ਦੱਖਣੀ ਕੋਰੀਆ ਦੇ ਮੁਆਨ ਏਅਰਪੋਰਟ 'ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ

ਦੱਖਣੀ ਕੋਰੀਆ ਦੇ ਮੁਆਨ ਏਅਰਪੋਰਟ 'ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ

South Korea,29 DEC,2024,(Azad Soch News):-   ਦੱਖਣੀ ਕੋਰੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ,ਜਿੱਥੇ ਐਤਵਾਰ ਨੂੰ ਦੱਖਣੀ ਕੋਰੀਆ ਦੇ ਮੁਆਨ ਏਅਰਪੋਰਟ 'ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ,ਇਸ ਹਾਦਸੇ 'ਚ ਘੱਟੋ-ਘੱਟ 28 ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਹੈ,ਜਾਣਕਾਰੀ ਮੁਤਾਬਕ ਜਹਾਜ਼ ਬੈਂਕਾਕ (Bangkok) ਤੋਂ ਵਾਪਸ ਆ ਰਿਹਾ ਸੀ,ਫਲਾਈਟ 'ਚ 175 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਜਹਾਜ਼ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸਵਾਰ ਸਨ,ਐਮਰਜੈਂਸੀ ਦਫਤਰ ਦੇ ਅਨੁਸਾਰ, ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਇੱਕ ਵਾੜ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ,ਦੱਸ ਦਈਏ ਕਿ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ,ਜਾਣਕਾਰੀ ਮੁਤਾਬਕ ਇਹ ਜਹਾਜ਼ ਜੇਜੂ ਏਅਰ ਦਾ ਸੀ ਅਤੇ ਬੋਇੰਗ 737-800 ਸੀ। ਅੱਗ ਬੁਝਾਉਣ ਤੋਂ ਬਾਅਦ ਬਚਾਅ ਅਧਿਕਾਰੀ ਜਹਾਜ਼ 'ਚੋਂ ਯਾਤਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ।  

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ