹੈ, ਜਿਸ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਹਿੱਸੇ ਨੂੰ ਇੱਕ ਵਿਸ਼ਵ ਪੱਧਰੀ ਰਿਵਰਫਰੰਟ ਵਿੱਚ ਬਦਲਣ ਲਈ ਇਥੇ ਸ਼ਾਂਤ ਸੈਰਗਾਹ ਅਤੇ ਪੈਦਲ ਚੱਲਣ ਤੇ ਸਾਈਕਲਿੰਗ ਲਈ ਟਰੈਕ, ਖਾਣ-ਪੀਣ ਵਾਲੀਆਂ ਅਤੇ ਸੱਭਿਆਚਾਰਕ ਥਾਵਾਂ ਵਿਕਸਿਤ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਸੈਲਾਨੀ ਆਕਰਸ਼ਿਤ ਹੋਣਗੇ ਅਤੇ ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਇੱਕ ਸੁੰਦਰ ਰੇਲਵੇ ਲਾਈਨ ਦੀ ਉਸਾਰੀ ਦਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਨੰਗਲ ਤੋਂ ਭਾਖੜਾ ਡੈਮ ਤੱਕ ਪੁਰਾਣੀ ਰੇਲਵੇ ਲਾਈਨ, ਜੋ ਕਿ ਮਨਮੋਹਕ ਕੁਦਰਤੀ ਦ੍ਰਿਸ਼ਾਂ ਨਾਲ ਭਰਪੂਰ ਹੈ, ਨੂੰ ਵਿਕਸਿਤ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰੂਟ 'ਤੇ ਇੱਕ ਨਵੀਂ ਸ਼ੀਸ਼ੇ ਦੀ ਛੱਤ ਵਾਲੀ ਵਿਰਾਸਤੀ ਰੇਲਗੱਡੀ ਜਾਂ ਲਾਈਟ ਰੇਲ ਸਰਵਿਸ ਸ਼ੁਰੂ ਕੀਤੀ ਜਾ ਸਕਦੀ ਹੈ, ਜੋ ਵਿਲੱਖਣ ਅਨੁਭਵ ਪ੍ਰਦਾਨ ਕਰੇਗੀ ਅਤੇ ਨੰਗਲ ਨੂੰ ਵਿਸ਼ਵ ਦੇ ਸੈਰ-ਸਪਾਟਾ ਨਕਸ਼ੇ 'ਤੇ ਮੁੜ-ਉਭਾਰੇਗੀ।

ਭਾਖੜਾ ਨੰਗਲ ਡੈਮ ਮਿਊਜ਼ੀਅਮ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮੰਗ ਰੱਖਦਿਆਂ ਸ. ਬੈਂਸ ਨੇ ਇਸ ਅਜਾਇਬ ਘਰ ਦੇ ਨਿਰਮਾਣ ਵਿੱਚ ਲੰਬੀ ਦੇਰੀ'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਕਾਰਜ ਲਈ ਕਈ ਸਾਲਾਂ ਤੋਂ ਨੀਂਹ ਪੱਥਰ ਤਾਂ ਰੱਖੇ ਜਾ ਰਹੇ ਹਨ ਪਰ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਅਜਾਇਬ ਘਰ, ਇੱਕ ਵਾਰ ਪੂਰਾ ਹੋਣ ਤੋਂ ਬਾਅਦ ਸੈਂਟਰ ਆਫ਼ ਲਰਨਿੰਗ ਐਂਡ ਪਰਾਈਡ ਵਜੋਂ ਕੰਮ ਕਰੇਗਾ, ਜਿਸ ਵਿੱਚ ਭਾਰਤ ਦੀ ਇੰਜਨੀਅਰਿੰਗ ਕਲਾ ਅਤੇ ਆਜ਼ਾਦੀ ਤੋਂ ਬਾਅਦ ਦੇ ਵਿਕਾਸ ਨੂੰ ਬਾਖੂਬੀ ਦਰਸਾਇਆ ਜਾ ਸਕੇਗਾ।

ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਬਿਜਲੀ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਅਜਾਇਬ ਘਰ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਮੰਗ ਰੱਖੀ। ਉਨ੍ਹਾਂ ਨੇ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਢਾਂਚਿਆਂ ਵਿੱਚੋਂ ਇੱਕ ਭਾਖੜਾ ਨੰਗਲ ਡੈਮ ਦੇ ਸੁੰਦਰੀਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਸਬੰਧੀ ਇੱਕ ਰਣਨੀਤਕ ਲਾਈਟਨਿੰਗ ਯੋਜਨਾ ਦਾ ਸੁਝਾਅ ਦਿੱਤਾ ਜੋ ਇਸਨੂੰ ਦੁਨੀਆ ਭਰ ਦੇ ਮਸ਼ਹੂਰ ਡੈਮਾਂ ਅਤੇ ਰਿਵਰਫਰੰਟਜ਼ ਦੀ ਤਰਜ਼ ਉੱਤੇ ਰਾਤ ਦੇ ਸਮੇਂ ਆਕਰਸ਼ਣ ਦੇ ਮੁੱਖ ਕੇਂਦਰ ਵਿੱਚ ਬਦਲ ਸਕਦੀ ਹੈ।

ਨੰਗਲ ਲਈ ਇੱਕ ਪਾਰਦਰਸ਼ੀ ਅਤੇ ਆਧੁਨਿਕ ਲੀਜ਼ ਨੀਤੀ ਦੀ ਵੀ ਮੰਗ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਸੋਧੀ ਹੋਈ ਲੀਜ਼ ਨੀਤੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਦਹਾਕਿਆਂ ਤੋਂ ਨੰਗਲ ਵਿੱਚ ਰਹਿੰਦੇ ਹੋਏ ਵੀ ਲਗਾਤਾਰ ਉਜਾੜੇ ਦੇ ਡਰ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੀਜ਼ ਨੀਤੀ ਵਿੱਚ ਸਪੱਸ਼ਟਤਾ ਦੀ ਘਾਟ ਲੋਕਾਂ ਵਿੱਚ ਬੇਚੈਨੀ ਦਾ ਕਾਰਨ ਬਣਦੀ ਹੈ, ਜਿਸ ਨਾਲ ਨਿੱਜੀ ਨਿਵੇਸ਼ ‘ਤੇ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਨੇ ਇੱਕ ਪਾਰਦਰਸ਼ੀ, ਲੋਕ-ਪੱਖੀ ਅਤੇ ਮਾਲੀਆ ਪੈਦਾ ਕਰਨ ‘ਤੇ ਕੇਂਦਰਤ ਲੀਜ਼ ਨੀਤੀ ਦੀ ਵਕਾਲਤ ਕੀਤੀ ਤਾਂ ਜੋ ਨੰਗਲ ਵਾਸੀਆਂ ਨੂੰ ਸੁਰੱਖਿਆ ਪ੍ਰਦਾਨ ਕਰਕੇ ਲੰਬੇ ਸਮੇਂ ਤੋਂ ਲਟਕ ਰਹੇ ਕਾਨੂੰਨੀ ਵਿਵਾਦਾਂ ਨੂੰ ਹੱਲ ਕਰੇਗੀ ਅਤੇ ਬੀਬੀਐਮਬੀ ਲਈ ਮਾਲੀਏ ਦਾ ਸਾਧਨ ਬਣੇਗੀ।ਪੰਜਾਬ ਦੇ ਸਿੱਖਿਆ ਮੰਤਰੀ ਨੇ ਸ੍ਰੀ ਮਨੋਹਰ ਲਾਲ ਖੱਟਰ ਨੂੰ ਨੰਗਲ ਨੂੰ ਮਾਡਲ ਸ਼ਹਿਰ ਵਜੋਂ ਮੁੜ ਸੁਰਜੀਤ ਕਰਨ ਲਈ ਦਖਲ ਦੇਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਨੰਗਲ ਰਹਿਮ ਦੀ ਨਹੀਂ, ਸਗੋਂ ਆਪਣੀ ਗੁਆਚੀ ਸ਼ਾਨ ਦੀ ਬਹਾਲੀ ਦੀ ਮੰਗ ਕਰਦਾ ਹੈ।

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ
*ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ*

*• ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ*

*• ਲੁਧਿਆਣਾ ਵਿਖੇ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ, ਨੌਜਵਾਨਾਂ ਦੀ ਕਿਸਮਤ ਬਦਲਣ ਵਾਲਾ ਦੱਸਿਆ*

*• ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਹਰ ਰੋਜ਼ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਅਸੀਂ ਸੂਬੇ ਵਿੱਚ 17 ਟੌਲ ਪਲਾਜ਼ਾ ਬੰਦ ਕੀਤੇ*

*ਲੁਧਿਆਣਾ, 3 ਅਪਰੈਲ:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ 'ਤੇ ਹੈ।

ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ ਮਾਫੀਆ ਅਤੇ ਗੈਂਗਸਟਰ ਪਹਿਲਾਂ ਦੇ ਸ਼ਾਸਕਾਂ ਦੀ ਖੁੱਲ੍ਹੀ ਸਰਪ੍ਰਸਤੀ ਹੇਠ ਵੱਧ-ਫੁੱਲ ਰਹੇ ਸਨ ਅਤੇ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਚੁੱਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ 'ਤੇ ਧਿਆਨ ਕੇਂਦਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਲਗਭਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਜੋ ਗਰੰਟੀਆਂ ਨਹੀਂ ਦਿੱਤੀਆਂ ਗਈਆਂ ਸਨ, ਉਹ ਵੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਰੋਜ਼ਾਨਾ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ 17 ਟੌਲ ਪਲਾਜ਼ਾ ਬੰਦ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਲਾਗੂ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ 153 ਬਲਾਕਾਂ ਵਿੱਚੋਂ 117 ਵਿੱਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਗਿਆ ਹੈ, ਜੋ ‘ਡਾਰਕ ਜ਼ੋਨ’ ਵਾਲੇ ਖੇਤਰ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ 'ਤੇ ਟੇਲਾਂ ਉਤੇ ਪੈਂਦੇ ਕਿਸਾਨਾਂ

ਨੂੰ ਕਦੇ ਵੀ ਨਹਿਰੀ ਪਾਣੀ ਨਹੀਂ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਉੱਤੇ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੁਲਾਈ 2022 ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਜਿਸ ਤੋਂ ਬਾਅਦ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਥਰਮਲ ਪਲਾਂਟ ਦਾ ਨਾਮ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 97,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਮੋਹਰੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣਾ ਕਾਰੋਬਾਰ ਫੈਲਾਉਣ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਵਧੀਆ ਉਦਯੋਗਿਕ ਅਤੇ ਕੰਮ-ਕਾਜੀ ਸੱਭਿਆਚਾਰ ਵਾਲੇ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਰੋਟੀ ਵਾਲੇ ਡੱਬੇ ਦੇਖਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਭਖ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਰਗਰਮ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵੱਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵੱਟਸਐਪ ਨੰਬਰ 'ਤੇ ਸਾਂਝੀ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚ ਮਿਲਿਆ ਹੈ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਰਨਵੇਅ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਹਰ ਖੇਤਰ ਵਿੱਚ ਸਫ਼ਲਤਾ ਦੇ ਝੰਡੇ ਨਹੀਂ ਗੱਡ ਲੈਂਦੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੇ ਆਪ ਨੂੰ ਮਜ਼ਬੂਤ ਰੱਖਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਸੀਲੈਂਸ ਸੈਂਟਰ ਦਾ 20 ਏਕੜ ਦਾ ਵਿਸ਼ਾਲ ਕੈਂਪਸ ਹੈ, ਜਿਸ ਵਿੱਚ 3,000 ਤੋਂ ਵੱਧ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਦੇਣ ਅਤੇ ਨੌਕਰੀਆਂ ਦੇ ਯੋਗ ਬਣਾਉਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈ. ਲੁਧਿਆਣਾ ਨੂੰ ਅਪਣਾਇਆ ਅਤੇ ਸੇਧ ਦਿੱਤੀ ਹੈ। ਉਨ੍ਹਾਂ ਆਈ.ਟੀ.ਆਈ. ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ ਦੋ ਕਰੋੜ ਰੁਪਏ ਅਤੇ ਆਪਣੇ ਵੱਲੋਂ 70 ਲੱਖ ਰੁਪਏ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਆਫ਼ ਐਕਸੀਲੈਂਸ ਡਿਜੀਟਲ ਕਲਾਸਰੂਮਾਂ ਵਿੱਚ ਆਡੀਓ-ਵੀਡੀਓ ਸੈੱਟਅੱਪ ਅਤੇ ਆਧੁਨਿਕ ਸਿਖਲਾਈ ਲੈਬਾਂ ਦੇ ਨਾਲ ਰੋਬੋਟਿਕ ਵੈਲਡਰ, 3ਡੀ ਪ੍ਰਿੰਟਿੰਗ ਮਸ਼ੀਨਾਂ, ਸੀ.ਐਨ.ਸੀ. ਮਸ਼ੀਨਾਂ ਅਤੇ ਹੋਰ ਅਤਿ-ਆਧੁਨਿਕ ਤਕਨਾਲੌਜੀ ਦੀ ਪੇਸ਼ਕਸ਼ ਕਰੇਗਾ।

ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਾਲਾਂ ਤੋਂ ਖਾਲੀ ਅਤੇ ਅਣਵਰਤਿਆ ਪਿਆ ਸੀ। ਇਹ ਸੈਂਟਰ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਏਵੀਏਸ਼ਨ, ਪ੍ਰਾਹੁਣਚਾਰੀ, ਸੈਰ-ਸਪਾਟਾ, ਖੇਤੀਬਾੜੀ ਹੁਨਰ ਵਿਕਾਸ, ਫੈਸ਼ਨ ਡਿਜ਼ਾਈਨਿੰਗ, ਬਿਊਟੀ ਐਂਡ ਵੈਲਨੈੱਸ, ਨਰਸਿੰਗ, ਸੀ.ਐਨ.ਸੀ. ਪ੍ਰੋਗਰਾਮਿੰਗ, ਇਲੈਕਟ੍ਰੀਸ਼ੀਅਨ, ਵੈਲਡਿੰਗ ਅਤੇ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਦੁਆਰਾ ਮਾਨਤਾ ਪ੍ਰਾਪਤ ਕੋਰਸਾਂ ਦੀ ਸਿਖਲਾਈ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦੀ ਬਹੁਤ ਲੋੜ ਹੈ, ਜਿਸ ਕਾਰਨ ਸੂਬਾ ਸਰਕਾਰ ਸਥਾਨਕ ਉਦਯੋਗ ਦੀ ਮੰਗ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਆਧੁਨਿਕ ਲੀਹਾਂ 'ਤੇ ਮਿਆਰੀ ਹੁਨਰ ਸਿਖਲਾਈ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਕੇਂਦਰ ਦੋਹਰੇ ਉਦੇਸ਼ ਨੂੰ ਪੂਰਾ ਕਰੇਗਾ, ਇਕ ਪਾਸੇ ਇਹ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਤਾਂ ਜੋ ਹੁਨਰਮੰਦ ਮਨੁੱਖੀ ਸ਼ਕਤੀ ਪੈਦਾ ਹੋਵੇੇ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੌਂਦ, ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਸੰਜੀਵ ਅਰੋੜਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।