ਭਾਰਤ-ਪਾਕਿਸਤਾਨ ਤਣਾਅ ਦੌਰਾਨ ਯੂਰਪੀਅਨ ਯੂਨੀਅਨ ਦੀ ਅਪੀਲ
ਹਮਲਿਆਂ ਤੋਂ ਬਚਣ ਦੀ ਅਪੀਲ ਕੀਤੀ
By Azad Soch
On
Europe,08,MAY,2025,(Azad Soch News):- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ,ਇਸ ਦੌਰਾਨ, ਯੂਰਪੀਅਨ ਯੂਨੀਅਨ (EU) ਅਤੇ ਇਸਦੇ 27 ਮੈਂਬਰ ਦੇਸ਼ਾਂ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ,EU ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਯੂਰਪੀ ਸੰਘ ਖੇਤਰ ਵਿੱਚ ਵਧ ਰਹੇ ਤਣਾਅ ਅਤੇ ਇਸ ਦੇ ਨਤੀਜਿਆਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ, ਜਿਸ ਕਾਰਨ ਹੋਰ ਜਾਨਾਂ ਜਾਣ ਦੀ ਸੰਭਾਵਨਾ ਹੈ,ਯੂਰਪੀ ਸੰਘ ਨੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ, ਤਣਾਅ ਘਟਾਉਣ ਅਤੇ ਦੋਵਾਂ ਪਾਸਿਆਂ ਦੇ ਨਾਗਰਿਕਾਂ ਦੀ ਜਾਨ ਬਚਾਉਣ ਲਈ ਹਮਲਿਆਂ ਤੋਂ ਬਚਣ ਦੀ ਅਪੀਲ ਕੀਤੀ ਹੈ,ਯੂਰਪੀ ਸੰਘ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਯੂਰਪੀ ਸੰਘ ਦੋਵਾਂ ਧਿਰਾਂ ਨੂੰ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਾ ਹੈ।
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


