ਸੰਯੁਕਤ ਅਰਬ ਅਮੀਰਾਤ ‘ਚ ਭਾਰੀ ਬਾਰਿਸ਼ ਕਾਰਨ ਆਇਆ ਹੜ੍ਹ

ਸੰਯੁਕਤ ਅਰਬ ਅਮੀਰਾਤ ‘ਚ ਭਾਰੀ ਬਾਰਿਸ਼ ਕਾਰਨ ਆਇਆ ਹੜ੍ਹ

Dubai, April 17,2024,(Azad Soch News):- ਸੰਯੁਕਤ ਅਰਬ ਅਮੀਰਾਤ (United Arab Emirates) ਅਤੇ ਇਸ ਦੇ ਆਸਪਾਸ ਦੇ ਦੇਸ਼ਾਂ ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ,ਮੀਂਹ ਇੰਨਾ ਤੇਜ਼ ਹੋ ਗਿਆ ਕਿ ਕਈ ਥਾਵਾਂ ‘ਤੇ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ,ਭਾਰੀ ਮੀਂਹ ਕਾਰਨ ਯੂਏਈ (UAE) ਦੇ ਮੁੱਖ ਹਾਈਵੇਅ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਆ ਗਿਆ ਅਤੇ ਦੁਬਈ (Dubai) ਦੀਆਂ ਸੜਕਾਂ ‘ਤੇ ਖੜ੍ਹੇ ਵਾਹਨ ਪਾਣੀ ਵਿੱਚ ਡੁੱਬ ਗਏ,ਪ੍ਰਸ਼ਾਸਨ ਨੂੰ ਕਈ ਹਾਈਵੇਅ (Highway) ਅਤੇ ਸੜਕਾਂ ਤੋਂ ਪਾਣੀ ਕੱਢਣ ਲਈ ਵੱਡੇ ਪੰਪ ਲਗਾਉਣੇ ਪਏ,ਪਾਣੀ ਦਾ ਪੱਧਰ ਇੰਨਾ ਉੱਚਾ ਸੀ ਕਿ ਕਈ ਵਾਹਨ ਡੁੱਬ ਗਏ,ਯੂਏਈ (UAE) ਦੇ ਅਸਮਾਨ ਵਿੱਚ ਬਹੁਤ ਜ਼ਿਆਦਾ ਬਿਜਲੀ ਚਮਕੀ ਅਤੇ ਇਸ ਤੋਂ ਬਾਅਦ ਭਾਰੀ ਮੀਂਹ ਦਾ ਦੌਰ ਜਾਰੀ ਰਿਹਾ,ਕਾਲੇ ਆਸਮਾਨ ਅਤੇ ਤੇਜ਼ ਹਵਾਵਾਂ ਕਾਰਨ ਪੂਰਾ ਦੁਬਈ ਬੱਦਲਾਂ ਦੀ ਲਪੇਟ ‘ਚ ਆ ਗਿਆ।

ਦੁਬਈ (Dubai) ‘ਚ ਭਾਰੀ ਮੀਂਹ ਤੋਂ ਬਾਅਦ ਲੋਕ ਆਪਣੇ ਘਰਾਂ ਦੇ ਬਾਹਰ ਕਿਸ਼ਤੀਆਂ ਦੀ ਮਦਦ ਲੈਂਦੇ ਦੇਖੇ ਗਏ,ਘਰਾਂ ਦੇ ਬਾਹਰ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ,ਭਾਰੀ ਬਾਰਸ਼ ਦੇ ਕਾਰਨ ਯੂਏਈ ਪ੍ਰਸ਼ਾਸਨ (UAE Administration) ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ,ਸਕੂਲਾਂ ਨੇ ਆਨਲਾਈਨ ਕਲਾਸਾਂ ਚਲਾਈਆਂ,ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ,ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਦੁਬਈ ਇੰਟਰਨੈਸ਼ਨਲ ਏਅਰਪੋਰਟ (Dubai International Airport) (ਡੀਐਕਸਬੀ) ‘ਤੇ ਸੰਚਾਲਨ ਲਗਪਗ 25 ਮਿੰਟ ਲਈ ਰੋਕ ਦਿੱਤਾ ਗਿਆ,ਇਸ ਕਾਰਨ ਕਈ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਕਈ ਦੇਰੀ ਨਾਲ ਚੱਲੀਆਂ।

Advertisement

Latest News

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਮਈ 2024 ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ  ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ...
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ
ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ