Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ

Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ

Canada,04 DEC,(Azad Soch News):- ਭਾਰਤੀ ਵਿਦਿਆਰਥੀਆਂ ਸਮੇਤ ਸੱਤ ਲੱਖ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ ਜੋ ਕੈਨੇਡਾ ਵਿੱਚ ਲੱਖਾਂ ਰੁਪਏ ਖਰਚ ਕੇ ਪੀਆਰ (PR) ਅਤੇ ਨਾਗਰਿਕ ਬਣਨ ਦੇ ਆਪਣੇ ਸੁਫ਼ਨੇ ਨੂੰ ਸਾਕਾਰ ਕਰ ਰਹੇ ਹਨ,ਕੈਨੇਡਾ ਵਿੱਚ 2025 ਦੇ ਅੰਤ ਤੱਕ ਤਕਰੀਬਨ 50 ਲੱਖ ਅਸਥਾਈ ਪਰਮਿਟਾਂ (Temporary Permits) ਦੀ ਮਿਆਦ ਪੁੱਗਣ ਵਾਲੀ ਹੈ, ਜਿਨ੍ਹਾਂ ਵਿੱਚੋਂ ਸੱਤ ਲੱਖ ਭਾਰਤੀ ਅਤੇ ਜ਼ਿਆਦਾਤਰ ਪੰਜਾਬੀ ਹਨ।ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਨੇ ਇਸ ਹਫਤੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ 5 ਮਿਲੀਅਨ ਪਰਮਿਟ ਦੀ ਮਿਆਦ ਖਤਮ ਹੋਣ ਵਾਲੀ ਹੈ। ਇਨ੍ਹਾਂ ਵਿੱਚੋਂ 7 ਲੱਖ ਪਰਮਿਟ ਵਿਦੇਸ਼ੀ ਵਿਦਿਆਰਥੀਆਂ (Foreign Students) ਦੇ ਹਨ। ਅਸਥਾਈ ਵਰਕ ਪਰਮਿਟ (Work Permit) ਆਮ ਤੌਰ 'ਤੇ 9 ਮਹੀਨਿਆਂ ਤੋਂ 3 ਸਾਲਾਂ ਦੀ ਮਿਆਦ ਲਈ ਜਾਰੀ ਕੀਤੇ ਜਾਂਦੇ ਹਨ। ਇਹ ਵਰਕ ਪਰਮਿਟ  ( Work Permit) ਡਿਪਲੋਮਾ ਜਾਂ ਡਿਗਰੀ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਲੋੜੀਂਦਾ ਤਜ਼ਰਬਾ ਹਾਸਲ ਕਰਨ ਲਈ ਜਾਰੀ ਕੀਤੇ ਜਾਂਦੇ ਹਨ,ਇਸ ਸਾਲ ਅਗਸਤ ਤੋਂ ਪੰਜਾਬ ਦੇ ਵਿਦਿਆਰਥੀ ਕੈਨੇਡਾ ਦੀ ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਬਦਲ ਰਹੀ ਨੀਤੀ ਦੇ ਖਿਲਾਫ ਬਰੈਂਪਟਨ (Brampton) ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਹਰ ਰੋਜ਼ ਨਿਯਮਾਂ ਨੂੰ ਸਖ਼ਤ ਕਰ ਰਹੀ ਹੈ।

Advertisement

Latest News

Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
Chandigarh,23 JAN,2025,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਦੀ ਅਗਵਾਈ ਹੇਠ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643
IAS ਅਧਿਕਾਰੀ ਉਤਸਵ ਆਨੰਦ ਹਰਿਆਣਾ ਦੇ IAS Cadre ਵਿੱਚ ਹੋਏ ਸ਼ਾਮਲ
ਮਹਾਂਕੁੰਭ ਦੇ ਮੇਲੇ ਵਿੱਚ ਪੁੱਜੇ ਪੰਜਾਬੀ ਗਾਇਕ ਨਿੰਜਾ