ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
New Delhi/Gaborone, November 12, 2025,(Azad Soch News):- ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ (Droupadi Murmu) ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ (ਅੰਗੋਲਾ ਅਤੇ ਬੋਤਸਵਾਨਾ) ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ (Gaborone) ਪਹੁੰਚੇ। ਦੱਸ ਦਈਏ ਕਿ ਇਹ ਕਿਸੇ ਭਾਰਤੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਬੋਤਸਵਾਨਾ ਦੀ ਪਹਿਲੀ ਰਾਜਕੀ ਯਾਤਰਾ ਹੈ। ਇਸ ਦੌਰੇ ਦਾ ਮੁੱਖ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ 'ਪ੍ਰੋਜੈਕਟ ਚੀਤਾ' ('Project Cheetah') ਤਹਿਤ 8 ਚੀਤਿਆਂ ਨੂੰ ਭਾਰਤ ਲਿਆਉਣ ਦੇ ਸਮਝੌਤੇ ਨੂੰ ਅੰਤਿਮ ਰੂਪ ਦੇਣਾ ਹੈ।ਗਬੋਰੋਨ ਦੇ ਸਰ ਸੇਰੇਤਸੇ ਖਾਮਾ ਅੰਤਰਰਾਸ਼ਟਰੀ ਹਵਾਈ ਅੱਡੇ (Sir Seretse Khama International Airport) 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ 21 ਤੋਪਾਂ ਦੀ ਸਲਾਮੀ ਅਤੇ ਗਾਰਡ ਆਫ਼ ਆਨਰ (Guard of Honour) ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਬੋਤਸਵਾਨਾ ਦੇ ਰਾਸ਼ਟਰਪਤੀ ਡੂਮਾ ਗਿਡੀਓਨ ਬੋਕੋ (Duma Gideon Boko) ਨੇ ਖੁਦ ਉਨ੍ਹਾਂ ਦੀ ਅਗਵਾਨੀ ਕੀਤੀ।


