ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ
ਵੀਜ਼ਾ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ
By Azad Soch
On
Canada,13,NOV,2024,(Azad Soch News):- ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ ਵੀਜ਼ਾ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ ਹੈ,ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏ, ਉਨ੍ਹਾਂ ਨੂੰ ਵਾਪਸੀ ਲਈ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਿਟਰ ਵੀਜ਼ਾ ਨਹੀਂ ਮਿਲੇਗਾ,ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਿਟਰ ਵੀਜ਼ਾ (Visitor Visa) ਮਿਲੇ, ਕੈਨੇਡਾ ਸਰਕਾਰ ਨੇ ਮਲਟੀਪਲ ਐਂਟਰੀ (Multiple Entry) ਦੀ ਥਾਂ ਸਿੰਗਲ ਐਂਟਰੀ (Single Entry) ਵਾਲੇ ਵੀਜ਼ੇ ਦੇਣ ਦਾ ਐਲਾਨ (Canada new guidelines issued) ਕੀਤਾ ਹੈ।
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...