war against drugs - Azad Soch

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 19 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 544 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 100 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ
ਹੁਸ਼ਿਆਰਪੁਰ, 19 ਜੂਨ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਚੱਲ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਡਾ: ਹਰਵਿੰਦਰ ਸਿੰਘ ਬਖਸ਼ੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਬੈਡਾ ਦੀ ਗਿਣਤੀ ਤਿੰਨ ਗੁਣਾ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਗਿਆ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਦੁਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਰੰਗਲਾ ਪੰਜਾਬ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਟਾਂਡਾ ਉੜਮੁੜ ਅਤੇ ਵਿਧਾਇਕ ਦਸੂਹਾ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਹੈ। ਜਲਦ ਹੀ ਖੇਤਰਾਂ ਕੰਮ ਕੰਮ ਸ਼ੁਰੂ ਹੋ ਜਾਵੇਗਾ। ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ।
ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਵਿਭਾਗ ਨੇ ਇਸ ਦਿਸ਼ਾ ਵਿਚ 1200 ਆਸ਼ਾ ਵਰਕਰਾਂ ਅਤੇ 1100 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਮੁੜ ਵਸੇਬਾ ਕੇਂਦਰ ਵਿੱਚ ਲਗਭਗ ਤਿੰਨ ਹਜ਼ਾਰ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਮਦਦ ਕਰਨ ਲਈ ਕੇਂਦਰ ਵਿਖੇ ਸੈਲੂਨ, ਬਾਗਬਾਨੀ, ਭੋਜਨ ਅਤੇ ਕਰਾਫਟ ਅਤੇ ਇਲੈਕਟ੍ਰੀਸ਼ੀਅਨ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਲੂਨ ਕੋਰਸ ਦੇ ਪੰਜ ਬੈਚ, ਫੂਡ ਕਰਾਫਟ ਦੇ ਚਾਰ ਬੈਚ ਅਤੇ ਇਲੈਕਟ੍ਰੀਸ਼ੀਅਨ ਕੋਰਸ ਦਾ ਇੱਕ ਬੈਚ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਸ਼ਰੂਮ ਦੀ ਕਾਸ਼ਤ ਅਤੇ ਬਾਗਬਾਨੀ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿੱਚ 16 ਓਟ ਕਲੀਨਿਕ ਸਰਗਰਮ ਹਨ, ਜਿਨ੍ਹਾਂ ਵਿੱਚ 9300 ਮਰੀਜ਼ ਰਜਿਸਟਰ ਹੋਏ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਪ੍ਰਾਪਤ ਕਰ ਚੁੱਕੇ ਹਨ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਮਾਰਚ ਤੋਂ 18 ਜੂਨ ਤੱਕ ਜ਼ਿਲ੍ਹੇ ਵਿੱਚ ਇਸ ਮੁਹਿੰਮ ਤਹਿਤ 462 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 650 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਸਮੇਂ ਦੌਰਾਨ 9.55 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਅਤੇ 37.41 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਕ ਜਾਗਰੂਕਤਾ ਫੈਲਾਉਣ ਲਈ 1080 ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ 34 ਕਾਸੋ ਆਪਰੇਸ਼ਨਾਂ ਤਹਿਤ 260 ਥਾਵਾਂ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ
ਚੰਡੀਗੜ੍ਹ/ਫਾਜ਼ਿਲਕਾ, ਜੂਨ 18:

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।

ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।

ਐਸ.ਐਸ.ਪੀ ਫਾਜ਼ਿਲਕਾ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਹੈ।

ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।

ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਤੋ ਇਲਾਵਾ ਜੇਕਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦੀ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਆਓ ਰਲ ਮਿਲ ਕਦਮ ਵਧਾਈਏ, ਨਸ਼ਾ ਮੁਕਤ ਪੰਜਾਬ ਬਣਾਈਏ।

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 499 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਜਲੰਧਰ, 16 ਜੂਨ :

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ 'ਤੇ ਜ਼ੋਰ ਦਿੱਤਾ ਗਿਆ।

ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖਲਾਈ (ਰੂਡਸੈਟ) ਸੰਸਥਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਵੱਖ ਵੱਖ ਸਕੀਮਾਂ ਤੇ ਪ੍ਰੋਗਰਾਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਿਸ ਲਿਆਉਣ ਲਈ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ, ਤਾਂ ਜੋ ਅਜਿਹੇ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਆਪਣਾ ਕੰਮ ਸ਼ੁਰੂ ਕਰਕੇ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਖਲਾਈ ਉਪਰੰਤ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਲਈ ਕਰਜ਼ੇ ਦੀ ਸਹੂਲਤ ਲਈ ਵੀ ਰਾਹ ਪੱਧਰਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਪ੍ਰੋਗਰਾਮ ਇਹਨਾਂ ਨੌਜਵਾਨਾਂ ਲਈ ਜਿੰਦਗੀ ਦੀ ਨਵੀਂ ਆਸ ਦੀ ਕਿਰਨ ਹਨ ਅਤੇ ਇਹਨਾਂ ਕੋਰਸਾਂ ਰਾਹੀਂ ਸਿਖਲਾਈ ਪ੍ਰਾਪਤ ਕਰਕੇ ਉਹ ਆਪਣਾ ਜੀਵਨ ਮਾਣ ਸਨਮਾਨ ਨਾਲ ਨਿਰਬਾਹ ਕਰ ਸਕਣਗੇ। ਉਹਨਾਂ ਰੋਜ਼ਗਾਰ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਹੁਨਰ ਪ੍ਰਾਪਤ ਨੌਜਵਾਨਾਂ ਦੀ ਸਵੈ ਰੋਜ਼ਗਾਰ ਜਾਂ ਨੌਕਰੀਆਂ ਰਾਹੀਂ ਸੁਚੱਜੀ ਪਲੇਸਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਰੂਡਸੈਟ ਇੰਸਟੀਚਿਊਟ ਡਾਇਰੈਕਟਰ ਸੰਜੀਵ ਕੁਮਾਰ ਚੌਹਾਨ ਵਲੋਂ ਤਿਮਾਹੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਹਾਲ ਹੀ ਵਿੱਚ 36 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦਾ 1000 ਨੌਜਵਾਨਾਂ ਵਲੋਂ ਲਾਭ ਉਠਾਇਆ ਗਿਆ ਹੈ ਅਤੇ 709 ਨੌਜਵਾਨਾਂ ਵਲੋਂ ਨੌਕਰੀਆਂ ਜਾਂ ਆਪਣਾ ਸਵੈ ਰੋਜ਼ਗਾਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 503 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦੌਰਾਨ 13000 ਉਮੀਦਵਾਰਾਂ ਨੂੰ ਸਿੱਖਿਅਤ ਕੀਤਾ ਗਿਆ ਹੈ।

ਡਾ.ਅਗਰਵਾਲ ਵਲੋਂ ਰੋਜ਼ਗਾਰ ਪ੍ਰਾਪਤੀ ਲਈ ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਗਿਆ।

ਮੀਟਿੰਗ ਦੇ ਆਖੀਰ ਵਿੱਚ ਡਾ.ਅਗਰਵਾਲ ਵਲੋਂ ਸੰਸਥਾ ਦੁਆਰਾ ਪ੍ਰਾਪਤ ਕੀਤੀਆਂ ਲਾਮਿਸਾਲ ਪ੍ਰਾਪਤੀਆਂ ਅਤੇ ਸਫ਼ਲ ਕਹਾਣੀਆਂ ਨੂੰ ਦਰਸਾਉਂਦੀ ਸਲਾਨਾ ਕਾਰਗੁਜਾਰੀ ਰਿਪੋਰਟ ਵੀ ਜਾਰੀ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਬੁੱਧੀ ਰਾਜ ਸਿੰਘ, ਐਲ.ਡੀ.ਐਮ. ਐਮ.ਐਸ.ਮੋਤੀ, ਸਕੱਤਰ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਰੋਜ਼ਗਾਰ ਵਿਭਾਗ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਹੋਰ ਅਧਿਕਾਰੀ ਵੀ ਮੌਜੂਦ ਸਨ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 16 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਅੱਜ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 14.6 ਕਿਲੋ ਅਫੀਮ ਅਤੇ 57480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 103 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 17,137 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 465 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 489 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 10 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ
ਚੰਡੀਗੜ੍ਹ, 9 ਜੂਨ,

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੋਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਕੱਤਰ ਖਰਚਾ ਵੀ.ਐਨ. ਜ਼ਾਦੇ ਸ਼ਾਮਲ ਸਨ। ਮੀਟਿੰਗ ਵਿੱਚ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਸ਼ਾ ਛੁਡਾਊ ਸੇਵਾਵਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ ਗਈ।

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਈ ਗੁਣਾ ਵਾਧੇ ਦੇ ਮੱਦੇਨਜ਼ਰ, ਸਬ-ਕਮੇਟੀ ਨੇ ਸਮਰੱਥਾ ਅਤੇ ਡਾਕਟਰੀ ਸਹਾਇਤਾ ਵਧਾਉਣ ਲਈ ਤੇਜ਼ ਕਦਮ ਚੁੱਕੇ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ 'ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, ਲੋੜ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ, ਜਿਨ੍ਹਾਂ ਨੂੰ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। ਸਬ-ਕਮੇਟੀ ਨੇ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਇੱਕ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਬਿਸਤਰਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਜੇਕਰ ਸਰਕਾਰੀ ਕੇਂਦਰਾਂ ਦੀ ਸਮਰੱਥਾ ਪੂਰੀ ਤਰ੍ਹਾਂ ਵਰਤੀ ਜਾਂਦੀ ਹੈ, ਤਾਂ ਨਿੱਜੀ ਨਰਸਿੰਗ ਸੰਸਥਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀਆਂ ਸੇਵਾਵਾਂ ਨੂੰ 1000 ਵਾਧੂ ਬਿਸਤਰਿਆਂ ਲਈ ਵਰਤਿਆ ਜਾਵੇਗਾ, ਜਿਸਦੀ ਲਾਗਤ ਸਰਕਾਰ ਸਹਿਣ ਕਰੇਗੀ।

ਵਿੱਤ ਮੰਤਰੀ ਨੇ 1 ਮਾਰਚ ਤੋਂ 8 ਜੂਨ ਤੱਕ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਹੁਣ ਤੱਕ, ਐਨਡੀਪੀਐਸ ਅਧੀਨ 9580 ਮਾਮਲੇ ਦਰਜ ਕੀਤੇ ਗਏ ਹਨ ਅਤੇ 16348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 118 ਵਿਅਕਤੀਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਨਸ਼ਾ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 622 ਕਿਲੋਗ੍ਰਾਮ ਹੈਰੋਇਨ, 14976 ਕਿਲੋਗ੍ਰਾਮ ਭੁੱਕੀ, 252 ਕਿਲੋਗ੍ਰਾਮ ਅਫੀਮ, 264 ਕਿਲੋਗ੍ਰਾਮ ਗਾਂਜਾ ਅਤੇ 26,49,847 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ, ਅਤੇ ਨਸ਼ਾ ਪੀੜਤ ਸਰਗਰਮੀ ਨਾਲ ਇਲਾਜ ਲਈ ਅੱਗੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਯਕੀਨੀ ਬਣਾਏਗੀ ਕਿ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇ।

ਮੁਹਿੰਮ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਗਟਾਏ ਗਏ ਸ਼ੰਕਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁੰਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ।

ਵਿੱਤ ਮੰਤਰੀ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ, ਜੋ ਕਿ ਲਗਭਗ ਡੇਢ ਘੰਟੇ ਤੱਕ ਚੱਲੀ, ਵੱਲੋਂ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਲਈ ਲੋੜੀਂਦੀਆਂ ਰਣਨੀਤੀਆਂ ਤਿਆਰ ਕੀਤੀਆਂ ਗਈਆਂ।\

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 95 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,633  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 99 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 77 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ
ਚੰਡੀਗੜ੍ਹ/ਜਲੰਧਰ, 4 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, "ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।" ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ 'ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, "ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ 'ਤੇ ਕਾਰਵਾਈ ਕੀਤੀ ਜਾ ਸਕੇ।" ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 'ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।"

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ।

ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 26 ਮਈ :
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ ਮੰਡ ਕਲਾਂ, ਬੁਰਜ ਨੱਥੂਕੇ ਅਤੇ ਸ਼ਕਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੰੁ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵਿਅਕਤੀ ਨਸ਼ੇ ਤੋਂ ਪੀੜਿਤ ਹਨ, ਉਨਾਂ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਗੱਲ ਨੂੰ ਛੁਪਾਇਆ ਨਾ ਜਾਵੇ।ਉਹਨਾਂ ਨੇ ਕਿਹਾ ਕਿ ਨਸ਼ੇ ਦੀ ਭੈੜੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਬੇਝਿਜਕ ਪੁਲਿਸ ਨੂੰ ਦੇਣ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦੀ ਹਮਾਇਤ ਜਾਂ ਜ਼ਮਾਨਤ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਨਸ਼ੇ ਖਿਲਾਫ ਲੋਕ ਲਹਿਰ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਸਦਕਾ ਹੀ ਨਸ਼ੇ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ।ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।