ਕੈਨੇਡਾ ਤੋਂ 30 ਹਜ਼ਾਰ ਨੌਜਵਾਨਾਂ ਨੂੰ ਕੀਤਾ ਜਾਵੇਗਾ ਡਿਪੋਰਟ
ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼ ਭਰ ਵਿੱਚ ਰਹਿਣ ਵਾਲੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡੀ ਡਿਪੋਰਟੇਸ਼ਨ ਕਾਰਵਾਈ ਸ਼ੁਰੂ
Canada,01,JUN,2025,(Azad Soch News):- ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ,ਕੈਨੇਡਾ ਬਾਰਡਰ ਸਰਵਿਸ ਏਜੰਸੀ (Canada Border Services Agency) ਨੇ ਦੇਸ਼ ਭਰ ਵਿੱਚ ਰਹਿਣ ਵਾਲੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡੀ ਡਿਪੋਰਟੇਸ਼ਨ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਦੇ ਵੀਜ਼ੇ (Visa) ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ,ਰਿਪੋਰਟ ਦੇ ਅਨੁਸਾਰ ਏਜੰਸੀ (Agency) ਨੇ ਹੁਣ ਤੱਕ 30,000 ਤੋਂ ਵੱਧ ਡਿਪੋਰਟ ਵਾਰੰਟ (Deport Warrant) ਜਾਰੀ ਕੀਤੇ ਹਨ,ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਉਹ ਲੋਕ ਸ਼ਾਮਲ ਹਨ ਜੋ ਕੈਨੇਡਾ (Canada) ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ, ਜਾਂ ਜਿਨ੍ਹਾਂ ਦਾ ਅਪਰਾਧਿਕ ਰਿਕਾਰਡ ਹੈ,ਇਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਮੂਲ ਦੇ ਲੋਕ ਸ਼ਾਮਲ ਹਨ, ਜਿਸ ਨਾਲ ਉੱਥੇ ਹਲਚਲ ਮਚ ਗਈ ਹੈ,ਪੰਜਾਬੀ ਮੂਲ ਦੇ ਬਹੁਤ ਸਾਰੇ ਨੌਜਵਾਨ ਹਨ ਜਿਨ੍ਹਾਂ ਦੇ ਵਰਕ ਪਰਮਿਟ (Work Permit) ਦੀ ਮਿਆਦ ਖਤਮ ਹੋ ਗਈ ਹੈ ਅਤੇ ਉਹ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ।


