Ward Defense - Azad Soch

ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ
ਜਲੰਧਰ, 19 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 45, 46 ਅਤੇ 47 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਹੁਣ ਹਰ ਪਿੰਡ ਅਤੇ ਵਾਰਡ ਵਿੱਚ ਸ਼ੁਰੂ ਹੋ ਚੁੱਕੀ ਹੈ, ਜੋ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਉਥੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਹੈ, ਜਿਸ ਰਾਹੀਂ ਸਾਰੇ ਪਿੰਡਾਂ ਅਤੇ ਵਾਰਡਾਂ ਤੱਕ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਇਕ ਸਮਾਜਿਕ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭੂਮਿਕਾ ਨਿਭਾਈ ਜਾ ਰਹੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਕੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਡੇ ਪੱਧਰ ’ਤੇ ਵਿਸ਼ਵਾਸ ਪ੍ਰਗਟਾਇਆ ਜਾ ਰਿਹਾ ਹੈ।

ਸ੍ਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਮੁਹਿੰਮ ਨੂੰ ਜ਼ਿਲ੍ਹੇ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ ਅਤੇ ਆਪੋ-ਆਪਣੇ ਵਾਰਡ ਵਿੱਚ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ।

ਕੈਬਨਿਟ ਮੰਤਰੀ ਨੇ ਅਪੀਲ ਕੀਤੀ ਕਿ ਹਰ ਨਾਗਰਿਕ ਨਸ਼ਿਆਂ ਖਿਲਾਫ਼ ਇਸ ਅੰਦੋਲਨ ਨਾਲ ਜੁੜੇ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

ਇਸ ਦੌਰਾਨ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

ਐਸ. ਐਚ.ਓ. ਹਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ

ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਸਿਹਤ ਵਿਭਾਗ ਤੋਂ ਡਾ. ਸਿਮਰਨ ਜੀਤ ਕੌਰ ਨੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਦੋ ਨਸ਼ਾ ਛੁਡਾਊ ਕੇਂਦਰ ਅਤੇ ਪਿੰਡ ਸ਼ੇਖੇ ਵਿਖੇ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 26 ਓਟ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਕੌਂਸਲਰ ਰੂਪਾ ਭਗਤ ਤੇ ਮਨਮੀਤ ਕੌਰ, ਵਾਰਡ ਇੰਚਾਰਜ ਰਜਨੀਸ਼, ਸਾਬਕਾ ਚੇਅਰਮੈਨ ਕੀਮਤੀ ਭਗਤ, ਨਾਇਬ ਤਹਿਸੀਲਦਾਰ ਗੁਰਸਿਮਰਨਜੀਤ ਸਿੰਘ, ਐਕਸੀਅਨ ਨਗਰ ਨਿਗਮ ਬਲਜੀਤ ਸਿੰਘ ਆਦਿ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ
ਜਲੰਧਰ, 18 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਸਿੰਘ ਨੇ ਅੱਜ ਸ਼ਹਿਰ ਦੇ ਵਾਰਡ ਨੰ. 42, 43 ਅਤੇ 44 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਹਿ-ਢੇਰੀ ਕਰਨ ਤੋਂ ਇਲਾਵਾ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ’ਚ ‘ਨਸ਼ਾ ਮੁਕਤੀ ਯਾਤਰਾ’ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੀਬ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਵਾਰਡ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਵਾਰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਨਸ਼ਾ ਤਸਕਰ ਉਨ੍ਹਾਂ ਦੇ ਵਾਰਡਾਂ ਵਿੱਚ ਇਹ ਕਾਲਾ ਕਾਰੋਬਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਕਮੇਟੀ ਮੈਂਬਰਾਂ ਨੂੰ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ, ਜੋ ਨਸ਼ੇ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਇਸ ਅੰਦੋਲਨ ਵਿੱਚ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਲਦ ਹੀ ਅਸੀਂ ਇਸ ਲੜਾਈ ਵਿੱਚ ਜੇਤੂ ਹੋਵਾਂਗੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਵਾਂਗੇ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨਸ਼ਾ ਮੁਕਤੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਮੁੜ ਰੌਸ਼ਨ, ਸੁਰੱਖਿਅਤ ਅਤੇ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ।

ਇਸ ਦੌਰਾਨ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਐਸ.ਐਚ.ਓ. ਹਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਡਾ. ਹਰਿੰਦਰ ਸਿੰਘ ਨੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਕੌਂਸਲਰ ਰੋਮੀ ਵਧਵਾ, ਸੁਨੀਤਾ ਟਿੱਕਾ ਅਤੇ ਰਾਜ ਕੁਮਾਰ ਰਾਜੂ, ਨਸ਼ਾ ਮੁਕਤੀ ਯਾਤਰਾ ਇੰਚਾਰਜ ਕਮਲ ਲੋਚ ਆਦਿ ਵੀ ਮੌਜੂਦ ਸਨ।