ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ

 ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ

Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ – ਫੋਰਡੋ, ਨਤਾਂਜ਼ ਅਤੇ ਇਸਫਹਾਨ 'ਤੇ ਹਵਾਈ ਹਮਲਾ ਕੀਤਾ ਹੈ,ਉਨ੍ਹਾਂ ਕਿਹਾ ਕਿ ਸਾਰੇ ਅਮਰੀਕੀ ਜਹਾਜ਼ (American Ships) ਈਰਾਨ ਦੇ ਹਵਾਈ ਖੇਤਰ ਤੋਂ ਬਾਹਰ ਹੋ ਗਏ ਹਨ,ਡੋਨਾਲਡ ਟਰੰਪ ਨੇ ਕਿਹਾ ਕਿ ਫੋਰਡੋ 'ਤੇ ਬੰਬਾਂ ਦੀ ਇੱਕ ਪੂਰੀ ਖੇਪ ਸੁੱਟੀ ਗਈ ਹੈ,ਟਰੰਪ (Trump) ਨੇ ਆਪਣੀ ਪੋਸਟ ਵਿਚ ਲਿਖਿਆ ਕਿ ਸਾਰੇ ਜਹਾਜ਼ ਸੁਰੱਖਿਅਤ ਘਰ ਵਾਪਸ ਜਾ ਰਹੇ ਹਨ। ਸਾਡੇ ਮਹਾਨ ਅਮਰੀਕੀ ਯੋਧਿਆਂ ਨੂੰ ਵਧਾਈਆਂ,ਦੁਨੀਆ ਵਿੱਚ ਕੋਈ ਹੋਰ ਫ਼ੋਜ ਨਹੀਂ ਹੈ ਜੋ ਅਜਿਹਾ ਕਰ ਸਕਦੀ ਸੀ,ਇਹ ਸ਼ਾਂਤੀ ਦਾ ਸਮਾਂ ਹੈ,ਇੱਕ ਹੋਰ ਪੋਸਟ ਵਿੱਚ, ਉਨ੍ਹਾਂ ਕਿਹਾ ਕਿ ਈਰਾਨ ਨੂੰ ਹੁਣ ਇਸ ਯੁੱਧ ਨੂੰ ਖ਼ਤਮ ਕਰਨ ਲਈ ਸਹਿਮਤ ਹੋ ਜਾਣਾ ਚਾਹੀਦਾ ਹੈ,ਡੋਨਾਲਡ ਟਰੰਪ (Donald Trump) ਜਲਦੀ ਹੀ ਦੇਸ਼ ਨੂੰ ਈਰਾਨ (Iran) 'ਤੇ ਹਮਲੇ ਬਾਰੇ ਸੂਚਿਤ ਕਰਨਗੇ,ਇਸ ਕਦਮ ਨੂੰ ਇਜ਼ਰਾਈਲ ਦੀ ਮਦਦ ਵਜੋਂ ਦੇਖਿਆ ਜਾ ਰਿਹਾ ਹੈ,ਜੋ ਕਿ ਈਰਾਨ ਦੇ ਪਰਮਾਣੂ ਕਾਰਜਕ੍ਰਮ (Nuclear Program) ਨੂੰ ਖਤਮ ਕਰਨਾ ਚਾਹੁੰਦਾ ਹੈ,ਇਹ ਫੈਸਲਾ ਇਸ ਲਈ ਵੀ ਖਾਸ ਮੰਨਿਆ ਜਾ ਰਿਹਾ ਹੈ ਕਿਉਂਕਿ ਡੋਨਾਲਡ ਟਰੰਪ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਅਮਰੀਕਾ ਨੂੰ ਦੁਬਾਰਾ ਮਿਡਲ ਈਸਟ ਦੀ ਜੰਗ ਵਿੱਚ ਨਹੀਂ ਝੋਕੇਗਾ।

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ