ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ

ਰਣਇੰਦਰਜੀਤ ਸਿੰਘ ਨੇ ਪੁਲਿਸ ਵਿਭਾਗ ਵਿੱਚ ਵੱਡਾ ਅਹੁਦਾ ਹਾਸਿਲ ਕੀਤਾ

ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ

Canada,07 July,2024,(Azad Soch News):- ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ (Raninderjit Singh) ਨੇ ਪੁਲਿਸ ਵਿਭਾਗ (Police Department) ਵਿੱਚ ਵੱਡਾ ਅਹੁਦਾ ਹਾਸਿਲ ਕਰਕੇ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ,ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਿਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ ਹੈ,ਰਣਇੰਦਰਜੀਤ ਸਿੰਘ ਪੰਜਾਬ ਦੇ ਪਟਿਆਲਾ ਨਾਲ ਸਬੰਧਤ ਹੈ,ਰਣਇੰਦਰਜੀਤ ਸਿੰਘ 2019 ਵਿਚ ਕੈਨੇਡਾ ਗਿਆ ਸੀ,ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ,ਰਣਇੰਦਰਜੀਤ ਦੇ ਮਾਪਿਆਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ 6 ਹਫਤੇ ਦੀ ਸਿਖਲਾਈ ਉਪਰੰਤ ਹੁਣ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ,ਰਣਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ (Academic Paper) ਵਿੱਚ 150 ਵਿਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ,ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲਿਸ ਲੌਰੈਨ ਪੌਗ (Deputy Chief of Toronto Police Lauren Paugh) ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ,ਉਸ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ (Award) ਮਿਲਿਆ ਹੈ,ਰਣਇੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ (Hardeep Singh Bains) ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ,ਜੋ ਖੁਦ ਇਸੇ ਅਹੁਦੇ ’ਤੇ ਕਾਰਜਸ਼ੀਲ ਹੈ।

 

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ