ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ

Chicago,10 May,2024,(Azad Soch News):-            ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ,ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ (Chicago) ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਹੈ,ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰ ਚਿੰਤਾਕਿੰਡੀ ਵਜੋਂ ਹੋਈ ਹੈ,ਜੋ 2 ਮਈ ਤੋਂ ਲਾਪਤਾ ਹੈ,ਸ਼ਿਕਾਗੋ ਪੁਲਿਸ (Chicago Police) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੁਪੇਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ,ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ,ਸ਼ਿਕਾਗੋ ਦੇ ਐਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਰੁਪੇਸ਼ 2 ਮਈ ਤੋਂ ਲਾਪਤਾ ਹੈ,ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ (Consulate General of India) ਨੇ ਕਿਹਾ ਹੈ,ਕਿ ਉਹ ਪੁਲਿਸ ਅਤੇ ਅਮਰੀਕਾ (America) ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ,ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ (Social Media) ‘ਤੇ ਸ਼ੇਅਰ ਕੀਤੀ ਇਕ ਪੋਸਟ ‘ਚ ਲਿਖਿਆ ਕਿ ਭਾਰਤੀ ਵਿਦਿਆਰਥੀ ਰੂਪੇਸ਼ ਚੰਦਰ ਦੇ ਲਾਪਤਾ ਹੋਣ ਦੀ ਖਬਰ ਸੁਣ ਕੇ ਕੌਂਸਲੇਟ ਜਨਰਲ (Consulate General) ਬੇਹੱਦ ਚਿੰਤਤ ਹੈ,ਦੂਤਾਵਾਸ ਭਾਰਤੀ ਭਾਈਚਾਰੇ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹੈ,ਅਤੇ ਉਮੀਦ ਹੈ ਕਿ ਰੁਪੇਸ਼ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’