ਭਾਰਤ ਅਤੇ ਬਰਤਾਨੀਆਂ ਨੇ ਮੰਗਲਵਾਰ ਨੂੰ ਮੁਕਤ ਵਪਾਰ ਸਮਝੌਤੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ

ਭਾਰਤ ਅਤੇ ਬਰਤਾਨੀਆਂ ਨੇ ਮੰਗਲਵਾਰ ਨੂੰ ਮੁਕਤ ਵਪਾਰ ਸਮਝੌਤੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ

London,07,MAY,2025,(Azad Soch News):-  ਭਾਰਤ ਅਤੇ ਬਰਤਾਨੀਆਂ ਨੇ ਮੰਗਲਵਾਰ ਨੂੰ ਮੁਕਤ ਵਪਾਰ ਸਮਝੌਤੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ,ਜਿਸ ਨਾਲ ਭਾਰਤ ’ਚ ਬ੍ਰਿਟਿਸ਼ ਕਾਰਾਂ, ਕਪੜੇ ਅਤੇ ਚਮੜੇ ਦਾ ਸਾਮਾਨ ਸਸਤਾ ਹੋ ਜਾਵੇਗਾ,ਗੱਲਬਾਤ ਦੀ ਸਮਾਪਤੀ ਬਾਰੇ ਐਲਾਨ ਪ੍ਰਧਾਨ ਮੰਤਰੀ ਕੀਰ ਸਟਾਰਮਰ (Prime Minister Keir Starmer) ਅਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ (Narendra Modi) ਨੇ ਕੀਤਾ। ਹਾਲਾਂਕਿ, ਦੋਹਾਂ ਦੇਸ਼ਾਂ ਵਿਚਾਲੇ ਪ੍ਰਸਤਾਵਿਤ ਦੁਵਲੀ ਨਿਵੇਸ਼ ਸੰਧੀ ’ਤੇ ਗੱਲਬਾਤ ਅਜੇ ਵੀ ਜਾਰੀ ਹੈ। ਸਮਝੌਤੇ ਮੁਤਾਬਕ ਭਾਰਤ ਬਰਤਾਨੀਆਂ ਦੀ ਵਿਸਕੀ ਅਤੇ ਜਿਨ ’ਤੇ ਡਿਊਟੀ 150 ਫੀ ਸਦੀ ਤੋਂ ਘਟਾ ਕੇ 75 ਫੀ ਸਦੀ ਅਤੇ ਸੌਦੇ ਦੇ ਦਸਵੇਂ ਸਾਲ ’ਚ 40 ਫੀ ਸਦੀ ਕਰ ਦੇਵੇਗਾ। ਗੱਡੀਆਂ ’ਤੇ ਟੈਰਿਫ ਮੌਜੂਦਾ 100 ਫੀ ਸਦੀ ਤੋਂ ਘਟਾ ਕੇ 10 ਫੀ ਸਦੀ ਕਰ ਦਿਤਾ ਜਾਵੇਗਾ। ਇਸ ਤੋਂ ਇਲਾਵਾ, ਭਾਰਤੀ ਚੀਜ਼ਾਂ ’ਤੇ ਬਰਤਾਨੀਆਂ ’ਚ ਲਗਭਗ 99 ਫ਼ੀ ਸਦੀ ਟੈਰਿਫ ਖਤਮ ਕਰਨ ਨਾਲ ਲਾਭ ਹੋਵੇਗਾ, ਜੋ ਭਾਰਤ ਅਤੇ ਬਰਤਾਨੀਆਂ ਦਰਮਿਆਨ ਦੁਵਲੇ ਵਪਾਰ ’ਚ ਵਾਧੇ ਲਈ ਵੱਡੇ ਮੌਕੇ ਪ੍ਰਦਾਨ ਕਰਦਾ ਹੈ,ਐਫ.ਟੀ.ਏ. (FTA) ਨਾਲ 2030 ਤਕ ਦੁਵਲਾ ਵਪਾਰ ਦੁੱਗਣਾ ਹੋਣ ਦੀ ਉਮੀਦ ਹੈ,ਅਧਿਕਾਰਤ ਅਨੁਮਾਨਾਂ ਅਨੁਸਾਰ ਇਸ ਨਾਲ 2040 ਤਕ ਬ੍ਰਿਟਿਸ਼ ਅਰਥਵਿਵਸਥਾ (British Economy) ’ਚ ਸਾਲਾਨਾ 4.8 ਅਰਬ ਪੌਂਡ ਦਾ ਵਾਧਾ ਹੋਣ ਦੀ ਉਮੀਦ ਹੈ। 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ