associates - Azad Soch

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
*ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ*

*ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ*

*ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? - ਪੰਨੂ*

ਚੰਡੀਗੜ੍ਹ, 30 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ 'ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ - ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ 'ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।