ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ
Britain,14 May,2024,(Azad Soch News):- ਬ੍ਰਿਟੇਨ ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ (MAK) ਨੇ ਗ੍ਰੈਜੂਏਟ ਵੀਜ਼ਾ ਰੂਟ ਨੂੰ ਬੰਦ ਕਰਨ ਬਾਰੇ ਕੰਜ਼ਰਵੇਟਿਵ ਪਾਰਟੀ (Conservative Party) ਦੇ ਥਿੰਕ ਟੈਂਕ ਓਨਵਰਡ (Think Tank Onward) ਨਾਲ ਇਕ ਰਿਪੋਰਟ ਤਿਆਰ ਕੀਤੀ ਹੈ,ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ,ਹਰ ਸਾਲ 91 ਹਜ਼ਾਰ ਭਾਰਤੀ ਵਿਦਿਆਰਥੀ ਗ੍ਰੈਜੂਏਸ਼ਨ ਰੂਟ ਰਾਹੀਂ ਵੀਜ਼ਾ ਦਾਖਲਾ ਨਹੀਂ ਲੈ ਸਕਣਗੇ,ਮੌਜੂਦਾ ਸਮੇਂ 'ਚ ਹਰ ਸਾਲ 1 ਲੱਖ 30 ਹਜ਼ਾਰ ਭਾਰਤੀ ਵਿਦਿਆਰਥੀ ਗ੍ਰੈਜੂਏਸ਼ਨ ਵੀਜ਼ਾ ਰੂਟ ਰਾਹੀਂ ਬ੍ਰਿਟੇਨ (Britain) 'ਚ ਐਂਟਰੀ ਲੈਂਦੇ ਹਨ,ਇਨ੍ਹਾਂ ਤਿੰਨ ਸਾਲਾਂ ਵਿਚ 6 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਸੀ,ਸਾਬਕਾ ਸਿੱਖਿਆ ਮੰਤਰੀ ਨਿੱਕੀ ਮੋਰਗਨ (Minister Nicky Morgan) ਦਾ ਕਹਿਣਾ ਹੈ ਕਿ ਹਰ ਸਾਲ 2 ਲੱਖ ਕਰੋੜ ਰੁਪਏ ਦੀ ਫੀਸ ਮਿਲਣੀ ਬੰਦ ਹੋ ਜਾਵੇਗਾ।
ਜਿਸ ਨਾਲ ਆਰਥਿਕਤਾ ਵੀ ਪ੍ਰਭਾਵਿਤ ਹੋਵੇਗੀ,ਸੇਂਟ ਐਂਡਰਿਊਜ਼ ਯੂਨੀਵਰਸਿਟੀ ਦੀ ਚਾਂਸਲਰ ਸੈਲੀ ਮੈਪਸਟੋਨ (Chancellor Sally Mapstone) ਦਾ ਕਹਿਣਾ ਹੈ,ਕਿ ਭਾਰਤੀ ਵਿਦਿਆਰਥੀ ਮੈਡੀਕਲ ਇੰਜਨੀਅਰਿੰਗ ਦੀਆਂ ਨੌਕਰੀਆਂ ਵਿਚ ਵੱਡਾ ਯੋਗਦਾਨ ਪਾਉਂਦੇ ਹਨ,ਕਟੌਤੀ ਤੋਂ ਬਾਅਦ ਸਿਰਫ 39 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕੀਤਾ ਜਾਵੇਗਾ,ਗ੍ਰੈਜੂਏਸ਼ਨ ਵੀਜ਼ਾ (Graduation Visa) ਰੂਟ, 2021 ਵਿਚ ਸ਼ੁਰੂ ਕੀਤਾ ਗਿਆ, ਇਹ ਭਾਰਤੀ ਅਤੇ ਹੋਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅਪਣੇ ਮਾਸਟਰਜ਼ ਨੂੰ ਪੂਰਾ ਕਰਨ ਤੋਂ ਬਾਅਦ ਦੋ ਸਾਲਾਂ ਤਕ ਯੂਕੇ ਵਿਚ ਰਹਿਣ ਅਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ, ਇਸ ਦੌਰਾਨ ਵਿਰੋਧੀ ਧਿਰ ਲੇਬਰ ਪਾਰਟੀ (Labor Party) ਦੇ ਪ੍ਰਧਾਨ ਕੀਥ ਸਟ੍ਰੇਮਰ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਚੋਣ ਸਾਲ ਵਿਚ ਮਹਿੰਗਾ ਪੈਣ ਵਾਲਾ ਹੈ,ਬ੍ਰਿਟੇਨ (Britain) 'ਚ ਰਹਿ ਰਹੇ 25 ਲੱਖ ਭਾਰਤੀ ਵੋਟਰ ਇਸ ਤੋਂ ਨਾਰਾਜ਼ ਹਨ।