employee unions - Azad Soch

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜੁਲਾਈ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ ਨਾਲ ਮੌਜੂਦ ਸਨ।

ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀ.ਐਮ.ਆਈ.ਡੀ.ਸੀ ਦੀਪਤੀ ਉੱਪਲ ਅਤੇ ਵਧੀਕ ਸਕੱਤਰ ਪ੍ਰਸੋਨਲ ਨਵਜੋਤ ਕੌਰ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਰਮਚਾਰੀ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਗਰੁੱਪ ਬੀਮਾ ਕਵਰੇਜ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਲਈ ਢੁਕਵੇਂ ਹੱਲ ਲੱਭਣ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਇਆ।

ਇਸ ਚਰਚਾ ਦੌਰਾਨ ਸਫ਼ਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ ਤੋਂ ਰਾਜਾ ਹੰਸ, ਨਰੇਸ਼ ਕੁਮਾਰ ਅਤੇ ਜੁਗਿੰਦਰਪਾਲ; ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ ਤੋਂ ਗੁਰਦੇਵ ਸਿੰਘ, ਬਲਦੇਵ ਸਿੰਘ ਅਤੇ ਅਮਿਤ ਕੁਮਾਰ; ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਤੋਂ ਗੋਪਾਲ ਥਾਪਰ ਅਤੇ ਕੁਲਵੰਤ ਸਿੰਘ ਸੈਣੀ; ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਠੇਕੇਦਾਰ ਵਰਕਰਜ਼ ਯੂਨੀਅਨ ਤੋਂ ਸ਼ੇਰ ਸਿੰਘ ਖੰਨਾ ਅਤੇ ਗਗਨਦੀਪ ਸਿੰਘ; ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਤੋਂ ਵਿਨੋਦ ਬਿੱਟਾ, ਸੁਰਿੰਦਰ ਟੋਨਾ ਅਤੇ ਪਵਨ ਗੋਦਿਆਲ; ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ) ਤੋਂ ਸੋਭਾ ਸਿੰਘ ਅਤੇ ਸਾਹਿਬ ਸਿੰਘ; ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਤੋਂ ਅਮਨਜੋਤ ਸਿੰਘ ਨੇ ਕੈਬਨਿਟ-ਸਬ ਕਮੇਟੀ ਸਾਹਮਣੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 16 ਜੂਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।

ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਢੰਗ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 26 ਮਈ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ 'ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ', '3704 ਅਧਿਆਪਕ ਯੂਨੀਅਨ', 'ਮੈਰੀਟੋਰੀਅਸ ਟੀਚਰਜ਼ ਯੂਨੀਅਨ', 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14', '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ', 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ', 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ', ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਸ਼ਾਮਲ ਸਨ। ਪੰਜਾਬ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ।

ਲਗਭਗ 3 ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਯੂਨੀਅਨਾਂ ਦੇ ਮੁੱਦਿਆਂ ਬਾਰੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ 'ਤੇ ਗੰਭੀਰ ਕਾਰਵਾਈ ਲਈ ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਲੰਬਿਤ ਮੁੱਦਿਆਂ ਦਾ ਜਲਦੀ ਹੱਲ ਹੋਵੇਗਾ ਅਤੇ ਸਬੰਧਤ ਮੁਲਾਜ਼ਮਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਰਮਚਾਰੀ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਅਤੇ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗਾਂ ਹਾਂ-ਪੱਖੀ ਮਾਹੌਲ ਵਿੱਚ ਸਮਾਪਤ ਹੋਈਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਿੱਚ ਆਸ ਦੀ ਭਾਵਨਾ ਸੀ ਕਿ ਉਨ੍ਹਾਂ ਦੇ ਮੁੱਦਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਮੀਟਿੰਗ ਵਿੱਚ 'ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ' ਤੋਂ ਕਨਵੀਨਰ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਤੇ ਹਰਜਿੰਦਰ ਸਿੰਘ ਝੁਨੀਰ, '3704 ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਜਗਜੀਵਨਜੋਤ ਸਿੰਘ, 'ਮੈਰੀਟੋਰੀਅਸ ਟੀਚਰਜ਼ ਯੂਨੀਅਨ' ਤੋਂ ਸੀਨੀਅਰ ਮੀਤ ਪ੍ਰਧਾਨ ਡਾ: ਟੀਨਾ, ਡਾ: ਅਜੇ ਸ਼ਰਮਾ ਤੇ ਦਵਿੰਦਰ ਸਿੰਘ, 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14' ਤੋਂ ਸੂਬਾ ਪ੍ਰਧਾਨ ਤਜਿੰਦਰ ਕੌਰ ਤੇ ਮੰਜੂ ਸ਼ਰਮਾ, '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ' ਤੋਂ ਸੂਬਾ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਬਲਜਿੰਦਰ ਮੁਕਤਸਰ, 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ' ਤੋਂ ਗੁਰਲਾਭ ਸਿੰਘ, ਸੀ.ਪੀ.ਸ਼ਰਮਾ ਅਤੇ ਵਕੀਲ ਰਾਮ, 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ' ਤੋਂ ਮੱਖਣ ਸਿੰਘ ਵਾਹਿਦਪੁਰੀ ਤੇ ਬਲਜਿੰਦਰ ਸਿੰਘ, ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਨੀਨਾ ਰਾਣੀ ਨੇ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।