ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ

ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ

Paris,02 Jane,2024,(Azad Soch News):- ਫਰਾਂਸ ਦੀ ਰਾਜਧਾਨੀ ਪੈਰਿਸ (Paris) ਤੋਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਆ ਰਹੀ ਵਿਸਤਾਰਾ ਫਲਾਈਟ ਵਿੱਚ ਬੰਬ ਹੋਣ ਦੀ ਖਬਰ ਨੇ ਸਨਸਨੀ ਮਚਾ ਦਿੱਤੀ ਹੈ,ਇਸ ਸਬੰਧੀ ਹੱਥ ਲਿਖਤ ਪੱਤਰ ਮਿਲਣ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ,ਮੁੰਬਈ ਏਅਰਪੋਰਟ (Mumbai Airport) ਨੂੰ ਤੁਰੰਤ ਇਸ ਦੀ ਸੂਚਨਾ ਦਿੱਤੀ ਗਈ,ਜਿਸ ਤੋਂ ਬਾਅਦ ਵਿਸਤਾਰਾ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency Landing) ਕਰਵਾਈ ਗਈ,ਜਹਾਜ਼ ਵਿੱਚ ਕੁੱਲ 306 ਲੋਕ ਸਵਾਰ ਸਨ,ਹਰ ਕੋਈ ਸੁਰੱਖਿਅਤ ਹੈ।

ਇਸ ਤੋਂ ਪਹਿਲਾਂ ਚੇਨਈ ਤੋਂ ਮੁੰਬਈ ਅਤੇ ਦਿੱਲੀ ਤੋਂ ਵਾਰਾਣਸੀ ਜਾਣ ਵਾਲੀਆਂ ਫਲਾਈਟਾਂ ਵਿੱਚ ਬੰਬ ਹੋਣ ਦੀ ਖ਼ਬਰ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ,ਏਅਰਪੋਰਟ (Airport) ‘ਤੇ ਐਮਰਜੈਂਸੀ (Emergency) ਘੋਸ਼ਿਤ ਕੀਤੀ ਗਈ ਅਤੇ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਅਤੇ ਪੂਰੇ ਜਹਾਜ਼ ਦੀ ਤਲਾਸ਼ੀ ਲਈ ਗਈ,ਹਾਲਾਂਕਿ ਇਨ੍ਹਾਂ ਜਹਾਜ਼ਾਂ ਤੋਂ ਅਜਿਹਾ ਕੁਝ ਨਹੀਂ ਮਿਲਿਆ,ਇਸ ਦੀ ਜਾਣਕਾਰੀ ਤੁਰੰਤ ਮੁੰਬਈ ਏਅਰਪੋਰਟ ਨੂੰ ਦਿੱਤੀ ਗਈ,ਇਸ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡੇ (International Airport) ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ,ਨਾਲ ਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਵੀ ਕਰਵਾਈ ਗਈ।

ਫਲਾਈਟ (Flight) ਦੇ ਏਅਰ ਸਿਕਨੇਸ ਬੈਗ (Air Sickness Bag) ‘ਚ ਹੱਥ ਨਾਲ ਲਿਖਿਆ ਪੱਤਰ ਮਿਲਿਆ ਹੈ,ਇਸ ‘ਚ ਫਲਾਈਟ ‘ਚ ਬੰਬ ਹੋਣ ਦੀ ਜਾਣਕਾਰੀ ਲਿਖੀ ਗਈ ਸੀ,ਫਲਾਈਟ ‘ਚ 306 ਯਾਤਰੀ ਸਵਾਰ ਸਨ,ਬੰਬ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜਹਾਜ਼ ਨੇ ਸੁਰੱਖਿਅਤ ਲੈਂਡਿੰਗ ਕਰਵਾਈ ਅਤੇ ਸਭ ਤੋਂ ਪਹਿਲਾਂ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ,ਨਾਲ ਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency Landing) ਵੀ ਕਰਵਾਈ ਗਈ,ਇਸ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। 

 

 

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641