ਦੱਖਣੀ ਅਮਰੀਕੀ ਦੇਸ਼ ਚਿਲੀ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 6.4 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ
By Azad Soch
On
Santiago,07,JUN,2025,(Azad Soch News):- ਦੱਖਣੀ ਅਮਰੀਕੀ ਦੇਸ਼ ਚਿਲੀ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 6.4 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ,ਦੱਸ ਦਈਏ ਕਿ ਇਸ ਭੂਚਾਲ ਨੇ 20,000 ਤੋਂ ਵੱਧ ਲੋਕਾਂ ਦੀ ਬਿਜਲੀ ਸਪਲਾਈ ਠੱਪ ਕਰ ਦਿੱਤੀ ਅਤੇ ਬੁਨਿਆਦੀ ਢਾਂਚੇ ਨੂੰ ਮਾਮੂਲੀ ਨੁਕਸਾਨ ਪਹੁੰਚਾਇਆ,ਸ਼ੁੱਕਰਵਾਰ ਨੂੰ ਦੁਪਹਿਰ 1:15 ਵਜੇ (ਸਥਾਨਕ ਸਮੇਂ ਅਨੁਸਾਰ) ਉੱਤਰੀ ਚਿਲੀ ਦੇ ਅਟਾਕਾਮਾ ਮਾਰੂਥਲ ਦੇ ਤੱਟ 'ਤੇ 6.4 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਇਸਦਾ ਕੇਂਦਰ ਧਰਤੀ ਤੋਂ 76 ਕਿਲੋਮੀਟਰ ਹੇਠਾਂ ਸੀ। ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਚਿਲੀ ਦੀ ਮੌਸਮ ਵਿਗਿਆਨ ਅਤੇ ਸਮੁੰਦਰੀ ਏਜੰਸੀ ਨੇ ਵੀ ਸਪੱਸ਼ਟ ਕੀਤਾ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।
Related Posts
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...